ਗੁਰਦੁਆਰਾ ਸ੍ਰੀ ਗੁਰੂ ਨਾਨਕ ਨਿਵਾਸ ਸਟੁਟਗਾਰਟ ਵਿਖੇ ਮੂਲ ਨਾਨਕਸ਼ਾਹੀ ਕੈਲੰਡਰ ਸੰਗਤ ਨੂੰ ਸੌਂਪਿਆ
Published : Dec 31, 2025, 5:14 pm IST
Updated : Dec 31, 2025, 5:14 pm IST
SHARE ARTICLE
Original Nanakshahi Calendar handed over to the congregation at Gurdwara Sri Guru Nanak Niwas Stuttgart
Original Nanakshahi Calendar handed over to the congregation at Gurdwara Sri Guru Nanak Niwas Stuttgart

ਇਹ ਕੈਲੰਡਰ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਅਤੇ ਚਮਕੌਰ ਗੜ੍ਹੀ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ

ਜਰਮਨੀ (ਸੰਦੀਪ ਸਿੰਘ ਖਾਲੜਾ) : ਸਿੱਖ ਕੌਮ ਦੀ ਨਿਆਰੀ ਹੋਂਦ ਅਤੇ ਵੱਖਰੀ ਪਛਾਣ ਦੇ ਪ੍ਰਤੀਕ ‘ਮੂਲ ਨਾਨਕਸ਼ਾਹੀ ਕੈਲੰਡਰ’ ਸੰਮਤ 558 (ਸਾਲ 2026-27) ਨੂੰ ਵਰਲਡ ਸਿੱਖ ਪਾਰਲੀਮੈਂਟ ਵੱਲੋਂ ਜਰਮਨੀ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਨਿਵਾਸ ਸਟੁਟਗਾਟ ਵਿਖੇ ਬੜੇ ਉਤਸ਼ਾਹ ਨਾਲ ਜਾਰੀ ਕੀਤਾ ਗਿਆ। ਇਹ ਕੈਲੰਡਰ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਅਤੇ ਚਮਕੌਰ ਗੜ੍ਹੀ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਸ਼ਹੀਦੀ ਸਮਾਗਮਾਂ ਦੌਰਾਨ ਜਾਰੀ ਕੀਤਾ ਗਿਆ ।

ਇਸ ਪਾਵਨ ਮੌਕੇ 'ਤੇ ਭਾਈ ਸੁਖਦੇਵ ਸਿੰਘ ਜੀ ਦੇ ਰਾਗੀ ਜਥੇ  ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ਅਤੇ ਸ਼ਹੀਦੀ ਇਤਿਹਾਸ ਸਰਵਣ ਕਰਵਾਇਆ। ਐਤਵਾਰ ਦੇ ਦੀਵਾਨ ਦੀ ਸਮਾਪਤੀ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਉਂਕਾਰ ਸਿੰਘ , ਭਾਈ ਸੁਖਚੈਨ ਸਿੰਘ , ਭਾਈ ਤਿਰਲੋਕ ਸਿੰਘ ਨੇ ਵਰਲਡ ਸਿੱਖ ਪਾਰਲੀਮੈਂਟ ਵੱਲੋ ਤਿਆਰ ਕੀਤਾ  ਮੂਲ ਨਾਨਕਸ਼ਾਹੀ ਕੈਲੰਡਰ ਸੰਗਤਾਂ ਵਿੱਚ ਵੰਡੇ ਗਏ। ਸੰਗਤਾਂ ਨੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement