Baba Buddha ji: ਪੂਰਨ ਬ੍ਰਹਮਗਿਆਨੀ ਅਤੇ ਕਿਰਤੀ ਗੁਰਸਿੱਖ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ 'ਤੇ ਵਿਸ਼ੇਸ਼
Published : Oct 6, 2025, 6:55 am IST
Updated : Oct 6, 2025, 6:55 am IST
SHARE ARTICLE
Baba Buddha ji Special Article
Baba Buddha ji Special Article

Baba Buddha ji: ਮਾਪਿਆਂ ਨੇ ਬਾਬਾ ਬੁੱਢਾ ਜੀ ਦਾ ਨਾਂਅ ਅਸਲ ਵਿੱਚ ਬੂੜਾ ਰੱਖਿਆ ਸੀ

 Baba Buddha ji Special Article: ਪੂਰਨ ਗੁਰਸਿੱਖ ਬਾਬਾ ਬੁੱਢਾ ਜੀ ਦਾ ਜਨਮ 22 ਅਕਤੂਬਰ, 1506 ਬਿਕ੍ਰਮੀ ਨੂੰ ਕੱਥੂਨੰਗਲ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਘਾ ਜੀ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਆਪ ਜੀ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਆਪ ਜੀ ਦੀ ਮਾਤਾ ਗੌਰਾਂ ਬਹੁਤ ਹੀ ਧਾਰਮਿਕ ਪ੍ਰਵਿਰਤੀ ਵਾਲੀ ਇਸਤਰੀ ਸਨ, ਜਿਸ ਕਰ ਕੇ ਉਨ੍ਹਾਂ ਦੀ ਧਾਰਮਿਕ ਪ੍ਰਵਿਰਤੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।

ਮਾਪਿਆਂ ਨੇ ਬਾਬਾ ਬੁੱਢਾ ਜੀ ਦਾ ਨਾਂਅ ਅਸਲ ਵਿੱਚ ਬੂੜਾ ਰੱਖਿਆ ਸੀ। ਜਦ ਉਹ ਬਾਰਾਂ ਵਰ੍ਹਿਆਂ ਦੇ ਸਨ, ਤਦ ਗੁਰੂ ਨਾਨਕ ਦੇਵ ਜੀ ਰਮਦਾਸ ਪਿੰਡ ਦੇ ਪਾਸ ਆ ਰੁਕੇ। ਬੂੜਾ ਜੀ ਮੱਝਾਂ ਚਾਰਦੇ ਉੱਥੇ ਆ ਗਏ ਅਤੇ ਉਨ੍ਹਾਂ ਗੁਰੂ ਜੀ ਦਾ ਉਪਦੇਸ਼ ਸੁਣਿਆ ਜਿਸ ਨਾਲ ਉਹਨਾਂ ਨੂੰ ਬਹੁਤ ਸੁਕੂਨ ਮਿਲਿਆ। ਉਹ ਰੋਜ਼ ਗੁਰੂ ਜੀ ਦਾ ਉਪਦੇਸ਼ ਸੁਣਦੇ ਅਤੇ ਉਹਨਾਂ ਨੂੰ ਦੁੱਧ ਭੇਟ ਕਰਦੇ। 

ਇੱਕ ਦਿਨ ਗੁਰੂ ਜੀ ਨੇ ਬੂੜਾ ਜੀ ਨੂੰ ਉਨ੍ਹਾਂ ਬਾਰੇ ਪੁੱਛਿਆ ਅਤੇ ਗੁਰੂ ਜੀ ਨੇ ਬੂੜਾ ਜੀ ਦੇ ਜਵਾਬ ਸੁਣ ਕੇ ਕਿਹਾ ਕਿ 'ਤੂੰ ਹੈਂ ਤਾਂ ਬੱਚਾ, ਪਰ ਗੱਲਾਂ ਬੁੱਢਿਆਂ ਵਾਲੀਆਂ ਕਰਦਾ ਹੈ। ਤੂੰ ਬੱਚਾ ਨਹੀਂ, ਤੂੰ ਬੁੱਢਾ ਹੈ।' ਉਸ ਦਿਨ ਤੋਂ ਬੂੜਾ ਜੀ ਦਾ ਨਾਂ 'ਬੁੱਢਾ ਜੀ' ਪੈ ਗਿਆ ਜੋ ਸਿੱਖ ਕੌਮ ਵਿੱਚ ਸਤਿਕਾਰ ਨਾਲ ਬਾਬਾ ਬੁੱਢਾ ਜੀ ਬਣ ਗਿਆ।
ਬਾਬਾ ਬੁੱਢਾ ਜੀ ਗੁਰੂ ਨਾਨਕ ਦੇਵ ਜੀ ਦੇ ਸੱਚੇ ਸਿੱਖ ਬਣ ਗਏ।

ਉਹ ਸਾਰਾ ਦਿਨ ਸੰਗਤਾਂ ਦੀ ਸੇਵਾ ਕਰਦੇ, ਖੇਤਾਂ ਵਿੱਚ ਜਾ ਕੇ ਖੇਤੀ-ਬਾੜੀ ਦਾ ਕੰਮ ਕਰਦੇ ਅਤੇ ਨਾਮ ਜਪਦੇ ਰਹਿੰਦੇ। ਉਨ੍ਹਾਂ ਨੇ ਆਪਣੇ ਜੀਵਨ ਵਿੱਚ 'ਨਾਮ ਜਪਣ, ਕਿਰਤ ਕਰਨ ਤੇ ਵੰਡ ਕੇ ਛਕਣ' ਦੇ ਉਪਦੇਸ਼ ਨੂੰ ਕਮਾ ਕੇ ਦਿਖਾਇਆ। ਗੁਰੂ ਨਾਨਕ ਦੇਵ ਜੀ ਉਨ੍ਹਾਂ ਤੋਂ ਬਹੁਤ ਪ੍ਰਸੰਨ ਸਨ, ਅਤੇ ਜਦੋਂ ਗੁਰੂ ਜੀ ਨੇ ਗੁਰਗੱਦੀ ਗੁਰੂ ਅੰਗਦ ਦੇਵ ਜੀ ਨੂੰ ਸੌਂਪੀ, ਤਾਂ ਗੁ‌ਰਿਆਈ ਦੀ ਰਸਮ ਬਾਬਾ ਬੁੱਢਾ ਜੀ ਪਾਸੋਂ ਅਦਾ ਕਰਵਾਈ। ਬਾਬਾ ਬੁੱਢਾ ਸਾਹਿਬ ਨੂੰ ਛੇਵੀਂ ਪਾਤਸ਼ਾਹੀ ਤੱਕ ਗੁਰਿਆਈ ਦੀ ਰਸਮ ਨਿਭਾਉਣ ਦਾ ਸੁਭਾਗ ਪ੍ਰਾਪਤ ਹੋਇਆ। 

ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸਪੁੱਤਨੀ ਬੀਬੀ ਗੰਗਾ ਜੀ ਨੂੰ ਬਾਬਾ ਬੁੱਢਾ ਜੀ ਨੇ ਪੁੱਤਰ ਹੋਣ ਦੀ ਦਾਤ ਬਖਸ਼ੀ ਸੀ। ਜਦੋਂ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਤਿਆਰ ਕੀਤੀ ਤਾਂ ਪਹਿਲੇ ਗ੍ਰੰਥੀ ਬਾਬਾ ਬੁੱਢਾ ਸਾਹਿਬ ਨੂੰ ਥਾਪਿਆ। 

ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਤੋਂ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰ ਗੋਬਿੰਦ ਸਾਹਿਬ ਤੱਕ ਛੇ ਸਤਿਗੁਰਾਂ ਦੇ ਦਰਸ਼ਨ ਕਰਨ ਵਾਲੇ ਬਾਬਾ ਬੁੱਢਾ ਜੀ ਨੇ 16 ਨਵੰਬਰ 1631 ਨੂੰ 125 ਸਾਲ ਦੀ ਉਮਰ ਵਿੱਚ ਪਿੰਡ ਰਮਦਾਸ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸਰੀਰ ਤਿਆਗ ਦਿੱਤਾ। ਉਨ੍ਹਾਂ ਦਾ ਸਸਕਾਰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਆਪਣੇ ਹੱਥੀਂ ਕੀਤਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement