ਬੰਦੀ ਛੋੜ ਦਿਵਸ ਮੌਕੇ ਬੇਹੱਦ ਅਲੋਕਿਕ ਹੁੰਦਾ ਹੈ ਸੱਚਖੰਡ ਸ੍ਰੀ ਦਰਬਾਰ ਸਾਹਿਬ ਦਾ ਨਜ਼ਾਰਾ
Published : Nov 3, 2021, 4:11 pm IST
Updated : Nov 3, 2021, 4:11 pm IST
SHARE ARTICLE
Bandi Chhor Divas
Bandi Chhor Divas

ਦੁਨੀਆਂ ਭਰ ਵਿਚ ਵੱਸਦੇ ਸਿੱਖ ਭਾਈਚਾਰੇ ਵੱਲੋਂ ਦੀਵਾਲੀ ਵਾਲੇ ਬੰਦੀ ਛੋੜ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ।

ਚੰਡੀਗੜ੍ਹ: ਦੁਨੀਆਂ ਭਰ ਵਿਚ ਵੱਸਦੇ ਸਿੱਖ ਭਾਈਚਾਰੇ ਵੱਲੋਂ ਦੀਵਾਲੀ ਵਾਲੇ ਬੰਦੀ ਛੋੜ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ। ਇਸ ਮੌਕੇ ਸਿੱਖ ਸੰਗਤਾਂ ਵੱਲੋਂ ਦੀਪ ਮਾਲਾ ਅਤੇ ਆਤਿਸ਼ਬਾਜ਼ੀ ਕੀਤੀ ਜਾਂਦੀ ਹੈ। ਬੰਦੀ ਛੋੜ ਦਿਵਸ ਤੋਂ ਭਾਵ ਹੈ ਮੁਕਤੀ ਦਾ ਦਿਵਸ। ਇਸ ਦਿਨ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਗਵਾਲੀਅਰ ਕਿਲ੍ਹੇ ਵਿਚੋਂ 52 ਰਾਜਿਆਂ ਸਮੇਤ ਰਿਹਾਅ ਹੋ ਕੇ ਆਏ ਸਨ।

Bandi Chhor DivasBandi Chhor Divas

ਰਿਹਾਅ ਹੋਣ ਉਪਰੰਤ ਉਹ ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚੇ ਸਨ।  ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਗਵਾਲੀਅਰ ਦੀ ਕੈਦ 'ਚੋਂ ਬੰਦੀ ਰਾਜਿਆਂ ਨੂੰ ਮੁਕਤ ਕਰਵਾ ਕੇ ਬੰਦੀਛੋੜ ਸਤਿਗੁਰੂ ਬਣੇ।  ਇਸ ਖੁਸ਼ੀ ਵਿਚ ਸਿੱਖ ਸੰਗਤਾਂ ਨੇ ਘਿਓ ਦੇ ਦੀਵੇ ਜਗਾ ਕੇ ਉਹਨਾਂ ਦਾ ਅੰਮ੍ਰਿਤਸਰ ਵਿਖੇ ਸਵਾਗਤ ਕੀਤਾ। ਉਹਨਾਂ ਦੇ ਆਉਣ ਦੀ ਖੁਸ਼ੀ ਵਿਚ ਸੰਗਤਾਂ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਕੀਤੀ ਗਈ।

Bandi Chhor DivasBandi Chhor Divas

ਇਸ ਦਿਨ ਤੋਂ ਸਿੱਖਾਂ ਵਾਸਤੇ ਇਹ ਇਕ ਪਵਿੱਤਰ ਦਿਹਾੜਾ ਬਣ ਗਿਆ ਅਤੇ ਸਿੱਖ ਜਗਤ ਹਰ ਸਾਲ ਸ੍ਰੀ ਅੰਮ੍ਰਿਤਸਰ ਵਿਖੇ ਇਕੱਤਰ ਹੋ ਕੇ ਬੰਦੀ-ਛੋੜ ਦਿਵਸ ਮਨਾਉਣ ਲੱਗਿਆ। ਹਰ ਸਾਲ ਬੰਦੀ ਛੋੜ ਦਿਵਸ ਮੌਕੇ ਦਰਬਾਰ ਸਾਹਿਬ ਵਿਖੇ ਭਾਰੀ ਗਿਣਤੀ ਵਿਚ ਸੰਗਤਾਂ ਇਕੱਠੀਆਂ ਹੁੰਦੀਆਂ ਹਨ ਤੇ ਦੀਪਮਾਲਾ ਕਰਦੀਆਂ ਹਨ।

Bandi Chhor DivasBandi Chhor Divas

 ਭਾਈ ਕਾਨ੍ਹ ਸਿੰਘ ਨਾਭਾ ਅਨੁਸਾਰ ਸਿੱਖਾਂ ਵਿਚ ਦੀਵਾਲੀ ਵਾਲੇ ਦਿਨ ਦੀਵੇ ਜਗਾਉਣ ਦੀ ਰਸਮ ਬਾਬਾ ਬੁੱਢਾ ਜੀ ਨੇ ਚਲਾਈ ਕਿਉਂਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੀਵਾਲੀ ਵਾਲੇ ਦਿਨ ਗਵਾਲੀਅਰ ਦੇ ਕਿਲ੍ਹੇ ਤੋਂ ਅੰਮ੍ਰਿਤਸਰ ਆਏ ਸਨ। ਇਸ ਲਈ ਖੁਸ਼ੀ ਵਿਚ ਰੋਸ਼ਨੀ ਕੀਤੀ ਗਈ। ਇਸ ਦਿਨ ਹਰਿਮੰਦਰ ਸਾਹਿਬ ਵਿਖੇ ਕੀਤੀ ਜਾਂਦੀ ਆਤਿਸ਼ਬਾਜ਼ੀ ਦਾ ਨਜ਼ਾਰਾ ਬੇਹੱਦ ਅਲੋਕਿਕ ਹੁੰਦਾ ਹੈ।

Bandi Chhor DivasBandi Chhor Divas

ਦੂਸਰੇ ਪਾਸੇ ਦਸਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੋਤੀ-ਜੋਤਿ ਸਮਾਉਣ ਅਤੇ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹੀਦੀ ਉਪਰੰਤ ਸਿੱਖਾਂ ਲਈ ਭਿਆਨਕ ਸਮਾਂ ਆਇਆ। ਭਾਈ ਮਨੀ ਸਿੰਘ ਜੀ ਜੋ ਕਿ ਉਨ੍ਹੀਂ ਦਿਨੀਂ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਦੀ ਮਹਾਨ ਸੇਵਾ ਨਿਭਾਅ ਰਹੇ ਸਨ, ਨੇ 1733 ਈਸਵੀ ਦੀ ਬੰਦੀ ਛੋੜ ਦਿਵਸ ਮੌਕੇ ਸਿੱਖ ਸੰਗਤਾਂ ਦੀ ਅੰਮ੍ਰਿਤਸਰ ਵਿਖੇ ਇਕੱਤਰਤਾ ਲਈ ਵਿਸ਼ੇਸ਼ ਟੈਕਸ ਦੇਣਾ ਮੰਨ ਕੇ ਹਕੂਮਤ ਤੋਂ ਇਜਾਜ਼ਤ ਲਈ। ਉਧਰ ਨਵਾਬ ਜ਼ਕਰੀਆ ਖਾਨ ਨੇ ਇਸ ਇਕੱਠ ਉੱਤੇ ਹਮਲਾ ਕਰਕੇ ਇਕੱਤਰ ਹੋਏ ਸਿੰਘਾਂ ਨੂੰ ਮਾਰ ਮੁਕਾਉਣ ਦੀ ਯੋਜਨਾ ਬਣਾ ਲਈ।

DIWALIDIWALI

ਇਸ ਗੱਲ ਦਾ ਪਤਾ ਲੱਗਣ ’ਤੇ ਭਾਈ ਸਾਹਿਬ ਨੇ ਸਿੱਖਾਂ ਨੂੰ ਅੰਮ੍ਰਿਤਸਰ ਆਉਣ ਤੋਂ ਰੋਕ ਦਿੱਤਾ। ਭਾਈ ਸਾਹਿਬ ਨੇ ਕਿਹਾ ਮੈਨੂੰ ਸਿੱਖੀ ਪਿਆਰੀ ਹੈ ਜਾਨ ਨਹੀਂ, ਮੈਨੂੰ ਸ਼ਹੀਦ ਹੋਣਾ ਪ੍ਰਵਾਨ ਹੈ। ਕਾਜ਼ੀ ਵਲੋਂ ਦਿੱਤੇ ਫ਼ਤਵੇ ਅਨੁਸਾਰ ਭਾਈ ਮਨੀ ਸਿੰਘ ਜੀ ਨੂੰ ਬੰਦ ਬੰਦ ਕੱਟ ਕੇ ਸ਼ਹੀਦ ਕਰ ਦਿੱਤਾ ਗਿਆ। ਇਸ ਤਰ੍ਹਾਂ ਬੰਦੀ ਛੋੜ ਦਿਹਾੜੇ ਦਾ ਸਬੰਧ ਭਾਈ ਮਨੀ ਸਿੰਘ ਜੀ ਦੀ ਸ਼ਹੀਦੀ ਨਾਲ ਜੁੜ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement