ਇਕ ਮਹਾਨ ਫਿਲਾਸਫਰ ਸਨ ਭਗਤ ਕਬੀਰ ਜੀ
Published : Jun 12, 2020, 1:13 pm IST
Updated : Jun 12, 2020, 4:27 pm IST
SHARE ARTICLE
Bhagat Kabir Ji
Bhagat Kabir Ji

’ਕਬੀਰ’ ਦਾ ਅਰਬੀ ਭਾਸ਼ਾ ਵਿਚ ਸ਼ਾਬਦਿਕ ਅਰਥ ’ਗਰੇਟ ਜਾਂ ਮਹਾਨ’ ਹੈ ਅਤੇ ਦਾਸ ਸ਼ਬਦ ਦਾ ਸੰਸਕ੍ਰਿਤ ਭਾਸ਼ਾ ਵਿਚ ਅਰਥ ’ਸੇਵਕ’ ਹੈ।

ਭਾਰਤ ਦੀ ਧਰਤੀ ਉੱਪਰ ਕਈ ਬਹੁਤ ਸਾਰੀਆਂ ਮਹਾਨ ਸਖ਼ਸ਼ੀਅਤਾਂ ਨੇ ਜਨਮ ਲਿਆ ਹੈ ਅਤੇ ਉਹਨਾਂ ਦੇ ਕੁਝ ਮਹਾਨ ਕਰਮਾਂ ਦੀ ਬਦੌਲਤ ਉਹਨਾਂ ਦਾ ਨਾਮ ਰਹਿੰਦੀ ਦੁਨੀਆ ਤੱਕ ਰਹਿ ਜਾਂਦਾ ਹੈ। ਭਾਰਤ ਦੀ ਧਰਤੀ ਬਹੁਤ ਸਾਰੇ ਮਹਾਨ ਰਿਸ਼ੀਆਂ-ਮੁਨੀਆਂ, ਪੀਰਾਂ ਤੇ ਪੈਗੰਬਰਾਂ ਦੀ ਧਰਤੀ ਹੈ। ਭਗਤ ਕਬੀਰ ਜੀ ਉਹਨਾਂ ਮਹਾਨ ਸਖ਼ਸੀਅਤਾਂ ਵਿਚੋਂ ਇਕ ਹਨ। ਭਗਤ ਕਬੀਰ ਜੀ ਦਾ ਜਨਮ ਗੁਰੂ ਨਾਨਕ ਦੇਵ ਜੀ ਤੋਂ 71 ਸਾਲ ਪੂਰਵ ਮੰਨਿਆਂ ਜਾਂਦਾ ਹੈ।

Bhagat Kabir JiBhagat Kabir Ji

’ਕਬੀਰ’ ਦਾ ਅਰਬੀ ਭਾਸ਼ਾ ਵਿਚ ਸ਼ਾਬਦਿਕ ਅਰਥ ’ਗਰੇਟ ਜਾਂ ਮਹਾਨ’ ਹੈ ਅਤੇ ਦਾਸ ਸ਼ਬਦ ਦਾ ਸੰਸਕ੍ਰਿਤ ਭਾਸ਼ਾ ਵਿਚ ਅਰਥ ’ਸੇਵਕ’ ਹੈ। ਉਹਨਾਂ ਦੀ ਬਾਣੀ ਧਾਰਮਿਕ ਪਵਿੱਤਰ ਗ੍ਰੰਥ ’ਗੁਰੂ ਗ੍ਰੰਥ ਸਾਹਿਬ’ ਵਿਚ ਦਰਜ ਹੈ। ਗੁਰੂ ਗ੍ਰੰਥ ਸਾਹਬ ਵਿਚ ਉਹਨਾਂ ਦੀ ਬਾਣੀ ਨੂੰ ਇਕ ਖ਼ਾਸ ਸਥਾਨ ਪ੍ਰਾਪਤ ਹੈ। ਉਹਨਾਂ ਨੇ 17 ਰਾਗਾਂ ਵਿਚ 227 ਪਦੁ ਦੀ ਰਚਨਾ ਕੀਤੀ ਅਤੇ 237 ਸਲੋਕ ਵੀ ਉਹਨਾਂ ਦੀ ਬਾਣੀ ਵਿਚ ਸ਼ਾਮਿਲ ਹਨ। ਹਿੰਦੂ ਤੇ ਮੁਸਲਿਮ ਦੋਨੋਂ ਹੀ ਉਹਨਾਂ ਦੀ ਬਾਣੀ ਨੂੰ ਮਾਨਤਾ ਪ੍ਰਦਾਨ ਕਰਦੇ ਹਨ। ਉਹਨਾਂ ਦਾ ਜਨਮ ਲਾਹੌਰ ਜੋ ਅੱਜ ਕੱਲ ਪਾਕਿਸਤਾਨ ਵਿਚ ਹੈ ਹੋਇਆ ਮੰਨਿਆਂ ਜਾਂਦਾ ਹੈ। 

LahoreLahore

ਭਗਤ ਕਬੀਰ ਜੀ ਬਨਾਰਸ ਵਿਚ ਇਕ ਕੰਵਲ ਦੇ ਫੁੱਲ ਵਿਚ ਇਕ ਤਲਾਅ ਦੇ ਨਜ਼ਦੀਕ ਪਿਤਾ ਨੀਰੂ ਅਤੇ ਮਾਤਾ ਨੀਮਾਂ ਨੂੰ ਮਿਲੇ ਜਿਨਾਂ ਨੇ ਭਗਤ ਜੀ ਦਾ ਪਾਲਣ-ਪੋਸ਼ਣ- ਕੀਤਾ ਅਤੇ ਆਪ ਜੀ ਦਾ ਨਾਮ ਕਬੀਰ ਰੱਖਿਆ ਗਿਆ। ਪੁਰਾਣੇ ਇਤਿਹਾਸ ਤੋਂ ਇਹ ਪਤਾ ਚਲਦਾ ਹੈ ਕਿ ਉਹ ਜੁਲਾਹਾ ਜਾਤ ਨਾਲ ਸਬੰਧਤ ਸਨ। ਉਹਨਾਂ ਦੀ ਪਤਨੀ ਦਾ ਨਾਮ ’ਲੋਈ’ ਉਹਨਾਂ ਦਾ ਇਕ ਪੁੱਤਰ ’ਕਮਲ’ ਤੇ ਪੁੱਤਰੀ ’ਕਮਲੀ’ ਸੀ। ਕਬੀਰ ਜੀ ਨੂੰ ਸੂਫ਼ੀ ਕਵੀ ਦੇ ਤੌਰ ਤੇ ਵੀ ਜਾਣਿਆ ਜਾ ਸਕਦਾ ਹੈ। ਕਬੀਰ ਜੀ ਨੂੰ ਮੰਨਣ ਵਾਲੇ ਕਬੀਰਪੰਥੀਆਂ ਦਾ ਵਿਚਾਰ ਹੈ ਕਿ ਭਗਤ ਕਬੀਰ ਜੀ ਇਸ ਜਗਤ ਉੱਤੇ 120 ਸਾਲ ਰਹੇ ਹਨ ਅਤੇ ਪ੍ਰਭੂ ਦੀ ਭਗਤੀ ਦੇ ਅੰਦੋਲਨ ਦਾ ਪ੍ਰਸਾਰ ਕੀਤਾ।

ਇਤਿਹਾਸ ਰਾਮਾਨੰਦ ਸਾਗਰ ਜੀ ਨੂੰ ਭਗਤ ਕਬੀਰ ਜੀ ਦੇ ਗੁਰੂ ਹੋਣ ਬਾਰੇ ਬਿਆਨ ਕਰਦਾ ਹੈ। ਕਬੀਰ ਜੀ ਜੀਵ ਨੂੰ ਸਮਝਾਉਂਣ ਲਈ ਪ੍ਰਭੂ ਅਤੇ ਭੈੜੀਆਂ ਵਿਰਤੀਆਂ ਵਿਚ ਨੂੰ ਸਪਸ਼ਟ ਕਰਨ ਲਈ ਕਹਿੰਦੇ ਹਨ :’ ਬੇਚਾਰਾ ਪਥ ਕੀ ਕਰ ਸਕਦਾ ਹੈ, ਜੇਕਰ ਉਸ ਉੱਪਰ ਚੱਲਣ ਵਾਲੇ ਹੀ ਸਹੀ ਤਰੀਕੇ ਨਾਲ ਨਾ ਚੱਲਣ, ਜਾਂ ਫਿਰ ਕੀ ਹੋ ਸਕਦਾ ਹੈ ਜੇਕਰ ਇਕ ਜਣਾ ਹੱਥ ਵਿਚ ਲੈਂਪ ਲਈ ਘੁੰਮ ਰਿਹਾ ਹੈ ਉਸ ਦੇ ਬਾਵਜ਼ੂਦ ਵੀ ਦੂਸਰਾ ਹਨੇਰੇ ਖੂੰਹ ਵਿਚ ਡਿੱਗ ਜਾਵੇ। ’ ਕਬੀਰ ਜੀ ਅਨੁਸਾਰ ਸਾਡਾ ਸਾਰਾ ਜੀ ਦੋ ਧਾਰਮਿਕ ਸਿਧਾਂਤਾ ਦੇ ਇਰਦ=ਗਿਰਦ ਹੀ ਘੁੰਮਦਾ ਹੈ: ਇਕ ਤਾਂ ਸਾਡੀ ਜੀਵ ਆਤਮਾ ਹੈ ਤੇ ਦੂਜਾ ਪ੍ਰਮਾਤਮਾ ਹੈ।

Photo Photo

ਕਬੀਰ ਇਨਾਂ ਦੋਹਾਂ ਸਿਧਾਂਤਾਂ ਵਿਚ ਮੇਲ ਹੋਣ ਨੂੰ ਮੁਕਤੀ ਦਾ ਰਾਹ ਦਸਦੇ ਹਨ। ਕਬੀਰ ਜਾਤ ਪਾਤ ਤੋਂ ਮੁਕਤ ਹਨ ਨਾ ਉਹ ਆਪਣੇ ਆਪ ਨੂੰ ਹਿੰਦੂ ਦੱਸਦੇ ਹਨ ਨਾ ਹੀ ਮੁਸ਼ਲਮਾਨ, ਨਾ ਹੀ ਸੂਫ਼ੀ ਜਾਂ ਭਗਤ। ਕਬੀਰ ਜੀ ਇਸ ਵਿਚਾਰਧਾਰਾ ਨੂੰ ਧਿਆਨ ਵਿਚ ਰੱਖਦੇ ਹਨ ਕਿ ਸਾਰੇ ਇਨਸ਼ਾਨ ਇਕ ਹਨ, ਕਬੀਰ ਜੀ ਕਹਿੰਦੇ ਹਨ ਕਿ ਉਹ ਅੱਲਾ ਅਤੇ ਰਾਮ ਦਾ ਇਕ ਪੁੱਤਰ ਹਨ।
ਕੋਈ ਬੋਲੇ ਰਾਮ ਰਾਮ ਕੋਈ ਖੁਦਾਏ, ਕੋਈ ਸੇਵ ਗੁਸੱਈਆਂ ਕੋਈ ਅੱਲਾਹੇ ॥

PrayerPrayer

ਕਬੀਰ ਜੀ ਨੇ ਫਿਰਕਾਪ੍ਰਸਤੀ ਦਾ ਖੁੱਲ ਕੇ ਖੰਡਨ ਕੀਤਾ ਤੇ ਭਾਰਤ ਦੀ ਵਿਚਾਰਧਾਰਾ ਨੂੰ ਇਕ ਨਵੀਂ ਦਿਸ਼ਾ ਪ੍ਰਦਾਨ ਕੀਤੀ। ਬਾਹਰ ਕਰਮ ਕਾਂਡਾਂ ’ਚੋਂ ਨਿਕਲ ਕੇ ਜੀਵ ਨੂੰ ਪ੍ਰਭੂ ਦੀ ਭਗਤੀ ਸੱਚੇ ਦਿਲੋਂ ਕਰਨ ਲਈ ਪ੍ਰੇਰਨਾ ਦਿੱਤੀ। ਕਬੀਰ ਜੀ ਮਹਾਰਾਜ ਮਨੁੱਖ ਨੂੰ ਜੀਵਣ-ਮਰਨ ਦੇ ਚੱਕਰ ਤੋਂ ਮੁਕਤ ਹੋ ਕੇ ਪ੍ਰਭੂ ਜੀ ਦੀ ਭਗਤੀ ਵਲ ਪ੍ਰੇਰਦੇ ਹਨ ਅਤੇ ਕਬੀਰ ਜੀ ਨੂੰ ਮਰਨ ਦਾ ਕੋਈ ਵੀ ਭੈਅ ਨਹੀਂ ਸਤਾਉਂਦਾ ਉਹ ਕਹਿੰਦੇ ਹਨ ਕਿ ਦੁਨਿਆਵੀ ਬੰਧਨਾ ਵਿਚ ਫਸ ਕੇ ਜੀਵ ਆਤਮਾਂਵਾਂ ਦੁੱਖ ਭੋਗਦੀਆਂ ਹਨ ਅਤੇ ਮਰਨ ਤੋਂ ਬਾਅਦ ਹੀ ਉਹ ਸੁੱਖ ਸ਼ਾਂਤ ਰਹਿ ਸਕਦੀਆਂ ਹਨ ਭਾਵ ਉਹਨਾਂ ਨੂੰ ਮਰਨ ਤੋਂ ਬਾਅਦ ਹੀ ਅਸਲ ਮੁਕਤੀ ਪ੍ਰਾਪਤ ਹੁੰਦੀ ਹੈ। ਆਪਣੀ ਰਚਨਾ ਵਿਚ ਉਹ ਕੁਝ ਇਸ ਪ੍ਰਕਾਰ ਲਿਖਦੇ ਹਨ:

Bhagat Kabir JiBhagat Kabir Ji

ਕਬੀਰ ਜਿਸ ਮਰਨੇ ਤੇ ਜਗ ਡਰੈ ਮੇਰੇ ਮਨੁ ਅਨੰਦ ।
ਮਰਨੇ ਤੇ ਹੀ ਪਾਈਏ ਪੂਰਨ ਮਰਮਾਨੰਦੁ।

ਭਾਵ ਸਾਰੀ ਦੁਨੀਆਂ ਮਰਨ ਤੋਂ ਡਰਦੀ ਹੈ ਪਰ ਕਬੀਰ ਜੀ ਕਹਿੰਦੇ ਹਨ ਕਿ ਜੋ ਸੱਚੇ ਸੁੱਖ ਜਾਂ ਆਨੰਦ ਦੀ ਪ੍ਰਾਪਤੀ ਹੁੰਦੀ ਹੈ, ਉਹ ਮਨੁੱਖੀ ਜੀਵ ਨੂੰ ਮਰਨ ਉਪਰੰਤ ਹੀ ਹੁੰਦੀ ਹੈ। ਇੰਝ ਹੀ ਉਹ ਅਗਲੀਆਂ ਸਤਰਾਂ ’ਚ ਬਿਆਨ ਕਰਦੇ ਹਨ ਕਿ ਕੋਈ ਜੀਵ ਆਤਮਾ ਜਦ ਇਸ ਜਗਤ ਤੋਂ ਅਲਬਿਦਾ ਲੈ ਲੈਂਦੀ ਹੈ ਤਾਂ ਉਹ ਪ੍ਰਮਾਤਮਾਂ ਦੇ ਦਰ ’ਤੇ ਚਲੀ ਜਾਂਦੀ ਹੈ।

ਕਬੀਰ ਮੋਹਿ ਮਰਨੇ ਕਾ ਚਉ ਹੈ ਮਰਉ ਤ ਹਰਿ ਕੇ ਦੁਆਰ।
ਮਤਿ ਹਰਿ ਪੂਛੇ ਕਉਨ ਹੈ ਪਰਾ ਹਮਾਰੇ ਬਾਰ।

ਅੱਗੇ ਕਬੀਰ ਜੀ ਜਨਮ ਤੇ ਮਰਨ ਵਿਚ ਅੰਤਰ ਵੀ ਸਮਝਾਂਦੇ ਹਨ। ਉਹਨਾਂ ਦਾ ਵਿਚਾਰ ਹੈ ਕਿ ਚੰਗੇ ਕਰਮਾਂ ਵਾਲੇ ਜੀਵ ਜਨਮ ਮਰਨ ਦੇ ਚੱਕਰ ਵਿਚੋਂ ਨਿਕਲ ਜਾਂਦੇ ਹਨ ਉਹ ਆਪਣੀ ਰਚਨਾ ਵਿਚ ਕੁਝ ਇਸ ਤਰਾਂ ਲਿਖਦੇ ਹਨ:
ਕਬੀਰਾ ਮਰਤਾ ਮਰਤਾ ਜਗੁ ਮੁਆ ਮਰਿ ਭਿ ਨ ਜਾਨੈ ਕੋਇ।
ਐਸੀ ਮਰਨੀ ਜੋ ਮਰੈ ਬਹੁਰਿ ਨ ਮਰਨਾ ਹੋਇ।

ਕਬੀਰ ਜੀ ਆਪਣੀ ਰਚਨਾ ਵਿਚ ਇਹ ਵੀ ਸਮਝਾਉਣ ਦੀ ਕੋਸ਼ਿਸ਼ ਕਰਦੇ ਹਨ ਕਿ ਜੋ ਕੁਝ ਵੀ ਇਸ ਦੁਨੀਆਂ ਤੇ ਹੁੰਦਾ ਹੈ, ਉਹ ਉਸ ਇਕ ਸਿਰਜਣਹਾਰ ਹੀ ਰਜ਼ਾ ’ਚ ਹੁੰਦਾ ਹੈ। ਉਹ ਲਿਖਦੇ ਹਨ:
ਕਬੀਰ ਕਾਰਨੁ ਸੋ ਭਇਓ ਜੋ ਕੀਨੋ ਕਰਤਾਰ ॥
ਤਿਸ ਬਿਨੁ ਦੂਸਰ ਕੋ ਨਹੀ ਏਕੈ ਸਿਰਜਨ ਹਾਰੁ॥

ਕਬੀਰ ਜੀ ਮਹਾਰਾਜ ਨੇ ਆਪਣੀ ਰਚਨਾ ’ਚ ਇਹ ਹੀ ਸਮਝਾਉਣ ਦੀ ਕਿ ਮਨੁੱਖ ਦਾ ਅਸਲ ਘਰ ਉਸ ਪ੍ਰਮਾਤਮਾ ਦੇ ਚਰਨਾਂ ਵਿਚ ਹੀ ਹੈ ਇਸੇ ਲਈ ਉਹ ਕੁਝ ਇਸ ਤਰਾਂ ਬਿਆਨ ਕਰਦੇ ਹਨ:
ਕਬੀਰ ਸੰਤ ਮੂਏ ਕਿਆ ਰੋਇਐ ਜੋ ਅਪਨੇ ਗ੍ਰਹਿ ਜਾਇ॥
ਰੋਵਤ ਸਾਕਤ ਬਪੁਰੇ ਜੋ ਹਾਟੈ ਹਾਟੈ ਬਿਕਾਇ॥

ਕਬੀਰ ਜੀ ਦੀ ਕਵਿਤਾ ਦੀ ਇਕ ਸੰਗੀਤਮਈ ਧੁੰਨ ਕੁਝ ਇਸ ਤਰਾਂ ਹੈ

ਮੋ ਕੋ ਕਹਾਂ ਢੂੰਡੇ ਰੇ ਬੰਦੇ , ਮੈਂ ਤੋਂ ਤੇਰੇ ਪਾਸ ਰੇ, 
ਨਾ ਮੈ ਮੰਦਿਰ ਨ ਮੈਂ ਤੀਰਥ, ਨ ਕਾਬੇ ਕੈਲਾਸ਼ ਮੇਂ। 

ਅਰਥਾਤ ਪ੍ਰਭੂ ਬਾਹਰੀ ਦੁਨੀਆਂ ਤੇ ਕਿਤੇ ਵੀ ਨਜ਼ਰੀ ਨਹੀਂ ਆੳਂਦਾ ਉਹ ਤਾਂ ਜੀਵ ਦੇ ਆਪਣੇ ਅੰਦਰ ਹੀ ਸਮਾਇਆ ਹੋਇਆ ਹੈ। ਕਬੀਰ ਜੀ ਅਨੁਸਾਰ ਪ੍ਰਮਾਤਮਾ ਜੀਵ ਦੇ ਵਿਸ਼ਵਾਸ ਵਿਚ ਹੀ ਵਸਿਆ ਹੋਇਆ ਹੈ ਬਸ ਇਕ ਵਾਰ ਹਿੰਮਤ ਕਰਕੇ ਆਪਣੇ ਅੰਦਰ ਝਾਤੀ ਮਾਰ ਕੇ ਉਸ ਨੂੰ ਲੱਭਣ ਦੀ ਲੋੜ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritpal Singh Jail ’ਚੋਂ ਭਰੇਗਾ ਨਾਮਜ਼ਦਗੀ, Kejriwal ਨੂੰ ਲੈ ਕੇ ਵੱਡੀ ਖ਼ਬਰ, ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ LIVE

10 May 2024 3:56 PM

Sukhpal Khaira ਤੇ Meet Hayer ਦੇ ਮੁਕਾਬਲੇ ਨੂੰ ਲੈ ਕੇ ਫਸ ਗਏ ਸਿੰਗ, Simranjit Mann ਵਾਲਿਆਂ ਨੇ ਲਾ ਦਿੱਤੀ ਤਹਿ.

10 May 2024 1:43 PM

ਕੀ Brinder Dhillon ਛੱਡ ਰਹੇ ਹਨ Congress? Goldy ਤੇ Chuspinderbir ਤੋਂ ਬਾਅਦ ਅਗਲਾ ਕਿਹੜਾ ਲੀਡਰ

10 May 2024 12:26 PM

Corona ਦੇ ਟੀਕੇ ਕਿਉਂ ਬਣ ਰਹੇ ਨੇ ਮੌਤ ਦਾ ਕਾਰਨ ? ਕਿਸ ਨੇ ਕੀਤਾ ਜ਼ਿੰਦਗੀਆਂ ਨਾਲ ਖਿਲਵਾੜ ?

10 May 2024 8:16 AM

ਬਰੈਂਡਡ ਬੂਟਾ ਦੇ ਸ਼ੌਕੀਨ ਸ਼ੂਟਰ, ਮਨੀ ਬਾਊਂਸਰ ਦੇ ਪਿੰਡ ਦਾ ਮੁੰਡਾ ਹੀ ਬਣਿਆ ਵੈਰੀ, ਇਕ ਸ਼ੂਟਰ ਮਨੀ ਦੇ ਪਿੰਡ ਦਾ.....

09 May 2024 4:50 PM
Advertisement