
ਦਰਜਨ ਤੋਂ ਵੱਧ ਲੋਕਾਂ ਦੇ ਜ਼ਖ਼ਮੀ ਹੋਣ ਦੀ ਸੂਚਨਾ
ਮੈਕਸੀਕੋ - ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਪੱਛਮੀ ਮੈਕਸੀਕੋ ਵਿੱਚ ਇੱਕ ਬੱਸ ਦੇ ਪਲਟ ਜਾਣ ਅਤੇ ਹਾਦਸਾਗ੍ਰਸਤ ਹੋਣ ਕਾਰਨ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ।
ਅਧਿਕਾਰੀਆਂ ਦੇ ਬਿਆਨ ਅਨੁਸਾਰ, ਹਾਦਸੇ ਦਾ ਸ਼ਿਕਾਰ ਹੋਏ ਲੋਕ ਦਰਅਸਲ ਸੈਲਾਨੀ ਸਨ, ਜੋ ਕੇਂਦਰੀ ਰਾਜ ਗੁਆਨਾਜੁਆਟੋ ਦੇ ਲਿਓਨ ਸ਼ਹਿਰ ਨੂੰ ਵਾਪਸ ਜਾ ਰਹੇ ਸਨ, ਜਦੋਂ ਨਾਯਾਰਿਤ ਵਿਖੇ ਬੱਸ ਹਾਦਸੇ ਦੀ ਸ਼ਿਕਾਰ ਹੋਈ।
ਜਾਰੀ ਬਿਆਨ ਵਿੱਚ ਕਿਹਾ ਗਿਆ ਹੈ, "ਹੁਣ ਤੱਕ ਪੰਦਰਾਂ ਲੋਕਾਂ ਦੀ ਮੌਤ ਦੀ ਸੂਚਨਾ ਮਿਲੀ ਹੈ।"
ਇਸ ਵਿੱਚ ਦਰਜਨ ਤੋਂ ਵੱਧ ਲੋਕਾਂ ਦੇ ਜ਼ਖ਼ਮੀ ਹੋਣ ਬਾਰੇ ਵੀ ਕਿਹਾ ਗਿਆ ਹੈ।
ਸੋਸ਼ਲ ਮੀਡੀਆ 'ਤੇ ਅਧਿਕਾਰੀਆਂ ਦੁਆਰਾ ਸਾਂਝੀਆਂ ਕੀਤੀਆਂ ਗਈਆਂ ਤਸਵੀਰਾਂ ਵਿੱਚ ਦਿਖਾਇਆ ਗਿਆ ਹੈ ਕਿ ਬੱਸ ਸੜਕ ਦੇ ਕਿਨਾਰੇ 'ਤੇ ਪਲਟ ਗਈ।
ਸਥਾਨਕ ਮੀਡੀਆ ਮੁਤਾਬਕ ਬੱਸ 'ਚ 48 ਯਾਤਰੀ ਸਵਾਰ ਸਨ।
ਅਧਿਕਾਰੀਆਂ ਨੇ ਕਿਹਾ ਕਿ ਉਹ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਨ।