
ਖਾਲਸੇ ਦੀ ਸਥਾਪਨਾ ਕਰ ਕੇ ਗੁਰੂ ਸਾਹਿਬ ਨੇ ਇਕ ਨਵਾਂ ਪੰਥ ਸਿਰਜਿਆ ਅਤੇ ਜਾਤ-ਪਾਤ, ਰੰਗ-ਭੇਦ ਆਦਿ ਦੇ ਵਿਤਕਰੇ ਨੂੰ ਖਤਮ ਕਰ ਦਿੱਤਾ।
ਵਿਸਾਖੀ ਦਾ ਤਿਉਹਾਰ ਭਾਰਤੀ ਇਤਿਹਾਸ ਵਿਚ ਵਿਸ਼ੇਸ਼ ਮਹੱਤਤਾ ਰੱਖਦਾ ਹੈ। ਵਿਸ਼ੇਸ਼ ਕਰਕੇ ਸਿੱਖ ਇਤਿਹਾਸ ਵਿਚ ਇਸ ਦਿਨ ਨੂੰ ਖਾਲਸੇ ਦੇ ਜਨਮ ਦਿਹਾੜੇ ਵਜੋਂ ਮਨਾਇਆ ਜਾਂਦਾ ਹੈ। 1699 ਦੀ ਵਿਸਾਖੀ ਨੂੰ ਅਨੰਦਪੁਰ ਸਾਹਿਬ ਵਿਖੇ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ। ਇਸ ਲਈ ਸਮੂਹ ਸਿੱਖ ਭਾਈਚਾਰਾ ਇਸ ਦਿਨ ਨੂੰ ਖਾਲਸੇ ਦੇ ਜਨਮ ਦਿਹਾੜੇ ਵਜੋਂ ਮਨਾਉਂਦਾ ਹੈ।
Guru Gobind Singh Ji and Panj Pyare
ਇਸ ਦਿਨ ਨੂੰ ਵੈਸਾਖ ਮਹੀਨੇ ਦੇ ਪਹਿਲੇ ਦਿਨ ਮਨਾਇਆ ਜਾਂਦਾ ਹੈ। ਆਮ ਤੌਰ ‘ਤੇ ਇਹ ਤਿਉਹਾਰ ਹਾੜੀ ਦੀ ਫਸਲ ਪੱਕਣ ਦੀ ਖੁਸ਼ੀ ਵਿਚ ਵੀ ਮਨਾਇਆ ਜਾਂਦਾ ਹੈ। ਇਸ ਨੂੰ ਕਿਸਾਨਾਂ ਦਾ ਮੇਲਾ ਵੀ ਕਿਹਾ ਜਾਂਦਾ ਹੈ। ਇਸ ਦਿਨ ਕਈ ਥਾਵਾਂ 'ਤੇ ਭਾਰੀ ਮੇਲੇ ਆਦਿ ਵੀ ਲੱਗਦੇ ਹਨ ਅਤੇ ਕਈ ਗੁਰਦੁਆਰਿਆਂ ਵਿਚ ਧਾਰਮਿਕ ਸਮਾਗਮ ਵੀ ਕਰਵਾਏ ਜਾਂਦੇ ਹਨ।
ਖਾਲਸਾ ਪੰਥ ਦੀ ਸਥਾਪਨਾ
1699 ਵਿਚ ਵਿਸਾਖੀ ਵਾਲੇ ਦਿਨ ਗੁਰੂ ਗੋਬਿੰਦ ਸਿੰਘ ਜੀ ਨੇ ਅਨੰਦਪੁਰ ਸਾਹਿਬ ਵਿਚ ਇਕ ਮਹਾਨ ਸਭਾ ਬੁਲਾਈ ਸੀ, ਇਸ ਸਭਾ ਵਿਚ ਵੱਖ-ਵੱਖ ਥਾਵਾਂ ਤੋਂ ਲਗਭਗ 80 ਹਜ਼ਾਰ ਸਿੱਖ ਇਕੱਠੇ ਹੋਏ। ਜਦੋਂ ਸਭਾ ਸ਼ੁਰੂ ਹੋਈ ਤਾਂ ਗੁਰੂ ਸਾਹਿਬ ਨੇ ਮਿਆਨ ਵਿਚੋਂ ਤਲਵਾਰ ਕੱਢਦੇ ਹੋਏ ਕਿਹਾ, ਹੈ ਕੋਈ ਅਜਿਹਾ ਸਿੱਖ ਜੋ ਧਰਮ ਲਈ ਆਪਣੇ ਪ੍ਰਾਣਾਂ ਦਾ ਬਲਿਦਾਨ ਦੇ ਸਕੇ। ਇਹ ਸੁਣ ਕੇ ਸਭਾ ਸ਼ਾਂਤ ਹੋ ਗਈ ਅਤੇ ਪੰਜ ਸਿੱਖ ਵਾਰੋ ਵਾਰੀ ਉੱਠੇ ਅਤੇ ਉਹਨਾਂ ਨੇ ਗੁਰੂ ਸਾਹਿਬ ਨੂੰ ਆਪਣਾ ਆਪ ਸੌਂਪ ਦਿੱਤਾ।
Anandpur Sahib
ਗੁਰੂ ਸਾਹਿਬ ਨੇ ਉਹਨਾਂ ਪੰਜਾ ਸਿੰਘਾਂ ਨੂੰ ਅੰਮ੍ਰਿਤ ਛਕਾ ਕੇ ਪੰਜ ਪਿਆਰਿਆਂ ਦੀ ਪਦਵੀ ਦਿੱਤੀ ਅਤੇ ਬਾਅਦ ਵਿਚ ਉਹਨਾਂ ਪਾਸੋਂ ਆਪ ਅੰਮ੍ਰਿਤ ਛਕਿਆ। ਖਾਲਸੇ ਦੀ ਸਥਾਪਨਾ ਕਰ ਕੇ ਗੁਰੂ ਸਾਹਿਬ ਨੇ ਇਕ ਨਵਾਂ ਪੰਥ ਸਿਰਜਿਆ ਅਤੇ ਜਾਤ-ਪਾਤ, ਰੰਗ-ਭੇਦ ਆਦਿ ਦੇ ਵਿਤਕਰੇ ਨੂੰ ਖਤਮ ਕਰ ਦਿੱਤਾ। ਗੁਰੂ ਸਾਹਿਬ ਨੇ ਅੰਮ੍ਰਿਤ ਛਕਾਉਣ ਤੋਂ ਬਾਅਦ ਮਰਦਾਂ ਦੇ ਨਾਂਅ ਪਿੱਛੇ ‘ਸਿੰਘ’ ਅਤੇ ਔਰਤਾਂ ਦੇ ਨਾਂਅ ਪਿੱਛੇ ‘ਕੌਰ’ ਲਗਾਉਣ ਦਾ ਹੁਕਮ ਦਿੱਤਾ। ਅੰਮ੍ਰਿਤ ਛਕਾਉਣ ਤੋਂ ਬਾਅਦ ਕੇਸ, ਕੰਘਾ, ਕੜਾ, ਕਿਰਪਾਨ ਅਤੇ ਕਛਹਿਰਾ ਹਰ ਸਿੱਖ ਦੀ ਪੋਸ਼ਾਕ ਦਾ ਜ਼ਰੂਰੀ ਹਿੱਸਾ ਬਣ ਗਿਆ।
Creation of Khalsa Panth
ਜਲਿਆਂਵਾਲੇ ਬਾਗ ਅੰਮ੍ਰਿਤਸਰ ਦਾ ਸਾਕਾ
13 ਅਪ੍ਰੈਲ 1919 ਦੀ ਵਿਸਾਖੀ ਨੂੰ ਜਲਿਆਂਵਾਲੇ ਬਾਗ ਅੰਮ੍ਰਿਤਸਰ ਵਿਖੇ ਇਕੱਠੇ ਹੋਏ ਨਿਹੱਥੇ ਭਾਰਤੀਆਂ ਨੂੰ ਜਨਰਲ ਡਾਇਰ ਨੇ ਗੋਲੀਆਂ ਨਾਲ ਭੁੰਨ ਦਿੱਤਾ ਸੀ। ਇਸ ਸਾਕੇ ਵਿਚ ਲਗਭਗ 20,000 ਲੋਕ ਮਾਰੇ ਗਏ ਸਨ, ਜਿਨ੍ਹਾਂ ਵਿਚ ਬੱਚੇ, ਔਰਤਾਂ, ਬਜ਼ੁਰਗ ਆਦਿ ਸ਼ਾਮਿਲ ਸਨ।