ਵਿਸਾਖੀ ‘ਤੇ ਵਿਸ਼ੇਸ਼: ਖ਼ਾਲਸਾ ਪੰਥ ਦੀ ਸਾਜਨਾ ਦਾ ਇਤਿਹਾਸਿਕ ਦਿਵਸ
Published : Apr 12, 2025, 4:50 pm IST
Updated : Apr 12, 2025, 4:50 pm IST
SHARE ARTICLE
Special on Vaisakhi: The historic day of the creation of the Khalsa Panth
Special on Vaisakhi: The historic day of the creation of the Khalsa Panth

ਖ਼ਾਲਸੇ ਦੀ ਸਥਾਪਨਾ ਕਰ ਕੇ ਗੁਰੂ ਸਾਹਿਬ ਨੇ ਇਕ ਨਵਾਂ ਪੰਥ ਸਿਰਜਿਆ ਅਤੇ ਜਾਤ-ਪਾਤ, ਰੰਗ-ਭੇਦ ਆਦਿ ਦੇ ਵਿਤਕਰੇ ਨੂੰ ਖ਼ਤਮ ਕਰ ਦਿੱਤਾ।

ਮੁਹਾਲੀ : ਵਿਸਾਖੀ ਦਾ ਤਿਉਹਾਰ ਭਾਰਤੀ ਇਤਿਹਾਸ ਵਿਚ ਵਿਸ਼ੇਸ਼ ਮਹੱਤਤਾ ਰੱਖਦਾ ਹੈ। ਵਿਸ਼ੇਸ਼ ਕਰਕੇ ਸਿੱਖ ਇਤਿਹਾਸ ਵਿਚ ਇਸ ਦਿਨ ਨੂੰ ਖ਼ਾਲਸੇ ਦੇ ਜਨਮ ਦਿਹਾੜੇ ਵਜੋਂ ਮਨਾਇਆ ਜਾਂਦਾ ਹੈ। 1699 ਦੀ ਵਿਸਾਖੀ ਨੂੰ ਅਨੰਦਪੁਰ ਸਾਹਿਬ ਵਿਖੇ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਥਾਪਨਾ ਕੀਤੀ ਸੀ। ਇਸ ਲਈ ਸਮੂਹ ਸਿੱਖ ਭਾਈਚਾਰਾ ਇਸ ਦਿਨ ਨੂੰ ਖ਼ਾਲਸੇ ਦੇ ਜਨਮ ਦਿਹਾੜੇ ਵਜੋਂ ਮਨਾਉਂਦਾ ਹੈ।  

ਇਸ ਦਿਨ ਨੂੰ ਵੈਸਾਖ ਮਹੀਨੇ ਦੇ ਪਹਿਲੇ ਦਿਨ ਮਨਾਇਆ ਜਾਂਦਾ ਹੈ। ਆਮ ਤੌਰ ‘ਤੇ ਇਹ ਤਿਉਹਾਰ ਹਾੜੀ ਦੀ ਫ਼ਸਲ ਪੱਕਣ ਦੀ ਖੁਸ਼ੀ ਵਿਚ ਵੀ ਮਨਾਇਆ ਜਾਂਦਾ ਹੈ। ਇਸ ਨੂੰ ਕਿਸਾਨਾਂ ਦਾ ਮੇਲਾ ਵੀ ਕਿਹਾ ਜਾਂਦਾ ਹੈ। ਇਸ ਦਿਨ ਕਈ ਥਾਵਾਂ 'ਤੇ ਭਾਰੀ ਮੇਲੇ ਆਦਿ ਵੀ ਲੱਗਦੇ ਹਨ ਅਤੇ ਕਈ ਗੁਰਦੁਆਰਿਆਂ ਵਿਚ ਧਾਰਮਿਕ ਸਮਾਗਮ ਵੀ ਕਰਵਾਏ ਜਾਂਦੇ ਹਨ।

ਖ਼ਾਲਸਾ ਪੰਥ ਦੀ ਸਥਾਪਨਾ

1699 ਵਿਚ ਵਿਸਾਖੀ ਵਾਲੇ ਦਿਨ ਗੁਰੂ ਗੋਬਿੰਦ ਸਿੰਘ ਜੀ ਨੇ ਅਨੰਦਪੁਰ ਸਾਹਿਬ ਵਿਚ ਇਕ ਮਹਾਨ ਸਭਾ ਬੁਲਾਈ ਸੀ, ਇਸ ਸਭਾ ਵਿਚ ਵੱਖ-ਵੱਖ ਥਾਵਾਂ ਤੋਂ ਲਗਭਗ 80 ਹਜ਼ਾਰ ਸਿੱਖ ਇਕੱਠੇ ਹੋਏ। ਜਦੋਂ ਸਭਾ ਸ਼ੁਰੂ ਹੋਈ ਤਾਂ ਗੁਰੂ ਸਾਹਿਬ ਨੇ ਮਿਆਨ ਵਿਚੋਂ ਤਲਵਾਰ ਕੱਢਦੇ ਹੋਏ ਕਿਹਾ, ਹੈ ਕੋਈ ਅਜਿਹਾ ਸਿੱਖ ਜੋ ਧਰਮ ਲਈ ਆਪਣੇ ਪ੍ਰਾਣਾਂ ਦਾ ਬਲਿਦਾਨ ਦੇ ਸਕੇ। ਇਹ ਸੁਣ ਕੇ ਸਭਾ ਸ਼ਾਂਤ ਹੋ ਗਈ ਅਤੇ ਪੰਜ ਸਿੱਖ ਵਾਰੋ ਵਾਰੀ ਉੱਠੇ ਅਤੇ ਉਹਨਾਂ ਨੇ ਗੁਰੂ ਸਾਹਿਬ ਨੂੰ ਆਪਣਾ ਆਪ ਸੌਂਪ ਦਿੱਤਾ।

ਗੁਰੂ ਸਾਹਿਬ ਨੇ ਉਹਨਾਂ ਪੰਜਾ ਸਿੰਘਾਂ ਨੂੰ ਅੰਮ੍ਰਿਤ ਛਕਾ ਕੇ ਪੰਜ ਪਿਆਰਿਆਂ ਦੀ ਪਦਵੀ ਦਿੱਤੀ ਅਤੇ ਬਾਅਦ ਵਿਚ ਉਹਨਾਂ ਪਾਸੋਂ ਆਪ ਅੰਮ੍ਰਿਤ ਛਕਿਆ। ਖ਼ਾਲਸੇ ਦੀ ਸਥਾਪਨਾ ਕਰ ਕੇ ਗੁਰੂ ਸਾਹਿਬ ਨੇ ਇਕ ਨਵਾਂ ਪੰਥ ਸਿਰਜਿਆ ਅਤੇ ਜਾਤ-ਪਾਤ, ਰੰਗ-ਭੇਦ ਆਦਿ ਦੇ ਵਿਤਕਰੇ ਨੂੰ ਖ਼ਤਮ ਕਰ ਦਿੱਤਾ। ਗੁਰੂ ਸਾਹਿਬ ਨੇ ਅੰਮ੍ਰਿਤ ਛਕਾਉਣ ਤੋਂ ਬਾਅਦ ਮਰਦਾਂ ਦੇ ਨਾਂਅ ਪਿੱਛੇ ‘ਸਿੰਘ’ ਅਤੇ ਔਰਤਾਂ ਦੇ ਨਾਂਅ ਪਿੱਛੇ ‘ਕੌਰ’ ਲਗਾਉਣ ਦਾ ਹੁਕਮ ਦਿੱਤਾ। ਅੰਮ੍ਰਿਤ ਛਕਾਉਣ ਤੋਂ ਬਾਅਦ ਕੇਸ, ਕੰਘਾ, ਕੜਾ, ਕਿਰਪਾਨ ਅਤੇ ਕਛਹਿਰਾ ਹਰ ਸਿੱਖ ਦੀ ਪੋਸ਼ਾਕ ਦਾ ਜ਼ਰੂਰੀ ਹਿੱਸਾ ਬਣ ਗਿਆ।

ਜਲ੍ਹਿਆਂਵਾਲੇ ਬਾਗ ਅੰਮ੍ਰਿਤਸਰ ਦਾ ਸਾਕਾ

13 ਅਪ੍ਰੈਲ 1919 ਦੀ ਵਿਸਾਖੀ ਨੂੰ ਜਲ੍ਹਿਆਂਵਾਲੇ ਬਾਗ ਅੰਮ੍ਰਿਤਸਰ ਵਿਖੇ ਇਕੱਠੇ ਹੋਏ ਨਿਹੱਥੇ ਭਾਰਤੀਆਂ ਨੂੰ ਜਨਰਲ ਡਾਇਰ ਨੇ ਗੋਲੀਆਂ ਨਾਲ ਭੁੰਨ ਦਿੱਤਾ ਸੀ। ਇਸ ਸਾਕੇ ਵਿਚ ਲਗਭਗ 20,000 ਲੋਕ ਮਾਰੇ ਗਏ ਸਨ, ਜਿਨ੍ਹਾਂ ਵਿਚ ਬੱਚੇ, ਔਰਤਾਂ, ਬਜ਼ੁਰਗ ਆਦਿ ਸ਼ਾਮਿਲ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement