H-1B visa: ਅਮਰੀਕਾ ਦੇ ਐਚ-1ਬੀ ਵੀਜ਼ਾ ਲਈ ਅਰਜ਼ੀਆਂ ਜਮ੍ਹਾਂ ਕਰਨ ਦੀ ਪ੍ਰਕਿਰਿਆ 6 ਮਾਰਚ ਤੋਂ ਸ਼ੁਰੂ ਹੋਵੇਗੀ
Published : Jan 31, 2024, 9:19 pm IST
Updated : Jan 31, 2024, 9:19 pm IST
SHARE ARTICLE
H-1B visa process begins March 6 amid overhaul of lottery system
H-1B visa process begins March 6 amid overhaul of lottery system

ਅਮਰੀਕਾ ਦੀ ਇਕ ਫ਼ੈਡਰਲ ਏਜੰਸੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿਤੀ।

H-1B visa: ਅਮਰੀਕਾ ਨੇ ਲਾਟਰੀ ਰਾਹੀਂ ਐਚ-1ਬੀ ਵੀਜ਼ਾ ਲਈ ਚੋਣ ਪ੍ਰਕਿਰਿਆ ’ਚ ਵੱਡੇ ਬਦਲਾਅ ਦਾ ਐਲਾਨ ਕੀਤਾ ਹੈ ਅਤੇ ਇਸ ਦੇ ਨਾਲ ਹੀ ਵਿੱਤੀ ਸਾਲ 2025 ਲਈ ਵੀਜ਼ਾ ਅਰਜ਼ੀਆਂ ਜਮ੍ਹਾਂ ਕਰਨ ਦੀ ਪ੍ਰਕਿਰਿਆ 6 ਮਾਰਚ ਤੋਂ ਸ਼ੁਰੂ ਹੋਵੇਗੀ। ਅਮਰੀਕਾ ਦੀ ਇਕ ਫ਼ੈਡਰਲ ਏਜੰਸੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿਤੀ।

ਐਚ-1ਬੀ ਵੀਜ਼ਾ ਇਕ ਗੈਰ-ਪ੍ਰਵਾਸੀ ਵੀਜ਼ਾ ਹੈ ਜੋ ਅਮਰੀਕੀ ਕੰਪਨੀਆਂ ਨੂੰ ਵਿਸ਼ੇਸ਼ ਪੇਸ਼ਿਆਂ ਵਿਚ ਵਿਦੇਸ਼ੀ ਕਾਮਿਆਂ ਨੂੰ ਨਿਯੁਕਤ ਕਰਨ ਦੀ ਇਜਾਜ਼ਤ ਦਿੰਦਾ ਹੈ ਜਿਨ੍ਹਾਂ ਲਈ ਸਿਧਾਂਤਕ ਜਾਂ ਤਕਨੀਕੀ ਮੁਹਾਰਤ ਦੀ ਲੋੜ ਹੁੰਦੀ ਹੈ। ਤਕਨਾਲੋਜੀ ਕੰਪਨੀਆਂ ਭਾਰਤ ਅਤੇ ਚੀਨ ਵਰਗੇ ਦੇਸ਼ਾਂ ਤੋਂ ਹਰ ਸਾਲ ਹਜ਼ਾਰਾਂ ਮੁਲਾਜ਼ਮਾਂ ਨੂੰ ਭਰਤੀ ਕਰਨ ਲਈ ਇਸ ’ਤੇ ਨਿਰਭਰ ਕਰਦੀਆਂ ਹਨ।

ਨਵੀਂ ਪ੍ਰਣਾਲੀ ਦੇ ਤਹਿਤ, ਕਈ ਪ੍ਰਬੰਧ ਕੀਤੇ ਗਏ ਹਨ, ਜਿਸ ’ਚ ਮਾਲਕਾਂ ਵਲੋਂ ਰਜਿਸਟ੍ਰੇਸ਼ਨ ਲਈ ਲਾਭਪਾਤਰੀ-ਕੇਂਦਰਿਤ ਚੋਣ ਪ੍ਰਕਿਰਿਆ ਦਾ ਪ੍ਰਬੰਧ ਵੀ ਸ਼ਾਮਲ ਹੈ। ਪਹਿਲਾਂ ਜੇਕਰ ਕੋਈ ਵਿਅਕਤੀ ਇਕ ਤੋਂ ਵੱਧ ਵਾਰ ਅਰਜ਼ੀ ਦਿੰਦਾ ਸੀ ਤਾਂ ਸਿਸਟਮ ’ਚ ਹੇਰਾਫੇਰੀ ਹੋਣ ਦੀ ਸੰਭਾਵਨਾ ਹੁੰਦੀ ਸੀ ਪਰ ਹੁਣ ਐਚ-1ਬੀ ਵੀਜ਼ਾ ਲਈ ਅਰਜ਼ੀਆਂ ਦੀ ਗਿਣਤੀ ਕੀਤੀ ਜਾਵੇਗੀ ਅਤੇ ਵਿਅਕਤੀਗਤ ਬਿਨੈਕਾਰਾਂ ਦੇ ਆਧਾਰ ’ਤੇ ਸਵੀਕਾਰ ਕੀਤਾ ਜਾਵੇਗਾ। ਭਾਵੇਂ ਕੋਈ ਵਿਅਕਤੀ ਵੱਖ-ਵੱਖ ਕੰਪਨੀਆਂ ਲਈ ਕਈ ਅਰਜ਼ੀਆਂ ਜਮ੍ਹਾਂ ਕਰਦਾ ਹੈ, ਉਨ੍ਹਾਂ ਨੂੰ ਪਾਸਪੋਰਟ ਨੰਬਰ ਵਰਗੇ ਨਿੱਜੀ ਪਛਾਣ ਚਿੱਠੀ ਦੇ ਅਧਾਰ ਤੇ ਇਕ ਅਰਜ਼ੀ ਵਜੋਂ ਗਿਣਿਆ ਜਾਵੇਗਾ।

ਯੂ.ਐਸ. ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ (ਯੂ.ਐਸ.ਸੀ.ਆਈ.ਐਸ.) ਨੇ ਵੀ ਪਾਰਦਰਸ਼ਤਾ ਵਧਾਉਣ ਅਤੇ ਐਚ-1 ਬੀ ਰਜਿਸਟ੍ਰੇਸ਼ਨ ਪ੍ਰਕਿਰਿਆ ’ਚ ਹੇਰਾਫੇਰੀ ਦੀ ਸੰਭਾਵਨਾ ਨੂੰ ਘਟਾਉਣ ਦੇ ਉਦੇਸ਼ ਨਾਲ ਨਵੇਂ ਨਿਯਮਾਂ ਦਾ ਐਲਾਨ ਕੀਤਾ ਹੈ। ਫ਼ੈਡਰਲ ਏਜੰਸੀ ਨੇ ਕਿਹਾ ਕਿ ਨਵੀਂ ਪ੍ਰਣਾਲੀ ਰਜਿਸਟ੍ਰੇਸ਼ਨ ਪ੍ਰਣਾਲੀ ’ਚ ਹੇਰਾਫੇਰੀ ਦੀ ਸੰਭਾਵਨਾ ਨੂੰ ਘਟਾਏਗੀ ਅਤੇ ਇਹ ਯਕੀਨੀ ਬਣਾਉਣਾ ਆਸਾਨ ਬਣਾ ਦੇਵੇਗੀ ਕਿ ਹਰ ਲਾਭਪਾਤਰੀ ਨੂੰ ਚੁਣੇ ਜਾਣ ਦਾ ਬਰਾਬਰ ਮੌਕਾ ਮਿਲੇ। ਯੂ.ਐਸ.ਸੀ.ਆਈ.ਐਸ. ਦੇ ਡਾਇਰੈਕਟਰ ਉਰ ਐਮ ਜਡਾਊ ਨੇ ਕਿਹਾ, ‘‘ਅਸੀਂ ਹਮੇਸ਼ਾਂ ਪਾਰਦਰਸ਼ਤਾ ਵਧਾਉਣ ਅਤੇ ਅਪਣੀਆਂ ਅਰਜ਼ੀ ਪ੍ਰਕਿਰਿਆਵਾਂ ’ਚ ਸੁਧਾਰ ਕਰਦੇ ਹੋਏ ਹੇਰਾਫੇਰੀ ਦੀ ਸੰਭਾਵਨਾ ਨੂੰ ਘਟਾਉਣ ਦੇ ਤਰੀਕਿਆਂ ਦੀ ਭਾਲ ਕਰ ਰਹੇ ਹਾਂ।’’ ਯੂ.ਐਸ.ਸੀ.ਆਈ.ਐਸ. ਨੇ ਕਿਹਾ ਕਿ ਵਿੱਤੀ ਸਾਲ 2025 ਲਈ ਐਚ -1 ਬੀ ਵੀਜ਼ਾ ਅਰਜ਼ੀਆਂ ਜਮ੍ਹਾਂ ਕਰਨ ਦੀ ਪ੍ਰਕਿਰਿਆ 6 ਮਾਰਚ ਤੋਂ ਸ਼ੁਰੂ ਹੋਵੇਗੀ ਅਤੇ 22 ਮਾਰਚ ਤਕ ਚੱਲੇਗੀ।

ਅਮਰੀਕਾ ਨੇ ਸ਼ੁਰੂ ਕੀਤਾ ਐਚ-1ਬੀ ਵੀਜ਼ਾ ਨਵੀਨੀਕਰਨ ਪ੍ਰੋਗਰਾਮ

ਅਮਰੀਕਾ ਨੇ ਦੇਸ਼ ਵਿਚ ਸੱਭ ਤੋਂ ਵੱਧ ਮੰਗ ਵਾਲੇ ਐਚ-1ਬੀ ਵਿਦੇਸ਼ੀ ਵਰਕ ਵੀਜ਼ਾ ਨੂੰ ਨਵਿਆਉਣ ਲਈ ਰਸਮੀ ਤੌਰ ’ਤੇ ਇਕ ਪਾਇਲਟ ਪ੍ਰੋਗਰਾਮ ਸ਼ੁਰੂ ਕੀਤਾ ਹੈ। ਇਸ ਕਦਮ ਨਾਲ ਹਜ਼ਾਰਾਂ ਭਾਰਤੀ ਤਕਨਾਲੋਜੀ ਪੇਸ਼ੇਵਰਾਂ ਨੂੰ ਲਾਭ ਹੋਣ ਦੀ ਸੰਭਾਵਨਾ ਹੈ। ਐਚ-1ਬੀ ਵੀਜ਼ਾ ਇਕ ਗੈਰ-ਪ੍ਰਵਾਸੀ ਵੀਜ਼ਾ ਹੈ ਜੋ ਅਮਰੀਕੀ ਕੰਪਨੀਆਂ ਨੂੰ ਵਿਸ਼ੇਸ਼ ਪੇਸ਼ਿਆਂ ਵਿਚ ਵਿਦੇਸ਼ੀ ਕਾਮਿਆਂ ਨੂੰ ਨਿਯੁਕਤ ਕਰਨ ਦੀ ਇਜਾਜ਼ਤ ਦਿੰਦਾ ਹੈ ਜਿਨ੍ਹਾਂ ਲਈ ਸਿਧਾਂਤਕ ਜਾਂ ਤਕਨੀਕੀ ਮੁਹਾਰਤ ਦੀ ਲੋੜ ਹੁੰਦੀ ਹੈ।

ਤਕਨਾਲੋਜੀ ਕੰਪਨੀਆਂ ਭਾਰਤ ਅਤੇ ਚੀਨ ਵਰਗੇ ਦੇਸ਼ਾਂ ਤੋਂ ਹਰ ਸਾਲ ਹਜ਼ਾਰਾਂ ਮੁਲਾਜ਼ਮਾਂ ਨੂੰ ਭਰਤੀ ਕਰਨ ਲਈ ਇਸ ’ਤੇ ਨਿਰਭਰ ਕਰਦੀਆਂ ਹਨ। ਵੀਜ਼ਾ ਨਵੀਨੀਕਰਨ ਪ੍ਰੋਗਰਾਮ 29 ਜਨਵਰੀ ਨੂੰ ਸ਼ੁਰੂ ਕੀਤਾ ਗਿਆ ਸੀ ਅਤੇ 1 ਅਪ੍ਰੈਲ ਤਕ ਚੱਲੇਗਾ। ਇਸ ਨਾਲ ਐਚ-1ਬੀ ਵੀਜ਼ਾ ਧਾਰਕਾਂ ਨੂੰ ਅਪਣੇ ਵੀਜ਼ਾ ਨੂੰ ਨਵਿਆਉਣ ’ਚ ਮਦਦ ਮਿਲੇਗੀ।

ਇਸ ਸਬੰਧੀ ਐਲਾਨ ਪਿਛਲੇ ਸਾਲ ਜੂਨ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਭਾਰਤ ਦੀ ਅਧਿਕਾਰਤ ਯਾਤਰਾ ਦੌਰਾਨ ਕੀਤਾ ਗਿਆ ਸੀ। ਵਿਦੇਸ਼ ਮੰਤਰਾਲੇ ਨੇ ਸੋਮਵਾਰ ਨੂੰ ਇਕ ਬਿਆਨ ਵਿਚ ਕਿਹਾ ਕਿ ਪ੍ਰੋਗਰਾਮ ਤਹਿਤ ਅਰਜ਼ੀਆਂ 29 ਜਨਵਰੀ ਤੋਂ 1 ਅਪ੍ਰੈਲ ਤਕ ਸਵੀਕਾਰ ਕੀਤੀਆਂ ਜਾਣਗੀਆਂ। ਲਗਭਗ ਦੋ ਦਹਾਕਿਆਂ ’ਚ ਇਹ ਪਹਿਲਾ ਮੌਕਾ ਹੈ ਜਦੋਂ ਸੀਮਤ ਗਿਣਤੀ ’ਚ ਐਚ -1 ਬੀ ਗੈਰ-ਪ੍ਰਵਾਸੀ ਵੀਜ਼ਾ ਧਾਰਕ ਅਮਰੀਕਾ ’ਚ ਹੀ ਅਪਣੇ ਵੀਜ਼ਾ ਨੂੰ ਨਵਿਆਉਣ ਦੇ ਯੋਗ ਹੋਣਗੇ।

(For more Punjabi news apart from H-1B visa process begins March 6 amid overhaul of lottery system, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement