ਬਚਪਨ ਦਾ ਸਰਮਾਇਆ- ਫੱਟੀ, ਕਲਮ ਤੇ ਦਵਾਤ
Published : Jul 13, 2018, 1:11 am IST
Updated : Jul 13, 2018, 1:11 am IST
SHARE ARTICLE
Children Writing on Slate
Children Writing on Slate

ਫੱਟੀ, ਕਲਮ ਤੇ ਦਵਾਤ ਦਾ ਨਾਂ ਦਿਮਾਗ਼ ਵਿਚ ਆਉਂਦੇ ਸਾਰ ਹੀ ਬਹੁਤਿਆਂ ਨੂੰ ਅਪਣਾ ਬੀਤਿਆ ਬਚਪਨ ਤੇ ਬਚਪਨ ਦੀ ਖ਼ੁਸ਼ਬੋ ਯਾਦ ਆ ਜਾਂਦੀ ਹੈ........

ਫੱਟੀ, ਕਲਮ ਤੇ ਦਵਾਤ ਦਾ ਨਾਂ ਦਿਮਾਗ਼ ਵਿਚ ਆਉਂਦੇ ਸਾਰ ਹੀ ਬਹੁਤਿਆਂ ਨੂੰ ਅਪਣਾ ਬੀਤਿਆ ਬਚਪਨ ਤੇ ਬਚਪਨ ਦੀ ਖ਼ੁਸ਼ਬੋ ਯਾਦ ਆ ਜਾਂਦੀ ਹੈ। ਕੁੱਝ ਵਰ੍ਹੇ ਪਹਿਲਾਂ ਤਕ ਪ੍ਰਾਇਮਰੀ ਸਕੂਲਾਂ ਵਿਚ ਬੱਚੇ ਖ਼ੁਸ਼ੀ-ਖ਼ੁਸ਼ੀ ਫੱਟੀਆਂ, ਕਲਮਾਂ ਤੇ ਸਿਆਹੀ ਦੀਆਂ ਦਵਾਤਾਂ ਦੀ ਵਰਤੋਂ ਕਰਦੇ ਹੁੰਦੇ ਸਨ। ਗਾਚਨੀ ਨਾਲ ਫੱਟੀ ਪੋਚਣੀ, ਧੁੱਪ ਵਿਚ ਹਿਲਾ-ਹਿਲਾ ਕੇ ਸੁਕਾਉਣੀ, ਕਾਨਿਆਂ ਦੀ ਵਰਤੋਂ ਕਰ ਕੇ ਬਲੇਡ ਜਾਂ ਚਾਕੂ ਨਾਲ ਕਲਮ ਬਣਾਉਣੀ ਤੇ ਕਾਲੀ ਸਿਆਹੀ ਦੇ ਛੋਟੇ-ਛੋਟੇ ਪੈਕਟ ਦਵਾਤ ਵਿਚ ਪਾ ਕੇ ਪਾਣੀ ਮਿਲਾ ਕੇ ਸਿਆਹੀ ਤਿਆਰ ਕਰਨੀ ਤੇ ਕਈ ਵਾਰ ਸਿਆਹੀ ਨੂੰ ਗੂੜ੍ਹੀ ਬਣਾਉਣ ਲਈ ਉਸ ਵਿਚ ਛੋਟੀ ਜਿਹੀ ਗੁੜ ਦੀ ਡਲੀ ਪਾ ਦੇਣੀ, ਇਹ ਸੱਭ ਗੱਲਾਂ ਹੁਣ

ਬਸ ਯਾਦਾਂ ਵਿਚ ਹੀ ਰਹਿ ਗਈਆਂ ਹਨ। ਫੱਟੀਆਂ ਸੁੱਕ ਜਾਣ ਉਤੇ ਮਾਸਟਰ ਜੀ ਉਨ੍ਹਾਂ ਉੱਪਰ ਪੈਨਸਲ ਨਾਲ ਸਿੱਧੀਆਂ ਲਕੀਰਾਂ ਮਾਰ ਦਿੰਦੇ ਸਨ ਤੇ ਫਿਰ ਖ਼ਾਨਿਆਂ ਵਿਚ ਟੋਕਵੀਂ ਗਿਣਤੀ ਤੇ ਟੋਕਵੇਂ ਸ਼ਬਦ, ਸੁੰਦਰ ਲਿਖਾਈ ਜਾਂ ਸਕੂਲ ਦਾ ਕੰਮ ਕਰਵਾਉਂਦੇ ਹੁੰਦੇ ਸਨ। ਫੱਟੀ ਨੂੰ ਸਕੂਲ ਦੇ ਨੇੜੇ ਚਲਦੇ ਖ਼ਾਲੇ ਜਾਂ ਹੋਰ ਪਾਣੀ ਦੇ ਸੋਮੇ ਕੋਲ ਜਾ ਕੇ ਸਾਰੇ ਬੱਚੇ ਜਮਾਤ ਅਨੁਸਾਰ ਫੱਟੀਆਂ ਧੋ ਲੈਂਦੇ ਸਨ। ਸਚਮੁੱਚ ਫੱਟੀ, ਕਲਮ ਤੇ ਦਵਾਤ ਨਾਲ ਲਿਖੀ ਸੁੰਦਰ ਲਿਖਾਈ ਤੇ ਬਣੀ ਬਣਤਰ ਦੀ ਰੀਸ ਨਹੀਂ ਸੀ ਹੁੰਦੀ। ਉਦੋਂ ਸਕੂਲਾਂ ਵਿਚ ਅੱਜ ਵਾਂਗ ਬੱਚਿਆਂ ਨੂੰ ਦੁਪਹਿਰ ਦਾ ਭੋਜਨ ਨਹੀਂ ਸੀ ਮਿਲਦਾ ਹੁੰਦਾ ਸਗੋਂ ਖਾਣ ਵਾਲੀ ਪੰਜੀਰੀ ਮਿਲਦੀ ਹੁੰਦੀ ਸੀ। ਛੁੱਟੀ ਹੋਣ ਵੇਲੇ ਇਸੇ

ਫੱਟੀ ਉਤੇ ਦੋ-ਦੋ, ਤਿੰਨ-ਤਿੰਨ ਮੁੱਠਾਂ ਪੰਜੀਰੀ ਪਾ ਕੇ ਬੱਚੇ ਪੰਜੀਰੀ ਖਾਂਦੇ-ਖਾਂਦੇ ਖ਼ੁਸ਼ੀ-ਖ਼ੁਸ਼ੀ ਘਰਾਂ ਨੂੰ ਜਾਂਦੇ ਹੁੰਦੇ ਸਨ। ਉਸ ਸਮੇਂ ਅੱਜ ਵਾਂਗ ਪੈੱਨ, ਕਾਪੀਆਂ ਆਦਿ ਦਾ ਪ੍ਰਚਲਨ ਨਹੀਂ ਸੀ ਹੁੰਦਾ। ਬੱਚੇ ਕਿਤਾਬਾਂ ਅਕਸਰ ਪੁਰਾਣੇ ਕਪੜੇ ਜਾਂ ਪਲਾਸਟਿਕ ਦੇ ਥੈਲਿਆਂ ਤੋਂ ਬਣਾਏ ਹੋਏ ਬਸਤੇ ਤੇ ਫੱਟੀਆਂ ਹੱਥਾਂ ਵਿਚ ਫੜ ਕੇ ਸਕੂਲ ਲਿਆਉਂਦੇ ਸੀ। ਅੱਜ ਦੇ ਬੱਚਿਆਂ ਨੂੰ ਸ਼ਾਇਦ ਫੱਟੀ, ਗਾਚਨੀ, ਕਲਮ ਤੇ ਦਵਾਤ ਦਾ ਪਤਾ ਹੀ ਨਾ ਹੋਵੇ। ਫੱਟੀ, ਕਲਮ ਤੇ ਦਵਾਤ ਨਾਲ ਪੜ੍ਹਾਉਣ ਦਾ ਤਰੀਕਾ ਬਹੁਤ ਸਾਦਾ, ਸਸਤਾ, ਚਿਰ ਸਥਾਈ ਤੇ ਪ੍ਰਭਾਵਸ਼ਾਲੀ ਸੀ। ਰਲ ਮਿਲ ਕੇ ਫੱਟੀਆਂ ਪੋਚਣਾ, ਰਲ ਕੇ ਫੱਟੀਆਂ ਲਿਖਣਾ, ਕਲਮਾਂ ਤਿਆਰ ਕਰਨੀਆਂ, ਦਵਾਤਾਂ ਦੀ ਰਲ-ਮਿਲ ਕੇ

ਵਰਤੋਂ ਕਰਨੀ ਤੇ ਇਕੱਠੇ ਹੋ ਕੇ ਸਾਰੇ ਬੱਚਿਆਂ ਨੇ ਫੱਟੀਆਂ ਧੋਣੀਆਂ ਜਾਂ ਫੱਟੀਆਂ ਸੁਕਾਉਣ ਨਾਲ ਬੱਚਿਆਂ ਵਿਚ ਮਿਲਵਰਤਨ, ਆਪਸੀ ਸਾਂਝ, ਭਾਈਚਾਰਕ ਪਿਆਰ, ਮੇਲ-ਜੋਲ ਤੇ ਇਕ ਦੂਜੇ ਨੂੰ ਸਮਝਣ ਦੀ ਜਿਥੇ ਇਕ ਨਵੀਂ ਤੇ ਨੈਤਿਕ ਸਿਖਿਆ ਤੇ ਭਾਵਨਾ ਮਿਲਦੀ ਹੁੰਦੀ ਸੀ, ਉਥੇ ਹੀ ਇਕੱਠੇ ਰਹਿ ਕੇ ਤੇ ਬਰਾਬਰ ਰਲ-ਮਿਲ ਕੇ ਕੰਮ ਕਰ ਕੇ ਬੱਚਿਆਂ ਦੇ ਕੋਮਲ ਮਨਾਂ ਵਿਚ ਇਕਸਾਰਤਾ ਤੇ ਸਮਾਨਤਾ ਦੀ ਸੂਝਬੂਝ ਵੀ ਪੈਦਾ ਹੁੰਦੀ ਸੀ ਅਤੇ ਇਸ ਤਰ੍ਹਾਂ ਬੱਚਿਆਂ ਨੂੰ ਜਾਤ-ਪਾਤ, ਊਚ-ਨੀਚ, ਛੂਆ-ਛੂਤ ਤੇ ਅਮੀਰ-ਗ਼ਰੀਬ ਦੇ ਵਖਰੇਵੇਂ, ਬੁਰਾਈਆਂ ਤੇ ਸਮਾਜਕ ਕੁਰੀਤੀਆਂ ਤੇ ਅਸਮਾਨਤਾਵਾਂ ਤੋਂ ਉੱਪਰ ਉਠ ਕੇ ਸੋਚਣ, ਕੰਮ ਕਰਨ ਤੇ ਸਮਾਜਕ-ਸਮਤੋਲ ਬਣਾ ਕੇ,

ਸਮਾਜਕ ਏਕਤਾ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਵੀ ਜਾਣੇ-ਅਣਜਾਣੇ ਸਿਖਿਆ ਤੇ ਗੁੜ੍ਹਤੀ ਮਿਲ ਜਾਂਦੀ ਸੀ। ਅੱਜ ਸਮਾਂ ਬਦਲ ਚੁਕਾ ਹੈ, ਅੱਜ ਬੱਚਿਆਂ ਦੇ ਬਸਤੇ ਮੋਟੀਆਂ-ਮੋਟੀਆਂ ਕਿਤਾਬਾਂ, ਕਾਪੀਆਂ ਤੇ ਭਾਂਤ-ਭਾਂਤ ਦੀ ਲਿਖਣ ਸਮੱਗਰੀ ਨਾਲ ਭਰਦੇ ਜਾ ਰਹੇ ਹਨ, ਜੋ ਕਿ ਆਰਥਕ ਪੱਖੋਂ ਕਾਫ਼ੀ ਬੋਝਲ ਵੀ ਹੈ।  ਸਚਮੁੱਚ ਫੱਟੀ, ਕਲਮ ਤੇ ਦਵਾਤ ਦੀ ਕੋਈ ਰੀਸ ਨਹੀਂ, ਇਸ ਦੀ ਸਮਾਜਕ, ਆਰਥਕ ਤੇ ਇਤਿਹਾਸਕ ਪੱਖੋਂ ਸਾਨੂੰ ਬਹੁਤ ਦੇਣ ਰਹੀ ਹੈ। ਇਸ ਦਾ ਸੱਭ ਤੋਂ ਵੱਡਾ ਫ਼ਾਇਦਾ ਕਾਗ਼ਜ਼ ਦੀ ਵਰਤੋਂ ਨੂੰ ਰੋਕ ਕੇ ਦਰੱਖ਼ਤਾਂ ਆਦਿ ਦੀ ਕਟਾਈ ਨਾ ਹੋਣ ਦੇਣਾ ਵੀ ਸੀ।

ਸਚਮੁੱਚ ਫੱਟੀ, ਕਲਮ ਤੇ ਦਵਾਤ ਦੀ ਮਨੁੱਖ ਦੇ ਜੀਵਨ ਵਿਚ ਬਹੁਤ ਅਹਿਮੀਅਤ ਰਹੀ ਹੈ। ਫੱਟੀ, ਕਲਮ ਤੇ ਦਵਾਤ ਨੂੰ ਯਾਦ ਕਰਦਿਆਂ ਪ੍ਰਾਇਮਰੀ ਸਕੂਲ, ਪ੍ਰਾਇਮਰੀ ਪੱਧਰ ਦੀ ਪੜ੍ਹਾਈ, ਬਚਪਨ, ਬਚਪਨ ਦੇ ਸੰਗੀ- ਸਾਥੀ, ਅਧਿਆਪਕ ਤੇ ਬਚਪਨ ਦੀਆਂ ਅਣਭੋਲ ਅਠਖੇਲੀਆਂ ਦਿਲੋ ਦਿਮਾਗ਼ ਉਤੇ ਛਾ ਜਾਂਦੀਆਂ ਹਨ ਤੇ ਮਨ ਕੁੱਝ ਸਮੇਂ ਲਈ ਸ਼ਾਂਤ ਤੇ ਭਾਵੁਕ ਹੋ ਜਾਂਦਾ ਹੈ। 'ਫੱਟੀ, ਕਲਮ ਤੇ ਦਵਾਤ, ਅੱਜ ਬਣ ਗਏ ਵਿਰਸੇ ਦੀ ਬਾਤ।'
ਸੰਪਰਕ : 94785-61356

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement