Special on Baisakhi : ਖਾਲਸਾ ਪੰਥ ਦੀ ਸਾਜਨਾ ਦਾ ਇਤਿਹਾਸਿਕ ਦਿਵਸ

By : GAGANDEEP

Published : Apr 12, 2024, 2:01 pm IST
Updated : Apr 12, 2024, 2:36 pm IST
SHARE ARTICLE
Special on Baisakhi News in punjabi
Special on Baisakhi News in punjabi

Special on Baisakhi: ਖਾਲਸੇ ਦੀ ਸਥਾਪਨਾ ਕਰ ਕੇ ਗੁਰੂ ਸਾਹਿਬ ਨੇ ਇਕ ਨਵਾਂ ਪੰਥ ਸਿਰਜਿਆ ਅਤੇ ਜਾਤ-ਪਾਤ, ਰੰਗ-ਭੇਦ ਆਦਿ ਦੇ ਵਿਤਕਰੇ ਨੂੰ ਖਤਮ ਕਰ ਦਿੱਤਾ।

Special on Baisakhi News in punjabi: ਵਿਸਾਖੀ ਦਾ ਤਿਉਹਾਰ ਭਾਰਤੀ ਇਤਿਹਾਸ ਵਿਚ ਵਿਸ਼ੇਸ਼ ਮਹੱਤਤਾ ਰੱਖਦਾ ਹੈ। ਵਿਸ਼ੇਸ਼ ਕਰਕੇ ਸਿੱਖ ਇਤਿਹਾਸ ਵਿਚ ਇਸ ਦਿਨ ਨੂੰ ਖਾਲਸੇ ਦੇ ਜਨਮ ਦਿਹਾੜੇ ਵਜੋਂ ਮਨਾਇਆ ਜਾਂਦਾ ਹੈ। 1699 ਦੀ ਵਿਸਾਖੀ ਨੂੰ ਅਨੰਦਪੁਰ ਸਾਹਿਬ ਵਿਖੇ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ। ਇਸ ਲਈ ਸਮੂਹ ਸਿੱਖ ਭਾਈਚਾਰਾ ਇਸ ਦਿਨ ਨੂੰ ਖਾਲਸੇ ਦੇ ਜਨਮ ਦਿਹਾੜੇ ਵਜੋਂ ਮਨਾਉਂਦਾ ਹੈ।  

Vaisakhi - Guru Gobind Singh Ji with Panj PyareGuru Gobind Singh Ji and Panj Pyare

ਇਸ ਦਿਨ ਨੂੰ ਵੈਸਾਖ ਮਹੀਨੇ ਦੇ ਪਹਿਲੇ ਦਿਨ ਮਨਾਇਆ ਜਾਂਦਾ ਹੈ। ਆਮ ਤੌਰ ‘ਤੇ ਇਹ ਤਿਉਹਾਰ ਹਾੜੀ ਦੀ ਫਸਲ ਪੱਕਣ ਦੀ ਖੁਸ਼ੀ ਵਿਚ ਵੀ ਮਨਾਇਆ ਜਾਂਦਾ ਹੈ। ਇਸ ਨੂੰ ਕਿਸਾਨਾਂ ਦਾ ਮੇਲਾ ਵੀ ਕਿਹਾ ਜਾਂਦਾ ਹੈ। ਇਸ ਦਿਨ ਕਈ ਥਾਵਾਂ 'ਤੇ ਭਾਰੀ ਮੇਲੇ ਆਦਿ ਵੀ ਲੱਗਦੇ ਹਨ ਅਤੇ ਕਈ ਗੁਰਦੁਆਰਿਆਂ ਵਿਚ ਧਾਰਮਿਕ ਸਮਾਗਮ ਵੀ ਕਰਵਾਏ ਜਾਂਦੇ ਹਨ।

ਖਾਲਸਾ ਪੰਥ ਦੀ ਸਥਾਪਨਾ

1699 ਵਿਚ ਵਿਸਾਖੀ ਵਾਲੇ ਦਿਨ ਗੁਰੂ ਗੋਬਿੰਦ ਸਿੰਘ ਜੀ ਨੇ ਅਨੰਦਪੁਰ ਸਾਹਿਬ ਵਿਚ ਇਕ ਮਹਾਨ ਸਭਾ ਬੁਲਾਈ ਸੀ, ਇਸ ਸਭਾ ਵਿਚ ਵੱਖ-ਵੱਖ ਥਾਵਾਂ ਤੋਂ ਲਗਭਗ 80 ਹਜ਼ਾਰ ਸਿੱਖ ਇਕੱਠੇ ਹੋਏ। ਜਦੋਂ ਸਭਾ ਸ਼ੁਰੂ ਹੋਈ ਤਾਂ ਗੁਰੂ ਸਾਹਿਬ ਨੇ ਮਿਆਨ ਵਿਚੋਂ ਤਲਵਾਰ ਕੱਢਦੇ ਹੋਏ ਕਿਹਾ, ਹੈ ਕੋਈ ਅਜਿਹਾ ਸਿੱਖ ਜੋ ਧਰਮ ਲਈ ਆਪਣੇ ਪ੍ਰਾਣਾਂ ਦਾ ਬਲਿਦਾਨ ਦੇ ਸਕੇ। ਇਹ ਸੁਣ ਕੇ ਸਭਾ ਸ਼ਾਂਤ ਹੋ ਗਈ ਅਤੇ ਪੰਜ ਸਿੱਖ ਵਾਰੋ ਵਾਰੀ ਉੱਠੇ ਅਤੇ ਉਹਨਾਂ ਨੇ ਗੁਰੂ ਸਾਹਿਬ ਨੂੰ ਆਪਣਾ ਆਪ ਸੌਂਪ ਦਿੱਤਾ।

Anandpur Sahib Anandpur Sahib

ਗੁਰੂ ਸਾਹਿਬ ਨੇ ਉਹਨਾਂ ਪੰਜਾ ਸਿੰਘਾਂ ਨੂੰ ਅੰਮ੍ਰਿਤ ਛਕਾ ਕੇ ਪੰਜ ਪਿਆਰਿਆਂ ਦੀ ਪਦਵੀ ਦਿੱਤੀ ਅਤੇ ਬਾਅਦ ਵਿਚ ਉਹਨਾਂ ਪਾਸੋਂ ਆਪ ਅੰਮ੍ਰਿਤ ਛਕਿਆ। ਖਾਲਸੇ ਦੀ ਸਥਾਪਨਾ ਕਰ ਕੇ ਗੁਰੂ ਸਾਹਿਬ ਨੇ ਇਕ ਨਵਾਂ ਪੰਥ ਸਿਰਜਿਆ ਅਤੇ ਜਾਤ-ਪਾਤ, ਰੰਗ-ਭੇਦ ਆਦਿ ਦੇ ਵਿਤਕਰੇ ਨੂੰ ਖਤਮ ਕਰ ਦਿੱਤਾ। ਗੁਰੂ ਸਾਹਿਬ ਨੇ ਅੰਮ੍ਰਿਤ ਛਕਾਉਣ ਤੋਂ ਬਾਅਦ ਮਰਦਾਂ ਦੇ ਨਾਂਅ ਪਿੱਛੇ ‘ਸਿੰਘ’ ਅਤੇ ਔਰਤਾਂ ਦੇ ਨਾਂਅ ਪਿੱਛੇ ‘ਕੌਰ’ ਲਗਾਉਣ ਦਾ ਹੁਕਮ ਦਿੱਤਾ। ਅੰਮ੍ਰਿਤ ਛਕਾਉਣ ਤੋਂ ਬਾਅਦ ਕੇਸ, ਕੰਘਾ, ਕੜਾ, ਕਿਰਪਾਨ ਅਤੇ ਕਛਹਿਰਾ ਹਰ ਸਿੱਖ ਦੀ ਪੋਸ਼ਾਕ ਦਾ ਜ਼ਰੂਰੀ ਹਿੱਸਾ ਬਣ ਗਿਆ।

Creation of Khalsa PanthCreation of Khalsa Panth

ਜਲਿਆਂਵਾਲੇ ਬਾਗ ਅੰਮ੍ਰਿਤਸਰ ਦਾ ਸਾਕਾ

13 ਅਪ੍ਰੈਲ 1919 ਦੀ ਵਿਸਾਖੀ ਨੂੰ ਜਲਿਆਂਵਾਲੇ ਬਾਗ ਅੰਮ੍ਰਿਤਸਰ ਵਿਖੇ ਇਕੱਠੇ ਹੋਏ ਨਿਹੱਥੇ ਭਾਰਤੀਆਂ ਨੂੰ ਜਨਰਲ ਡਾਇਰ ਨੇ ਗੋਲੀਆਂ ਨਾਲ ਭੁੰਨ ਦਿੱਤਾ ਸੀ। ਇਸ ਸਾਕੇ ਵਿਚ ਲਗਭਗ 20,000 ਲੋਕ ਮਾਰੇ ਗਏ ਸਨ, ਜਿਨ੍ਹਾਂ ਵਿਚ ਬੱਚੇ, ਔਰਤਾਂ, ਬਜ਼ੁਰਗ ਆਦਿ ਸ਼ਾਮਿਲ ਸਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Special on Baisakhi News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM

lyricist King Grewal Interview: ਇਸ ਲਿਖਾਰੀ ਦੇ ਲਿਖੇ ਗੀਤ ਗਾਏ ਸੀ Rajvir jawanda ਨੇ | Rajvir jawanda Song

30 Oct 2025 3:09 PM

ਗੁਟਕਾ ਸਾਹਿਬ ਹੱਥ 'ਚ ਫ਼ੜ ਕੇ ਸਹੁੰ ਖਾਣ ਦੇ ਮਾਮਲੇ 'ਤੇ ਪਹਿਲੀ ਵਾਰ ਬੋਲੇ ਕੈਪਟਨ

30 Oct 2025 3:08 PM

Mansa Parents Sell Child News : ਮਾਂ-ਬਾਪ ਨੇ 1.80 ਲੱਖ 'ਚ ਵੇਚਤਾ ਆਪਣਾ ਬੱਚਾ, ਮਾਪੇ ਗ੍ਰਿਫ਼ਤਾਰ | Mansa News

25 Oct 2025 3:11 PM

Death of Bride girl before marriage in Faridkot:ਸ਼ਗਨਾਂ ਵਾਲੇ ਘਰ 'ਚ ਵਿਛੇ ਸੱਥਰ|Faridkot Bride Death News

25 Oct 2025 3:10 PM
Advertisement