ਜਨਮਦਿਨ 'ਤੇ ਵਿਸ਼ੇਸ਼: ਗੁਰੂ ਗੋਬਿੰਦ ਸਿੰਘ ਜੀ ਦਾ ਸਿਦਕਵਾਨ ਸਿੱਖ ਸ਼ਹੀਦ ਭਾਈ ਤਾਰੂ ਸਿੰਘ ਜੀ
Published : Oct 9, 2022, 2:09 pm IST
Updated : Oct 9, 2022, 2:09 pm IST
SHARE ARTICLE
 Bhai Taru Singh Ji
Bhai Taru Singh Ji

ਭਾਈ ਤਾਰੂ ਸਿੰਘ ਜੀ ਅਠਾਰ੍ਹਵੀਂ ਸਦੀ ਦੇ ਸ਼ਹੀਦਾਂ ਵਿਚੋਂ ਇਕ ਮਹਾਨ ਸਿੱਖ ਸ਼ਹੀਦ ਹਨ, ਜਿਨ੍ਹਾਂ ਦਾ ਜਨਮ 1716 ਈਸਵੀ ਵਿਚ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਪੂਹਲਾ ਵਿਖੇ ਹੋਇਆ

 

ਭਾਈ ਤਾਰੂ ਸਿੰਘ ਜੀ ਅਠਾਰ੍ਹਵੀਂ ਸਦੀ ਦੇ ਸ਼ਹੀਦਾਂ ਵਿਚੋਂ ਇਕ ਮਹਾਨ ਸਿੱਖ ਸ਼ਹੀਦ ਹਨ, ਜਿਨ੍ਹਾਂ ਦਾ ਜਨਮ 1716 ਈਸਵੀ ਵਿਚ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਪੂਹਲਾ ਵਿਖੇ ਹੋਇਆ। ਬਾਬਾ ਬੰਦਾ ਸਿੰਘ ਬਹਾਦਰ ਜੀ ਤੇ ਉਹਨਾਂ ਦੇ ਸਾਥੀਆਂ ਦੀ ਸ਼ਹੀਦੀ ਉਪਰੰਤ ਮੁਗਲਾਂ ਵੱਲੋਂ ਸਿੱਖਾਂ ਉੱਤੇ ਬਹੁਤ ਅਤਿਆਚਾਰ ਕੀਤੇ ਗਏ। ਜਦੋਂ ਬਾਬਾ ਜੀ ਨੂੰ ਗੁਰਦਾਸ ਨੰਗਲ ਦੀ ਲੜਾਈ ਦੌਰਾਨ ਫੜ ਕੇ ਲਾਹੌਰ ਦਾ ਗਵਰਨਰ ਅਬਦੁਲ ਸਮੁੰਦ ਖ਼ਾਂ ਲਾਹੌਰ ਲੈ ਕੇ ਜਾ ਰਿਹਾ ਸੀ ਤਾਂ ਉਨ੍ਹਾਂ ਨੂੰ ਲਾਹੌਰ ਤੋਂ ਦਿੱਲੀ ਲਿਜਾਏ ਜਾਣ ਸਮੇਂ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਮਗਰ ਸਿੱਖਾਂ ਦੇ ਸੀਸਾਂ ਨਾਲ ਭਰੇ ਹੋਏ ਗੱਜੇ ਵੀ ਸਨ ਅਤੇ ਦੋ ਹਜ਼ਾਰ ਸਿੰਘਾਂ ਦੇ ਸੀਸ ਨੇਜਿਆਂ ਉੱਪਰ ਟੰਗੇ ਹੋਏ ਸਨ।

ਇਸ ਉਪਰੰਤ 1734 ਈਸਵੀ ਵਿਚ ਲਾਹੌਰ ਵਿਖੇ ਭਾਈ ਮਨੀ ਸਿੰਘ ਜੀ ਦੀ ਸ਼ਹੀਦ ਹੋਈ। ਉਸ ਵੇਲੇ ਪੰਜਾਬ ਦੇ ਗਵਰਨਰ ਜ਼ਕਰੀਆ ਖ਼ਾਨ ਨੇ ਸਿੱਖਾਂ ਉੱਪਰ ਜ਼ੁਲਮ ਹੋਰ ਵਧਾ ਦਿੱਤੇ। ਜ਼ਕਰੀਆ ਖ਼ਾਨ ਨੇ ਹੁਕਮ ਦਿੱਤਾ ਕਿ 'ਮੈਨੂੰ ਕਿਸੇ ਪਾਸੇ ਕੋਈ ਸਿੱਖ ਦਿਸਣਾ ਨਹੀਂ ਚਾਹੀਦਾ।' ਜ਼ਕਰੀਆ ਖ਼ਾਨ ਨੇ ਸਿੱਖਾਂ ਦੇ ਸਿਰਾਂ ਦੇ ਮੁੱਲ ਰੱਖ ਦਿੱਤੇ। ਸਮੇਂ ਦੀ ਨਜ਼ਾਕਤ ਨੂੰ ਪਛਾਣਦਿਆਂ ਸਿੱਖਾਂ ਨੇ ਜੰਗਲਾਂ ਵਿਚ ਟਿਕਾਣੇ ਕਰ ਲਏ। ਜਦ ਕਦੇ ਵੀ ਮੌਕਾ ਲਗਦਾ ਤਾਂ ਉਹ ਆ ਕੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਆ ਕੇ ਮੱਥਾ ਟੇਕ ਜਾਂਦੇ, ਇਸ਼ਨਾਨ ਕਰ ਜਾਂਦੇ ਤੇ ਜੰਗਲਾਂ ਵਿਚੋਂ ਹੀ ਵਿਓਂਤ ਬਣਾ ਕੇ ਜ਼ਾਲਮ ਸਰਕਾਰ ਨਾਲ ਟੱਕਰ ਲੈ ਜਾਂਦੇ।

ਸ਼ਹੀਦ ਭਾਈ ਤਾਰੂ ਸਿੰਘ ਜੀ ਇਕ ਮਿਹਨਤੀ ਕਿਸਾਨ ਪਰਿਵਾਰ ਨਾਲ ਸਬੰਧ ਰੱਖਦੇ ਸਨ। ਭਾਈ ਤਾਰੂ ਸਿੰਘ ਜੀ ਨੇ ਜੰਗਲਾਂ 'ਚ ਲੁਕ ਕੇ ਰਹਿੰਦੇ ਸਿੰਘਾਂ ਵਾਸਤੇ ਲੰਗਰਾਂ ਦੀ ਸੇਵਾ ਸ਼ੁਰੂ ਕਰ ਦਿੱਤੀ। ਇਕ ਮੁਖ਼ਬਰ ਹਰਿ ਭਗਤ ਨਿਰੰਜਨੀਏ ਨੇ ਸਮੇਂ ਦੀ ਹਕੂਮਤ ਕੋਲ ਇਸ ਬਾਰੇ ਚੁਗਲੀ ਲਾਈ ਤਾਂ ਇਹ ਗੱਲ ਜ਼ਕਰੀਆ ਖ਼ਾਨ ਤੋਂ ਬਰਦਾਸ਼ਤ ਨਹੀਂ ਹੋਈ। ਉਸ ਨੇ ਹੁਕਮ ਭੇਜ ਕੇ ਭਾਈ ਤਾਰੂ ਸਿੰਘ ਜੀ ਨੂੰ ਲਾਹੌਰ ਵਿਖੇ ਤਲਬ ਕਰ ਲਿਆ।

ਭਾਈ ਤਾਰੂ ਸਿੰਘ ਜੀ ਨੂੰ ਧਰਮ ਦੀ ਇਸ ਸੇਵਾ ਬਦਲੇ ਅਸਹਿ ਤੇ ਅਕਹਿ ਤਸੀਹੇ ਸਹਿਣੇ ਪਏ। ਜ਼ਕਰੀਆ ਖ਼ਾਨ ਨੇ ਭਾਈ ਤਾਰੂ ਸਿੰਘ ਜੀ ਨੂੰ ਧਰਮ ਪਰਿਵਰਤਨ ਕਰ ਕੇ ਮੁਸਲਮਾਨ ਬਣ ਜਾਣ ਵਾਸਤੇ ਕਈ ਲਾਲਚ ਦਿੱਤੇ। ਭਾਈ ਤਾਰੂ ਸਿੰਘ ਜੀ ਨੂੰ ਕਿਹਾ ਗਿਆ ਕਿ ਉਹ ਸਿੱਖੀ ਨੂੰ ਛੱਡ ਕੇ ਦੀਨ ਕਬੂਲ ਕਰ ਲਵੇ ਤੇ ਇਸ ਦੇ ਬਦਲੇ ਉਸ ਨੂੰ ਦੁਨੀਆ ਭਰ ਦੀਆਂ ਖ਼ੁਸ਼ੀਆਂ ਤੇ ਸੁੱਖ-ਸਹੂਲਕਾਂ ਮਿਲਣਗੀਆਂ ਪਰ ਭਾਈ ਤਾਰੂ ਸਿੰਘ ਜੀ ਸਿੱਖੀ ਸਿਦਕ ਤੋਂ ਨਾ ਡੋਲੇ।

ਉਨ੍ਹਾਂ ਆਪਣੇ ਗੁਰੂ ਗੋਬਿੰਦ ਸਿੰਘ ਜੀ ਤੋਂ ਬੇਮੁੱਖ ਹੋਣਾ ਕਬੂਲ ਨਹੀਂ ਕੀਤਾ। ਭਾਈ ਤਾਰੂ ਸਿੰਘ ਵੱਲੋਂ ਇਸ ਗੱਲ ਤੋਂ ਇਨਕਾਰ ਕਰਨ 'ਤੇ ਜ਼ਕਰੀਆ ਖ਼ਾਨ ਨੇ ਜੱਲਾਦ ਨੂੰ ਹੁਕਮ ਦਿੱਤਾ ਕਿ ਇਸ ਦੇ ਕੇਸ ਕਤਲ ਕਰ ਦਿੱਤੇ ਜਾਣ। ਭਾਈ ਤਾਰੂ ਸਿੰਘ ਨੇ ਕਿਹਾ ਇਹ ਕੇਸ ਮੇਰੇ ਗੁਰੂ ਦੀ ਮੋਹਰ ਹਨ, ਇਨ੍ਹਾਂ ਨੂੰ ਕਤਲ ਨਾ ਕੀਤਾ ਜਾਵੇ। ਜ਼ਕਰੀਆ ਖ਼ਾਨ ਨੇ ਜੱਲਾਦ ਨੂੰ ਭਾਈ ਤਾਰੂ ਸਿੰਘ ਦੀ ਖੋਪਰੀ ਉਤਾਰਨ ਦਾ ਹੁਕਮ ਦੇ ਦਿੱਤਾ। ਜਿਸ ਸਮੇਂ ਭਾਈ ਤਾਰੂ ਸਿੰਘ ਜੀ ਦੀ ਖੋਪਰੀ ਉਤਾਰੀ ਜਾ ਰਹੀ ਸੀ, ਉਹ ਜਪੁਜੀ ਸਾਹਿਬ ਦਾ ਪਾਠ ਪੜ੍ਹ ਰਹੇ ਸਨ। ਰੱਬੀ ਭਾਣੇ 'ਚ ਰਹਿੰਦਿਆਂ ਉਨ੍ਹਾਂ ਮੂੰਹੋਂ 'ਸੀ' ਤਕ ਨਾ ਉਚਾਰੀ।

ਭਾਈ ਤਾਰੂ ਸਿੰਘ ਜੀ ਵੀ ਖੋਪਰੀ ਲਾਹੇ ਜਾਣ ਤੋਂ ਬਾਅਦ 22 ਦਿਨ ਬਾਅਦ 1 ਜੁਲਾਈ 1745 ਈਸਵੀ ਨੂੰ ਸ਼ਹਾਦਤ ਪ੍ਰਾਪਤ ਕਰ ਗਏ। ਭਾਈ ਤਾਰੂ ਸਿੰਘ ਜੀ ਦਾ ਸਿੱਖੀ ਸਿਦਕ ਤੇ ਸ਼ਹਾਦਤ ਸਿੱਖਾਂ ਨੂੰ ਸਦਾ ਯਾਦ ਰਹੇਗੀ ਤੇ ਆਉਣ ਵਾਲੀਆਂ ਪੀੜ੍ਹੀਆਂ ਦਾ ਵੀ ਰਾਹ ਰੁਸ਼ਨਾਉਂਦੀ ਰਹੇਗੀ। ਭਾਈ ਤਾਰੂ ਸਿੰਘ ਜੀ ਦੀ ਅਦੁੱਤੀ ਸ਼ਹਾਦਤ ਨੂੰ ਅੱਜ ਸਿੱਖ ਅਪਣੀ ਨਿੱਤ ਦੀ ਅਰਦਾਸ ਵਿਚ ਯਾਦ ਕਰਦੇ ਹਨ।

 

 

 

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement