ਬੰਦੀ ਛੋੜ ਦਿਵਸ ਮੌਕੇ ਬੇਹੱਦ ਅਲੋਕਿਕ ਹੁੰਦਾ ਹੈ ਅੰਮ੍ਰਿਤਸਰ ਦਾ ਨਜ਼ਾਰਾ
Published : Nov 12, 2020, 8:33 am IST
Updated : Nov 12, 2020, 8:33 am IST
SHARE ARTICLE
Darbar Sahib
Darbar Sahib

ਦਰਬਾਰ ਸਾਹਿਬ ਵਿਖੇ ਕੀਤੀ ਜਾਂਦੀ ਹੈ ਦੀਪਮਾਲਾ ਤੇ ਆਤਿਸ਼ਬਾਜ਼ੀ

ਸਿੱਖ ਭਾਈਚਾਰੇ ਵੱਲੋਂ ਦੀਵਾਲੀ ਦੇ ਤਿਉਹਾਰ ਨੂੰ ਬੰਦੀ ਛੋੜ ਦਿਵਸ ਵਜੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ। ਇਸ ਮੌਕੇ ਸਿੱਖ ਸੰਗਤਾਂ ਵੱਲੋਂ ਦੀਪ ਮਾਲਾ ਅਤੇ ਆਤਿਸ਼ਬਾਜ਼ੀ ਕੀਤੀ ਜਾਂਦੀ ਹੈ। ਬੰਦੀ ਛੋੜ ਦਿਵਸ ਤੋਂ ਭਾਵ ਹੈ ਮੁਕਤੀ ਦਾ ਦਿਵਸ। ਇਸ ਦਿਨ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਗਵਾਲੀਅਰ ਕਿਲ੍ਹੇ ਵਿਚੋਂ 52 ਰਾਜਿਆਂ ਸਮੇਤ ਰਿਹਾਅ ਹੋ ਕੇ ਆਏ ਸਨ।

Darbar SahibDarbar Sahib

ਰਿਹਾਅ ਹੋਣ ਉਪਰੰਤ ਉਹ ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚੇ ਸਨ।  ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਗਵਾਲੀਅਰ ਦੀ ਕੈਦ 'ਚੋਂ ਬੰਦੀ ਰਾਜਿਆਂ ਨੂੰ ਮੁਕਤ ਕਰਵਾ ਕੇ ਬੰਦੀਛੋੜ ਸਤਿਗੁਰੂ ਬਣੇ।  ਇਸ ਖੁਸ਼ੀ ਵਿਚ ਸਿੱਖ ਸੰਗਤਾਂ ਨੇ ਘਿਓ ਦੇ ਦੀਵੇ ਜਗਾ ਕੇ ਉਹਨਾਂ ਦਾ ਅੰਮ੍ਰਿਤਸਰ ਵਿਖੇ ਸਵਾਗਤ ਕੀਤਾ। ਉਹਨਾਂ ਦੇ ਆਉਣ ਦੀ ਖੁਸ਼ੀ ਵਿਚ ਸੰਗਤਾਂ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਕੀਤੀ ਗਈ।

Bandi Chhor DivasBandi Chhor Divas

ਇਸ ਦਿਨ ਤੋਂ ਸਿੱਖਾਂ ਵਾਸਤੇ ਇਹ ਇਕ ਪਵਿੱਤਰ ਦਿਹਾੜਾ ਬਣ ਗਿਆ ਅਤੇ ਸਿੱਖ ਜਗਤ ਹਰ ਸਾਲ ਸ੍ਰੀ ਅੰਮ੍ਰਿਤਸਰ ਵਿਖੇ ਇਕੱਤਰ ਹੋ ਕੇ ਬੰਦੀ-ਛੋੜ ਦਿਵਸ ਮਨਾਉਣ ਲੱਗਿਆ। ਹਰ ਸਾਲ ਬੰਦੀ ਛੋੜ ਦਿਵਸ ਮੌਕੇ ਦਰਬਾਰ ਸਾਹਿਬ ਵਿਖੇ ਭਾਰੀ ਗਿਣਤੀ ਵਿਚ ਸੰਗਤਾਂ ਇਕੱਠੀਆਂ ਹੁੰਦੀਆਂ ਹਨ ਤੇ ਦੀਪਮਾਲਾ ਕਰਦੀਆਂ ਹਨ।

Diwali LampDiwali Lamp

ਭਾਈ ਕਾਨ੍ਹ ਸਿੰਘ ਨਾਭਾ ਅਨੁਸਾਰ ਸਿੱਖਾਂ ਵਿਚ ਦੀਵਾਲੀ ਵਾਲੇ ਦਿਨ ਦੀਵੇ ਮਚਾਉਣ ਦੀ ਰਸਮ ਬਾਬਾ ਬੁੱਢਾ ਜੀ ਨੇ ਚਲਾਈ ਕਿਉਂਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੀਵਾਲੀ ਵਾਲੇ ਦਿਨ ਗਵਾਲੀਅਰ ਦੇ ਕਿਲ੍ਹੇ ਤੋਂ ਅੰਮ੍ਰਿਤਸਰ ਆਏ ਸਨ। ਇਸ ਲਈ ਖੁਸ਼ੀ ਵਿਚ ਰੋਸ਼ਨੀ ਕੀਤੀ ਗਈ। ਇਸ ਦਿਨ ਹਰਿਮੰਦਰ ਸਾਹਿਬ ਵਿਖੇ ਕੀਤੀ ਜਾਂਦੀ ਆਤਿਸ਼ਬਾਜ਼ੀ ਦਾ ਨਜ਼ਾਰਾ ਬੇਹੱਦ ਅਲੋਕਿਕ ਹੁੰਦਾ ਹੈ। 

Darbar SahibDarbar Sahib

ਦੂਸਰੇ ਪਾਸੇ ਦਸਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੋਤੀ-ਜੋਤਿ ਸਮਾਉਣ ਅਤੇ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹੀਦੀ ਉਪਰੰਤ ਸਿੱਖਾਂ ਲਈ ਭਿਆਨਕ ਸਮਾਂ ਆਇਆ। ਭਾਈ ਮਨੀ ਸਿੰਘ ਜੀ ਜੋ ਕਿ ਉਨ੍ਹੀਂ ਦਿਨੀਂ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਦੀ ਮਹਾਨ ਸੇਵਾ ਨਿਭਾਅ ਰਹੇ ਸਨ, ਨੇ 1733 ਈਸਵੀ ਦੀ ਬੰਦੀ ਛੋੜ ਦਿਵਸ ਮੌਕੇ ਸਿੱਖ ਸੰਗਤਾਂ ਦੀ ਅੰਮ੍ਰਿਤਸਰ ਵਿਖੇ ਇਕੱਤਰਤਾ ਲਈ ਵਿਸ਼ੇਸ਼ ਟੈਕਸ ਦੇਣਾ ਮੰਨ ਕੇ ਹਕੂਮਤ ਤੋਂ ਇਜਾਜ਼ਤ ਲਈ। ਉਧਰ ਨਵਾਬ ਜ਼ਕਰੀਆ ਖਾਨ ਨੇ ਇਸ ਇਕੱਠ ਉੱਤੇ ਹਮਲਾ ਕਰਕੇ ਇਕੱਤਰ ਹੋਏ ਸਿੰਘਾਂ ਨੂੰ ਮਾਰ ਮੁਕਾਉਣ ਦੀ ਯੋਜਨਾ ਬਣਾ ਲਈ।

Bhai Mani Singh JiBhai Mani Singh Ji

ਇਸ ਗੱਲ ਦਾ ਪਤਾ ਲੱਗਣ ’ਤੇ ਭਾਈ ਸਾਹਿਬ ਨੇ ਸਿੱਖਾਂ ਨੂੰ ਅੰਮ੍ਰਿਤਸਰ ਆਉਣ ਤੋਂ ਰੋਕ ਦਿੱਤਾ। ਭਾਈ ਸਾਹਿਬ ਨੇ ਕਿਹਾ ਮੈਨੂੰ ਸਿੱਖੀ ਪਿਆਰੀ ਹੈ ਜਾਨ ਨਹੀਂ, ਮੈਨੂੰ ਸ਼ਹੀਦ ਹੋਣਾ ਪ੍ਰਵਾਨ ਹੈ। ਕਾਜ਼ੀ ਵਲੋਂ ਦਿੱਤੇ ਫ਼ਤਵੇ ਅਨੁਸਾਰ ਭਾਈ ਮਨੀ ਸਿੰਘ ਜੀ ਨੂੰ ਬੰਦ ਬੰਦ ਕੱਟ ਕੇ ਸ਼ਹੀਦ ਕਰ ਦਿੱਤਾ ਗਿਆ। ਇਸ ਤਰ੍ਹਾਂ ਬੰਦੀ ਛੋੜ ਦਿਹਾੜੇ ਦਾ ਸਬੰਧ ਭਾਈ ਮਨੀ ਸਿੰਘ ਜੀ ਦੀ ਸ਼ਹੀਦੀ ਨਾਲ ਜੁੜ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement