ਇੰਝ ਬਣਾਈ ਸੀ ਸਤਵੰਤ ਤੇ ਬਲਵੰਤ ਨੇ ਇੰਦਰਾ ਗਾਂਧੀ ਦੇ ਅੰਤ ਦੀ ਯੋਜਨਾ
Published : Nov 1, 2019, 1:31 pm IST
Updated : Nov 1, 2019, 2:39 pm IST
SHARE ARTICLE
Satwant Singh balwant Singh, Indra gandhi
Satwant Singh balwant Singh, Indra gandhi

31 ਅਕਤੂਬਰ, 1984 ਨੂੰ ਭਾਈ ਬੇਅੰਤ ਸਿੰਘ ਨੇ ਸ਼ਹੀਦੀ ਜਾਮ ਪੀਤਾ ਅਤੇ 6 ਜਨਵਰੀ, 1989 ਨੂੰ ਕੌਮ ਦੇ ਮਹਾਨ ਸੂਰਬੀਰਾਂ ਭਾਈ ਸਤਵੰਤ ਸਿੰਘ ਤੇ ਭਾਈ ...

ਯੂਨਾਨੀ ਮਿਥਿਹਾਸ ਦੇ ਅੰਦਰ ਇੱਕ ਫੀਨਿਕਸ ਪੰਛੀ ਦਾ ਜ਼ਿਕਰ ਆਉਂਦਾ ਹੈ। ਕਹਿੰਦੇ ਨੇ ਕਿ ਜਦੋਂ ਇਸ ਪੰਛੀ ਦਾ ਅੰਤ ਸਮਾਂ ਆਉਂਦਾ ਹੈ ਤਾਂ ਇਹ ਆਪ ਹੀ ਆਪਣੇ ਖੰਭਾਂ ਨੂੰ ਅੱਗ ਲਾ ਲੈਂਦਾ ਹੈ ਤੇ ਸੜ ਕੇ ਸੁਆਹ ਹੋ ਜਾਂਦਾ ਹੈ। ਜਦੋਂ ਉਸ ਦੀ ਸੁਆਹ ਨੂੰ ਫਰੋਲਿਆ ਜਾਂਦਾ ਹੈ ਤਾਂ ਉਸ ਵਿੱਚੋਂ ਇੱਕ ਅੰਡਾ ਨਿਕਲਦਾ ਹੈ ਜਿਸ ਵਿਚੋਂ ਫੀਨਿਕਸ ਪੰਛੀ ਨਿਕਲ ਕੇ ਅਕਾਸ਼ ਵਿਚ ਉਡਾਰੀ ਮਾਰ ਜਾਂਦਾ ਹੈ। ਇਹ ਕਹਾਣੀ ਤਾਂ ਮਿਥਿਹਾਸਕ ਹੈ ਪਰ ਦੁਨੀਆਂ ਦੇ ਇਤਿਹਾਸ ਦੇ ਅੰਦਰ ਇੱਕ ਜਿਊਂਦੀ ਜਾਗਦੀ ਸਿੱਖ ਕੌਮ ਹੈ, ਜਿਸ ਦਾ ਜਨਮ ਹੀ ਖੰਡੇ ਦੀ ਧਾਰ ਤੋਂ ਹੋਇਆ ਹੈ।

ਜਿਸ ਸਿੱਖੀ ਸਕੂਲ ਅੰਦਰ ਦਾਖਲੇ ਦੀ ਫ਼ੀਸ ਭੇਟ ਹੈ, ਭਾਵ ਜ਼ਿੰਦਗੀ ਦੀ ਕੁਰਬਾਨੀ ਦੇ ਸੰਕਲਪ ’ਚੋਂ ਹੀ ਸਿੱਖ ਦੀ ਅਸਲ ਜ਼ਿੰਦਗੀ ਦੀ ਸ਼ੁਰੂਆਤ ਹੁੰਦੀ ਹੈ। ਵੈਸੇ ਤਾਂ ਵਰ੍ਹੇ ਦਾ ਕੋਈ ਦਿਨ, ਕੋਈ ਪਲ ਐਸਾ ਨਹੀਂ ਹੋਵੇਗਾ, ਜਿਸ ਸਮੇਂ ਕਿਸੇ ਨਾ ਕਿਸੇ ਸਿੰਘ-ਸਿੰਘਣੀ ਨੇ ਆਪਣੀ ਕੁਰਬਾਨੀ ਨਾ ਦਿੱਤੀ ਹੋਵੇ ਪਰ ਪਿਛਲੇ ਲਗਭਗ ਤਿੰਨ ਦਹਾਕਿਆਂ ਦੌਰਾਨ ਤਾਂ ਸੱਚ ਸ਼ਮਾਂ ‘ਤੇ ਕੁਰਬਾਨ ਹੋਣ ਵਾਲੇ ਸਿੱਖ ਪਰਵਾਨਿਆਂ ਦੀ ਨਾ ਮੁੱਕਣ ਵਾਲੀ ਲੰਮੀ ਲਾਈਨ ਹੈ। ਜ਼ੁਲਮ ਕਰਨ ਵਾਲਿਆਂ ਨੇ ਜ਼ੁਲਮ ਦੀ ਅਖੀਰ ਕੀਤੀ ਹੋਈ ਹੈ ਪਰ ਧੰਨ ਹਨ ਗੁਰੂ ਕਲਗੀਧਰ ਦੇ ਲਾਡਲੇ ਸਪੁੱਤਰ-ਸਪੁੱਤਰੀਆਂ, ਜਿਨ੍ਹਾਂ ਨੇ ਖ਼ਾਲਸਾਈ ਨਿਸ਼ਾਨ ਸਾਹਿਬ ਨੂੰ ਉੱਚਾ ਹੀ ਉੱਚਾ ਰੱਖਿਆ ਹੋਇਆ ਹੈ।

1

31 ਅਕਤੂਬਰ, 1984 ਨੂੰ ਭਾਈ ਬੇਅੰਤ ਸਿੰਘ ਨੇ ਸ਼ਹੀਦੀ ਜਾਮ ਪੀਤਾ ਅਤੇ 6 ਜਨਵਰੀ, 1989 ਨੂੰ ਕੌਮ ਦੇ ਮਹਾਨ ਸੂਰਬੀਰਾਂ ਭਾਈ ਸਤਵੰਤ ਸਿੰਘ ਤੇ ਭਾਈ ਕਿਹਰ ਸਿੰਘ ਨੇ ਤਿਹਾੜ ਜੇਲ੍ਹ ਵਿਚ ਹੱਸ-ਹੱਸ ਕੇ ਫਾਂਸੀ ਦੇ ਰੱਸਿਆਂ ਨੂੰ ਆਪਣੇ ਗਲੇ ਵਿਚ ਪਾ ਕੇ, ਖਾਲਿਸਤਾਨ ਦੇ ਨਿਸ਼ਾਨੇ ਨੂੰ ਹੋਰ ਵੀ ਪ੍ਰਪੱਕ ਕੀਤਾ। ਭਾਈ ਬੇਅੰਤ ਸਿੰਘ, ਸਤਵੰਤ ਸਿੰਘ ਦੀ ਜੋੜੀ ਸਿੱਖ ਇਤਿਹਾਸ ਦੇ ਪੰਨਿਆਂ ਵਿਚ ਭਾਈ ਸੁੱਖਾ ਸਿੰਘ, ਭਾਈ ਮਹਿਤਾਬ ਸਿੰਘ ਦੀ ਲੜੀ ਵਿਚ ਪਰੋਈ ਗਈ ਹੈ। ਜੂਨ 1984 ਦੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ 37 ਹੋਰ ਇਤਿਹਾਸਕ ਗੁਰਧਾਮਾਂ ’ਤੇ ਟੈਂਕਾਂ-ਤੋਪਾਂ ਨਾਲ ਹਮਲੇ ਨੇ ਸਿੱਖ ਮਾਨਸਿਕਤਾ ਨੂੰ ਬੜਾ ਦੁਖਦਾਈ ਅਨੁਭਵ ਕਰਵਾਇਆ।

ਸਿੱਖ ਕੌਮ ਦਾ ਬੱਚਾ-ਬੱਚਾ ਅੱਖਾਂ ਵਿਚੋਂ ਹੰਝੂ ਕੇਰਦਾ, ਇਸ ਸਿੱਖੀ ਅਪਮਾਨ ਦਾ ਬਦਲਾ ਲੈਣ ਦੇ ਰੌਂਅ ਵਿਚ ਸੀ। 31 ਅਕਤੂਬਰ ਨੂੰ ਗੁਰੂ ਕੇ ਲਾਲਾਂ ਭਾਈ ਬੇਅੰਤ ਸਿੰਘ, ਭਾਈ ਸਤਵੰਤ ਸਿੰਘ ਨੇ ਦਿੱਲੀ ਸਾਮਰਾਜ ਦੀ ਪਟਰਾਣੀ ਇੰਦਰਾ ਗਾਂਧੀ ਨੂੰ ਉਸ ਦਾ ਬਣਦਾ ਹੱਕ ਅਦਾ ਕੀਤਾ। ਇੰਦਰਾ ਗਾਂਧੀ ਨੂੰ ਇਨਸਾਫ਼ ਦੇਣ ਵਾਲੇ ਇਹ ਦੋ ਯੋਧੇ, ਸ਼ਾਂਤਚਿੱਤ ਆਪਣੀ ਥਾਂ ’ਤੇ ਖੜ੍ਹੇ ਰਹੇ, ਗੁਰੂ ਦੀ ਸ਼ੁਕਰਗੁਜ਼ਾਰੀ ਵਿਚ, ਜਿਸ ਨੇ ਕਿ ਉਨ੍ਹਾਂ ਤੋਂ ਮਹਾਨ ਇਤਿਹਾਸਕ ਸੇਵਾ ਲਈ ਸੀ। ਇੰਦਰਾ ਗਾਂਧੀ ਦੇ ਨਾਲ ਜਾ ਰਹੇ ਕਿਸੇ ਨੂੰ ਕੋਈ ਗੋਲੀ ਨਹੀਂ ਲੱਗੀ, ਕਿਸੇ ਹੋਰ ਬੇਗੁਨਾਹ ਨੂੰ ਨਹੀਂ ਮਾਰਿਆ ਗਿਆ। ਇਹ ਸੀ ਸਿੱਖ ਇਨਸਾਫ਼ ਦਾ ਤਰਾਜੂ।

1984 SIKH GENOCIDE1984 SIKH GENOCIDE

ਦੋਨੋਂ ਸਿੰਘਾਂ ਨੂੰ ਕਮਰੇ ਅੰਦਰ ਲਿਜਾ ਕੇ, ਕਿਸੇ ਖਾਸ ਹੁਕਮ ਨਾਲ ਗੋਲੀਆਂ ਨਾਲ ਭੁੰਨ ਦਿੱਤਾ ਗਿਆ। ਭਾਈ ਬੇਅੰਤ ਸਿੰਘ ਤਾਂ ਮੌਕੇ ‘ਤੇ ਹੀ ਸ਼ਹੀਦੀ ਪਾ ਗਏ ਜਦੋਂ ਕਿ ਭਾਈ ਸਤਵੰਤ ਸਿੰਘ ਹੋਰਾਂ ਨੂੰ ਡਾਕਟਰਾਂ ਨੇ ਕਾਫ਼ੀ ਜੱਦੋਜਹਿਦ ਤੋਂ ਬਾਅਦ ਬਚਾ ਲਿਆ। ਇੱਕ ਗੋਲੀ ਉਨ੍ਹਾਂ ਦੀ ਰੀੜ੍ਹ ਦੀ ਹੱਡੀ ਵਿਚ ਅਖੀਰ ਤੱਕ ਰਹੀ, ਜਿਸ ਨੂੰ ਜਾਣਬੁੱਝ ਕੇ ਨਹੀਂ ਕੱਢਿਆ ਗਿਆ ਤਾਂਕਿ ਉਸ ਦੀ ਪੀੜ ਲਗਾਤਾਰ ਬਣੀ ਰਹੇ। ਹੁਣ ਇਨਸਾਫ਼ ਦਾ ਜਨਾਜ਼ਾ ਕੱਢਣ ਵਾਲਾ, ਇੰਦਰਾ ਗਾਂਧੀ ਕਤਲ ਕਾਂਡ ਮੁਕੱਦਮਾ ਸ਼ੁਰੂ ਹੋਇਆ।

ਬ੍ਰਾਹਮਣ ਸਰਕਾਰ ਨੂੰ ਲੱਗਾ ਕਿ ਸਿਰਫ਼ ਦੋ ਸਧਾਰਨ ਜਿਹੇ ਪੁਲਿਸ ਮੁਲਾਜ਼ਮਾਂ ਦੇ ਹੱਥੋਂ ਮਾਰੇ ਜਾਣ ਨਾਲ ਇੰਦਰਾ ਗਾਂਧੀ ਦੀ ‘ਮਹਾਨਤਾ’ ਪ੍ਰਗਟ ਨਹੀਂ ਹੁੰਦੀ, ਇਸ ਲਈ ਇਸ ਨੂੰ ਡੂੰਘੀ ਸਾਜ਼ਿਸ਼ ਬਣਾਇਆ ਜਾਵੇ। ਅਮਰੀਕਨ ਖੂਫ਼ੀਆ ਏਜੰਸੀ ਸੀ.ਆਈ.ਏ. ਨੂੰ ਇੰਦਰਾ ਗਾਂਧੀ ਦੇ ਕਤਲ ਲਈ ਜ਼ਿੰਮੇਵਾਰ ਠਹਿਰਾਇਆ ਗਿਆ। ਬਜ਼ੁਰਗ ਕੇਹਰ ਸਿੰਘ, ਜੋ ਭਾਈ ਬੇਅੰਤ ਸਿੰਘ ਹੋਰਾਂ ਦੇ ਰਿਸ਼ਤੇਦਾਰ ਸਨ ਤੇ ਦਿੱਲੀ ਪੁਲਿਸ ਦੇ ਇੰਸਪੈਕਟਰ ਬਲਬੀਰ ਸਿੰਘ ਨੂੰ ਵੀ ਸਾਜ਼ਿਸ਼ ’ਚ ਸ਼ਾਮਲ ਕਰਕੇ ਦਿੱਲੀ ਹਾਈਕੋਰਟ ਨੇ ਉਨ੍ਹਾਂ ਨੂੰ ਵੀ ਸਜ਼ਾਇ-ਮੌਤ ਸੁਣਾ ਦਿੱਤੀ।

 www.sikh24.com Thousands Attend 27th Martyrdom Anniversary of Bhai Satwant Singh and Bhai Kehar Singh | Sikh24.com Bhai Satwant Singh and Bhai Kehar Singh, Beant Singh |

ਭਾਈ ਕੇਹਰ ਸਿੰਘ ’ਤੇ ਦੋਸ਼ ਲਾਇਆ ਗਿਆ ਕਿ ਉਸ ਨੇ ਭਾਈ ਬੇਅੰਤ ਸਿੰਘ ਨੂੰ ਅੰਮ੍ਰਿਤ ਛਕਣ ਦੀ ਪ੍ਰੇਰਨਾ ਦਿੱਤੀ ਤੇ ਇਸ ਤਰ੍ਹਾਂ ਕਰਕੇ ਉਹ “ਦਹਿਸ਼ਤਗਰਦ” ਬਣ ਗਿਆ। ਸਾਰੇ ਮੁਕੱਦਮੇ ਦੀ ਸੁਣਵਾਈ ਦੌਰਾਨ ਜੱਜਾਂ ਵਲੋਂ ਇੱਕ ਪਾਸੜ ਰੁਝਾਨ ਹੀ ਸੀ। ਸਫ਼ਾਈ ਪੱਖ ਦੇ ਵਕੀਲ ਨੂੰ ਉਸ ਵਲੋਂ ਮੰਗੀ ਗਈ ਜਾਣਕਾਰੀ ਕਦੇ ਵੀ ਮੁਹੱਈਆ ਨਹੀਂ ਕੀਤੀ ਗਈ। ਸੁਪਰੀਮ ਕੋਰਟ ਨੇ ਭਾਈ ਬਲਬੀਰ ਸਿੰਘ ਨੂੰ ਬਰੀ ਕਰ ਦਿੱਤਾ ਪਰ ਮੁੜ ਉਸ ਨੂੰ ਨੌਕਰੀ ’ਤੇ ਬਹਾਲ ਨਹੀਂ ਕੀਤਾ ਗਿਆ ਅਤੇ ਨਾ ਹੀ ਉਸ ਦੀ ਪਿਛਲੀ ਬਣਦੀ ਤਨਖ਼ਾਹ ਉਸ ਨੂੰ ਦਿੱਤੀ ਗਈ।

ਦੁਨੀਆਂ ਦੇ ਪ੍ਰਮੁੱਖ ਕਾਨੂੰਨਦਾਨਾਂ ਦੀ ਰਾਇ ਸੀ ਕਿ ਭਾਈ ਕਿਹਰ ਸਿੰਘ ਨੂੰ ਫਾਂਸੀ ਬਿਲਕੁਲ ਨਜਾਇਜ਼ ਦਿੱਤੀ ਗਈ ਜਦੋਂ ਕਿ ਉਹਨਾਂ ਦਾ ਇੰਦਰਾ ਗਾਂਧੀ ਕਤਲ ਵਿਚ ਕੋਈ ਹੱਥ ਸਾਬਤ ਨਹੀਂ ਹੁੰਦਾ ਪਰ ਉਹ ਬ੍ਰਾਹਮਣਵਾਦ ਕਾਹਦਾ, ਜੇ ਉਹ ਬੇਗੁਨਾਹਾਂ ਨੂੰ ਫਾਹੇ ਨਾ ਲਾਏ। ਹਜ਼ਾਰਾਂ ਸਿੱਖਾਂ ਦੇ ਖੂਨ ਵਿਚ ਹੱਥ ਰੰਗਣ ਵਾਲੀ ਇੰਦਰਾ ਗਾਂਧੀ, ਬ੍ਰਾਹਮਣਾਂ ਲਈ ‘ਦੁਰਗਾ ਮਾਤਾ’ ਜੋ ਸੀ ਅਤੇ ਦੁਰਗਾ ਦੇ ਮਰ ਜਾਣ ਬਾਅਦ ਵੀ ਉਹਨੂੰ ਖੁਸ਼ ਕਰਨ ਲਈ ‘ਨਰ ਬਲੀ’ ਦੀ ਲੋੜ ਸੀ। ਭਾਈ ਕੇਹਰ ਸਿੰਘ ਹੋਰਾਂ ਨੇ ਕਮਾਲ ਦਾ ਸਿਦਕ, ਸਬਰ ਦਿਖਾਉਂਦਿਆਂ, ਗੁਰੂ ਦਾ ਭਾਣਾ ਸਮਝ ਕੇ ਹੱਸ ਕੇ ਮੌਤ ਨੂੰ ਗਲ ਨਾਲ ਲਾਇਆ।ਭਾਈ ਸਤਵੰਤ ਸਿੰਘ ਆਪਣੇ ਜੇਲ੍ਹ ਵਿਚ ਬਿਤਾਏ ਸਮੇਂ ਦੌਰਾਨ, ਕੇਸਰੀ ਦਸਤਾਰ ਸਜਾ ਕੇ, ਖਾਲਿਸਤਾਨ ਦੀ ਲਹਿਰ ਦੇ ਥੰਮ੍ਹ ਬਣੇ। ਦਿਨ ਰਾਤ, ਨਾਮ-ਬਾਣੀ ਦਾ ਪ੍ਰਵਾਹ ਤਿਹਾੜ ਜੇਲ੍ਹ ਵਿਚ ਆਪ ਨੇ ਚਲਾਇਆ।

Tihar JailTihar Jail

ਗੁਰੂ ਉਹ ਸਮਾਂ ਲਿਆਵੇ ਜਦੋਂ ਦਿੱਲੀ ਸਰ ਕਰਕੇ ਸਿੰਘ ਤਿਹਾੜ ਜੇਲ੍ਹ ਨੂੰ ਆਪਣੇ ਪਵਿੱਤਰ ਇਤਿਹਾਸਕ ਥਾਂ ਦਾ ਦਰਜਾ ਦੇ ਸਕਣ। ਭਾਈ ਸਤਵੰਤ ਸਿੰਘ ਦਾ ਜ਼ਿਕਰ ਕਰਦਿਆਂ ਅਲੋਕਾਰ ਸੁਹਾਗਣ ਬੀਬੀ ਸੁਰਿੰਦਰ ਕੌਰ ਦਾ ਜ਼ਿਕਰ ਕਰਨਾ ਜ਼ਰੂਰੀ ਹੈ, ਜਿਸ ਦੀ ਮੰਗਣੀ ਭਾਈ ਸਤਵੰਤ ਸਿੰਘ ਹੋਰਾਂ ਨਾਲ ਹੋਈ ਹੋਈ ਸੀ ਜਦੋਂ ਸੂਰਮਿਆਂ ਨੇ ਇਹ ਇਤਿਹਾਸਕ ਕਾਰਨਾਮਾ ਕਰ ਵਿਖਾਇਆ।

ਮਾਤਾ-ਪਿਤਾ, ਸੱਸ-ਸਹੁਰਾ ਤੇ ਧਾਰਮਿਕ ਸ਼ਖਸੀਅਤਾਂ ਵਲੋਂ ਮਨ੍ਹਾਂ ਕਰਨ ਦੇ ਬਾਵਜੂਦ ਬੀਬੀ ਜੀ ਆਪਣੇ ਇਸ ਪ੍ਰਣ ’ਤੇ ਡਟੇ ਰਹੇ ਕਿ ਉਹ ਭਾਈ ਸਤਵੰਤ ਸਿੰਘ ਨੂੰ ਪਤੀ ਮੰਨਦੇ ਹਨ ਅਤੇ ਉਨ੍ਹਾਂ ਦੇ ਨਾਂ ’ਤੇ ਹੀ ਜ਼ਿੰਦਗੀ ਗੁਜ਼ਾਰਨਗੇ। ਜੇਲ੍ਹ ਅਧਿਕਾਰੀਆਂ ਵਲੋਂ ਵਿਆਹ ਦੀ ਆਗਿਆ ਨਾ ਮਿਲਣ ’ਤੇ ਬੀਬੀ ਜੀ ਨੇ ਭਾਈ ਸਤਵੰਤ ਸਿੰਘ ਦੀ ਫੋਟੋ ਨਾਲ ਚਾਰ ਲਾਵਾਂ ਲੈ ਕੇ ਸਿੱਖ ਇਤਿਹਾਸ ਅੰਦਰ ‘ਅਲੋਕਾਰ ਸੁਹਾਗਣ’ ਹੋਣ ਦਾ ਮਾਣ ਹਾਸਲ ਕੀਤਾ। ਅੱਜ ਬੀਬੀ ਸੁਰਿੰਦਰ ਕੌਰ ਵੀ ਕੈਂਸਰ ਦੀ ਬਿਮਾਰੀ ਨਾਲ ਜਦੋਜਹਿਦ ਕਰਦਿਆਂ ਗੁਰਪੁਰੀ ਸਿਧਾਰ ਚੁੱਕੇ ਹਨ।

ਭਾਈ ਸਤਵੰਤ ਸਿੰਘ, ਭਾਈ ਕੇਹਰ ਸਿੰਘ, ‘ਖਾਲਿਸਤਾਨ ਜ਼ਿੰਦਾਬਾਦ’ ਦੇ ਅਕਾਸ਼ ਗੁੰਜਾਊ ਨਾਹਰਿਆਂ ਨਾਲ 6 ਜਨਵਰੀ, 1989 ਦੀ ਸਵੇਰ ਨੂੰ ਤਿਹਾੜ ਜੇਲ੍ਹ ਵਿਚਲੇ ਫਾਂਸੀ ਘਰ ਵੱਲ ਵਧੇ। ਉਹਨਾਂ ਦੀ ਦਲੇਰੀ ਤੇ ਨਿਰਭੈਅਤਾ ਦੇਖ ਕੇ ਜੇਲ੍ਹ ਅਧਿਕਾਰੀਆਂ ਨੇ ਮੂੰਹ ਵਿਚ ਉਂਗਲਾਂ ਪਾਈਆਂ। ਭਾਈ ਸਤਵੰਤ ਸਿੰਘ ਨੇ ਆਪਣੇ ਪਿਤਾ ਰਾਹੀਂ ਦਿੱਤੇ ਕੌਮ ਨੂੰ ਸੰਦੇਸ਼ ਵਿਚ ਇਹ ਇੱਛਾ ਜ਼ਾਹਿਰ ਕੀਤੀ ਕਿ “ਮੈਂ ਮੁੜ ਸਿੱਖਾਂ ਦੇ ਘਰ ਜਨਮ ਲੈ ਕੇ, ਪੰਥ ਦੇ ਵੈਰੀਆਂ ਨੂੰ ਸੋਧਾਂ।”

ਕਿਸੇ ਅਜ਼ਬ ਮਸਤੀ ਵਿਚ ਦੋਨੋਂ ਸਿੰਘ ਗੁਰੂ ਚਰਨਾਂ ਵਿਚ ਜਾ ਬਿਰਾਜੇ। ਦਿੱਲੀ ਦਰਬਾਰ ਨੇ ਗੁਰੂ ਚਰਨਾਂ ਦੇ ਭੌਰਿਆਂ ਦਾ ਆਪ ਹੀ ਸਸਕਾਰ ਕਰਕੇ ਉਨ੍ਹਾਂ ਦੀ ਭਸਮ ਹਰਦਵਾਰ, ਗੰਗਾ ਨਦੀ ਵਿਚ ਪਾਈ ਜਦੋਂ ਕਿ ਰਿਸ਼ਤੇਦਾਰਾਂ ਵਲੋਂ ਕੀਰਤਪੁਰ ਸਾਹਿਬ ਦੀ ਬੇਨਤੀ ਕੀਤੀ ਗਈ ਸੀ। ਇਹਨਾਂ ਯੋਧਿਆਂ ਦੀ ਚਿਤਾ ਦੀ ਸਵਾਹ ਵੀ ਜ਼ਾਲਮ ਸਰਕਾਰ ਨੂੰ ਦੰਦਲਾਂ ਪਾ ਰਹੀ ਸੀ। ਸ਼ਹੀਦ ਭਾਈ ਬੇਅੰਤ ਸਿੰਘ ਦੇ 31ਵੇਂ ਸ਼ਹੀਦੀ ਦਿਵਸ ਮੌਕੇ ਖਾਲਸਾ ਪੰਥ ਆਪਣੇ ਮਹਾਨ ਸੂਰਬੀਰਾਂ ਦੀ ਕੁਰਬਾਨੀ ਨੂੰ ਸਿਜਦਾ ਕਰਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM
Advertisement