ਕਿਉਂ ਮਨਾਇਆ ਜਾਂਦਾ ਹੈ ਅੰਤਰਰਾਸ਼ਟਰੀ ‘ਲੇਬਰ ਡੇਅ’?
Published : May 1, 2025, 4:34 pm IST
Updated : May 1, 2025, 4:34 pm IST
SHARE ARTICLE
Why is International Labor Day celebrated?
Why is International Labor Day celebrated?

ਮਜ਼ਦੂਰਾਂ ਅਤੇ ਕਰਮਚਾਰੀਆਂ ਦੀ ਮਿਹਨਤ ਅਤੇ ਲਗਨ ਨੂੰ ਸਮਰਪਿਤ ਹੈ ‘ਮਜ਼ਦਰ ਦਿਵਸ’

ਔਕਲੈਂਡ: ਅੰਤਰਰਾਸ਼ਟਰੀ ਮਜ਼ਦੂਰ ਦਿਵਸ ਹਰ ਸਾਲ ਇਕ ਮਈ ਨੂੰ ਮਨਾਇਆ ਜਾਂਦਾ ਹੈ। ਮਜ਼ਦੂਰ ਦਿਵਸ ਉਹਨਾਂ ਲੋਕਾਂ ਦਾ ਦਿਨ ਹੈ ਜਿਨ੍ਹਾਂ ਲੋਕਾਂ ਨੇ ਅਪਣੇ ਖੂਨ ਪਸੀਨੇ ਦੀ ਕਮਾਈ ਨਾਲ ਦੇਸ਼ ਅਤੇ ਦੁਨੀਆਂ ਦੇ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਕਿਸੇ ਵੀ ਦੇਸ਼, ਸਮਾਜ, ਸੰਸਥਾ ਵਿਚ ਮਜ਼ਦੂਰਾਂ ਅਤੇ ਕਰਮਚਾਰੀਆਂ ਦੀ ਅਹਿਮ ਭੂਮਿਕਾ ਹੁੰਦੀ ਹੈ। ਮਜ਼ਦੂਰਾਂ ਅਤੇ ਕਰਮਚਾਰੀਆਂ ਦੀ ਮਿਹਨਤ ਅਤੇ ਲਗਨ ਦੀ ਬਦੌਲਤ ਹੀ ਅੱਜ ਦੁਨੀਆ ਭਰ ਦੇ ਦੇਸ਼ ਹਰ ਖੇਤਰ ਵਿਚ ਵਿਕਾਸ ਕਰ ਰਹੇ ਹਨ। ਮਜ਼ਦੂਰ ਦਿਵਸ ਨੂੰ ਮਈ ਦਿਵਸ, ਲੇਬਰ ਡੇਅ, ਕਰਮਚਾਰੀ ਦਿਵਸ ਆਦਿ ਵੀ ਕਿਹਾ ਜਾਂਦਾ ਹੈ। ਇਸ ਦਿਨ ਲਗਭਗ ਸਾਰੀਆਂ ਕੰਪਨੀਆਂ ਅਤੇ ਅਦਾਰਿਆਂ ਵਿਚ ਛੁੱਟੀ ਰਹਿੰਦੀ ਹੈ। ਸਿਰਫ ਭਾਰਤ ਹੀ ਨਹੀਂ ਦੁਨੀਆ ਦੇ ਕਰੀਬ 80 ਦੇਸ਼ਾਂ ਵਿਚ ਇਸ ਦਿਨ ਛੁੱਟੀ ਰਹਿੰਦੀ ਹੈ।

ਕਿਉਂ ਮਨਾਇਆ ਜਾਂਦਾ ਹੈ ਮਜ਼ਦੂਰ ਦਿਵਸ?

ਭਾਰਤ ਵਿਚ ਮਜ਼ਦੂਰ ਦਿਵਸ ਕੰਮਕਾਜੀ ਲੋਕਾਂ ਦੇ ਸਨਮਾਨ ਵਿਚ ਮਨਾਇਆ ਜਾਂਦਾ ਹੈ। ਭਾਰਤ ਵਿਚ ਮਜ਼ਦੂਰ ਦਿਵਸ ਮਨਾਉਣ ਦੀ ਸ਼ੁਰੂਆਤ ਸਭ ਤੋਂ ਪਹਿਲਾਂ ਤਮਿਲਨਾਡੂ ਦੀ ਰਾਜਧਾਨੀ ਚੇਨਈ ਵਿਚ 1 ਮਈ 1923 ਨੂੰ ਹੋਈ ਸੀ। ਉਸ ਸਮੇਂ ਇਸ ਦਿਨ ਨੂੰ ਮਦਰਾਸ ਦਿਵਸ ਦੇ ਤੌਰ ’ਤੇ ਵੀ ਪ੍ਰਮਾਣਿਤ ਕੀਤਾ ਗਿਆ ਸੀ। ਇਸ ਦੀ ਸ਼ੁਰੂਆਤ ਭਾਰਤੀ ਮਜ਼ਦੂਰ ਕਿਸਾਨ ਪਾਰਟੀ ਦੇ ਨੇਤਾ ਕਾਮਰੇਡ ਸਿੰਗਕਾਵੇਲੂ ਚੇਟਯਾਰ ਨੇ ਕੀਤੀ ਸੀ।
ਭਾਰਤ ਵਿਚ ਮਦਰਾਸ ਹਾਈਕੋਰਟ ਸਾਹਮਣੇ ਇਕ ਵੱਡਾ ਪ੍ਰਦਰਸ਼ਨ ਕੀਤਾ ਗਿਆ ਅਤੇ ਇਕ ਮਤਾ ਪਾਸ ਕਰਕੇ ਇਹ ਸਹਿਮਤੀ ਬਣਾਈ ਗਈ ਕਿ ਇਸ ਦਿਵਸ ਨੂੰ ਭਾਰਤ ਵਿਚ ਵੀ ਮਜ਼ਦੂਰ ਦਿਵਸ ਦੇ ਤੌਰ ’ਤੇ ਮਨਾਇਆ ਜਾਵੇ ਅਤੇ ਇਸ ਦਿਨ ਨੂੰ ਛੁੱਟੀ ਐਲਾਨਿਆ ਜਾਵੇ। ਉਸ ਸਮੇਂ ਭਾਰਤ ਵਿਚ ਮਜ਼ਦੂਰਾਂ ਦੀ ਜੰਗ ਲੜਨ ਲਈ ਕਈ ਨੇਤਾ ਵੀ ਸਾਹਮਣੇ ਆਏ।

ਮਜ਼ਦੂਰ ਦਿਵਸ ਦਾ ਇਤਿਹਾਸ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਦੀ ਸ਼ੁਰੂਆਤ 1 ਮਈ 1886 ਨੂੰ ਹੋਈ ਸੀ। ਉਸ ਸਮੇਂ ਅਮਰੀਕਾ ਵਿਚ ਕਈ ਮਜ਼ਦੂਰ ਯੂਨੀਅਨਾਂ ਨੇ ਕੰਮ ਦਾ ਸਮਾਂ 8 ਘੰਟੇ ਤੋਂ ਜ਼ਿਆਦਾ ਨਾ ਰੱਖਣ ਲਈ ਹੜਤਾਲ ਕੀਤੀ ਸੀ। ਇਸੇ ਹੜਤਾਲ ਦੌਰਾਨ ਸ਼ਿਕਾਗੋ ਦੀ ਹੇਮਾਰਕੀਟ ਵਿਚ ਬੰਬ ਧਮਾਕਾ ਹੋਇਆ ਸੀ। ਇਹ ਧਮਾਕਾ ਕਿਸ ਵੱਲੋਂ ਕਰਵਾਇਆ ਗਿਆ ਇਸ ਬਾਰੇ ਕਿਸੇ ਨੂੰ ਨਹੀਂ ਪਤਾ ਸੀ ਪਰ ਪੁਲਿਸ ਨੇ ਮਜ਼ਦੂਰਾਂ ’ਤੇ ਗੋਲੀਆਂ ਚਲਾਈਆਂ ਅਤੇ ਇਸ ਦੌਰਾਨ ਕਈ ਮਜ਼ਦੂਰ ਮਾਰੇ ਗਏ।
ਸ਼ਿਕਾਗੋ ਸ਼ਹਿਰ ਵਿਚ ਸ਼ਹੀਦ ਮਜ਼ਦੂਰਾਂ ਦੀ ਯਾਦ ਵਿਚ ਪਹਿਲੀ ਵਾਰ ਮਜ਼ਦੂਰ ਦਿਵਸ ਮਨਾਇਆ ਗਿਆ। ਇਸ ਤੋਂ ਬਾਅਦ ਪੈਰਿਸ ਵਿਚ 1889 ਵਿਚ ਅੰਤਰਰਾਸ਼ਟਰੀ ਸਮਾਜਵਾਦੀ ਸੰਮੇਲਨ ਵਿਚ ਐਲਾਨ ਕੀਤਾ ਗਿਆ ਕਿ ਹੇਮਾਰਕਿਟ ਕਤਲੇਆਮ ਵਿਚ ਮਾਰੇ ਗਏ ਨਿਰਦੋਸ਼ ਲੋਕਾਂ ਦੀ ਯਾਦ ਵਿਚ 1 ਮਈ ਨੂੰ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਦੇ ਰੂਪ ਵਿਚ ਮਨਾਇਆ ਜਾਵੇਗਾ ਅਤੇ ਇਸ ਦਿਨ ਸਾਰੇ ਮਜ਼ਦੂਰਾਂ ਅਤੇ ਕਰਮਚਾਰੀਆਂ ਨੂੰ ਛੁੱਟੀ ਰਹੇਗੀ। ਉਸ ਤੋਂ ਬਾਅਦ ਭਾਰਤ ਸਮੇਤ ਦੁਨੀਆ ਦੇ ਕਰੀਬ 80 ਦੇਸ਼ਾਂ ਵਿਚ ਮਜ਼ਦੂਰ ਦਿਵਸ ਨੂੰ ਰਾਸ਼ਟਰੀ ਛੁੱਟੀ ਦੇ ਰੂਪ ਵਿਚ ਮਨਾਇਆ ਜਾਣ ਲੱਗਿਆ। ਉਂਝ ਇਹ 160 ਦੇਸ਼ਾਂ ਦੇ ਵਿਚ ਮਨਾਇਆ ਜਾਂਦਾ ਹੈ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement