
ਦੱਖਣੀ ਅਮਰੀਕੀ ਦੇਸ਼ ਬ੍ਰਾਜ਼ੀਲ ਕੋਰੋਨਾ ਵਾਇਰਸ ਦੀ ਚਪੇਟ ਵਿਚ ਹੈ।
ਬ੍ਰਾਜ਼ੀਲ: ਦੱਖਣੀ ਅਮਰੀਕੀ ਦੇਸ਼ ਬ੍ਰਾਜ਼ੀਲ ਕੋਰੋਨਾ ਵਾਇਰਸ ਦੀ ਚਪੇਟ ਵਿਚ ਹੈ। ਸ਼ਨੀਵਾਰ ਨੂੰ ਉੱਥੇ ਰਿਕਾਰਡ 33,274 ਨਵੇਂ ਸੰਕਰਮਿਤ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨੇ ਦੇਸ਼ ਦੀ ਚਿੰਤਾ ਵਧਾ ਦਿੱਤੀ ਹੈ।
Corona Virus
ਬ੍ਰਾਜ਼ੀਲ ਦੇ ਸਿਹਤ ਮੰਤਰਾਲੇ ਨੇ ਕਿਹਾ ਕਿ ਕੋਰੋਨਾ ਵਾਇਰਸ ਨਾਲ ਹੋਈਆਂ ਮੌਤਾਂ ਦੇ ਮਾਮਲੇ ਵਿਚ ਬ੍ਰਾਜ਼ੀਲ ਨੇ ਫਰਾਂਸ ਨੂੰ ਪਛਾੜ ਦਿੱਤਾ ਹੈ ਅਤੇ ਹੁਣ ਉਹ ਸਿਰਫ ਸੰਯੁਕਤ ਰਾਜ, ਬ੍ਰਿਟੇਨ ਅਤੇ ਇਟਲੀ ਤੋਂ ਹੇਠਾਂ ਹੈ।
Corona Virus
ਬ੍ਰਾਜ਼ੀਲ ਵਿਚ ਹੁਣ ਤੱਕ ਕੁੱਲ 498,440 ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ। ਸਿਹਤ ਮੰਤਰਾਲੇ ਨੇ ਕਿਹਾ ਹੈ ਕਿ ਕੋਰੋਨਾ ਵਾਇਰਸ ਨਾਲ ਬ੍ਰਾਜ਼ੀਲ ਵਿਚ ਸਾਹ ਦੀ ਬਿਮਾਰੀ ਵਿਚ ਵਾਧਾ ਹੋਇਆ ਹੈ ਅਤੇ ਬਿਮਾਰਾਂ ਦੀ ਗਿਣਤੀ ਵਧ ਕੇ 28,834 ਤੱਕ ਪਹੁੰਚ ਚੁੱਕੀ ਹੈ। ਬੀਤੇ 24 ਘੰਟਿਆਂ ਵਿਚ ਬ੍ਰਾਜ਼ੀਲ ਵਿਚ 956 ਲੋਕਾਂ ਦੀ ਮੌਤ ਹੋਈ ਹੈ।
Jair Bolsonaro, Brazil President
ਸਿਹਤ ਮਾਹਿਰਾਂ ਨੇ ਸਥਿਤੀ ਹੋਰ ਖਰਾਬ ਹੋਣ ਦੀ ਚੇਤਾਵਨੀ ਦਿੱਤੀ ਹੈ। ਇਸ ਤੋਂ ਬਾਅਦ ਵੀ ਕੁਆਰੰਟੀਨ ਨਿਯਮਾਂ ਵਿਚ ਢਿੱਲ ਦੇਣ ਦੀ ਤਿਆਰੀ ਚੱਲ ਰਹੀ ਹੈ।
ਬ੍ਰਾਜ਼ੀਲ ਦੇ ਰਾਸ਼ਟਰਪਤੀ ਜਾਇਰ ਬੋਲਸੋਨਾਰੋ ਨੇ ਅਰਥਵਿਵਸਥਾ ਨੂੰ ਵਿਗਾੜਨ ਅਤੇ ਬੇਰੁਜ਼ਗਾਰੀ ਲਈ ਮਹਾਂਮਾਰੀ ਨੂੰ ਦੋਸ਼ੀ ਠਹਿਰਾਇਆ ਅਤੇ ਅਲੋਚਨਾ ਕੀਤੀ ਹੈ।