ਜਾਣੋ ਕਿਉਂ ਮਨਾਇਆ ਜਾਂਦਾ ਹੈ ਅੰਤਰਰਾਸ਼ਟਰੀ ਮਜ਼ਦੂਰ ਦਿਵਸ
Published : May 1, 2019, 11:53 am IST
Updated : Jun 7, 2019, 10:48 am IST
SHARE ARTICLE
International Labour Day
International Labour Day

ਹਰ ਸਾਲ ਇਕ ਮਈ ਨੂੰ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਵਜੋਂ ਮਨਾਇਆ ਜਾਂਦਾ ਹੈ।

ਹਰ ਸਾਲ ਇਕ ਮਈ ਨੂੰ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਵਜੋਂ ਮਨਾਇਆ ਜਾਂਦਾ ਹੈ। ਮਜ਼ਦੂਰ ਦਿਵਸ ਉਹਨਾਂ ਲੋਕਾਂ ਦਾ ਦਿਨ ਹੈ ਜਿਨ੍ਹਾਂ ਲੋਕਾਂ ਨੇ ਅਪਣੇ ਖੂਨ ਪਸੀਨੇ ਦੀ ਕਮਾਈ ਨਾਲ ਦੇਸ਼ ਅਤੇ ਦੁਨੀਆਂ ਦੇ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਕਿਸੇ ਵੀ ਦੇਸ਼, ਸਮਾਜ, ਸੰਸਥਾ ਵਿਚ ਮਜ਼ਦੂਰਾਂ ਅਤੇ ਕਰਮਚਾਰੀਆਂ ਦੀ ਅਹਿਮ ਭੂਮਿਕਾ ਹੁੰਦੀ ਹੈ।

Labour Labour

ਮਜ਼ਦੂਰਾਂ ਅਤੇ ਕਰਮਚਾਰੀਆਂ ਦੀ ਮਿਹਨਤ ਅਤੇ ਲਗਨ ਦੀ ਬਦੌਲਤ ਹੀ ਅੱਜ ਦੁਨੀਆ ਭਰ ਦੇ ਦੇਸ਼ ਹਰ ਖੇਤਰ ਵਿਚ ਵਿਕਾਸ ਕਰ ਰਹੇ ਹਨ। ਮਜ਼ਦੂਰ ਦਿਵਸ ਨੂੰ ਮਈ ਦਿਵਸ, ਲੇਬਰ ਡੇਅ, ਕਰਮਚਾਰੀ ਦਿਵਸ ਆਦਿ ਵੀ ਕਿਹਾ ਜਾਂਦਾ ਹੈ। ਇਸ ਦਿਨ ਲਗਭਗ ਸਾਰੀਆਂ ਕੰਪਨੀਆਂ ਅਤੇ ਅਦਾਰਿਆਂ ਵਿਚ ਛੁੱਟੀ ਰਹਿੰਦੀ ਹੈ। ਸਿਰਫ ਭਾਰਤ ਹੀ ਨਹੀਂ ਦੁਨੀਆ ਦੇ ਕਰੀਬ 80 ਦੇਸ਼ਾਂ ਵਿਚ ਇਸ ਦਿਨ ਛੁੱਟੀ ਰਹਿੰਦੀ ਹੈ।

Labour Labour

ਕਿਉਂ ਮਨਾਇਆ ਜਾਂਦਾ ਹੈ ਮਜ਼ਦੂਰ ਦਿਵਸ?
ਭਾਰਤ ਵਿਚ ਮਜ਼ਦੂਰ ਦਿਵਸ ਕੰਮਕਾਜੀ ਲੋਕਾਂ ਦੇ ਸਨਮਾਨ ਵਿਚ ਮਨਾਇਆ ਜਾਂਦਾ ਹੈ। ਭਾਰਤ ਵਿਚ ਮਜ਼ਦੂਰ ਦਿਵਸ ਮਨਾਉਣ ਦੀ ਸ਼ੁਰੂਆਤ ਸਭ ਤੋਂ ਪਹਿਲਾਂ ਤਮਿਲਨਾਡੂ ਦੀ ਰਾਜਧਾਨੀ ਚੇਨਈ ਵਿਚ 1 ਮਈ 1923 ਨੂੰ ਹੋਈ ਸੀ। ਉਸ ਸਮੇਂ ਇਸ ਦਿਨ ਨੂੰ ਮਦਰਾਸ ਦਿਵਸ ਦੇ ਤੌਰ ‘ਤੇ ਵੀ ਪ੍ਰਮਾਣਿਤ ਕੀਤਾ ਗਿਆ ਸੀ। ਇਸ ਦੀ ਸ਼ੁਰੂਆਤ ਭਾਰਤੀ ਮਜ਼ਦੂਰ ਕਿਸਾਨ ਪਾਰਟੀ ਦੇ ਨੇਤਾ ਕਾਮਰੇਡ ਸਿੰਗਕਾਵੇਲੂ ਚੇਟਯਾਰ ਨੇ ਕੀਤੀ ਸੀ।

ਭਾਰਤ ਵਿਚ ਮਦਰਾਸ ਹਾਈਕੋਰਟ ਸਾਹਮਣੇ ਇਕ ਵੱਡਾ ਪ੍ਰਦਰਸ਼ਨ ਕੀਤਾ ਗਿਆ ਅਤੇ ਇਕ ਰੈਜ਼ੋਲੂਸ਼ਨ ਪਾਸ ਕਰਕੇ ਇਹ ਸਹਿਮਤੀ ਬਣਾਈ ਗਈ ਕਿ ਇਸ ਦਿਵਸ ਨੂੰ ਭਾਰਤ ਵਿਚ ਵੀ ਮਜ਼ਦੂਰ ਦਿਵਸ ਦੇ ਤੌਰ ‘ਤੇ ਮਨਾਇਆ ਜਾਵੇ ਅਤੇ ਇਸ ਦਿਨ ਨੂੰ ਛੁੱਟੀ ਐਲਾਨਿਆ ਜਾਵੇ। ਉਸ ਸਮੇਂ ਭਾਰਤ ਵਿਚ ਮਜ਼ਦੂਰਾਂ ਦੀ ਜੰਗ ਲੜਨ ਲਈ ਕਈ ਨੇਤਾ ਵੀ ਸਾਹਮਣੇ ਆਏ।

LaboursLabour

ਮਜ਼ਦੂਰ ਦਿਵਸ ਦਾ ਇਤਿਹਾਸ 
ਅੰਤਰਰਾਸ਼ਟਰੀ ਮਜ਼ਦੂਰ ਦਿਵਸ ਦੀ ਸ਼ੁਰੂਆਤ 1 ਮਈ 1886 ਨੂੰ ਹੋਈ ਸੀ। ਉਸ ਸਮੇਂ ਅਮਰੀਕਾ ਵਿਚ ਕਈ ਮਜ਼ਦੂਰ ਯੂਨੀਅਨਾਂ ਨੇ ਕੰਮ ਦਾ ਸਮਾਂ 8 ਘੰਟੇ ਤੋਂ ਜ਼ਿਆਦਾ ਨਾ ਰੱਖਣ ਲਈ ਹੜਤਾਲ ਕੀਤੀ ਸੀ। ਇਸੇ ਹੜਤਾਲ ਦੌਰਾਨ ਸ਼ਿਕਾਗੋ ਦੀ ਹੇਮਾਰਕੀਟ ਵਿਚ ਬੰਬ ਧਮਾਕਾ ਹੋਇਆ ਸੀ। ਇਹ ਧਮਾਕਾ ਕਿਸ ਵੱਲੋਂ ਕਰਵਾਇਆ ਗਿਆ ਇਸ ਬਾਰੇ ਕਿਸੇ ਨੂੰ ਨਹੀਂ ਪਤਾ ਸੀ ਪਰ ਪੁਲਿਸ ਨੇ ਮਜ਼ਦੂਰਾਂ ‘ਤੇ ਗੋਲੀਆਂ ਚਲਾਈਆਂ ਅਤੇ ਇਸ ਦੌਰਾਨ ਕਈ ਮਜ਼ਦੂਰ ਮਾਰੇ ਗਏ।

International Labour DayInternational Labour Day

ਸ਼ਿਕਾਗੋ ਸ਼ਹਿਰ ਵਿਚ ਸ਼ਹੀਦ ਮਜ਼ਦੂਰਾਂ ਦੀ ਯਾਦ ਵਿਚ ਪਹਿਲੀ ਵਾਰ ਮਜ਼ਦੂਰ ਦਿਵਸ ਮਨਾਇਆ ਗਿਆ। ਇਸ ਤੋਂ ਬਾਅਦ ਪੈਰਿਸ ਵਿਚ 1889 ਵਿਚ ਅੰਤਰਰਾਸ਼ਟਰੀ ਸਮਾਜਵਾਦੀ ਸੰਮੇਲਨ ਵਿਚ ਐਲਾਨ ਕੀਤਾ ਗਿਆ ਕਿ ਹੇਮਾਰਕਿਟ ਕਤਲੇਆਮ ਵਿਚ ਮਾਰੇ ਗਏ ਨਿਰਦੋਸ਼ ਲੋਕਾਂ ਦੀ ਯਾਦ ਵਿਚ 1 ਮਈ ਨੂੰ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਦੇ ਰੂਪ ਵਿਚ ਮਨਾਇਆ ਜਾਵੇਗਾ ਅਤੇ ਇਸ ਦਿਨ ਸਾਰੇ ਮਜ਼ਦੂਰਾਂ ਅਤੇ ਕਰਮਚਾਰੀਆਂ ਨੂੰ ਛੁੱਟੀ ਰਹੇਗੀ। ਉਸ ਤੋਂ ਬਾਅਦ ਭਾਰਤ ਸਮੇਤ ਦੁਨੀਆ ਦੇ ਕਰੀਬ 80 ਦੇਸ਼ਾਂ ਵਿਚ ਮਜ਼ਦੂਰ ਦਿਵਸ ਨੂੰ ਰਾਸ਼ਟਰੀ ਛੁੱਟੀ ਦੇ ਰੂਪ ਵਿਚ ਮਨਾਇਆ ਜਾਣ ਲੱਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement