ਸ਼ਿਵ ਕੁਮਾਰ ਬਟਾਲਵੀ ਅਪਣੀ ਰੋਜ਼ਾਨਾ ਜ਼ਿੰਦਗੀ ਵਿਚੋਂ ਸ਼ਬਦਾਂ ਦੀ ਵਰਤੋਂ ਨਾਲ ਕਵਿਤਾਵਾਂ ਅਤੇ ਗਜ਼ਲਾਂ ਲਿਖਦੇ ਸਨ।
ਸ਼ਿਵ ਕੁਮਾਰ ਬਟਾਲਵੀ ਪੰਜਾਬੀ ਸਾਹਿਤ ਦੇ ਪ੍ਰਸਿੱਧ ਕਵੀ ਸਨ। ਜਿਨ੍ਹਾਂ ਨੂੰ ਜ਼ਿਆਦਾਤਰ ਰੋਮਾਂਟਿਕ ਕਵਿਤਾਵਾਂ ਲਈ ਜਾਣਿਆ ਜਾਂਦਾ ਹੈ। ਉਹ ਅਪਣੀ ਰੋਜ਼ਾਨਾ ਜ਼ਿੰਦਗੀ ਵਿਚੋਂ ਸ਼ਬਦਾਂ ਦੀ ਵਰਤੋਂ ਨਾਲ ਕਵਿਤਾਵਾਂ ਅਤੇ ਗਜ਼ਲਾਂ ਲਿਖਦੇ ਸਨ। ਉਹਨਾਂ ਦੀਆਂ ਜ਼ਿਆਦਾਤਰ ਕਵਿਤਾਵਾਂ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੁੰਦਿਆ ਸਨ। ਸ਼ਿਵ ਕੁਮਾਰ ਨੂੰ ‘ਬਿਰਹਾ ਦਾ ਕਵੀ’ ਵੀ ਕਿਹਾ ਜਾਂਦਾ ਹੈ। ਉਹ ਸਭ ਤੋਂ ਘੱਟ ਉਮਰ ਵਿਚ ਸਾਹਿਤਕ ਅਕੈਡਮੀ ਅਵਾਰਡ ਹਾਸਿਲ ਕਰਨ ਵਾਲੇ ਕਵੀ ਸਨ। ਉਹਨਾਂ ਨੂੰ 1967 ਵਿਚ ਇਕ ਨਾਟਕ ਲੂਣਾ 1965 ਲਿਖਣ ਇਹ ਅਵਾਰਡ ਮਿਲਿਆ ਸੀ।
ਸਿਵ ਕੁਮਾਰ ਦਾ ਜਨਮ 23 ਜੁਲਾਈ 1936 ਈਸਵੀ ਨੂੰ ਸਿਆਲਕੋਟ ਜ਼ਿਲ੍ਹੇ ਦੀ ਸ਼ਕੜਗੜ’ ਤਹਿਸੀਲ ਵਿਚ ਪੈਂਦੇ ਪਿੰਡ ਬੜਾ ਪਿੰਡ ਲੋਹਤੀਆਂ (ਮੌਜੂਦਾ ਪਾਕਿਸਤਾਨ) ਵਿਚ ਪੰਡਿਤ ਕ੍ਰਿਸ਼ਨ ਗੋਪਾਲ ਅਤੇ ਸ਼ਾਂਤੀ ਦੇਵੀ ਦੇ ਘਰ ਹੋਇਆ ਸੀ। ਉਹਨਾਂ ਦੇ ਪਿਤਾ ਤਹਿਸੀਲਦਾਰ ਸਨ। 1947 ਵਿਚ ਜਦੋਂ ਦੇਸ਼ ਦੀ ਵੰਡ ਹੋਈ ਤਾਂ ਉਹ ਉਸ ਸਮੇਂ ਸਾਲਾਂ ਦੇ ਸਨ। ਵੰਡ ਸਮੇਂ ਉਹਨਾਂ ਦਾ ਪਰਿਵਾਰ ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਵਿਖੇ ਆ ਵਸਿਆ। ਜਿੱਥੇ ਉਹਨਾਂ ਦੇ ਪਿਤਾ ਨੇ ਪਟਵਾਰੀ ਵਜੋਂ ਕੰਮ ਕੀਤਾ।
ਸੰਨ 1953 ਵਿਚ ਉਹਨਾਂ ਨੇ ਪੰਜਾਬ ਯੂਨੀਵਰਸਿਟੀ ਤੋਂ ਮੈਟ੍ਰੀਕੁਲੇਸ਼ਨ ਦੀ ਵਿਦਿਆ ਹਾਸਿਲ ਕੀਤੀ ਅਤੇ ਉਸ ਤੋਂ ਬਾਅਦ ਉਹਨਾਂ ਨੇ ਬੇਰਿੰਗ ਯੂਨੀਅਨ ਕ੍ਰਿਸਚੀਅਨ ਕਾਲਜ ਬਟਾਲਾ ਵਿਚ ਐਫ.ਐਸ.ਸੀ ਲਈ ਦਾਖਲਾ ਲਿਆ ਅਤੇ ਪੜਾਈ ਪੂਰੀ ਕਰਨ ਤੋਂ ਪਹਿਲਾਂ ਹੀ ਉਹਨਾਂ ਨੇ ਐਸਐਨ ਕਾਲਜ ਕਾਦੀਆਂ ਵਿਚ ਦਾਖਲਾ ਲੈ ਲਿਆ। ਉਸ ਤੋਂ ਬਾਅਦ ਫਿਰ ਉਹ ਪੜਾਈ ਵਿਚਕਾਰ ਛੱਡ ਕੇ ਸਿਵਲ ਇੰਜੀਨਿਅਰਿੰਗ ਦਾ ਡਿਪਲੋਮਾ ਕਰਨ ਲਈ ਹਿਮਾਚਲ ਪ੍ਰਦੇਸ਼ ਚਲੇ ਗਏ। ਉਸ ਤੋਂ ਬਾਅਦ ਉਹਨਾਂ ਨੇ ਨਾਭਾ ਵਿਖੇ ਸਰਕਾਰੀ ਰਿਪੂਦਮਨ ਕਾਲਜ ਵਿਚ ਦਾਖਲਾ ਲਿਆ।
1960 ਵਿਚ ਉਹਨਾਂ ਦੀ ਪਹਿਲੀ ਕਵਿਤਾ ‘ਪੀੜਾਂ ਦਾ ਪਰਾਗਾ’ ਪਬਲਿਸ਼ ਹੋਈ ਅਤੇ 1965 ਵਿਚ ਉਹਨਾਂ ਨੂੰ (ਲੂਣਾ) ਲਿਖਣ ਲਈ ਸਾਹਿਤਕ ਅਕੈਡਮੀ ਅਵਾਰਡ ਮਿਲਿਆ। 1967 ਵਿਚ ਵਿਚ ਉਹਨਾਂ ਦਾ ਵਿਆਹ ਗੁਰਦਾਸਪੁਰ ਜ਼ਿਲ੍ਹੇ ਦੀ ਅਰੁਣਾ ਨਾਂਅ ਦੀ ਲੜਕੀ ਨਾਲ ਹੋਇਆ ਅਤੇ ਉਹਨਾਂ ਦੇ ਘਰ ਦੋ ਬੱਚਿਆਂ ਨੇ ਜਨਮ ਲਿਆ। 1968 ਵਿਚ ਵਿਆਹ ਤੋਂ ਬਾਅਦ ਉਹਨਾਂ ਨੇ ਚੰਡੀਗੜ੍ਹ ਰਹਿ ਕੇ ਭਾਰਤੀ ਸਟੇਟ ਬੈਂਕ ਵਿਚ ਨੌਕਰੀ ਕੀਤੀ। ਉਹਨਾਂ ਨੇ ਅਪਣੇ ਜੀਵਨ ਕਾਲ ਵਿਚ ਪੰਜਾਬੀ ਸਾਹਿਤ ਨੂੰ ਅਨੇਕਾਂ ਕਵਿਤਾਵਾਂ ਦਿੱਤੀਆਂ। ਅੰਤ 1973 ਵਿਚ 6 ਮਈ ਨੂੰ ਕਿਸੇ ਬਿਮਾਰੀ ਦੇ ਚਲਦਿਆਂ ਉਹਨਾਂ ਦੀ ਮੌਤ ਹੋ ਗਈ।
ਉਹਨਾਂ ਦੀ ਇਕ ਕਥਾ ‘ਅਲਵਿਦਾ’ 1974 ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਪਬਲਿਸ਼ ਕੀਤੀ ਗਈ। ਇਸ ਯੂਨੀਵਰਸਿਟੀ ਵਿਚ ਹਰ ਸਾਲ ਸਭ ਤੋਂ ਵਧੀਆ ਲੇਖਕ ਨੂੰ ਸ਼ਿਵ ਕੁਮਾਰ ਬਟਾਲਵੀ ਅਵਾਰਡ ਦਿੱਤਾ ਜਾਂਦਾ ਹੈ। ਪੰਜਾਬੀ ਕਲਾਕਾਰਾਂ ਵੱਲੋਂ ਸ਼ਿਵ ਕੁਮਾਰ ਬਟਾਲਵੀ ਦੀਆਂ ਅਨੇਕਾਂ ਕਵਿਤਾਵਾਂ ਨੂੰ ਗਾਇਆ ਵੀ ਗਿਆ। ਉਹਨਾਂ ਦੀਆਂ ਰਚਨਾਵਾਂ ਵਿਚ ਪੀੜਾਂ ਦਾ ਪਿਰਾਗਾ(1960), ਮੈਨੂੰ ਵਿਦਾ ਕਰੋ(1963), ਗਜ਼ਲਾਂ ਤੇ ਗੀਤ, ਆਰਤੀ (1971), ਲਾਜਵੰਤੀ (1961), ਆਟੇ ਦੀਆਂ ਚਿੜੀਆਂ ( 1962), ਲੂਣਾ (1965), ਮੈਂ ਤੇ ਮੈਂ (1970), ਸੋਗ, ਅਲਵਿਦਾ (1974) ਆਦਿ ਸ਼ਾਮਿਲ ਹਨ।