ਦੀਵਾਲੀ ਸਪੈਸ਼ਲ : ਪਿਆਰ ਅਤੇ ਸਾਂਝ ਦਾ ਪ੍ਰਤੀਕ ਹੈ ਦੀਵਾਲੀ !
Published : Nov 3, 2021, 3:01 pm IST
Updated : Nov 3, 2021, 3:01 pm IST
SHARE ARTICLE
Diwali
Diwali

ਇਸ ਸਰਬ ਸਾਂਝੇ ਤਿਉਹਾਰ ਨੂੰ ਰੋਸ਼ਨੀਆਂ ਦਾ ਤਿਉਹਾਰ ਵੀ ਕਿਹਾ ਜਾਂਦਾ ਹੈ।

ਚੰਡੀਗੜ੍ਹ : ਦੀਵਾਲੀ ਦਾ ਤਿਉਹਾਰ ਸੰਸਾਰ ਭਰ ਦੇ ਕਈ ਮੁਲਕਾਂ ਵਿਚ ਅਕਤੂਬਰ ਦੇ ਮਹੀਨੇ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਦੀਵਾਲੀ ਭਾਰਤ ਦਾ ਇੱਕ ਅਜਿਹਾ ਤਿਉਹਾਰ ਹੈ ਜਿਹੜਾ ਹੋਰ ਵੀ ਕਈ ਦੇਸ਼ਾਂ ਵਿਚ ਮਨਾਇਆ ਜਾਂਦਾ ਹੈ। ਇਸ ਨੂੰ ਹਿੰਦੂ, ਸਿੱਖ ਅਤੇ ਜੈਨ ਧਰਮ ਦੇ ਲੋਕ ਬੜੀ ਸ਼ਰਧਾ ਨਾਲ ਮਨਾਉਂਦੇ ਹਨ। ਹਿੰਦੂ ਇਸ ਨੂੰ ਭਗਵਾਨ ਰਾਮ ਦੇ 14 ਸਾਲਾਂ ਬਨਵਾਸ ਤੋਂ ਮੁੜਨ ਦੀ ਖੁਸ਼ੀ ਵਿਚ ਮਨਾਉਂਦੇ ਹਨ।

DiwaliDiwali

ਜੈਨ ਧਰਮ ਦੇ ਲੋਕ ਮਹਾਂਵੀਰ ਦੇ ਕਵਿਲਯਾ ਦੀ ਖੁਸ਼ੀ ਵਿਚ ਇਸ ਨੂੰ ਮਨਾਉਂਦੇ ਹਨ ਅਤੇ ਸਿੱਖ ਧਰਮ ਦੇ ਲੋਕ ਇਹ ਤਿਉਹਾਰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਦੇ ਕਿਲੇ ਵਿਚੋਂ ਮੁਗਲ ਬਾਦਸ਼ਾਹ ਜਹਾਂਗੀਰ ਦੀ ਕੈਦ ਵਿਚੋਂ 52 ਰਾਜਿਆਂ ਨੂੰ ਛੁਡਵਾ ਕੇ ਦੀਵਾਲੀ ਵਾਲੇ ਦਿਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਰਤਣ ਦੀ ਖੁਸ਼ੀ ਵਿਚ ਮਨਾਉਂਦੇ ਹਨ ਜਿਸ ਨੂੰ ਬੰਦੀ ਛੋੜ ਦਿਵਸ ਵਜੋਂ ਵੀ ਮਨਾਇਆ ਜਾਂਦਾ ਹੈ। ਇਸ ਸਰਬ ਸਾਂਝੇ ਤਿਉਹਾਰ ਨੂੰ ਰੋਸ਼ਨੀਆਂ ਦਾ ਤਿਉਹਾਰ ਵੀ ਕਿਹਾ ਜਾਂਦਾ ਹੈ।

diwalidiwali

ਇਸ ਤਿਉਹਾਰ ਨੂੰ ਮਨਾਉਣ ਵਾਲ਼ੇ ਲੋਕ ਵਲੋਂ ਦੀਵਿਆਂ ਅਤੇ ਮੋਬੱਤੀਆਂ ਦੀ ਰੌਸ਼ਨੀ ਕਰਕੇ ਘਰਾਂ ਨੂੰ ਰੁਸ਼ਨਾਇਆ ਜਾਂਦਾ ਹੈ ਪਰ ਅੱਜ ਕੱਲ੍ਹ ਦਿਨੋਂ-ਦਿਨ ਪਲੀਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਪ੍ਰਦੂਸ਼ਣ-ਰਹਿਤ ਦੀਵਾਲੀ ਮਨਾਉਣੀ ਵੀ ਸਮੇਂ ਦੀ ਵੱਡੀ ਮੰਗ ਹੈ।ਦੀਵਾਲੀ ਅਤੇ ਹੋਰ ਤਿਉਹਾਰਾਂ ਮੌਕੇ ਦੇਸ਼ ਭਰ ਵਿਚ ਅਰਬਾਂ ਰੁਪਏ ਦੀ ਆਤਿਸ਼ਬਾਜ਼ੀ ਕੀਤੀ ਜਾਂਦੀ ਹੈ।

DiwaliDiwali

ਪਟਾਕੇ ਚਲਾਉਣ ਨਾਲ ਇਨ੍ਹਾਂ ਵਿਚੋਂ ਜ਼ਹਿਰੀਲੀਆਂ ਗੈਸਾਂ ਨਿਕਲਦੀਆਂ ਹਨ ਜੋ ਜਿੱਥੇ ਵਾਤਾਵਰਨ ਨੂੰ ਪ੍ਰਦੂਸ਼ਿਤ ਕਰਦੀਆਂ ਹਨ ਉੱਥੇ ਇਹ ਕਈ ਬਿਮਾਰੀਆਂ ਦਾ ਕਾਰਨ ਵੀ ਬਣਦੀਆਂ ਹਨ। ਪਟਾਕਿਆਂ ਨਾਲ ਵਾਤਾਵਰਨ ਨੂੰ ਹੋਣ ਵਾਲੇ ਨੁਕਸਾਨ ਨੂੰ ਜਾਣਦੇ ਹੋਏ ਵੀ ਅਸੀਂ ਦੀਵਾਲੀ ਨੂੰ ਦੀਵਿਆਂ ਦੇ ਤਿਉਹਾਰ ਵਜੋਂ ਨਾ ਮਨਾ ਕੇ ਪਟਾਕਿਆਂ ਦੇ ਤਿਉਹਾਰ ਵਜੋਂ ਜ਼ਿਆਦਾ ਮਨਾਉਂਦੇ ਹਾਂ ਜੋ ਕਿ ਸਾਡੇ ਸਮਾਜ ਲਈ ਇਕ ਗੰਭੀਰ ਸਮੱਸਿਆ ਬਣੀ ਹੋਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement