Pakistan News: ਪਾਕਿਸਤਾਨ ਦੇ ਸਿੰਧ ਸੂਬੇ ’ਚ ਟਰਾਲੇ ਨੇ ਬੱਸ ਨੂੰ ਮਾਰੀ ਟੱਕਰ, 12 ਲੋਕਾਂ ਦੀ ਹੋਈ ਮੌਤ 

By : PARKASH

Published : Dec 31, 2024, 2:10 pm IST
Updated : Dec 31, 2024, 2:10 pm IST
SHARE ARTICLE
Trawler hits bus in Pakistan's Sindh province, 12 people killed
Trawler hits bus in Pakistan's Sindh province, 12 people killed

Pakistan News: ਵਿਆਹ ਸਮਾਗਮ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ

Pakistan News: ਪਾਕਿਸਤਾਨ ਦੇ ਦਖਣੀ ਸਿੰਧ ਸੂਬੇ ਵਿਚ ਰਾਸ਼ਟਰੀ ਰਾਜਮਾਰਗ ’ਤੇ ਇਕ ਬੱਸ ਦੇ ਟਰਾਲੇ ਨਾਲ ਟਕਰਾ ਜਾਣ ਕਾਰਨ ਇਕ ਹੀ ਪ੍ਰਵਾਰ ਦੇ ਅੱਠ ਮੈਂਬਰਾਂ ਸਮੇਤ ਘੱਟੋ-ਘੱਟ 12 ਲੋਕਾਂ ਦੀ ਮੌਤ ਹੋ ਗਈ। 

ਹੈਦਰਾਬਾਦ ਸੂਬੇ ਦੇ ਡਿਪਟੀ ਕਮਿਸ਼ਨਰ ਅਰਸਲਾਨ ਸਲੀਮ ਨੇ ਦਸਿਆ ਕਿ ਇਹ ਹਾਦਸਾ ਸੋਮਵਾਰ ਰਾਤ ਮੋਰੋ ਨੇੜੇ ਵਾਪਰਿਆ, ਜਦੋਂ ਬੱਸ ਹੈਦਰਾਬਾਦ ਤੋਂ ਵਿਆਹ ’ਚ ਗਏ ਬਰਾਤੀਆਂ ਨੂੰ ਲੈ ਕੇ ਵਾਪਸ ਆ ਰਹੀ ਸੀ। ਉਨ੍ਹਾਂ ਕਿਹਾ, ਬਰਾਤੀਆਂ ਵਿਚ ਲਗਭਗ 20 ਲੋਕ ਸਨ ਜਿਨ੍ਹਾਂ ’ਚੋਂ 12 ਲੋਕ ਮਾਰੇ ਗਏ।’’ ਹਾਦਸੇ ’ਚ ਬੁਰੀ ਤਰ੍ਹਾਂ ਜ਼ਖ਼ਮੀ ਹੋਈ ਇਕ ਔਰਤ ਦੀ ਮੰਗਲਵਾਰ ਸਵੇਰੇ ਕਰਾਚੀ ਦੇ ਇਕ ਹਸਪਤਾਲ ’ਚ ਮੌਤ ਹੋ ਗਈ। ਸਲੀਮ ਨੇ ਦਸਿਆ ਕਿ ਮਰਨ ਵਾਲੇ 8 ਲੋਕ ਇਕ ਨਾਮੀ ਡਾਕਟਰ ਦੇ ਪ੍ਰਵਾਰ ਦੇ ਸਨ।

ਮੋਰੋ ਸਰਕਾਰੀ ਹਸਪਤਾਲ ਦੇ ਇਕ ਡਾਕਟਰ ਨੇ ਦਸਿਆ ਕਿ ਜ਼ਖ਼ਮੀਆਂ ’ਚੋਂ ਪੰਜ ਦੀ ਹਾਲਤ ਨਾਜ਼ੁਕ ਹੈ ਅਤੇ ਉਨ੍ਹਾਂ ਨੂੰ ਬਿਹਤਰ ਇਲਾਜ ਲਈ ਨਵਾਬਸ਼ਾਹ ਅਤੇ ਕਰਾਚੀ ਲਿਜਾਇਆ ਗਿਆ ਹੈ। ਬੱਸ ਨੂੰ ਟੱਕਰ ਮਾਰਨ ਵਾਲੇ ਟਰਾਲੇ ਦਾ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement