ਸ੍ਰੀ ਅਕਾਲ ਤਖ਼ਤ ਸਾਹਿਬ ਦਾ ਨਿਧੜਕ ਜਥੇਦਾਰ ਅਕਾਲੀ ਫੂਲਾ ਸਿੰਘ
Published : Jun 5, 2020, 1:56 pm IST
Updated : Jun 5, 2020, 2:39 pm IST
SHARE ARTICLE
Akali Phula Singh
Akali Phula Singh

ਸਿੱਖ ਇਤਿਹਾਸ ਵਿਚ ਇਕ ਤੋਂ ਇਕ ਮਹਾਨ ਸਿੱਖ ਜਰਨੈਲ ਹੋਏ ਹਨ।

ਸਿੱਖ ਇਤਿਹਾਸ ਵਿਚ ਇਕ ਤੋਂ ਇਕ ਮਹਾਨ ਸਿੱਖ ਜਰਨੈਲ ਹੋਏ ਹਨ। ਜਿਨ੍ਹਾਂ ਨੇ ਸਿੱਖ ਧਰਮ ਲਈ ਆਪੋ ਅਪਣੀ ਭੂਮਿਕਾ ਨਿਭਾਈ ਹੈ,ਅਜਿਹਾ ਹੀ ਇਕ ਨਾਮ ਅਕਾਲੀ ਬਾਬਾ ਫੂਲਾ ਸਿੰਘ ਜੀ ਦਾ ਹੈ। 14 ਜਨਵਰੀ 1761 ਈਸਵੀ ਨੂੰ ਪਿਤਾ ਈਸਰ ਸਿੰਘ ਮਾਤਾ ਹਰਿ ਕੌਰ ਜੀ ਦੀ ਕੁਖੋਂ ਪਿੰਡ ਦੇਹਲਾ ਸੀਹਾਂ, ਤਹਿਸੀਲ ਮੂਨਕ, ਜ਼ਿਲ੍ਹਾ ਸੰਗਰੂਰ ਵਿਖੇ ਜਨਮ ਲੈਣ ਵਾਲੇ ਅਕਾਲੀ ਫੂਲਾ ਸਿੰਘ ਬਚਪਨ ਵਿਚ ਫੁਲ ਵਰਗੇ ਸੁੰਦਰ ਬਾਲਕ ਸਨ। ਜਿਸ ਨੂੰ ਵੇਖ ਕੇ ਉਨ੍ਹਾਂ ਦੇ ਪਿਤਾ ਜੀ ਨੇ ਇਨ੍ਹਾਂ ਦਾ ਨਾਮ ਫੂਲਾ ਸਿੰਘ ਰੱਖ ਦਿਤਾ ਸੀ।

 Akali phula SinghAkali phula Singh

ਅਕਾਲੀ ਬਾਬਾ ਫੂਲਾ ਸਿੰਘ ਜੀ ਅਜੇ ਦੋ ਸਾਲਾ ਦੇ ਸਨ ਜਦੋਂ ਉਨ੍ਹਾਂ ਦੇ ਪਿਤਾ ਸ੍ਰ: ਈਸਰ ਸਿੰਘ ਨੇ ਸ਼ਹੀਦ ਮਿਸਲ ਦੇ ਜਥੇਦਾਰ ਬਾਬਾ ਨੈਣਾ ਸਿੰਘ ਨੂੰ ਆਪ ਜੀ ਦੀ ਜ਼ਿੰਮੇਵਾਰੀ ਸੌਂਪ ਦਿਤੀ ਸੀ। ਛੋਟੀ ਉਮਰ ਵਿਚ ਹੀ ਅਕਾਲੀ ਫੂਲਾ ਸਿੰਘ ਨੂੰ ਗੁਰਮੁਖੀ ਅੱਖਰ ਤੇ ਨਿਤਨੇਮ ਦੀਆਂ ਬਾਣੀਆਂ ਕੰਠ ਹੋ ਗਈਆਂ ਸਨ। ਬਾਬਾ ਅਕਾਲੀ ਬਾਬਾ ਫੂਲਾ ਸਿੰਘ ਅਕਾਲ ਤਖ਼ਤ ਸਾਹਿਬ ਦੇ 6ਵੇਂ ਜਥੇਦਾਰ ਸਨ। 

Akal takhat sahibAkal takhat sahib

ਅਕਾਲੀ ਬਾਬਾ ਫੂਲਾ ਸਿੰਘ ਜੀ ਇਕ ਅਨੋਖੇ ਜਰਨੈਲ ਸਨ। ਉਹ ਦੁਸ਼ਮਣ ਦੇ ਵਿਰੁਧ ਬੜੀ ਬਹਾਦਰੀ ਨਾਲ ਲੜ ਕੇ ਜਿੱਤ ਪ੍ਰਾਪਤ ਕਰਦੇ ਸਨ। ਉਨ੍ਹਾਂ ਨੇ ਆਪਣੀ ਇਕ ਫ਼ੌਜ ਤਿਆਰ ਕੀਤੀ ਹੋਈ ਸੀ ਜੋ ਲੜਾਈ ਦੇ ਮੈਦਾਨ ਵਿਚ ਉਨ੍ਹਾਂ ਦਾ ਸਾਥ ਨਿਭਾਉਂਦੀ ਸੀ। ਆਪ ਜੀ ਦੇ ਨਾਂਅ ਕਸੂਰ ਦੀ ਜਿੱਤ, ਮੁਲਤਾਨ ਦੀ ਜਿੱਤ, ਪਿਸ਼ਾਵਰ ਦੀ ਜਿੱਤ, ਕਸ਼ਮੀਰ ਦੀ ਜਿੱਤ, ਨੁਸਹਿਰੇ ਦੀ ਜਿੱਤ ਵਰਗੀਆਂ ਮਹਤਵਪੂਰਨ ਜਿੱਤਾਂ ਦਰਜ ਹਨ। 

ਅਕਾਲੀ ਬਾਬਾ ਫੂਲਾ ਸਿੰਘ ਜੀ ਜਦੋਂ ਜੰਗ ਲਈ ਜਾਂਦੇ ਸਨ ਤੇ ਅਟਕ ਵਰਗੇ ਵੱਡੇ-ਵੱਡੇ ਦਰਿਆ ਵੀ ਰਾਹ ਛਡ ਦਿੰਦੇ ਸਨ। ਉਸ ਸਮੇਂ ਮਹਾਰਾਜਾ ਰਣਜੀਤ ਸਿੰਘ ਵੀ ਅਕਾਲੀ ਫੂਲਾ ਸਿੰਘ ਦਾ ਬੇਹੱਦ ਸਤਿਕਾਰ ਕਰਦੇ ਸਨ। ਇਸ ਦਾ ਕਾਰਨ ਇਹ ਸੀ ਕਿ ਜਦੋਂ ਮਹਾਰਾਜਾ ਰਣਜੀਤ ਸਿੰਘ ਨੇ ਅੰਮ੍ਰਿਤਸਰ ਨੂੰ ਫਤਿਹ ਕਰਨ ਲਈ ਚੜ੍ਹਾਈ ਕੀਤੀ ਤਾਂ ਸਿੱਖ ਫ਼ੌਜਾਂ ਆਪਸ ਵਿਚ ਲੜਨ ਲੱਗੀਆਂ ਸਨ।

Maharaja Ranjit SinghMaharaja Ranjit Singh

ਉਹ ਅਕਾਲੀ ਫੂਲਾ ਸਿੰਘ ਹੀ ਸਨ, ਜਿਨ੍ਹਾਂ ਨੇ ਦਖਲ ਦੇ ਕੇ ਲੜਾਈ ਬੰਦ ਕਰਵਾਈ ਸੀ। ਇਤਿਹਾਸ ਗਵਾਹ ਹੈ ਕਿ ਉਹ ਮਰਿਆਦਾ ਦੇ ਉਲਟ ਕਿਸੇ ਵੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਸਨ ਕਰਦੇ। ਇਸੇ ਦਾ ਹੀ ਨਤੀਜਾ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹੁੰਦਿਆਂ ਅਕਾਲੀ ਫੂਲਾ ਸਿੰਘ ਜੀ ਨੇ ਮਹਾਰਾਜਾ ਰਣਜੀਤ ਸਿੰਘ ਨੂੰ ਕੋੜੇ ਮਾਰਨ ਦੀ ਸਜ਼ਾ ਸੁਣਾਈ ਦਿਤੀ ਸੀ।

Akali Phula Singh jiAkali Phula Singh

ਅਕਾਲੀ ਫੂਲਾ ਸਿੰਘ ਨੇ ਮਹਾਰਾਜਾ ਰਣਜੀਤ ਸਿੰਘ ਦੀਆਂ ਔਖੀਆਂ ਮੁਹਿੰਮਾਂ ਵਿਚ ਹਮੇਸ਼ਾ ਸਹਾਇਤਾ ਕੀਤੀ। ਅਕਾਲੀ ਬਾਬਾ ਫੂਲਾ ਸਿੰਘ ਵਲੋਂ ਲੜੀ ਗਈ ਆਖਰੀ ਲੜਾਈ ਨੌਸ਼ਹਿਰੇ ਦੀ ਸੀ, ਜਿਸ ਵਿਚ ਜਿੱਤ ਦਾ ਝੰਡਾ ਲਹਿਰਾਉਂਦਿਆਂ ਆਪ 14 ਮਾਰਚ 1823 ਨੂੰ ਸ਼ਹੀਦ ਹੋ ਗਏ। ਇਹ ਲੜਾਈ ਵੀ ਬਾਕੀ ਲੜਾਈਆਂ ਦੀ ਤਰ੍ਹਾਂ ਆਪ ਦੀ ਸੂਰਬੀਰਤਾ ਕਰਕੇ ਜਿੱਤੀ ਜਾ ਸਕੀ ਸੀ।

Burj Akali phula SinghBurj Akali phula Singh

ਅੰਮ੍ਰਿਤਸਰ ਵਿਖੇ ਆਪ ਜਿਸ ਸਥਾਨ 'ਤੇ ਰਹੇ, ਉਥੇ ਅੱਜਕੱਲ੍ਹ 'ਬੁਰਜ ਬਾਬਾ ਫੂਲਾ ਸਿੰਘ ਅਕਾਲੀ' ਬਣਿਆ ਹੋਇਆ ਹੈ। ਇਥੇ ਹੀ ਛਾਉਣੀ ਨਿਹੰਗ ਸਿੰਘਾਂ ਵੀ ਹੈ, ਜਿਸ ਦਾ ਪ੍ਰਬੰਧ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਕੋਲ ਹੈ। ਹਰ ਸਾਲ 14 ਮਾਰਚ ਨੂੰ ਆਪ ਜੀ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਦੀ ਅਗਵਾਈ ਹੇਠ ਮਨਾਇਆ ਜਾਂਦਾ ਹੈ। ਅਕਾਲੀ ਫੂਲਾ ਸਿੰਘ ਦਾ ਨਾਂ ਸਿੱਖ ਇਤਿਹਾਸ ਦੇ ਪੰਨਿਆਂ 'ਤੇ ਸੁਨਹਿਰੀ ਅੱਖਰਾਂ ਵਿਚ ਦਰਜ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement