ਵਿਸਾਖੀ ‘ਤੇ ਵਿਸ਼ੇਸ਼: ਖਾਲਸਾ ਪੰਥ ਦੀ ਸਾਜਨਾ ਦਾ ਇਤਿਹਾਸਿਕ ਦਿਵਸ

By : GAGANDEEP

Published : Apr 13, 2023, 1:52 pm IST
Updated : Apr 13, 2023, 1:52 pm IST
SHARE ARTICLE
photo
photo

ਖਾਲਸੇ ਦੀ ਸਥਾਪਨਾ ਕਰ ਕੇ ਗੁਰੂ ਸਾਹਿਬ ਨੇ ਇਕ ਨਵਾਂ ਪੰਥ ਸਿਰਜਿਆ ਅਤੇ ਜਾਤ-ਪਾਤ, ਰੰਗ-ਭੇਦ ਆਦਿ ਦੇ ਵਿਤਕਰੇ ਨੂੰ ਖਤਮ ਕਰ ਦਿੱਤਾ।

 

ਮੁਹਾਲੀ : ਵਿਸਾਖੀ ਦਾ ਤਿਉਹਾਰ ਭਾਰਤੀ ਇਤਿਹਾਸ ਵਿਚ ਵਿਸ਼ੇਸ਼ ਮਹੱਤਤਾ ਰੱਖਦਾ ਹੈ। ਵਿਸ਼ੇਸ਼ ਕਰਕੇ ਸਿੱਖ ਇਤਿਹਾਸ ਵਿਚ ਇਸ ਦਿਨ ਨੂੰ ਖਾਲਸੇ ਦੇ ਜਨਮ ਦਿਹਾੜੇ ਵਜੋਂ ਮਨਾਇਆ ਜਾਂਦਾ ਹੈ। 1699 ਦੀ ਵਿਸਾਖੀ ਨੂੰ ਅਨੰਦਪੁਰ ਸਾਹਿਬ ਵਿਖੇ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ। ਇਸ ਲਈ ਸਮੂਹ ਸਿੱਖ ਭਾਈਚਾਰਾ ਇਸ ਦਿਨ ਨੂੰ ਖਾਲਸੇ ਦੇ ਜਨਮ ਦਿਹਾੜੇ ਵਜੋਂ ਮਨਾਉਂਦਾ ਹੈ।  

ਇਸ ਦਿਨ ਨੂੰ ਵੈਸਾਖ ਮਹੀਨੇ ਦੇ ਪਹਿਲੇ ਦਿਨ ਮਨਾਇਆ ਜਾਂਦਾ ਹੈ। ਆਮ ਤੌਰ ‘ਤੇ ਇਹ ਤਿਉਹਾਰ ਹਾੜੀ ਦੀ ਫਸਲ ਪੱਕਣ ਦੀ ਖੁਸ਼ੀ ਵਿਚ ਵੀ ਮਨਾਇਆ ਜਾਂਦਾ ਹੈ। ਇਸ ਨੂੰ ਕਿਸਾਨਾਂ ਦਾ ਮੇਲਾ ਵੀ ਕਿਹਾ ਜਾਂਦਾ ਹੈ। ਇਸ ਦਿਨ ਕਈ ਥਾਵਾਂ 'ਤੇ ਭਾਰੀ ਮੇਲੇ ਆਦਿ ਵੀ ਲੱਗਦੇ ਹਨ ਅਤੇ ਕਈ ਗੁਰਦੁਆਰਿਆਂ ਵਿਚ ਧਾਰਮਿਕ ਸਮਾਗਮ ਵੀ ਕਰਵਾਏ ਜਾਂਦੇ ਹਨ।

ਖਾਲਸਾ ਪੰਥ ਦੀ ਸਥਾਪਨਾ

1699 ਵਿਚ ਵਿਸਾਖੀ ਵਾਲੇ ਦਿਨ ਗੁਰੂ ਗੋਬਿੰਦ ਸਿੰਘ ਜੀ ਨੇ ਅਨੰਦਪੁਰ ਸਾਹਿਬ ਵਿਚ ਇਕ ਮਹਾਨ ਸਭਾ ਬੁਲਾਈ ਸੀ, ਇਸ ਸਭਾ ਵਿਚ ਵੱਖ-ਵੱਖ ਥਾਵਾਂ ਤੋਂ ਲਗਭਗ 80 ਹਜ਼ਾਰ ਸਿੱਖ ਇਕੱਠੇ ਹੋਏ। ਜਦੋਂ ਸਭਾ ਸ਼ੁਰੂ ਹੋਈ ਤਾਂ ਗੁਰੂ ਸਾਹਿਬ ਨੇ ਮਿਆਨ ਵਿਚੋਂ ਤਲਵਾਰ ਕੱਢਦੇ ਹੋਏ ਕਿਹਾ, ਹੈ ਕੋਈ ਅਜਿਹਾ ਸਿੱਖ ਜੋ ਧਰਮ ਲਈ ਆਪਣੇ ਪ੍ਰਾਣਾਂ ਦਾ ਬਲਿਦਾਨ ਦੇ ਸਕੇ। ਇਹ ਸੁਣ ਕੇ ਸਭਾ ਸ਼ਾਂਤ ਹੋ ਗਈ ਅਤੇ ਪੰਜ ਸਿੱਖ ਵਾਰੋ ਵਾਰੀ ਉੱਠੇ ਅਤੇ ਉਹਨਾਂ ਨੇ ਗੁਰੂ ਸਾਹਿਬ ਨੂੰ ਆਪਣਾ ਆਪ ਸੌਂਪ ਦਿੱਤਾ।

ਗੁਰੂ ਸਾਹਿਬ ਨੇ ਉਹਨਾਂ ਪੰਜਾ ਸਿੰਘਾਂ ਨੂੰ ਅੰਮ੍ਰਿਤ ਛਕਾ ਕੇ ਪੰਜ ਪਿਆਰਿਆਂ ਦੀ ਪਦਵੀ ਦਿੱਤੀ ਅਤੇ ਬਾਅਦ ਵਿਚ ਉਹਨਾਂ ਪਾਸੋਂ ਆਪ ਅੰਮ੍ਰਿਤ ਛਕਿਆ। ਖਾਲਸੇ ਦੀ ਸਥਾਪਨਾ ਕਰ ਕੇ ਗੁਰੂ ਸਾਹਿਬ ਨੇ ਇਕ ਨਵਾਂ ਪੰਥ ਸਿਰਜਿਆ ਅਤੇ ਜਾਤ-ਪਾਤ, ਰੰਗ-ਭੇਦ ਆਦਿ ਦੇ ਵਿਤਕਰੇ ਨੂੰ ਖਤਮ ਕਰ ਦਿੱਤਾ। ਗੁਰੂ ਸਾਹਿਬ ਨੇ ਅੰਮ੍ਰਿਤ ਛਕਾਉਣ ਤੋਂ ਬਾਅਦ ਮਰਦਾਂ ਦੇ ਨਾਂਅ ਪਿੱਛੇ ‘ਸਿੰਘ’ ਅਤੇ ਔਰਤਾਂ ਦੇ ਨਾਂਅ ਪਿੱਛੇ ‘ਕੌਰ’ ਲਗਾਉਣ ਦਾ ਹੁਕਮ ਦਿੱਤਾ। ਅੰਮ੍ਰਿਤ ਛਕਾਉਣ ਤੋਂ ਬਾਅਦ ਕੇਸ, ਕੰਘਾ, ਕੜਾ, ਕਿਰਪਾਨ ਅਤੇ ਕਛਹਿਰਾ ਹਰ ਸਿੱਖ ਦੀ ਪੋਸ਼ਾਕ ਦਾ ਜ਼ਰੂਰੀ ਹਿੱਸਾ ਬਣ ਗਿਆ।

ਜਲਿਆਂਵਾਲੇ ਬਾਗ ਅੰਮ੍ਰਿਤਸਰ ਦਾ ਸਾਕਾ

13 ਅਪ੍ਰੈਲ 1919 ਦੀ ਵਿਸਾਖੀ ਨੂੰ ਜਲਿਆਂਵਾਲੇ ਬਾਗ ਅੰਮ੍ਰਿਤਸਰ ਵਿਖੇ ਇਕੱਠੇ ਹੋਏ ਨਿਹੱਥੇ ਭਾਰਤੀਆਂ ਨੂੰ ਜਨਰਲ ਡਾਇਰ ਨੇ ਗੋਲੀਆਂ ਨਾਲ ਭੁੰਨ ਦਿੱਤਾ ਸੀ। ਇਸ ਸਾਕੇ ਵਿਚ ਲਗਭਗ 20,000 ਲੋਕ ਮਾਰੇ ਗਏ ਸਨ, ਜਿਨ੍ਹਾਂ ਵਿਚ ਬੱਚੇ, ਔਰਤਾਂ, ਬਜ਼ੁਰਗ ਆਦਿ ਸ਼ਾਮਿਲ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਵੱਡੀਆਂ ਤੋਂ ਵੱਡੀਆਂ ਬਿਮਾਰੀਆਂ ਨੂੰ ਠੀਕ ਕਰ ਦਿੰਦੇ ਹਨ ਇਹ ਬੂਟੇ ਪਹਿਲੀ ਵਾਰ ਦੇਖੋ 10 ਤਰ੍ਹਾਂ ਦਾ ਪੁਦੀਨਾ

26 Jul 2024 9:31 AM

Big Breaking:ਸਿੱਧੂ ਮੂਸੇਵਾਲਾ ਕ.ਤ.ਲ.ਕਾਂ.ਡ ਨਾਲ ਜੁੜੀ ਅਹਿਮ ਖ਼ਬਰ! ਅੱਜ ਕੋਰਟ ਸੁਣਾ ਸਕਦੀ ਹੈ ਵੱਡਾ ਫੈਸਲਾ

26 Jul 2024 9:25 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:21 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:19 AM

Beadbi ਮਗਰੋਂ ਹੋਏ Goli kand 'ਚ ਗੋ/ਲੀ/ਆਂ ਦੇ ਖੋਲ ਚੁੱਕ ਲੈ ਗੀਆ ਸੀ ਇਕ Leader, ਕਿਹੜੇ ਅਫ਼ਸਰਾਂ ਤੋ ਲੈਕੇ ਲੀਡਰ

26 Jul 2024 9:15 AM
Advertisement