ਗੁਰੂ ਅਮਰਦਾਸ ਜੀ ਦੀ ਯਾਦ ਵਿਚ ਸੁਸ਼ੋਭਿਤ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ
Published : Sep 13, 2019, 12:59 pm IST
Updated : Sep 14, 2019, 9:24 am IST
SHARE ARTICLE
Goindwal Sahib
Goindwal Sahib

ਸ੍ਰੀ ਗੁਰੂ ਅੰਗਦ ਦੇਵ ਜੀ ਦੇ ਹੁਕਮ ਨਾਲ ਗੁਰੂ ਅਮਰਦਾਸ ਜੀ ਨੇ ਪਵਿੱਤਰ ਇਤਿਹਾਸਕ ਨਗਰ ਸ੍ਰੀ ਗੋਇੰਦਵਾਲ ਸਾਹਿਬ ਨੂੰ ਸਿੱਖ ਧਰਮ ਦਾ ਪ੍ਰਚਾਰ-ਪ੍ਰਸਾਰ ਕੇਂਦਰ ਸਥਾਪਤ ਕੀਤਾ।

ਸ੍ਰੀ ਗੁਰੂ ਅੰਗਦ ਦੇਵ ਜੀ ਦੇ ਹੁਕਮ ਨਾਲ ਸ੍ਰੀ ਗੁਰੂ ਅਮਰਦਾਸ ਜੀ ਨੇ ਪਵਿੱਤਰ ਇਤਿਹਾਸਕ ਨਗਰ ਸ੍ਰੀ ਗੋਇੰਦਵਾਲ ਸਾਹਿਬ ਨੂੰ ਸਿੱਖ ਧਰਮ ਦਾ ਪ੍ਰਚਾਰ-ਪ੍ਰਸਾਰ ਕੇਂਦਰ ਸਥਾਪਤ ਕੀਤਾ। ਗੁਰੂ ਅਮਰਦਾਸ ਜੀ ਨੇ ਸੰਗਤਾਂ ਦੀ ਆਤਮਿਕ ਤੇ ਸੰਸਾਰਿਕ ਤ੍ਰਿਪਤੀ, ਤਨ-ਮਨ ਦੀ ਪਵਿੱਤਰਤਾ, ਊਚ-ਨੀਚ, ਜਾਤ-ਪਾਤ ਦੇ ਭੇਦ-ਭਾਵ ਨੂੰ ਦੂਰ ਕਰਨ ਲਈ 84 ਪੌੜੀਆਂ ਵਾਲੀ ਬਾਉਲੀ ਸਾਹਿਬ ਦੀ ਰਚਨਾ ਕਰਵਾਈ। ਇਹ ਇਤਿਹਾਸਕ ਸਥਾਨ ਜਿਥੇ ਕੁਦਰਤੀ ਨਜ਼ਾਰਿਆਂ ਨਾਲ ਭਰਪੂਰ, ਅਤਿ ਸੁੰਦਰ ਤੇ ਰਮਣੀਕ ਹੈ, ਉਥੇ ਪ੍ਰਬੰਧ ਪੱਖੋਂ ਵੀ ਆਦਰਸ਼ਕ ਹੈ।

guru amar das jiguru amar das ji

ਇਤਿਹਾਸਕ ਮਹੱਤਤਾ ਦਾ ਅੰਦਾਜ਼ਾ ਸਹਿਜੇ ਹੀ ਹੋ ਸਕਦਾ ਹੈ ਕਿ ਅੱਜ ਵੀ ਗੋਇੰਦਵਾਲ ਸਿੱਖੀ ਦਾ ਧੁਰਾ ਹੈ, ਲੋਕ ਕਥਨ ਪ੍ਰਸਿੱਧ ਹੈ। ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬਾਣੀ ਦਾ ਸੰਗ੍ਰਹਿ ਵੀ ਇਥੇ ਹੀ ਬਾਬਾ ਮੋਹਨ ਜੀ ਵਾਲੀਆਂ ਪੋਥੀਆਂ ਨਾਲ ਹੁੰਦਾ ਹੈ। ‘ਦੋਹਿਤਾ ਬਾਣੀ ਦਾ ਬੋਹਿਥਾ’ ਪੰਚਮ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਵੀ ਇਸ ਸੁਹਾਵਣੀ ਧਰਤ ‘ਤੇ ਹੋਇਆ। ਗੁਰੂ ਅਮਰਦਾਸ ਜੀ 1552 ਈ: ਵਿਚ ਇੱਥੇ ਹੀ ਗੁਰਗੱਦੀ ਤੇ ਬਿਰਾਜਮਾਨ ਹੋਏ। ਅਕਬਰ ਬਾਦਸ਼ਾਹ ਵੀ ਆਤਮਿਕ ਤ੍ਰਿਪਤੀ ਵਾਸਤੇ ਗੁਰੂ ਅਮਰਦਾਸ ਜੀ ਦੇ ਦਰਸ਼ਨਾਂ ਨੂੰ ਉਚੇਚਾ ਹਾਜ਼ਰ ਹੋਇਆ।

Guru Arjan Dev JiGuru Arjan Dev Ji

ਪੰਜਾਬ ਦਾ ਮੌਸਮੀ ਤਿਉਹਾਰ ਵਿਸਾਖੀ, ਇਤਿਹਾਸਕ ਤੌਰ ‘ਤੇ ਸਿੱਖ ਜੋੜ ਮੇਲੇ ਵਜੋਂ ਇੱਥੇ ਮਨਾਉਣੀ ਸ਼ੁਰੂ ਹੋਇਆ।ਗੋਇੰਦਵਾਲ ਸਾਹਿਬ ਦੀ ਬਾਉਲੀ ਸਾਹਿਬ ਤੇ ਹੋਰ ਗੁਰ ਅਸਥਾਨਾਂ ਦੀ ਸੇਵਾ ਪਹਿਲਾਂ ਮਿਸਲਾਂ ਦੇ ਸਰਦਾਰਾਂ ਤੇ ਫਿਰ ਮਹਾਰਾਜਾ ਰਣਜੀਤ ਸਿੰਘ ਨੇ ਕਰਵਾਈ।  ਗੁਰਦੁਆਰਾ ਬਾਉਲੀ ਸਾਹਿਬ ਗੋਇੰਦਵਾਲ ਦਾ ਮੁੱਖ ਅਸਥਾਨ ਹੈ। ਦਰਸ਼ਨ ਇਸ਼ਨਾਨ ਲਈ ਦੇਸ਼ ਵਿਦੇਸ਼ ਤੋਂ ਸੰਗਤਾਂ ਭਾਰੀ ਗਿਣਤੀ ਵਿਚ ਆਉਂਦੀਆਂ ਹਨ। ਪ੍ਰਕਾਸ਼ ਅਸਥਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਚਾਰ-ਮੰਜ਼ਲੀ ਸ਼ਾਨਦਾਰ ਇਮਾਰਤ 1938-44 ਵਿਚ ਬਣਾਈ ਗਈ। ਯਾਤਰੂਆਂ ਦੀ ਸਹੂਲਤ ਵਾਸਤੇ ਸ੍ਰੀ ਗੁਰੂ ਅਮਰਦਾਸ ਤੇ ਸ੍ਰੀ ਗੁਰੂ ਅਰਜਨ ਦੇਵ ਨਿਵਾਸ, ਬਾਥਰੂਮਾਂ ਸਮੇਤ 55 ਕਮਰੇ ਹਨ। ਸ੍ਰੀ ਗੁਰੂ ਅਮਰਦਾਸ ਲੰਗਰ ਦਾ ਪ੍ਰਬੰਧ ਆਦਰਸ਼ਕ ਹੈ।

LangarLangar

ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਪ੍ਰਮੁੱਖ ਧਾਰਮਿਕ ਤੇ ਇਤਿਹਾਸਕ ਕੇਂਦਰ ਹੈ ਜੋ ਰੇਲਵੇ ਸਟੇਸ਼ਨ ਤਰਨ-ਤਾਰਨ ਤੋਂ 24 ਕਿਲੋਮੀਟਰ ਦੀ ਦੂਰੀ ‘ਤੇ ਸਥਿਤ ਹੈ। ਬਿਆਸ-ਗੋਇੰਦਵਾਲ ਰੇਲਵੇ ਅਤੇ ਤਰਨ-ਤਾਰਨ, ਕਪੂਰਥਲਾ ਜੰਡਿਆਲਾ ਆਦਿ ਸ਼ਹਿਰਾਂ ਨਾਲ ਸੜਕੀ ਮਾਰਗ ਨਾਲ ਜੁੜਿਆ ਹੈ। ਬੱਸ ਸਟੈਂਡ ਗੋਇੰਦਵਾਲ ਤੋਂ ਕੇਵਲ 400 ਮੀਟਰ ਦੀ ਦੂਰੀ ‘ਤੇ ਗੁਰਦੁਆਰਾ ਸਾਹਿਬ ਸੁਭਾਇਮਾਨ ਹੈ। ਇਸ ਪਾਵਨ ਅਸਥਾਨ ਦੇ ਨਾਲ ਖੂਹ ਗੁਰੂ ਅਮਰਦਾਸ ਜੀ, ਗੁਰਦੁਆਰਾ ਚੌਬਾਰਾ ਸਾਹਿਬ ਆਦਿ ਦੇਖਣ ਯੋਗ ਹਨ। ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਗੁਰਪੁਰਬ ਤੇ ਜੋਤੀ-ਜੋਤਿ ਸਮਾਉਣ ਦਾ ਦਿਹਾੜਾ ਵੱਡੀ ਪੱਧਰ ‘ਤੇ ਮਨਾਏ ਜਾਂਦੇ ਹਨ। ਪਹਿਲੀ, ਦੂਜੀ, ਪੰਜਵੀਂ ਤੇ ਦਸਵੀਂ ਪਾਤਸ਼ਾਹੀ ਦਾ ਆਗਮਨ ਗੁਰਪੁਰਬ ਪੰਥਕ ਸ਼ਾਨੋ-ਸ਼ੌਕਤ ਨਾਲ ਮਨਾਏ ਜਾਂਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Weather Update: ਪੈ ਗਏ ਗੜ੍ਹੇ, ਭਾਰੀ ਮੀਂਹ ਨੇ ਮੌਸਮ ਕੀਤਾ ਠੰਢਾ, ਤੁਸੀਂ ਵੀ ਦੱਸੋ ਆਪਣੇ ਇਲਾਕੇ ਦਾ ਹਾਲ |

19 Apr 2024 4:31 PM

Barnala News: ਪੰਜਾਬ 'ਚ ਬਹੁਤ ਵੱਡਾ ਸਕੂਲੀ ਵੈਨ ਨਾਲ ਹਾਦਸਾ,14 ਜਵਾਕ ਹੋਏ ਜਖ਼ਮੀ, ਮਾਪੇ ਵੀ ਪਹੁੰਚ ਗਏ | LIVE

19 Apr 2024 4:12 PM

Chandigarh News: ਰੱਬਾ ਆਹ ਕਹਿਰ ਕਿਸੇ 'ਤੇ ਨਾਂਹ ਕਰੀਂ, ਸੁੱਤੇ ਪਰਿਵਾਰ ਤੇ ਡਿੱਗਿਆ ਲੈਂਟਰ, ਮਾਂ ਤਾਂ ਤੋੜ ਗਈ ਦਮ,

19 Apr 2024 3:52 PM

Ludhiana News: ਦਿਲ ਰੋ ਪੈਂਦਾ ਦਿਲਰੋਜ਼ ਦੇ ਮਾਪੇ ਦੇਖ ਕੇ..ਦਫ਼ਨ ਵਾਲੀ ਥਾਂ ਤੇ ਪਹੁੰਚ ਕੇ ਰੋ ਪਏ ਸਾਰੇ,ਤੁਸੀ ਵੀ....

19 Apr 2024 3:32 PM

Big Breaking: 'ਨਾ ਮਜੀਠੀਆ ਫੋਨ ਚੁਕਦੇ ਨਾ ਬਾਦਲ.. ਮੈਂ ਕਿਹੜਾ ਤਨਖਾਹ ਲੈਂਦਾ ਹਾਂ' ਤਲਬੀਰ ਗਿੱਲ ਨੇ ਫਿਰ ਦਿਖਾਏ....

19 Apr 2024 2:26 PM
Advertisement