
Hamas Chief Ismail Haniyeh: ਇਸਮਾਈਲ ਹਾਨੀਆ ਦੇ ਘਰ ਨੂੰ ਨਿਸ਼ਾਨਾ ਬਣਾ ਕੇ ਹਮਲਾ ਕੀਤਾ ਗਿਆ
Hamas Chief Ismail Haniyeh: ਹਮਾਸ ਦੇ ਸਿਆਸੀ ਵਿੰਗ ਦੇ ਮੁਖੀ ਇਸਮਾਈਲ ਹਾਨੀਆ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਇਸਮਾਈਲ ਹਾਨੀਆ ਦੀ ਈਰਾਨ ਵਿਚ ਹੱਤਿਆ ਕਰ ਦਿੱਤੀ ਗਈ ਹੈ। ਈਰਾਨ ਦੀ ਫੌਜ, ਈਰਾਨ ਰੈਵੋਲਿਊਸ਼ਨਰੀ ਗਾਰਡਸ ਨੇ ਵੀ ਇਸ ਦੀ ਪੁਸ਼ਟੀ ਕੀਤੀ ਹੈ। ਤਹਿਰਾਨ ’ਚ ਇਸਮਾਈਲ ਹਾਨੀਆ ਦੇ ਘਰ ਨੂੰ ਨਿਸ਼ਾਨਾ ਬਣਾ ਕੇ ਹਮਲਾ ਕੀਤਾ ਗਿਆ, ਜਿਸ ’ਚ ਇਸਮਾਈਲ ਹਾਨੀਆ ਦੇ ਨਾਲ ਉਸ ਦੇ ਇਕ ਅੰਗ ਰੱਖਿਅਕ ਦੀ ਮੌਤ ਹੋ ਗਈ। ਹਾਲਾਂਕਿ ਇਜ਼ਾਇਲ ਵਲੋਂ ਇਸ ਸੰਬੰਧੀ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।
IRGC ਨੇ ਇਸ 'ਤੇ ਦੁੱਖ ਪ੍ਰਗਟ ਕੀਤਾ ਹੈ। ਹਮਾਸ ਨੇ ਹਾਨੀਆ ਦੀ ਮੌਤ ਲਈ ਇਜ਼ਰਾਈਲ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਇਹ ਘਟਨਾ ਇਰਾਨ ਦੇ ਨਵੇਂ ਰਾਸ਼ਟਰਪਤੀ ਦੇ ਸਹੁੰ ਚੁੱਕ ਸਮਾਗਮ ਵਿੱਚ ਹਾਨੀਆ ਦੀ ਹਾਜ਼ਰੀ ਅਤੇ ਮੰਗਲਵਾਰ ਨੂੰ ਈਰਾਨ ਦੇ ਸੁਪਰੀਮ ਲੀਡਰ ਨਾਲ ਉਨ੍ਹਾਂ ਦੀ ਮੁਲਾਕਾਤ ਤੋਂ ਬਾਅਦ ਵਾਪਰੀ। ਕਿਸੇ ਨੇ ਤੁਰੰਤ ਇਸ ਹੱਤਿਆ ਦੀ ਜ਼ਿੰਮੇਵਾਰੀ ਨਹੀਂ ਲਈ, ਪਰ ਸ਼ੱਕ ਇਜ਼ਰਾਈਲ 'ਤੇ ਹੋ ਗਿਆ, ਕਿਉਂਕਿ ਇਜ਼ਰਾਈਲ ਨੇ 7 ਅਕਤੂਬਰ ਨੂੰ ਹਮਾਸ ਦੇ ਹਮਲੇ ਤੋਂ ਬਾਅਦ ਇਸਮਾਈਲ ਹਾਨੀਆ ਅਤੇ ਹੋਰ ਹਮਾਸ ਨੇਤਾਵਾਂ ਨੂੰ ਮਾਰਨ ਦੀ ਸਹੁੰ ਖਾਧੀ ਸੀ। ਇਸ ਹਮਲੇ ਵਿੱਚ 1,200 ਲੋਕ ਮਾਰੇ ਗਏ ਸਨ ਅਤੇ 250 ਹੋਰਾਂ ਨੂੰ ਬੰਧਕ ਬਣਾ ਲਿਆ ਗਿਆ ਸੀ।