ਮਹਿਲਾ ਦਿਵਸ 'ਤੇ ਵਿਸ਼ੇਸ਼ : ਸਿੱਖ ਰਾਜ ਲਈ ਜੂਝਣ ਵਾਲੀ ਮਹਾਰਾਣੀ ਜਿੰਦ ਕੌਰ
Published : Mar 8, 2019, 11:26 am IST
Updated : Mar 8, 2019, 11:26 am IST
SHARE ARTICLE
 Maharani Jind Kaur
Maharani Jind Kaur

ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਪਤਨੀ ਤੇ ਮਹਾਰਾਜਾ ਦਲੀਪ ਸਿੰਘ ਦੀ ਮਾਂ ਮਹਾਰਾਣੀ ਜਿੰਦ ਕੌਰ ਨੂੰ ਆਮ ਤੌਰ 'ਤੇ ਮਹਾਰਾਣੀ ਜਿੰਦਾਂ ਦੇ ਨਾਂਅ ਤੋਂ ਜਾਣਿਆ ਜਾਂਦਾ ਹੈ

ਮਹਾਰਾਣੀ ਜਿੰਦ ਕੌਰ (1817-1863)

ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਪਤਨੀ ਅਤੇ ਮਹਾਰਾਜਾ ਦਲੀਪ ਸਿੰਘ ਦੀ ਮਾਂ ਮਹਾਰਾਣੀ ਜਿੰਦ ਕੌਰ ਨੂੰ ਆਮ ਤੌਰ 'ਤੇ ਮਹਾਰਾਣੀ ਜਿੰਦਾਂ ਦੇ ਨਾਂਅ ਤੋਂ ਜਾਣਿਆ ਜਾਂਦਾ ਹੈ। ਉਹ ਸਿੱਖ ਰਾਜ ਵਿਚ ਪੰਜਾਬ ਦੇ ਲਾਹੌਰ ਦੀ ਆਖ਼ਰੀ ਰਾਣੀ ਸੀ। ਰਾਣੀ ਜਿੰਦਾਂ, ਸਿੱਖ ਸਲਤਨਤ ਦੇ ਮਹਾਰਾਜਾ ਰਣਜੀਤ ਸਿੰਘ ਦੀ ਸਭ ਤੋਂ ਛੋਟੀ ਪਤਨੀ ਅਤੇ ਆਖ਼ਰੀ ਮਹਾਰਾਜਾ ਦਲੀਪ ਸਿੰਘ ਦੀ ਮਾਂ ਸੀ।

ਮਹਾਰਾਣੀ ਜਿੰਦ ਕੌਰ ਦਾ ਜਨਮ ਸੰਨ 1817 ਨੂੰ ਪਿੰਡ ਚਾੜ੍ਹ, ਜ਼ਿਲ੍ਹਾ ਸਿਆਲਕੋਟ ਵਿਖੇ ਹੋਇਆ। ਉਹ ਆਪਣੇ ਸੁਹੱਪਣ ਅਤੇ ਦਲੇਰੀ ਕਰ ਕੇ ਜਾਣੇ ਜਾਂਦੇ ਸਨ, ਇਸੇ ਕਰ ਕੇ ਉਹਨਾਂ ਨੂੰ "ਪੰਜਾਬ ਦੀ ਮੈਸਾਲੀਨਾ" ਆਖਿਆ ਜਾਂਦਾ ਹੈ। ਮਹਾਰਾਣੀ ਜਿੰਦ ਕੌਰ ਦਾ ਵਿਆਹ ਮਹਾਰਾਜਾ ਰਣਜੀਤ ਸਿੰਘ ਨਾਲ ਹੋਇਆ ਸੀ।

ਜਦੋਂ ਮਹਾਰਾਜਾ ਦਲੀਪ ਸਿੰਘ ਨੂੰ 5 ਸਾਲ ਦੀ ਉਮਰ ਵਿਚ ਮਹਾਰਾਜਾ ਐਲਾਨਿਆ ਗਿਆ ਤਾਂ ਮਹਾਰਾਣੀ ਜਿੰਦਾਂ ਉਸਦੀ ਸਰਪ੍ਰਸਤ ਬਣੀ। ਮਹਾਰਾਣੀ ਪਰਦੇ ਤੋਂ ਬਾਹਰ ਆ ਕੇ ਸਾਰੇ ਰਾਜਸੀ ਕੰਮਾਂ ਦੀ ਦੇਖਭਾਲ ਕਰਨ ਲੱਗੀ। ਸਿੱਖਾਂ ਦੇ ਐਂਗਲੋ-ਸਿੱਖ ਵਾਰ ਹਾਰਨ ਤੋਂ ਬਾਅਦ, ਅੰਗਰੇਜ਼ਾਂ ਨੇ ਪੰਜਾਬ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ। ਜਿੰਦ ਕੌਰ ਨੂੰ ਅਤੇ ਦਲੀਪ ਸਿੰਘ ਤੋਂ ਵੱਖ ਕਰ ਦਿੱਤਾ ਗਿਆ। 

Duleep SinghDuleep Singh

ਅੰਗਰੇਜ਼ਾਂ ਨੇ ਆਪਣੀ ਸਰਪ੍ਰਸਤੀ ਹੇਠ ਦਲੀਪ ਸਿੰਘ ਨੂੰ ਇੰਗਲੈਂਡ ਭੇਜ ਦਿੱਤਾ। ਉੱਥੇ ਉਸ ਨੇ ਆਪਣਾ ਧਰਮ ਤਬਦੀਲ ਕਰ ਕੇ ਈਸਾਈ ਧਰਮ ਅਪਣਾ ਲਿਆ। ਉੱਥੇ ਉਸ ਦਾ ਵਿਆਹ ਇੱਕ ਅੰਗਰੇਜ਼ ਵਪਾਰੀ ਦੀ ਪੁੱਤਰੀ ਬਾਂਬਾ ਮਿਓਲਰ ਨਾਲ ਕਰਵਾ ਦਿੱਤਾ ਗਿਆ। ਇਸ ਤਰ੍ਹਾਂ ਉਸ ਨੂੰ ਪੰਜਾਬ ਅਤੇ ਪੰਜਾਬ ਦੀ ਰਾਜਨੀਤੀ ਨਾਲੋਂ ਦੂਰ ਰੱਖਿਆ ਗਿਆ।

ਅੰਗਰੇਜ਼ੀ ਸਾਮਰਾਜ ਦਾ ਵਿਰੋਧ ਕਰਨ ਦੀ ਸਜ਼ਾ ਵਜੋਂ ਮਹਾਰਾਣੀ ਨੂੰ 1849 ਈਸਵੀ ਨੂੰ ਚੁਨਾਂਰ ਦੇ ਕਿਲ੍ਹੇ ਵਿਚ ਕੈਦ ਕਰ ਦਿੱਤਾ ਗਿਆ। ਸਖ਼ਤ ਪਹਿਰੇ ਹੋਣ ਦੇ ਬਾਵਜੂਦ ਮਹਾਰਾਣੀ, ਮੰਗਲਾ ਨਾਂ ਦੀ ਦਾਸੀ ਦੀ ਮਦਦ ਨਾਲ ਸੇਵਾਦਾਰਨੀ ਦੇ ਭੇਸ ਵਿਚ ਕਿਲ੍ਹੇ ਵਿਚੋਂ ਭੱਜਣ ਵਿਚ ਸਫ਼ਲ ਹੋ ਗਈ। ਭਾਵੇਂ ਕਿ ਉਹਨਾਂ ਨੇ ਸਿੱਖ ਰਾਜ ਨੂੰ ਸਥਾਪਿਤ ਕਰਨ ਲਈ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕੀਤਾ, ਪਰ ਅਫਸੋਸ ਉਹਨਾਂ ਨੂੰ ਸਿੱਖ ਰਾਜ ਦੁਬਾਰਾ ਨਹੀਂ ਮਿਲਿਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement