Donald Trump News: ਤੀਜੀ ਵਾਰ ਰਾਸ਼ਟਰਪਤੀ ਬਣਨ ਨੂੰ ਲੈ ਕੇ ਸੀਰੀਅਸ ਟਰੰਪ, ਕਿਹਾ- 'ਮਜ਼ਾਕ ਨਹੀਂ ਕਰ ਰਿਹਾ'
Published : Mar 31, 2025, 8:19 am IST
Updated : Mar 31, 2025, 8:19 am IST
SHARE ARTICLE
Serious Trump on becoming president for a third time, says - 'I'm not kidding'
Serious Trump on becoming president for a third time, says - 'I'm not kidding'

ਅਮਰੀਕੀ ਸੰਵਿਧਾਨ ਦੀ 22ਵੀਂ ਸੋਧ, ਜੋ 1951 ਵਿੱਚ ਲਾਗੂ ਹੋਈ ਸੀ, ਕਿਸੇ ਵੀ ਰਾਸ਼ਟਰਪਤੀ ਨੂੰ ਦੋ ਵਾਰ ਤੋਂ ਵੱਧ ਚੋਣ ਲੜਨ ਦੀ ਇਜਾਜ਼ਤ ਨਹੀਂ ਦਿੰਦੀ।

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹਾਲ ਹੀ 'ਚ ਤੀਜੀ ਵਾਰ ਰਾਸ਼ਟਰਪਤੀ ਬਣਨ ਦਾ ਦਾਅਵਾ ਕੀਤਾ ਹੈ ਅਤੇ ਉਨ੍ਹਾਂ ਨੇ ਇਸ 'ਤੇ ਕਿਹਾ, 'ਮੈਂ ਮਜ਼ਾਕ ਨਹੀਂ ਕਰ ਰਿਹਾ।' ਉਨ੍ਹਾਂ ਦੇ ਇਸ ਬਿਆਨ ਨੇ ਪੂਰੀ ਦੁਨੀਆ 'ਚ ਹਲਚਲ ਮਚਾ ਦਿੱਤੀ ਹੈ ਕਿਉਂਕਿ ਅਮਰੀਕੀ ਸੰਵਿਧਾਨ ਮੁਤਾਬਕ ਕੋਈ ਵੀ ਵਿਅਕਤੀ ਸਿਰਫ 2 ਵਾਰ ਰਾਸ਼ਟਰਪਤੀ ਦੇ ਅਹੁਦੇ ਲਈ ਚੁਣਿਆ ਜਾ ਸਕਦਾ ਹੈ।

ਅਜਿਹੇ 'ਚ ਸਵਾਲ ਉੱਠਦਾ ਹੈ ਕਿ ਕੀ ਟਰੰਪ ਸੱਚਮੁੱਚ ਤੀਜੀ ਵਾਰ ਰਾਸ਼ਟਰਪਤੀ ਬਣਨ ਦਾ ਇਰਾਦਾ ਰੱਖਦੇ ਹਨ ਜਾਂ ਇਹ ਉਨ੍ਹਾਂ ਦਾ ਇਕ ਹੋਰ ਮਜ਼ਾਕ ਹੈ?
ਦਰਅਸਲ ਐਤਵਾਰ, 30 ਮਾਰਚ ਨੂੰ ਇਕ ਇੰਟਰਵਿਊ ਵਿਚ ਟਰੰਪ ਨੇ ਕਿਹਾ ਕਿ 'ਕੁਝ ਅਜਿਹੇ ਤਰੀਕੇ ਹਨ ਜਿਨ੍ਹਾਂ ਨਾਲ ਤੀਜੀ ਵਾਰ ਰਾਸ਼ਟਰਪਤੀ ਬਣਨ ਦਾ ਰਸਤਾ ਖੋਲ੍ਹਿਆ ਜਾ ਸਕਦਾ ਹੈ'। ਹਾਲਾਂਕਿ, ਉਨ੍ਹਾਂ ਨੇ ਇਹ ਵੀ ਕਿਹਾ ਕਿ 'ਇਸ ਬਾਰੇ ਸੋਚਣਾ ਬਹੁਤ ਜਲਦੀ ਹੈ।'

ਇਸ ਬਿਆਨ ਨਾਲ ਟਰੰਪ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਹ ਸਿਰਫ਼ ਮਜ਼ਾਕ ਨਹੀਂ ਕਰ ਰਹੇ ਸਨ, ਸਗੋਂ ਕੁਝ ਗੰਭੀਰ ਸੋਚ ਰਹੇ ਸਨ। ਅਮਰੀਕੀ ਸੰਵਿਧਾਨ ਦੀ 22ਵੀਂ ਸੋਧ, ਜੋ 1951 ਵਿੱਚ ਲਾਗੂ ਹੋਈ ਸੀ, ਕਿਸੇ ਵੀ ਰਾਸ਼ਟਰਪਤੀ ਨੂੰ ਦੋ ਵਾਰ ਤੋਂ ਵੱਧ ਚੋਣ ਲੜਨ ਦੀ ਇਜਾਜ਼ਤ ਨਹੀਂ ਦਿੰਦੀ। ਇਹ ਸੋਧ ਫਰੈਂਕਲਿਨ ਡੀ. ਰੂਜ਼ਵੈਲਟ ਦੇ ਚਾਰ ਕਾਰਜਕਾਲਾਂ ਤੋਂ ਬਾਅਦ ਲਿਆਂਦੀ ਗਈ ਸੀ, ਤਾਂ ਜੋ ਭਵਿੱਖ ਵਿੱਚ ਕੋਈ ਵੀ ਰਾਸ਼ਟਰਪਤੀ ਲੰਬੇ ਸਮੇਂ ਤੱਕ ਸੱਤਾ ਵਿੱਚ ਨਾ ਰਹੇ।

ਜਦੋਂ ਟਰੰਪ ਨੂੰ ਪੁੱਛਿਆ ਗਿਆ ਕਿ ਕੀ ਉਪ ਰਾਸ਼ਟਰਪਤੀ ਜੇਡੀ ਵੈਂਸ ਦੀ ਨਾਮਜ਼ਦਗੀ ਅਤੇ ਬਾਅਦ ਵਿਚ ਅਸਤੀਫ਼ਾ ਇਸ ਸੀਮਾ ਨੂੰ ਬਾਈਪਾਸ ਕਰ ਸਕਦਾ ਹੈ, ਤਾਂ ਉਨ੍ਹਾਂ ਨੇ ਕਿਹਾ, "ਇਹ ਇਕ ਤਰੀਕਾ ਹੋ ਸਕਦਾ ਹੈ, ਪਰ ਹੋਰ ਤਰੀਕੇ ਹਨ।" ਜਦੋਂ ਉਸ ਨੂੰ ਹੋਰ ਤਰੀਕਿਆਂ ਬਾਰੇ ਪੁੱਛਿਆ ਗਿਆ ਤਾਂ ਉਹ ਚੁੱਪ ਹੋ ਗਿਆ ਅਤੇ ਕੁਝ ਨਾ ਬੋਲਿਆ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement