ਕੈਨੇਡਾ 'ਚ ਹਿੰਦੂ ਮੰਦਰ 'ਤੇ ਲਿਖੇ ਭਾਰਤ ਵਿਰੋਧੀ ਨਾਅਰੇ  
Published : Jan 31, 2023, 1:11 pm IST
Updated : Jan 31, 2023, 1:33 pm IST
SHARE ARTICLE
Image
Image

ਮੰਦਰ ਦੀ ਭੰਨ-ਤੋੜ ਦੀਆਂ ਵੀ ਖ਼ਬਰਾਂ 

 

ਨਵੀਂ ਦਿੱਲੀ - ਕੈਨੇਡਾ ਦੇ ਬਰੈਂਪਟਨ ਵਿੱਚ ਇੱਕ ਮਸ਼ਹੂਰ ਹਿੰਦੂ ਮੰਦਰ 'ਤੇ ਭਾਰਤ ਵਿਰੋਧੀ ਚਿੱਤਰ ਬਣਾ ਕੇ, ਤੇ ਨਾਅਰੇ ਲਿਖ ਕੇ ਉਸ ਦਾ ਮੁਹਾਂਦਰਾ ਵਿਗਾੜਿਆ ਗਿਆ, ਜਿਸ ਕਾਰਨ ਭਾਰਤੀ ਭਾਈਚਾਰੇ ਵਿੱਚ ਬੜਾ ਰੋਸ ਹੈ। ਮੰਦਰ ਦੀ ਭੰਨ-ਤੋੜ ਦੀਆਂ ਖ਼ਬਰਾਂ ਵੀ ਮਿਲੀਆਂ ਹਨ।  

ਟੋਰਾਂਟੋ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਨੇ ਗੌਰੀ ਸ਼ੰਕਰ ਮੰਦਰ ਵਿੱਚ ਭੰਨਤੋੜ ਦੀ ਘਟਨਾ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਮੰਦਰ ਦਾ ਮੁਹਾਂਦਰਾ ਵਿਗਾੜਨ ਕਾਰਨ ਕੈਨੇਡਾ ਵਿੱਚ ਵਸਦੇ ਭਾਰਤੀ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਵੱਜੀ ਹੈ।

ਕੌਂਸਲਰ ਦਫ਼ਤਰ ਨੇ ਮੰਗਲਵਾਰ ਨੂੰ ਇੱਕ ਬਿਆਨ ਵਿੱਚ ਕਿਹਾ, "ਮੰਦਰ ਵਿੱਚ ਭੰਨਤੋੜ ਦੀ ਘਿਣਾਉਣੀ ਕਾਰਵਾਈ ਨਾਲ ਕੈਨੇਡਾ ਵਿੱਚ ਭਾਰਤੀ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ। ਅਸੀਂ ਇਸ ਮਾਮਲੇ 'ਤੇ ਆਪਣੀਆਂ ਚਿੰਤਾਵਾਂ ਕੈਨੇਡੀਅਨ ਅਧਿਕਾਰੀਆਂ ਕੋਲ ਜ਼ਾਹਿਰ ਕੀਤੀਆਂ ਹਨ।"

ਭਾਰਤੀ ਵਿਰਾਸਤ ਦਾ ਪ੍ਰਤੀਕ ਮੰਨੇ ਜਾਂਦੇ ਮੰਦਰ ਦੀ ਭੰਨਤੋੜ ਕੀਤੀ ਗਈ ਅਤੇ ਭਾਰਤ ਵਿਰੁੱਧ ਨਫ਼ਰਤ ਵਾਲੇ ਸੰਦੇਸ਼ ਲਿਖੇ ਗਏ।

ਕੈਨੇਡੀਅਨ ਅਧਿਕਾਰੀ ਇਸ ਘਟਨਾ ਦੀ ਜਾਂਚ ਕਰ ਰਹੇ ਹਨ।

ਬਰੈਂਪਟਨ ਵਿੱਚ ਹਿੰਦੂ ਮੰਦਰ 'ਤੇ ਇਤਰਾਜ਼ਯੋਗ ਕਾਰਵਾਈਆਂ ਕੋਈ ਨਵੀਂ ਘਟਨਾ ਨਹੀਂ ਹੈ। ਪਿਛਲੇ ਸਾਲ ਜੁਲਾਈ ਤੋਂ ਕੈਨੇਡਾ ਵਿੱਚ ਘੱਟੋ-ਘੱਟ ਅਜਿਹੇ ਤਿੰਨ ਮਾਮਲੇ ਸਾਹਮਣੇ ਆਏ ਹਨ।

ਪਿਛਲੇ ਸਾਲ ਸਤੰਬਰ ਵਿੱਚ, ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਸੀ ਕਿ ਕੈਨੇਡਾ ਵਿੱਚ ਭਾਰਤੀਆਂ ਵਿਰੁੱਧ ਨਫ਼ਰਤੀ ਅਪਰਾਧਾਂ ਅਤੇ ਹੋਰ 'ਭਾਰਤ ਵਿਰੋਧੀ ਗਤੀਵਿਧੀਆਂ' ਵਿੱਚ 'ਜ਼ਿਆਦਾ ਵਾਧਾ' ਹੋਇਆ ਹੈ। ਭਾਰਤ ਨੇ ਕੈਨੇਡੀਅਨ ਸਰਕਾਰ ਨੂੰ ਵੀ ਘਟਨਾਵਾਂ ਦੀ ਸਹੀ ਢੰਗ ਨਾਲ ਜਾਂਚ ਕਰਨ ਦੀ ਅਪੀਲ ਕੀਤੀ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM
Advertisement