
ਪਾਕਿਸਤਾਨ ਦੀ 'ਕਰਾਚੀ-ਰਾਵਲਪਿੰਡੀ ਤੇਜਗਾਮ ਐਕਸਪ੍ਰੈੱਸ' 'ਚ ਵੀਰਵਾਰ ਸਵੇਰੇ ਅੱਗ ਲੱਗ ਗਈ ਜਿਸ ਕਾਰਨ 16 ਲੋਕਾਂ ਦੀ ਮੌਤ ਹੋ ਗਈ
ਕਰਾਚੀ : ਪਾਕਿਸਤਾਨ ਦੀ 'ਕਰਾਚੀ-ਰਾਵਲਪਿੰਡੀ ਤੇਜਗਾਮ ਐਕਸਪ੍ਰੈੱਸ' 'ਚ ਵੀਰਵਾਰ ਸਵੇਰੇ ਅੱਗ ਲੱਗ ਗਈ ਜਿਸ ਕਾਰਨ 65 ਲੋਕਾਂ ਦੀ ਮੌਤ ਹੋ ਗਈ ਅਤੇ ਹੋਰ 40 ਯਾਤਰੀ ਗੰਭੀਰ ਜ਼ਖਮੀ ਹੋ ਗਏ। ਹਾਲਾਂਕਿ ਇਹ ਵੀ ਕਿਹਾ ਜਾ ਰਿਹਾ ਹੈ ਕਿ 25 ਲੋਕ ਜ਼ਖਮੀ ਹਨ। ਘਟਨਾ ਦੀ ਸੂਚਨਾ ਮਗਰੋਂ ਮੌਕੇ 'ਤੇ ਪਹੁੰਚੀ ਪੁਲਿਸ ਨੇ ਰਾਹਤ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਅਜੇ ਤੱਕ ਇਸ ਗੱਲ ਦੀ ਜਾਣਕਾਰੀ ਨਹੀਂ ਮਿਲ ਸਕੀ ਕਿ ਟਰੇਨ 'ਚ ਅੱਗ ਕਿਵੇਂ ਲੱਗੀ।
Karachi Express in Pakistan
ਪਾਕਿਸਤਾਨੀ ਮੀਡੀਆ ਮੁਤਾਬਕ ਟਰੇਨ ਵੀਰਵਾਰ ਸਵੇਰੇ ਰਹੀਮ ਯਾਰ ਖਾਨ ਰੇਲਵੇ ਸਟੇਸ਼ਨ ਦੇ ਨੇੜੇ ਲਿਆਕਤਪੁਰ ਕੋਲ ਪੁੱਜੀ ਹੀ ਸੀ ਕਿ ਇਸ ਦੀ ਇਕ ਬੋਗੀ 'ਚ ਅੱਗ ਲੱਗ ਗਈ। ਅੱਗ ਇੰਨੀ ਤੇਜੀ ਨਾਲ ਫੈਲੀ ਕਿ ਯਾਤਰੀਆਂ ਨੂੰ ਭੱਜਣ ਦਾ ਸਮਾਂ ਨਹੀਂ ਮਿਲ ਸਕਿਆ। ਦੱਸਿਆ ਜਾ ਰਿਹਾ ਹੈ ਕਿ ਜਿਸ ਸਮੇਂ ਇਹ ਹਾਦਸਾ ਵਾਪਰਿਆ, ਉਸ ਸਮੇਂ ਟਰੇਨ 'ਚ ਸਵਾਰ ਯਾਤਰੀ ਸੌਂ ਰਹੇ ਸਨ। ਅੱਗ ਦੀ ਲਪੇਟ 'ਚ ਆਉਣ ਕਾਰਨ ਹੁਣ ਤਕ 65 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ ਕਈ ਲੋਕ ਜ਼ਖਮੀ ਦੱਸੇ ਜਾ ਰਹੇ ਹਨ।
Karachi Express in Pakistan
ਘਟਨਾ ਦੀ ਜਾਣਕਾਰੀ ਮਿਲਣ 'ਤੇ ਪੁਲਿਸ ਅਤੇ ਰਾਹਤ ਬਚਾਅ ਕਰਮਚਾਰੀਆਂ ਨੇ ਟਰੇਨ 'ਚ ਫਸੇ ਲੋਕਾਂ ਨੂੰ ਬਾਹਰ ਕੱਢਿਆ ਅਤੇ ਗੰਭੀਰ ਰੂਪ ਨਾਲ ਝੁਲਸੇ ਯਾਤਰੀਆਂ ਨੂੰ ਤੁਰੰਤ ਹਸਪਤਾਲ 'ਚ ਭਰਤੀ ਕਰਵਾਇਆ। ਅੱਗ ਕਾਰਨ ਝੁਲਸੇ ਯਾਤਰੀਆਂ 'ਚੋਂ ਕਈਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।