ਟਰੰਪ ਨੇ ਵਿਸ਼ਵ ਸਿਹਤ ਸੰਗਠਨ ਨਾਲ ਅਮਰੀਕਾ ਦੇ ਰਿਸ਼ਤੇ ਖ਼ਤਮ ਕਰਨ ਦਾ ਐਲਾਨ ਕੀਤਾ
Published : May 31, 2020, 4:37 am IST
Updated : May 31, 2020, 4:37 am IST
SHARE ARTICLE
Donald Trump
Donald Trump

ਡਬਲਿਊ.ਐਚ.ਓ. ਉਨ੍ਹਾਂ ਸੁਧਾਰਾਂ ਨੂੰ ਅੱਗੇ ਨਹੀਂ ਵਧਾ ਸਕਿਆ ਜਿਨ੍ਹਾਂ ਦੀ ਬੇਹੱਦ ਜ਼ਰੂਰਤ ਸੀ

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵਿਸ਼ਵ ਸਿਹਤ ਸੰਗਠਨ (ਡਬਲਿਊ.ਐਚ.ਓ.) ਨਾਲ ਸਾਰੇ ਰਿਸ਼ਤੇ ਖ਼ਤਮ ਕਰਨ ਦਾ ਐਲਨ ਕਰ ਦਿਤਾ ਹੈ। ਉਨ੍ਹਾਂ ਕਿਹਾ ਕਿ ਡਬਲਿਊ.ਐਚ.ਓ. ਉਨ੍ਹਾਂ ਸੁਧਾਰਾਂ ਨੂੰ ਅੱਗੇ ਨਹੀਂ ਵਧਾ ਸਕਿਆ ਜਿਨ੍ਹਾਂ ਦੀ ਬੇਹੱਦ ਜ਼ਰੂਰਤ ਸੀ। ਉਨ੍ਹਾਂ ਦੋਸ਼ ਲਾਇਆ ਕਿ ਜਦੋਂ ਚੀਨ ਤੋਂ ਕੋਰੋਨਾ ਵਾਇਰਸ ਫੈਲਣਾ ਸ਼ੁਰੂ ਹੋਇਆ ਤਾਂ ਡਬਲਿਊ.ਐਚ.ਓ. ਨੇ ਦੁਨੀਆਂ ਨੂੰ ਇਸ ਬਾਰੇ ਗੁਮਰਾਹ ਕੀਤਾ।

WHOWHO

ਟਰੰਪ ਨੇ ਦੋਸ਼  ਲਾਇਆ ਕਿ ਡਬਲਿਊ.ਐਚ.ਓ. ਕੋਰੋਨਾ ਵਾਇਰਸ ਮਹਾਂਮਾਰੀ ਦੀ ਜ਼ਿੰਮੇਵਾਰੀ ਚੀਨ ’ਤੇ ਪਾਉਣ ’ਚ ਵੀ ਅਸਫ਼ਲ ਰਿਹਾ। ਟਰੰਪ ਨੇ ਚੀਨ ਨੂੰ ਸਜ਼ਾ ਦੇਣ ਦੇ ਕਦਮਾਂ ਦਾ ਐਲਾਨ ਕਰਦਿਆਂ ਕਿਹਾ ਕਿ ਡਬਲਿਊ.ਐਚ.ਓ. ’ਤੇ ਚੀਨ ਦਾ ਪੂਰਾ ਕਾਬੂ ਹੈ। ਉਨ੍ਹਾਂ ਕਿਹਾ, ‘‘ਅਸੀਂ ਡਬਲਿਊ.ਐਚ.ਓ. ਨੂੰ ਦਿਤੇ ਜਾਣ ਵਾਲੇ ਪੈਸੇ ਨੂੰ ਹੋਰ ਕੌਮਾਂਤਰੀ ਅਤੇ ਜ਼ਿੰਮੇਵਾਰੀ ਜਥੇਬੰਦੀਆਂ ਨੂੰ ਵੰਡਾਂਗੇ।’’ ਟਰੰਪ ਨੇ ਅੱਗੇ ਕਿਹਾ ਕਿ ਦੁਨੀਆਂ ਚੀਨ ਤੋਂ ਜਵਾਬ ਚਾਹੁੰਦੀ ਹੈ ਤੇ ਇਸ ਮਾਮਲੇ ’ਚ ਪਾਰਦਰਸ਼ਤਾ ਹੋਣੀ ਚਾਹੀਦੀ ਹੈ।   

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement