ਪਾਕਿਸਤਾਨ ਵਿਚ ਲਗਾਤਾਰ ਸਿੱਖਾਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ
ਪੇਸ਼ਾਵਰ: ਪਾਕਿਸਤਾਨ ਦੇ ਪੇਸ਼ਾਵਰ ਵਿੱਚ ਸਿੱਖ ਭਾਈਚਾਰੇ ਨਾਲ ਸਬੰਧਤ ਇੱਕ ਵਪਾਰੀ ਨੂੰ ਉਸ ਦੀ ਦੁਕਾਨ ਦੇ ਅੰਦਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।
ਜਾਣਕਾਰੀ ਅਨੁਸਾਰ ਦੋ ਅਣਪਛਾਤੇ ਹਥਿਆਰਬੰਦ ਮੋਟਰਸਾਈਕਲ ਸਵਾਰਾਂ ਨੇ ਪੇਸ਼ਾਵਰ ਦੇ ਰਿੰਗ ਰੋਡ 'ਤੇ ਦਿਆਲ ਸਿੰਘ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ।
ਇਹ ਵੀ ਪੜ੍ਹੋ: ਲੁਧਿਆਣਾ 'ਚ ਕੋਰੋਨਾ ਲੱਗਾ ਫਿਰ ਡਰਾਉਣ, 3 ਲੋਕਾਂ ਨੇ ਤੋੜਿਆ ਦਮ
ਪੁਲਿਸ ਨੇ ਦੱਸਿਆ ਕਿ ਪੇਸ਼ਾਵਰ ਦੇ ਰਿੰਗ ਰੋਡ 'ਤੇ ਸਥਿਤ ਡੀਅਰ ਕਲੋਨੀ 'ਚ ਦਿਆਲ ਸਿੰਘ ਦੀ ਦੁਕਾਨ 'ਤੇ ਅਣਪਛਾਤੇ ਹਥਿਆਰਬੰਦ ਮੋਟਰਸਾਈਕਲ ਸਵਾਰਾਂ ਨੇ ਗੋਲੀਬਾਰੀ ਕੀਤੀ। ਜਿਥੇ ਸਿੱਖ ਦੁਕਾਨਦਾਰ ਗੰਭੀਰ ਜ਼ਖਮੀ ਹੋ ਗਿਆ।
ਇਹ ਵੀ ਪੜ੍ਹੋ: ਸੂਬੇ 'ਚ ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨਾਂ ਤੱਕ ਮੀਂਹ ਪੈਣ ਦੀ ਚੇਤਾਵਨੀ, ਕਿਸਾਨਾਂ ਦੀਆਂ ਵਧੀਆਂ ਚਿੰਤਾਵਾਂ
ਬਚਾਅ ਕਰਮਚਾਰੀਆਂ ਨੇ ਉਸ ਨੂੰ ਗੰਭੀਰ ਹਾਲਤ 'ਚ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਦੱਸਿਆ ਕਿ ਹਮਲਾਵਰ ਗੋਲੀਬਾਰੀ ਕਰਨ ਤੋਂ ਬਾਅਦ ਫਰਾਰ ਹੋ ਗਏ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ।