ਪ੍ਰਕਾਸ਼ ਪੁਰਬ 'ਤੇ ਵਿਸ਼ੇੇਸ਼: ਧੰਨ ਧੰਨ ਰਾਮਦਾਸ ਗੁਰ, ਜਿਨ ਸਿਰਿਆ ਤਿਨੈ ਸਵਾਰਿਆ॥
Published : Oct 8, 2025, 5:44 am IST
Updated : Oct 8, 2025, 5:44 am IST
SHARE ARTICLE
Guru Ram Das ji Special Article News
Guru Ram Das ji Special Article News

ਗੁਰੂ ਰਾਮਦਾਸ ਜੀ ਦਾ ਸਾਦਗੀ ਭਰਪੂਰ ਜੀਵਨ ਅਤੇ ਉਨ੍ਹਾਂ ਦੁਆਰਾ ਰਚਿਤ ਬਾਣੀ ਅੱਜ ਵੀ ਸਾਨੂੰ ਜਿੱਥੇ ਚੰਗੀ ਜੀਵਨ ਜਾਚ ਸਿਖਾਉਂਦੀ ਹੈ,

Guru Ram Das ji Special Article News: ਪਵਿੱਤਰ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਪਹਿਲਾਂ ਰਾਮਦਾਸਪੁਰ ਅਤੇ ਉਸ ਤੋਂ ਪਹਿਲਾਂ ਗੁਰੂ ਕਾ ਚੱਕ ਨਾਂ ਨਾਲ ਜਾਣੀ ਜਾਂਦੀ ਸੀ। ਅੰਮ੍ਰਿਤਸਰ ਦੇ ਸੰਸਥਾਪਕ ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਹਨ। ਗੁਰੂ ਰਾਮਦਾਸ ਜੀ ਦਾ ਸਾਦਗੀ ਭਰਪੂਰ ਜੀਵਨ ਅਤੇ ਉਨ੍ਹਾਂ ਦੁਆਰਾ ਰਚਿਤ ਬਾਣੀ ਅੱਜ ਵੀ ਸਾਨੂੰ ਜਿੱਥੇ ਚੰਗੀ ਜੀਵਨ ਜਾਚ ਸਿਖਾਉਂਦੀ ਹੈ, ਉੱਥੇ ਹੀ ਸਾਡਾ ਮਾਰਗਦਰਸ਼ਨ ਵੀ ਕਰਦੀ ਹੈ। ਸ੍ਰੀ ਗੁਰੂ ਰਾਮਦਾਸ ਜੀ ਦਾ ਜਨਮ ਇਤਿਹਾਸ ਅਨੁਸਾਰ 1534 ਈਸਵੀ ਨੂੰ ਪਿਤਾ ਹਰੀਦਾਸ ਜੀ ਦੇ ਗ੍ਰਹਿ ਵਿਖੇ ਮਾਤਾ ਦਯਾ ਜੀ ਦੀ ਕੁੱਖੋਂ ਚੂਨਾ ਮੰਡੀ ਲਾਹੌਰ ਵਿਖੇ ਹੋਇਆ।

ਆਪ ਦਾ ਬਚਪਨ ਦਾ ਨਾਮ ਭਾਈ ਜੇਠਾ ਸੀ। ਬਚਪਨ ਵਿੱਚ ਹੀ ਆਪ ਦੇ ਮਾਤਾ-ਪਿਤਾ ਅਕਾਲ ਚਲਾਣਾ ਕਰ ਗਏ। ਆਪ ਨੇ ਆਪਣਾ ਬਚਪਨ ਨਾਨਕੇ ਘਰ ਪਿੰਡ ਬਾਸਰਕੇ ਗਿੱਲਾਂ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਬਤੀਤ ਕੀਤਾ। ਘਰ ਵਿੱਚ ਗ਼ਰੀਬੀ ਹੋਣ ਕਾਰਨ ਆਪ ਨੂੰ ਜੀਵਨ ਨਿਰਵਾਹ ਲਈ ਘੁੰਗਣੀਆਂ ਵੇਚਣੀਆਂ ਪਈਆ। ਇਸ ਪ੍ਰਕਾਰ ਆਪ ਬਚਪਨ ਤੋਂ ਹੀ ਹੱਥੀਂ ਕਿਰਤ ਕਰਨ ਲੱਗ ਪਏ ਸੀ। ਮਨ ਵਿੱਚ ਗੁਰੂ ਅਮਰਦਾਸ ਜੀ ਨੂੰ ਮਿਲਣ ਦੀ ਤਾਂਘ ਲੈ ਆਪ ਗੋਇੰਦਵਾਲ ਸਾਹਿਬ ਪਹੁੰਚ ਗਏ। ਉੱਥੇ ਆਪ ਦਿਨ ਰਾਤ ਕੀਰਤਨ ਸੁਣਦੇ ਅਤੇ ਗੁਰੂ ਘਰ ਦੀ ਸੇਵਾ ਕਰਦੇ।

ਇੱਥੇ ਵੀ ਆਪ ਨੇ ਆਪਣਾ ਜੀਵਨ ਨਿਰਵਾਹ ਘੁੰਗਣੀਆਂ ਵੇਚ ਕੇ ਹੀ ਕੀਤਾ। ਅਮਰਦਾਸ ਜੀ ਨੇ ਭਾਈ ਜੇਠਾ ਜੀ ਦੀ ਕਿਰਤ ਕਰਨ ਦੀ ਲਗਨ ਅਤੇ ਗੁਰੂ ਘਰ ਨਾਲ ਸ਼ਰਧਾ ਨੂੰ ਵੇਖਦਿਆਂ ਹੋਇਆ ਆਪਣੀ ਸਪੁੱਤਰੀ ਬੀਬੀ ਭਾਨੀ ਜੀ ਦਾ ਵਿਆਹ ਭਾਈ ਜੇਠਾ ਜੀ ਨਾਲ ਕਰ ਦਿੱਤਾ। ਗੁਰੂ ਅਮਰਦਾਸ ਜੀ ਨੇ ਭਾਈ ਜੇਠਾ ਦਾ ਨਾਮ ਬਦਲ ਕੇ ਰਾਮਦਾਸ ਰੱਖ ਦਿੱਤਾ। ਗੁਰੂ ਅਮਰਦਾਸ ਜੀ ਨੇ ਗੁਰਗੱਦੀ ਦੇਣ ਲਈ ਭਾਈ ਰਾਮਾ ਅਤੇ ਭਾਈ ਜੇਠਾ (ਰਾਮਦਾਸ) ਜੀ ਦੀ ਪ੍ਰੀਖਿਆ ਲਈ। ਗੁਰੂ ਜੀ ਨੇ ਦੋਵਾਂ ਨੂੰ ਹੀ ਥੜ੍ਹਾ ਬਣਾਉਣ ਲਈ ਕਿਹਾ। ਗੁਰੂ ਅਮਰਦਾਸ ਜੀ ਕੋਈ ਨਾ ਕੋਈ ਕਮੀ ਕੱਢ ਕੇ ਥੜ੍ਹਾ ਢੁਆ ਦਿੰਦੇ ਰਹੇ।

ਅਜਿਹਾ ਦੇਖ ਭਾਈ ਰਾਮਾ ਜੀ ਦਾ ਸਿਦਕ ਡੋਲ ਗਿਆ ਪਰ ਭਾਈ ਜੇਠਾ ਜੀ ਹਰ ਵਾਰੀ ‘ਸਤਿ ਬਚਨ’ ਕਹਿ ਦੁਬਾਰਾ ਥੜ੍ਹਾ ਬਣਾਉਣ ਲੱਗ ਪੈਂਦੇ। ਇਸ ਪ੍ਰਕਾਰ ਗੁਰੂ ਅਮਰਦਾਸ ਜੀ ਦੀ ਗੁਰਿਆਈ ਲਈ ਯੋਗ ਵਿਅਕਤੀ ਦੀ ਭਾਲ ਖ਼ਤਮ ਹੋ ਗਈ। ਸਤੰਬਰ 1574 ਈਸਵੀ ਨੂੰ ਗੁਰੂ ਅਮਰਦਾਸ ਜੀ ਨੇ ਗੁਰੂ ਰਾਮਦਾਸ ਜੀ ਨੂੰ ਗੁਰਗੱਦੀ ਸੌਂਪ ਦਿੱਤੀ। ਗੁਰੂ ਅਮਰਦਾਸ ਜੀ ਦੇ ਕਹੇ ਅਨੁਸਾਰ ਆਪ ਨੇ ਗੁਰੂ ਕਾ ਚੱਕ (ਰਾਮਦਾਸਪੁਰ) ਦੀ ਨੀਂਹ 1574 ਈਸਵੀ ਵਿੱਚ ਰੱਖੀ। ਗੁਰੂ ਘਰ ਦੀ ਇਮਾਰਤ ਬਣਾਉਣ, ਧਰਮਸ਼ਾਲਾ ਅਤੇ ਸਰੋਵਰ ਦੀ ਉਸਾਰੀ ਲਈ ਬਹੁਤ ਧੰਨ ਦੀ ਜ਼ਰੂਰਤ ਸੀ।

ਇਸ ਲਈ ਗੁਰੂ ਜੀ ਨੇ ਮਸੰਦ ਪ੍ਰਥਾ ਸ਼ੁਰੂ ਕੀਤੀ, ਇਸ ਪ੍ਰਥਾ ਦੇ ਅਧੀਨ ਸੰਗਤਾਂ ਨੂੰ ਗੁਰੂ ਘਰ ਵਿੱਚ ਹੋਣ ਵਾਲੇ ਕਾਰਜਾਂ ਤੋਂ ਜਾਣੂ ਕਰਵਾਇਆ ਜਾਂਦਾ ਸੀ ਅਤੇ ਉਨ੍ਹਾਂ ਵੱਲੋਂ ਭੇਟ ਕੀਤੀ ਗਈ ਮਾਇਆ ਨੂੰ ਸ੍ਰੀ ਦਰਬਾਰ ਸਾਹਿਬ ਵਿੱਚ ਜਮ੍ਹਾਂ ਕਰਵਾ ਦਿੱਤਾ ਜਾਂਦਾ। ਆਪ ਦੇ ਗ੍ਰਹਿ ਵਿਖੇ ਤਿੰਨ ਪੁੱਤਰਾਂ ਪ੍ਰਿਥੀ ਚੰਦ, ਮਹਾਂਦੇਵ ਅਤੇ ਅਰਜਨ ਦੇਵ ਦਾ ਜਨਮ ਹੋਇਆ। ਗੁਰੂ ਘਰ ਪ੍ਰਤੀ ਸੱਚੀ ਲਗਨ ਅਤੇ ਨਿਸ਼ਟਾ ਨੂੰ ਵੇਖਦਿਆਂ ਹੋਇਆ ਆਪ ਨੇ ਅਰਜਨ ਦੇਵ ਜੀ ਨੂੰ ਇੱਕ ਸਤੰਬਰ 1581 ਨੂੰ ਗੁਰਿਆਈ ਬਖ਼ਸ਼ ਦਿੱਤੀ ਅਤੇ ਇਸੇ ਦਿਨ ਹੀ ਆਪ ਜੋਤਿ-ਜੋਤ ਸਮਾ ਗਏ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement