Cambodia News: ਕੰਬੋਡੀਆ 'ਚ ਨੌਕਰੀ ਧੋਖਾਧੜੀ ਮਾਮਲੇ ’ਚ ਫਸੇ 250 ਭਾਰਤੀਆਂ ਨੂੰ ਸੁਰੱਖਿਅਤ ਲਿਆਂਦਾ ਭਾਰਤ

By : BALJINDERK

Published : Mar 31, 2024, 12:06 pm IST
Updated : Mar 31, 2024, 12:29 pm IST
SHARE ARTICLE
Indian citizens
Indian citizens

Cambodia News: ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਅਸੀਂ ਭਾਰਤੀਆਂ ਦੀ ਮਦਦ ਲਈ ਵਚਨਬੱਧ ਹਾਂ

Cambodia News: ਕੰਬੋਡੀਆ ’ਚ ਨੌਕਰੀਆਂ ਦੇ ਨਾਂ ’ਤੇ ਹੋਣ ਵਾਲੀ ਧੋਖਾਧੜੀ ਬਾਰੇ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਕੰਬੋਡੀਆ ’ਚ ਭਾਰਤੀ ਦੂਤਾਵਾਸ ਉਨ੍ਹਾਂ ਭਾਰਤੀ ਨਾਗਰਿਕਾਂ ਦੀਆਂ ਸ਼ਿਕਾਇਤਾਂ ’ਤੇ ਤੁਰੰਤ ਜਵਾਬ ਦੇ ਰਿਹਾ ਹੈ, ਜਿਨ੍ਹਾਂ ਨੂੰ ਨੌਕਰੀਆਂ ਦੇਣ ਦੇ ਨਾਂ ’ਤੇ ਗੈਰ-ਕਾਨੂੰਨੀ ਸਾਈਬਰ ਕੰਮ ਕਰਨ ਲਈ ਮਜ਼ਬੂਰ ਕੀਤਾ ਗਿਆ ਸੀ। ਵਿਦੇਸ਼ ਮੰਤਰਾਲੇ ਨੇ ਸ਼ਨੀਵਾਰ ਨੂੰ ਕਿਹਾ ਕਿ ਉਸ ਨੇ ਲਗਭਗ 250 ਭਾਰਤੀਆਂ ਨੂੰ ਬਚਾਇਆ ਅਤੇ ਵਾਪਸ ਲਿਆਂਦਾ ਹੈ। ਅਸੀਂ ਸਥਿਤੀ ’ਤੇ ਨੇੜਿਓਂ ਨਜ਼ਰ ਰੱਖ ਰਹੇ ਹਾਂ।

ਇਹ ਵੀ ਪੜੋ:OpenAI Latest Feature: OpenAI ਨੇ ਪੇਸ਼ ਕੀਤੀ Voice Engine, AI Voice-Cloning ਤਕਨਾਲੋਜੀ ਜਨਤਕ ਤੌਰ ’ਤੇ ਉਪਲਬਧ ਨਹੀਂ

ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਵਿਦੇਸ਼ ਮੰਤਰਾਲੇ ਅਤੇ ਕੰਬੋਡੀਆ ਸਥਿਤ ਭਾਰਤੀ ਦੂਤਾਵਾਸ ਵੱਲੋਂ ਅਜਿਹੇ ਘੁਟਾਲਿਆਂ ਨੂੰ ਲੈ ਕੇ ਭਾਰਤੀਆਂ ਨੂੰ ਕਈ ਐਡਵਾਈਜ਼ਰੀਆਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਉਹ ਇਨ੍ਹਾਂ ਧੋਖਾਧੜੀ ਵਾਲੀਆਂ ਯੋਜਨਾਵਾਂ ਲਈ ਜ਼ਿੰਮੇਵਾਰ ਲੋਕਾਂ ’ਤੇ ਸ਼ਿਕੰਜਾ ਕੱਸਣ ਲਈ ਭਾਰਤ ਦੀਆਂ ਏਜੰਸੀਆਂ ਨਾਲ ਕੰਮ ਕਰ ਰਹੇ ਹਨ। ਰਣਧੀਰ ਜੈਸਵਾਲ ਨੇ ਕਿਹਾ ਕਿ ਵਿਦੇਸ਼ ਮੰਤਰਾਲਾ ਉਨ੍ਹਾਂ ਸਾਰੇ ਭਾਰਤੀ ਨਾਗਰਿਕਾਂ ਦੀ ਮਦਦ ਕਰਨ ਲਈ ਵਚਨਬੱਧ ਹੈ ਜੋ ਮੰਤਰਾਲੇ ਦਾ ਸਮਰਥਨ ਚਾਹੁੰਦੇ ਹਨ। 

ਇਹ ਵੀ ਪੜੋ:Punjab Crime News : ਪਠਾਨਕੋਟ ’ਚ ਢਾਬੇ ’ਤੇ ਹੋਈ ਅੰਨ੍ਹੇਵਾਹ ਫ਼ਾਇਰਿੰਗ, ਦੋ ਨੌਜਵਾਨ ਜ਼ਖ਼ਮੀ 

ਇਸ ਦੌਰਾਨ ਵੀਰਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਸੀ ਕਿ ਅਰੁਣਾਚਲ ਪ੍ਰਦੇਸ਼ ਦੇ ਮੁੱਦੇ ’ਤੇ ਸਾਡੀ ਸਥਿਤੀ ਸਪੱਸ਼ਟ ਹੈ। ਅਸੀਂ ਇਸ ਸਬੰਧੀ ਬਿਆਨ ਵੀ ਜਾਰੀ ਕਰ ਦਿੱਤੇ ਹਨ। ਚੀਨ ਆਪਣੇ ਬੇਬੁਨਿਆਦ ਦਾਅਵਿਆਂ ਨੂੰ ਜਿੰਨੀ ਵਾਰ ਚਾਹੇ ਦੁਹਰਾ ਸਕਦਾ ਹੈ। ਇਹ ਸੰਭਵ ਨਹੀਂ ਹੈ ਕਿ ਉਸ ਦੇ ਵਾਰ-ਵਾਰ ਬੋਲਣ ਨਾਲ ਅਸਲ ਸਥਿਤੀ ਬਦਲ ਜਾਵੇਗੀ। ਉਨ੍ਹਾਂ ਨੂੰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਅਰੁਣਾਚਲ ਪ੍ਰਦੇਸ਼ ਭਾਰਤ ਦਾ ਅਨਿੱਖੜਵਾਂ ਅਤੇ ਅਟੁੱਟ ਹਿੱਸਾ ਸੀ, ਹੈ ਅਤੇ ਰਹੇਗਾ।

ਇਹ ਵੀ ਪੜੋ:Bollywood News : ਅਕਸ਼ੇ ਕੁਮਾਰ ਅਤੇ ਤਾਪਸੀ ਪੰਨੂ ਨੇ ‘ਖੇਲ ਖੇਲ ਮੈਂ’ ਦੀ ਸ਼ੂਟਿੰਗ ਕੀਤੀ ਪੂਰੀ 

ਇਸ ਦੇ ਨਾਲ ਹੀ ਵੀਰਵਾਰ ਨੂੰ ਰੂਸੀ ਫੌਜ ’ਚ ਭਾਰਤੀਆਂ ਦੇ ਸ਼ਾਮਲ ਹੋਣ ’ਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਸੀ ਕਿ ਅਸੀਂ ਰੂਸੀ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ’ਚ ਹਾਂ। ਅਸੀਂ ਉਨ੍ਹਾਂ ਕੋਲ ਇਹ ਮਾਮਲਾ ਜ਼ੋਰਦਾਰ ਢੰਗ ਨਾਲ ਉਠਾਇਆ ਹੈ ਕਿ ਸਾਡੇ ਨਾਗਰਿਕਾਂ ਨੂੰ ਜਲਦੀ ਤੋਂ ਜਲਦੀ ਰਿਹਾਅ ਕੀਤਾ ਜਾਵੇ। ਹੁਣ ਤੱਕ ਦੋ ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ ਦੀਆਂ ਲਾਸ਼ਾਂ ਭਾਰਤ ਵਾਪਸ ਆ ਗਈਆਂ ਹਨ। ਇਸ ਦੌਰਾਨ, ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਸੀਤਾ ਰਾਮ ਮੀਨਾ, ਜੋ ਇਸ ਸਮੇਂ ਮੰਤਰਾਲੇ ’ਚ ਡਾਇਰੈਕਟਰ ਹਨ, ਨੂੰ ਨਾਈਜਰ ਗਣਰਾਜ ਵਿੱਚ ਭਾਰਤ ਦਾ ਰਾਜਦੂਤ ਨਿਯੁਕਤ ਕੀਤਾ ਗਿਆ ਹੈ।

ਇਹ ਵੀ ਪੜੋ:Srikanth Film News: ਅਭਿਨੇਤਾ ਰਾਜਕੁਮਾਰ ਰਾਓ ਦੀ ‘ਸ਼੍ਰੀਕਾਂਤ’ ਫ਼ਿਲਮ 10 ਮਈ ਨੂੰ ਹੋਵੇਗੀ ਰਿਲੀਜ਼ 

 (For more news apart from 250 Indians were brought back in the case of job fraud in Cambodia  News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement