ਜਨਮ ਦਿਨ 'ਤੇ ਵਿਸ਼ੇਸ਼: ਸਿੱਖੀ ਸਿਦਕ ਕੇਸਾਂ ਸੁਆਸਾਂ ਸੰਗ ਨਿਭਾਉਣ ਵਾਲੇ ਭਾਈ ਤਾਰੂ ਸਿੰਘ ਜੀ
Published : Oct 9, 2023, 3:50 pm IST
Updated : Oct 9, 2023, 3:50 pm IST
SHARE ARTICLE
Bhai Taru Singh Ji
Bhai Taru Singh Ji

ਸਿਰ ਜਾਵੇ ਤਾਂ ਜਾਵੇ, ਮੇਰਾ ਸਿੱਖੀ ਸਿਦਕ ਨਾ ਜਾਵੇ

 

ਭਾਈ ਤਾਰੂ ਸਿੰਘ ਜੀ ਅਠਾਰ੍ਹਵੀਂ ਸਦੀ ਦੇ ਸ਼ਹੀਦਾਂ ਵਿਚੋਂ ਇਕ ਮਹਾਨ ਸਿੱਖ ਸ਼ਹੀਦ ਹਨ, ਜਿਨ੍ਹਾਂ ਦਾ ਜਨਮ 1716 ਈਸਵੀ ਵਿਚ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਪੂਹਲਾ ਵਿਖੇ ਹੋਇਆ। ਬਾਬਾ ਬੰਦਾ ਸਿੰਘ ਬਹਾਦਰ ਜੀ ਤੇ ਉਨ੍ਹਾਂ ਦੇ ਸਾਥੀਆਂ ਦੀ ਸ਼ਹੀਦੀ ਉਪਰੰਤ ਮੁਗਲਾਂ ਵਲੋਂ ਸਿੱਖਾਂ ਉਤੇ ਬਹੁਤ ਅਤਿਆਚਾਰ ਕੀਤੇ ਗਏ। ਜਦੋਂ ਬਾਬਾ ਜੀ ਨੂੰ ਗੁਰਦਾਸ ਨੰਗਲ ਦੀ ਲੜਾਈ ਦੌਰਾਨ ਫੜ ਕੇ ਲਾਹੌਰ ਦਾ ਗਵਰਨਰ ਅਬਦੁਲ ਸਮੁੰਦ ਖ਼ਾਂ ਲਾਹੌਰ ਲੈ ਕੇ ਜਾ ਰਿਹਾ ਸੀ ਤਾਂ ਉਨ੍ਹਾਂ ਨੂੰ ਲਾਹੌਰ ਤੋਂ ਦਿੱਲੀ ਲਿਜਾਏ ਜਾਣ ਸਮੇਂ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਮਗਰ ਸਿੱਖਾਂ ਦੇ ਸੀਸਾਂ ਨਾਲ ਭਰੇ ਹੋਏ ਗੱਜੇ ਵੀ ਸਨ ਅਤੇ ਦੋ ਹਜ਼ਾਰ ਸਿੰਘਾਂ ਦੇ ਸੀਸ ਨੇਜਿਆਂ ਉਪਰ ਟੰਗੇ ਹੋਏ ਸਨ।

ਇਸ ਉਪਰੰਤ 1734 ਈਸਵੀ ਵਿਚ ਲਾਹੌਰ ਵਿਖੇ ਭਾਈ ਮਨੀ ਸਿੰਘ ਜੀ ਦੀ ਸ਼ਹੀਦੀ ਹੋਈ। ਉਸ ਵੇਲੇ ਪੰਜਾਬ ਦੇ ਗਵਰਨਰ ਜ਼ਕਰੀਆ ਖ਼ਾਨ ਨੇ ਸਿੱਖਾਂ ਉਪਰ ਜ਼ੁਲਮ ਹੋਰ ਵਧਾ ਦਿਤੇ। ਜ਼ਕਰੀਆ ਖ਼ਾਨ ਨੇ ਹੁਕਮ ਦਿਤਾ ਕਿ 'ਮੈਨੂੰ ਕਿਸੇ ਪਾਸੇ ਕੋਈ ਸਿੱਖ ਦਿਸਣਾ ਨਹੀਂ ਚਾਹੀਦਾ।' ਜ਼ਕਰੀਆ ਖ਼ਾਨ ਨੇ ਸਿੱਖਾਂ ਦੇ ਸਿਰਾਂ ਦੇ ਮੁੱਲ ਰੱਖ ਦਿਤੇ। ਸਮੇਂ ਦੀ ਨਜ਼ਾਕਤ ਨੂੰ ਪਛਾਣਦਿਆਂ ਸਿੱਖਾਂ ਨੇ ਜੰਗਲਾਂ ਵਿਚ ਟਿਕਾਣੇ ਕਰ ਲਏ। ਜਦ ਕਦੇ ਵੀ ਮੌਕਾ ਲਗਦਾ ਤਾਂ ਉਹ ਆ ਕੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਆ ਕੇ ਮੱਥਾ ਟੇਕ ਜਾਂਦੇ, ਇਸ਼ਨਾਨ ਕਰ ਜਾਂਦੇ ਤੇ ਜੰਗਲਾਂ ਵਿਚੋਂ ਹੀ ਵਿਓਂਤ ਬਣਾ ਕੇ ਜ਼ਾਲਮ ਸਰਕਾਰ ਨਾਲ ਟੱਕਰ ਲੈ ਜਾਂਦੇ।

ਸ਼ਹੀਦ ਭਾਈ ਤਾਰੂ ਸਿੰਘ ਜੀ ਇਕ ਮਿਹਨਤੀ ਕਿਸਾਨ ਪਰਿਵਾਰ ਨਾਲ ਸਬੰਧ ਰੱਖਦੇ ਸਨ। ਭਾਈ ਤਾਰੂ ਸਿੰਘ ਜੀ ਨੇ ਜੰਗਲਾਂ 'ਚ ਲੁਕ ਕੇ ਰਹਿੰਦੇ ਸਿੰਘਾਂ ਵਾਸਤੇ ਲੰਗਰਾਂ ਦੀ ਸੇਵਾ ਸ਼ੁਰੂ ਕਰ ਦਿਤੀ। ਇਕ ਮੁਖ਼ਬਰ ਹਰਿ ਭਗਤ ਨਿਰੰਜਨੀਏ ਨੇ ਸਮੇਂ ਦੀ ਹਕੂਮਤ ਕੋਲ ਇਸ ਬਾਰੇ ਚੁਗਲੀ ਲਾਈ ਤਾਂ ਇਹ ਗੱਲ ਜ਼ਕਰੀਆ ਖ਼ਾਨ ਤੋਂ ਬਰਦਾਸ਼ਤ ਨਹੀਂ ਹੋਈ। ਉਸ ਨੇ ਹੁਕਮ ਭੇਜ ਕੇ ਭਾਈ ਤਾਰੂ ਸਿੰਘ ਜੀ ਨੂੰ ਲਾਹੌਰ ਵਿਖੇ ਤਲਬ ਕਰ ਲਿਆ।

ਭਾਈ ਤਾਰੂ ਸਿੰਘ ਜੀ ਨੂੰ ਧਰਮ ਦੀ ਇਸ ਸੇਵਾ ਬਦਲੇ ਅਸਹਿ ਤੇ ਅਕਹਿ ਤਸੀਹੇ ਸਹਿਣੇ ਪਏ। ਜ਼ਕਰੀਆ ਖ਼ਾਨ ਨੇ ਭਾਈ ਤਾਰੂ ਸਿੰਘ ਜੀ ਨੂੰ ਧਰਮ ਪਰਿਵਰਤਨ ਕਰ ਕੇ ਮੁਸਲਮਾਨ ਬਣ ਜਾਣ ਵਾਸਤੇ ਕਈ ਲਾਲਚ ਦਿਤੇ। ਭਾਈ ਤਾਰੂ ਸਿੰਘ ਜੀ ਨੂੰ ਕਿਹਾ ਗਿਆ ਕਿ ਉਹ ਸਿੱਖੀ ਨੂੰ ਛੱਡ ਕੇ ਦੀਨ ਕਬੂਲ ਕਰ ਲਵੇ ਤੇ ਇਸ ਦੇ ਬਦਲੇ ਉਸ ਨੂੰ ਦੁਨੀਆ ਭਰ ਦੀਆਂ ਖ਼ੁਸ਼ੀਆਂ ਤੇ ਸੁੱਖ-ਸਹੂਲਕਾਂ ਮਿਲਣਗੀਆਂ ਪਰ ਭਾਈ ਤਾਰੂ ਸਿੰਘ ਜੀ ਸਿੱਖੀ ਸਿਦਕ ਤੋਂ ਨਾ ਡੋਲੇ।

ਉਨ੍ਹਾਂ ਆਪਣੇ ਗੁਰੂ ਗੋਬਿੰਦ ਸਿੰਘ ਜੀ ਤੋਂ ਬੇਮੁੱਖ ਹੋਣਾ ਕਬੂਲ ਨਹੀਂ ਕੀਤਾ। ਭਾਈ ਤਾਰੂ ਸਿੰਘ ਵੱਲੋਂ ਇਸ ਗੱਲ ਤੋਂ ਇਨਕਾਰ ਕਰਨ 'ਤੇ ਜ਼ਕਰੀਆ ਖ਼ਾਨ ਨੇ ਜੱਲਾਦ ਨੂੰ ਹੁਕਮ ਦਿਤਾ ਕਿ ਉਨ੍ਹਾਂ ਦੇ ਕੇਸ ਕਤਲ ਕਰ ਦਿਤੇ ਜਾਣ। ਭਾਈ ਤਾਰੂ ਸਿੰਘ ਨੇ ਕਿਹਾ ਇਹ ਕੇਸ ਮੇਰੇ ਗੁਰੂ ਦੀ ਮੋਹਰ ਹਨ, ਇਨ੍ਹਾਂ ਨੂੰ ਕਤਲ ਨਾ ਕੀਤਾ ਜਾਵੇ। ਜ਼ਕਰੀਆ ਖ਼ਾਨ ਨੇ ਜੱਲਾਦ ਨੂੰ ਭਾਈ ਤਾਰੂ ਸਿੰਘ ਦੀ ਖੋਪਰੀ ਉਤਾਰਨ ਦਾ ਹੁਕਮ ਦੇ ਦਿਤਾ। ਜਿਸ ਸਮੇਂ ਭਾਈ ਤਾਰੂ ਸਿੰਘ ਜੀ ਦੀ ਖੋਪਰੀ ਉਤਾਰੀ ਜਾ ਰਹੀ ਸੀ, ਉਹ ਜਪੁਜੀ ਸਾਹਿਬ ਦਾ ਪਾਠ ਪੜ੍ਹ ਰਹੇ ਸਨ। ਰੱਬੀ ਭਾਣੇ 'ਚ ਰਹਿੰਦਿਆਂ ਉਨ੍ਹਾਂ ਮੂੰਹੋਂ 'ਸੀ' ਤਕ ਨਾ ਉਚਾਰੀ।

ਭਾਈ ਤਾਰੂ ਸਿੰਘ ਜੀ ਵੀ ਖੋਪਰੀ ਲਾਹੇ ਜਾਣ ਤੋਂ ਬਾਅਦ 22 ਦਿਨ ਬਾਅਦ 1 ਜੁਲਾਈ 1745 ਈਸਵੀ ਨੂੰ ਸ਼ਹਾਦਤ ਪ੍ਰਾਪਤ ਕਰ ਗਏ। ਭਾਈ ਤਾਰੂ ਸਿੰਘ ਜੀ ਦਾ ਸਿੱਖੀ ਸਿਦਕ ਤੇ ਸ਼ਹਾਦਤ ਸਿੱਖਾਂ ਨੂੰ ਸਦਾ ਯਾਦ ਰਹੇਗੀ ਤੇ ਆਉਣ ਵਾਲੀਆਂ ਪੀੜ੍ਹੀਆਂ ਦਾ ਵੀ ਰਾਹ ਰੁਸ਼ਨਾਉਂਦੀ ਰਹੇਗੀ। ਭਾਈ ਤਾਰੂ ਸਿੰਘ ਜੀ ਦੀ ਅਦੁੱਤੀ ਸ਼ਹਾਦਤ ਨੂੰ ਅੱਜ ਸਿੱਖ ਅਪਣੀ ਨਿੱਤ ਦੀ ਅਰਦਾਸ ਵਿਚ ਯਾਦ ਕਰਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement