ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਜੋਤੀ-ਜੋਤ ਦਿਵਸ 'ਤੇ ਵਿਸ਼ੇਸ਼
Published : Nov 9, 2020, 9:19 am IST
Updated : Nov 9, 2020, 9:22 am IST
SHARE ARTICLE
Guru Har Rai
Guru Har Rai

ਬਚਪਨ ਤੋਂ ਹੀ ਸੰਤ-ਸੁਭਾਅ ਅਤੇ ਪਰਮੇਸ਼ਰ ਦੀ ਭਜਨ ਬੰਦਗੀ ਵਿਚ ਲੱਗੇ ਰਹਿਣ ਵਾਲੇ ਸਤਿ-ਸੰਤੋਖ ਦੀ ਮੂਰਤ ਸਨ  ਗੁਰੂ ਹਰਿਰਾਏ ਸਾਹਿਬ ਜੀ 

ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਜਨਮ ਬਾਬਾ ਗੁਰਦਿੱਤਾ ਜੀ ਦੇ ਗ੍ਰਹਿ ਵਿਖੇ ਮਾਤਾ ਨਿਹਾਲ ਕੌਰ ਜੀ ਦੀ ਕੁੱਖੋਂ 16 ਜਨਵਰੀ 1630 ਈ. ਨੂੰ ਕੀਰਤਪੁਰ ਸਾਹਿਬ ਵਿਖੇ ਹੋਇਆ। ਆਪ ਜੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪੋਤਰੇ ਸਨ। ਆਪ ਜੀ ਨੇ ਅਪਣੇ ਜੀਵਨ ਕਾਲ ਦੌਰਾਨ ਗਰੀਬਾਂ ,ਲੋੜਵੰਦਾਂ ਤੇ ਰੋਗੀਆਂ ਦੀ ਦੇਖਭਾਲ, ਸੇਵਾ ਅਤੇ ਇਲਾਜ ਵੱਲ ਖਾਸ ਧਿਆਨ ਦਿੱਤਾ।

kiratpur sahibkiratpur sahib

ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਬਚਪਨ ਤੋਂ ਹੀ ਸੰਤ-ਸੁਭਾਅ ਅਤੇ ਪਰਮੇਸ਼ਰ ਦੀ ਭਜਨ ਬੰਦਗੀ ਵਿਚ ਲੱਗੇ ਰਹਿਣ ਵਾਲੇ ਸਤਿ-ਸੰਤੋਖ ਦੀ ਮੂਰਤ ਸਨ। ਉਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨਾਲ ਬਹੁਤ ਸਤਿਕਾਰ ਕਰਦੇ ਅਤੇ ਸਦਾ ਉਹਨਾਂ ਦੀ ਹਜੂਰੀ ਵਿਚ ਰਹਿੰਦੇ ਸਨ। ਗੁਰੂ ਜੀ ਬਹੁਤ ਕੋਮਲ ਸੁਭਾਅ ਅਤੇ ਸ਼ਾਂਤ ਰਹਿਣ ਵਾਲੇ ਸਨ।

Guru Hargobind JiGuru Hargobind Ji

ਆਪ ਜੀ ਨੇ ਦਵਾਈ ਖਾਨੇ ਵਿਚ ਅਮੀਰ ਗਰੀਬ ਇਲਾਜ ਕਰਵਾਇਆ ਕਰਦੇ ਸਨ। ਜਦੋਂ ਜਹਾਂਗੀਰ ਦਾ ਬੇਟਾ ਦਾਰਾ ਸ਼ਿਕੋਹ ਬਹੁਤ ਬਿਮਾਰ ਹੋ ਗਿਆ ਅਤੇ ਕਿਧਰੇ ਵੀ ਇਲਾਜ ਨਾ ਹੋਇਆ ਤਾਂ ਗੁਰੂ ਸਾਹਿਬ ਜੀ ਦੇ ਦਵਾਈ ਖਾਨੇ ਤੋਂ ਦਵਾਈ ਮੰਗਵਾਈ ਗਈ. ਜਿਸ ਨਾਲ ਉਹ ਤੰਦਰੁਸਤ ਹੋ ਗਿਆ। ਆਪ ਜੀ ਕੋਲ ਤਿਆਰ-ਬਰ-ਤਿਆਰ 2200 ਸਵਾਰ ਰਹਿੰਦੇ ਪਰ ਆਪ ਨੂੰ ਕੋਈ ਜੰਗ ਨਹੀਂ ਕਰਨੀ ਪਈ।

Guru Harkrishan SahibjiGuru Harkrishan Sahibji

ਜਦੋਂ ਦਾਰਾ ਸ਼ਿਕੋਹ ਆਪਣੇ ਭਰਾ ਔਰੰਗਜੇਬ ਤੋਂ ਬਚਣ ਲਈ ਗੁਰੂ ਜੀ ਦੀ ਸ਼ਰਨ ਵਿਚ ਗੋਇੰਦਵਾਲ ਵਿਖੇ ਪਹੁੰਚਿਆ ਅਤੇ ਉਸ ਨੇ ਸਹਾਇਤਾ ਦੀ ਪੁਕਾਰ ਕੀਤੀ ਤਾਂ ਗੁਰੂ ਸਾਹਿਬ ਨੇ ਮਗਰ ਆ ਰਹੀ ਔਰੰਗਜੇਬ ਦੀ ਫੌਜ ਨੂੰ ਦਰਿਆ ਤੋਂ ਪਾਰ ਡੱਕ ਦਿੱਤਾ। ਸੰਨ 1661 ਈ: ਵਿਚ ਆਪਣੇ ਛੋਟੇ ਸਪੁੱਤਰ ਸ੍ਰੀ ਹਰਿਕ੍ਰਿਸ਼ਨ ਜੀ ਨੂੰ ਗੁਰੂ ਨਾਨਕ ਦੀ ਗੱਦੀ 'ਤੇ ਬਿਠਾ ਕੇ ਪੰਜ ਪੈਸੇ ਤੇ ਨਾਰੀਅਲ ਰੱਖ, ਪੰਜ ਪਰਕਰਮਾਂ ਕਰਕੇ ਮੱਥਾ ਟੇਕਿਆ. ਬਾਬਾ ਬੁੱਢਾ ਜੀ ਦੇ ਸਪੁੱਤਰ ਭਾਈ ਭਾਨਾ ਜੀ ਪਾਸੋਂ ਗੁਰਿਆਈ ਦਾ ਤਿਲਕ ਲਗਵਾਇਆ ਅਤੇ ਅੱਠਵੇਂ ਗੁਰੂ ਨਾਨਕ ਪ੍ਰਗਟ ਕੀਤੇ।

Kiratpur SahibKiratpur Sahib

ਇਸ ਤੋਂ ਬਾਅਦ ਆਪ ਜੀ ਜੋਤੀ ਜੋਤ ਸਮਾ ਗਏ। ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਅਖ਼ਰੀਲਾ ਸਮਾਂ ਕੀਰਤਪੁਰ ਸਾਹਿਬ 'ਚ ਹੀ ਬੀਤਿਆ। 1661 ਵਿਚ ਉਹ ਜੋਤੀ ਜੋਤ ਸਮਾ ਗਏ। ਉਹਨਾਂ ਦਾ ਅੰਤਿਮ ਸੰਸਕਾਰ ਸਤਲੁਜ ਦਰਿਆ ਦੇ ਕੰਢੇ ਪਾਤਾਲਪੁਰੀ ਵਿਖੇ ਕੀਤਾ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Darbar-E-Siyasat 'ਚ Sunil Jakhar ਨੇ ਕਈ ਰਾਜ਼ ਕੀਤੇ ਬੇਪਰਦਾ Exclusive Interview LIVE

22 May 2024 4:35 PM

Sukhpal Khaira ਦੇ ਬਿਆਨ ਨੇ ਭਖਾਈ ਸਿਆਸਤ ਤੇ PM ਦਾ ਪਲਟਵਾਰ ਕੌਣ ਮਾਰ ਰਿਹਾ ਪੰਜਾਬੀਆਂ ਦੇ ਹੱਕ? Debate LIVE

22 May 2024 4:28 PM

ਹੁਸ਼ਿਆਰਪੁਰ ਤੋਂ ਲੋਕ ਸਭਾ 'ਚ ਕੌਣ ਜਾਵੇਗਾ ਇਸ ਵਾਰ? ਸੁਣੋ ਕੌਣ ਲੋਕਾਂ ਦਾ ਚਹੇਤਾ, ਕਿਸ ਕੋਲੋਂ ਨੇ ਨਾਰਾਜ਼?

22 May 2024 4:22 PM

ਪਿੰਡ ਦੇ ਵਿਚਾਲੇ ਇਕੱਠੇ ਹੋਏ ਲੋਕਾਂ ਨੇ ਸਰਕਾਰ ਦੀਆਂ ਗਰੰਟੀਆਂ ਬਾਰੇ ਕੀਤੇ ਖੁਲਾਸੇ,ਬਿਜਲੀ ਤੋਂ ਬਿਨ੍ਹਾ ਹੋਰ ਕੋਈ ਗਰੰਟੀ

22 May 2024 2:15 PM

Punjab Summer Vacation Holidays News: ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਸੂਬੇ ਦੇ ਸਾਰੇ ਸਕੂਲਾਂ 'ਚ ਛੁੱਟੀਆਂ ਦਾ..

21 May 2024 12:02 PM
Advertisement