ਸ੍ਰੀ ਗੁਰੂ ਅਮਰਦਾਸ ਜੀ ਦਾ ਸਿੱਖ ਧਰਮ ਨੂੰ ਸੰਸਥਾਈ ਯੋਗਦਾਨ
Published : Sep 13, 2019, 1:26 pm IST
Updated : Sep 20, 2020, 7:42 am IST
SHARE ARTICLE
Shri Guru Amardas Ji
Shri Guru Amardas Ji

ਸ੍ਰੀ ਗੁਰੂ ਨਾਨਕ ਦੇਵ ਜੀ ਨੇ ਦੇਸ-ਪ੍ਰਦੇਸ ਵਿਚ ਜਾ ਕੇ ਲੋਕਾਂ ਨੂੰ ਹਲੂਣਿਆ ਅਤੇ ਜਾਗ੍ਰਿਤ ਕੀਤਾ।

ਸ੍ਰੀ ਗੁਰੂ ਅਮਰਦਾਸ ਜੀ ਦਾ ਸਮਾਂ ਸਿੱਖ ਧਰਮ ਦੇ ਇਤਿਹਾਸ ਵਿਚ ਇਕ ਮੀਲ ਪੱਥਰ ਹੈ। ਸ੍ਰੀ ਗੁਰੂ ਅਮਰਦਾਸ ਜੀ ਦਾ ਗੁਰਿਆਈ ਸਮਾਂ (੧੫੫੨-੧੫੭੪ ਈ: ਤਕ) ਸਿੱਖ ਧਰਮ ਦੀ ਪ੍ਰਗਤੀ ਤੇ ਪਾਸਾਰ ਦਾ ਸਮਾਂ ਰਿਹਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਿੱਖ ਧਰਮ ਦੀ ਬੁਨਿਆਦ ਰੱਖੀ ਅਤੇ ਫਿਰ ਉਸ ਨੂੰ ਅੱਗੇ ਤੋਰਨ ਲਈ ਸ੍ਰੀ ਗੁਰੂ ਅੰਗਦ ਦੇਵ ਜੀ ਨੇ ਜੋ ਕਾਰਜ ਅਰੰਭੇ, ਉਨ੍ਹਾਂ ਨੂੰ ਸ੍ਰੀ ਗੁਰੂ ਅਮਰਦਾਸ ਜੀ ਨੇ ਨੇਪਰੇ ਚਾੜ੍ਹਿਆ।

Gurdwara Sahib Gurdwara Sahib

ਸ੍ਰੀ ਗੁਰੂ ਅਮਰਦਾਸ ਜੀ ਦੀ ਸਿੱਖ ਧਰਮ ਨੂੰ ਦੇਣ ਦੇ ਸਬੰਧ ਵਿਚ ਡਾ. ਇੰਦੂ ਭੂਸ਼ਣ ਬੈਨਰਜੀ ਲਿਖਦੇ ਹਨ, “ਸ੍ਰੀ ਗੁਰੂ ਅਮਰਦਾਸ ਜੀ ਦੇ ਅਧੀਨ ਸਿੱਖ ਧਰਮ ਨੇ ਆਪਣੀ ਇਕ ਵੱਖਰੀ ਹੋਂਦ ਵਿਕਸਿਤ ਕੀਤੀ। ਸਿੱਖ ਧਰਮ ਨੂੰ ਇਕ ਅਲੱਗ ਸੰਸਥਾ ਦਾ ਸਰੂਪ ਪ੍ਰਾਪਤ ਹੋ ਗਿਆ ਅਤੇ ਉਸ ਵਿਚ ਪੁਰਾਣੇ ਰੀਤੀ ਰਿਵਾਜ ਅਤੇ ਰਸਮਾਂ ਦੀ ਥਾਂ ਨਵੇਂ ਰੀਤੀ ਰਿਵਾਜ ਸ਼ੁਰੂ ਕੀਤੇ ਗਏ।” ਜਦੋਂ ਸ੍ਰੀ ਗੁਰੂ ਅਮਰਦਾਸ ਜੀ ਗੁਰਗੱਦੀ ਉੱਤੇ ਬੈਠੇ ਤਾਂ ਉਨ੍ਹਾਂ ਦੇ ਸਾਹਮਣੇ ਸਭ ਤੋਂ ਵੱਡੀ ਸਮੱਸਿਆ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਲਾਈ ਸਿੱਖ ਲਹਿਰ ਨੂੰ ਸਥਿਰ ਰੱਖਣ ਤੇ ਅੱਗੇ ਵਧਾਉਣ ਦੀ ਸੀ।

ਸ੍ਰੀ ਗੁਰੂ ਨਾਨਕ ਦੇਵ ਜੀ ਨੇ ਦੇਸ-ਪ੍ਰਦੇਸ ਵਿਚ ਜਾ ਕੇ ਲੋਕਾਂ ਨੂੰ ਹਲੂਣਿਆ ਅਤੇ ਜਾਗ੍ਰਿਤ ਕੀਤਾ। ਉਨ੍ਹਾਂ ਨੂੰ ਆਪਣੇ ਸਮੇਂ ਦੇ ਧਾਰਮਿਕ, ਸਮਾਜਿਕ ਤੇ ਰਾਜਸੀ ਦੰਭੀਆਂ ਅਤੇ ਜਾਬਰਾਂ ਵਿਰੁੱਧ ਬਲਵਾਨ ਅਵਾਜ਼ ਬੁਲੰਦ ਕਰਨੀ ਪਈ ਸੀ। ਇਕ ਪਾਸੇ ਉਨ੍ਹਾਂ ਨੇ ਲੋਕਾਂ ਨੂੰ ਅਜਿਹੇ ਦੰਭੀਆਂ ਆਦਿਕ ਤੋਂ ਸੁਚੇਤ ਕੀਤਾ ਤੇ ਦੂਜੇ ਪਾਸੇ ਨਵੇਂ ਜੀਵਨ ਦੀ ਸਿਖਲਾਈ ਦਿੱਤੀ। ਪੁਰਾਣੇ ਨੂੰ ਢਾਹੁਣਾ ਅਤੇ ਨਵੇਂ ਨੂੰ ਉਸਾਰਨਾ ਹਰ ਕ੍ਰਾਂਤੀਕਾਰੀ ਦਾ ਦੋਹਰਾ ਕਰਤੱਵ ਹੁੰਦਾ ਹੈ।

Gurdwara Sahib Gurdwara Sahib

ਸ੍ਰੀ ਗੁਰੂ ਨਾਨਕ ਸਾਹਿਬ ਜੀ ਦਾ ਕਾਰਜ ਖੇਤਰ ਬਹੁਤ ਵਿਸ਼ਾਲ ਸੀ। ਉਨ੍ਹਾਂ ਨੇ ਥਾਂ-ਥਾਂ ਨਵੇਂ ਜੀਵਨ ਦੇ ਬੀਜ ਖਿਲਾਰੇ ਅਤੇ ਉਨ੍ਹਾਂ ਨੂੰ ਪੁੰਗਰਨ ਲਈ ਹਰ ਥਾਂ ਆਪਣੇ ਪ੍ਰਤੀਨਿਧਾਂ ਨੂੰ ਸਾਥੀਆਂ ਦੀ ਅਗਵਾਈ ਕਰਨ ਲਈ ਸਥਾਪਿਤ ਕੀਤਾ। ਸ੍ਰੀ ਗੁਰੂ ਅਮਰਦਾਸ ਜੀ ਨੇ ਆਪਣੀ ਪੂਰੀ ਸਮਰੱਥਾ ਨਾਲ ਸ੍ਰੀ ਗੁਰੂ ਨਾਨਕ ਸਾਹਿਬ ਜੀ ਦਾ ਬਿੰਬ ਕਾਇਮ ਰੱਖਿਆ। ਪਰ ਉਨ੍ਹਾਂ ਦੇ ਸਮੇਂ ਤਕ ਪੰਜਾਬ ਦੇ ਲੋਕਾਂ ਦੀ ਜਾਣ-ਪਛਾਣ ਸਿੱਖ ਲਹਿਰ ਨਾਲ ਅੱਗੇ ਨਾਲੋਂ ਕਾਫੀ ਡੂੰਘੀ ਹੋ ਚੁੱਕੀ ਸੀ।

ਸ੍ਰੀ ਗੁਰੂ ਅਮਰਦਾਸ ਜੀ ਦੇ ਸਮੇਂ ਤਕ ਉਨ੍ਹਾਂ ਦੇ ਛੋਟੇ-ਛੋਟੇ ਸਮੂਹ ਹੋਂਦ ਵਿਚ ਆ ਚੁੱਕੇ ਸਨ। ਸ੍ਰੀ ਗੁਰੂ ਅਮਰਦਾਸ ਜੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਲਹਿਰ ਦੇ ਨਵੇਂ ਬਣ ਰਹੇ ਸਮੂਹਿਕ ਰੂਪ ਨੂੰ ਸਹੀ ਸੇਧ ਵਿਚ ਰੱਖਣਾ ਸੀ। ਸ੍ਰੀ ਗੁਰੂ ਅਮਰਦਾਸ ਜੀ ਦੇ ਗੁਰੂ ਕਾਲ ਵਿਚ ਸਿੱਖ ਧਰਮ ਦਾ ਸੰਸਥਾਈ ਰੂਪ ਤੇ ਅਕਾਰ ਨਿਖਰਣ ਲੱਗ ਪਿਆ। ਸਮਾਜ ਵਿਚ ਨਵੇਂ ਨਿਯਮਾਂ ਤੇ ਸੰਸਥਾਵਾਂ ਨੂੰ ਪ੍ਰਚਲਿਤ ਕਰ ਸਕਣਾ ਸੂਝਵਾਨ ਆਗੂ ਦਾ ਕਰਤੱਵ ਹੁੰਦਾ ਹੈ। ਸ੍ਰੀ ਗੁਰੂ ਅਮਰਦਾਸ ਜੀ ਨੇ ੧੫੫੨ ਈ: ਤੋਂ ੧੫੭੪ ਈ: ਤਕ ਨਿਰੰਤਰ ੨੨ ਸਾਲ ਗੁਰੂ ਕਰਤੱਵ ਨਿਭਾਇਆ ਹੈ।

Gurdwara Sahib Gurdwara Sahib

ਗੁਰੂ-ਕਰਤੱਵ ਵਿੱਚੋਂ ਸਿੱਖ ਸੰਗਤ ਦੀ ਜੱਥੇਬੰਦੀ, ਬਾਉਲੀ ਸਾਹਿਬ ਦੀ ਸਿਰਜਨਾ, ਵਰਨ ਭੇਦ ਦਾ ਖਾਤਮਾ, ਸਤੀ ਦੀ ਰਸਮ ਨੂੰ ਬੰਦ ਕਰਨਾ, ਪ੍ਰਚਾਰ ਹਿਤ ਬਾਈ ਮੰਜੀਆਂ ਦੀ ਸਥਾਪਨਾ, ਅਕਾਲੀ ਬਾਣੀ ਦਾ ਪ੍ਰਕਾਸ਼, ਸ੍ਰੀ ਅੰਮ੍ਰਿਤਸਰ ਸ਼ਹਿਰ ਦੀ ਕਲਪਨਾ ਆਦਿ ਅਜਿਹੇ ਕਰਤੱਵ ਸਨ ਜਿਨ੍ਹਾਂ ਤੋਂ ਪਤਾ ਚਲਦਾ ਹੈ ਕਿ ਗੁਰੂ ਸਾਹਿਬ ਦਾ ਅਨੁਭਵ ਵਿਸ਼ਾਲ, ਸਾਰਥਕ ਤੇ ਸਿਰਜਨਾਤਮਿਕ ਸੀ। ਜੀ. ਐਸ. (ਛਾਬੜਾ) ਅਨੁਸਾਰ, “ਸ੍ਰੀ ਗੁਰੂ ਅਮਰਦਾਸ ਜੀ ਦੇ ਸਮੇਂ ਸਿੱਖੀ ਦਾ ਘੇਰਾ ਦਿਨ¬ਬ-ਦਿਨ ਵਿਸ਼ਾਲ ਹੁੰਦਾ ਜਾ ਰਿਹਾ ਸੀ।

ਇਸ ਆਸ਼ੇ ਨੂੰ ਮੁੱਖ ਰੱਖ ਕੇ ਸ੍ਰੀ ਗੁਰੂ ਅਮਰਦਾਸ ਜੀ ਨੇ ਸਾਰੇ ਸਿੱਖ ਜਗਤ ਨੂੰ ੨੨ ਹਿੱਸਿਆ ਵਿਚ ਵੰਡਿਆ ਤੇ ਇਨ੍ਹਾਂ ਥਾਵਾਂ ਉੱਤੇ ਸਿੱਖੀ ਦਾ ਪ੍ਰਚਾਰ ਕਰਨ ਵਾਸਤੇ ਯੋਗ ਤੇ ਮੁਖੀ ਸਿੱਖਾਂ ਨੂੰ ਨਿਯਤ ਕੀਤਾ ਜਾਂਦਾ ਸੀ। ਜਿਸ ਗੁਰਸਿੱਖ ਨੂੰ ਸਤਿਗੁਰੂ ਵੱਲੋਂ ਪ੍ਰਚਾਰਕ ਨਿਯੁਕਤ ਕੀਤਾ ਜਾਂਦਾ, ... ਆਖਿਆ ਜਾਂਦਾ ਸੀ ਕਿ ਉਸ ਨੂੰ ‘ਮੰਜੀ’ ਦੀ ਬਖ਼ਸ਼ਿਸ਼ ਹੋਈ ਹੈ। ਕਿਉਂਕਿ ਸਿੱਖੀ ਦਾ ਪ੍ਰਚਾਰ ਕਰਨ ਵਾਲੇ ਆਮ ਤੌਰ ’ਤੇ ਸੰਗਤਾਂ ਨੂੰ ਮੰਜੀ ’ਤੇ ਬੈਠ ਕੇ ਹੀ ਉਪਦੇਸ਼ ਦਿੰਦੇ ਸਨ ਇਸ ਲਈ ਗੁਰੂ ਸਾਹਿਬ ਦੇ ਸਮੇਂ ਤੋਂ ਹੀ ‘ਮੰਜੀ’ ਦਾ ਸ਼ਬਦ ਪ੍ਰਚਾਰਕਾਂ ਲਈ ਵਰਤਿਆ ਜਾਣ ਲੱਗਾ।”

Gurdwara Sahib Gurdwara Sahib

ਸਿੱਖ ਧਰਮ ਦੇ ਵਿਕਾਸ ਵਿਚ ਸ੍ਰੀ ਗੁਰੂ ਅਮਰਦਾਸ ਜੀ ਦਾ ਇਕ ਹੋਰ ਅਹਿਮ ਯੋਗਦਾਨ ‘ਗੋਇੰਦਵਾਲ’ ਨਗਰ ਦੀ ਸਥਾਪਨਾ ਕਰਨਾ ਸੀ। ਸ੍ਰੀ ਗੁਰੂ ਅਮਰਦਾਸ ਜੀ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦੀ ਆਗਿਆ ਲੈ ਕੇ ‘ਗੋਇੰਦਵਾਲ’ ਨਗਰ ਦੀ ਸਥਾਪਨਾ ਕੀਤੀ ਕਿਉਂਕਿ ਸ੍ਰੀ ਗੁਰੂ ਅੰਗਦ ਦੇਵ ਜੀ ਨੇ ਆਪਣੀ ਦੂਰ-ਦ੍ਰਿਸ਼ਟੀ ਨਾਲ ਇਹ ਅਨੁਭਵ ਕਰ ਲਿਆ ਸੀ ਕਿ ਕਿਸੇ ਵੇਲੇ ਇਹ ਸਥਾਨ ਸਿੱਖੀ ਪ੍ਰਚਾਰ ਦਾ ਵੱਡਾ ਕੇਂਦਰ ਬਣ ਸਕਦਾ ਹੈ।

ਇਸ ਲਈ ਆਪ ਨੇ ਨਵਾਂ ਨਗਰ ਵਸਾਉਣ ਦੀ ਜਿੰਮੇਵਾਰੀ ਆਪਣੇ ਪਰਮ ਸੇਵਕ (ਸ੍ਰੀ ਗੁਰੂ) ਅਮਰਦਾਸ ਜੀ ਨੂੰ ਸੌਂਪ ਦਿੱਤੀ। ਸ੍ਰੀ ਗੁਰੂ ਅਮਰਦਾਸ ਜੀ ਨੇ ਜਿੱਥੇ ਅਧਿਆਤਮਿਕ ਤੇ ਵਪਾਰਕ ਦ੍ਰਿਸ਼ਟੀ ਤੋਂ ਗੋਇੰਦਵਾਲ ਸਾਹਿਬ ਦੀ ਸਿਰਜਨਾ ਕਰਨੀ ਸ਼ੁਰੂ ਕਰ ਦਿੱਤੀ, ਉੱਥੇ ਨਾਲ ਹੀ ਨਾਲ ਉਨ੍ਹਾਂ ਦੀਆਂ ਸਮਾਜਿਕ ਤੇ ਆਰਥਿਕ ਲੋੜਾਂ ਪੂਰੀਆਂ ਕਰਨ ਵੱਲ ਵੀ ਪੂਰਨ ਤੌਰ ਤੇ ਚੇਤੰਨ ਸਨ। ਸ੍ਰੀ ਗੁਰੂ ਅਮਰਦਾਸ ਜੀ ਨੇ ਕਈ ਸਾਲ ਦਰਿਆ ਬਿਆਸ ਦੇ ਕਿਨਾਰੇ ਗੋਇੰਦਵਾਲ ਸਾਹਿਬ ਬਤੀਤ ਕੀਤੇ ਅਤੇ ਇਸ ਸਮੇਂ ਦੌਰਾਨ ਹੀ ਉਨ੍ਹਾਂ ਨੇ ਪੰਗਤ ਤੇ ਸੰਗਤ ਦੀ ਪਰੰਪਰਾ ਨੂੰ ਮਜ਼ਬੂਤ ਕੀਤਾ।

Gurdwara Sri Ber SahibGurdwara 

ਉੱਥੇ ਹੀ ਗੁਰੂ ਸਾਹਿਬ ਨੇ ਭਾਈ ਜੇਠਾ ਜੀ ਦੀ ਆਚਰਣ ਉਸਾਰੀ ਕੀਤੀ, ਉਨ੍ਹਾਂ ਨੂੰ ਗੁਰਗੱਦੀ ਬਖ਼ਸ਼ੀ ਤੇ “ਦੋਹਿਤਾ-ਬਾਣੀ ਦਾ ਬੋਹਿਥਾ” ਦੀ ਅਸੀਸ ਬਾਲਕ (ਗੁਰੂ) ਅਰਜਨ ਦੇਵ ਨੂੰ ਦਿੱਤੀ। ਇਸੇ ਅਸਥਾਨ ’ਤੇ ਸਿੱਖ ਕੌਮ ਦੇ ਮਹਾਨ ਵਿਦਵਾਨ ਭਾਈ ਗੁਰਦਾਸ ਜੀ ਦੀ ਪ੍ਰਤਿਭਾ ਦੀ ਉਸਾਰੀ ਹੋਈ। ਗੋਇੰਦਵਾਲ ਸਾਹਿਬ ਸਿੱਖ ਸਭਿਆਚਾਰ ਦਾ ਕੇਂਦਰ ਬਣਿਆ। ਸ੍ਰੀ ਗੁਰੂ ਅਮਰਦਾਸ ਜੀ ਨੇ ਆਪਣੇ ਗੁਰੂ ਕਾਲ ਵਿਚ ਇੱਥੇ ਇਕ ਬਾਉਲੀ ਦਾ ਨਿਰਮਾਣ ਕਰਵਾਇਆ।

ਬਾਉਲੀ ਸਾਹਿਬ ਦੀ ਰਚਨਾ ਨੇ ਸਿੱਖ ਧਰਮ ਵਿਚ ਇਕ ਬੜਾ ਵੱਡਾ ਪਰਿਵਰਤਨ ਲਿਆਂਦਾ। ਸਿੱਖ ਵੈਸਾਖੀ, ਦੀਵਾਲੀ ਅਤੇ ਹੋਰ ਦਿਨਾਂ ਉੱਤੇ ਗੋਇੰਦਵਾਲ ਸਾਹਿਬ ਆ ਕੇ ਇਕੱਤਰ ਹੋਣੇ ਸ਼ੁਰੂ ਹੋ ਗਏ। ਇਸ ਤਰ੍ਹਾਂ ਦੀਆਂ ਇਕੱਤਰਤਾਵਾਂ ਨੇ ਸਿੱਖਾਂ ਵਿਚ ਸੰਗਠਨ ਤੇ ਏਕਤਾ ਦੀ ਭਾਵਨਾ ਨੂੰ ਜਨਮ ਦਿੱਤਾ ਅਤੇ ਉਨ੍ਹਾਂ ਨੂੰ ਇੱਕ ਕੇਂਦਰ ਨਾਲ ਜੋੜ ਕੇ ਜਥੇਬੰਦੀ ਵਿਚ ਇਕਸੁਰਤਾ ਪੈਦਾ ਕੀਤੀ। ਇਸ ਬਾਉਲੀ ਸਾਹਿਬ ਦੀ ਸਿਰਜਨਾ ਨੇ ਜਾਤ-ਪਾਤ ਦੇ ਅਖੌਤੀ ਬੰਧਨਾਂ ਨੂੰ ਵੀ ਕਰਾਰੀ ਚੋਟ ਮਾਰੀ।

Gurdwara Kandh Sahib Gurdwara Kandh Sahib

ਜਾਤਿ ਕਾ ਗਰਬੁ ਨਾ ਕਰੀਅਹੁ ਕੋਈ॥ ਬ੍ਰਹਮੁ ਬਿੰਦੇ ਸੋ ਬ੍ਰਾਹਮਣ ਹੋਈ॥
ਜਾਤਿ ਕਾ ਗਰਬੁ ਨਾ ਕਰਿ ਮੂਰਖ ਗਵਾਰਾ॥ ਇਸੁ ਗਰਬ ਤੇ ਚਲਹਿ ਬਹੁਤੁ ਵਿਕਾਰਾ॥ (ਅੰਗ ੧੧੨੭)

ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਦੇਗ ਵਿਚ ਉਬਾਲ, ਤੱਤੀ ਤਵੀ ਉੱਤੇ ਬਿਠਾ ਕੇ ਸਿਰ ਉੱਤੇ ਤੱਤੀ ਰੇਤਾ ਪਾ ਕੇ ਸਖ਼ਤ ਤਸੀਹੇ ਦਿੱਤੇ ਗਏ। ਸੁਆਲ ਇਹ ਸੀ ਕਿ ਤੁਹਾਡਾ ਰਸਤਾ ਝੂਠ ਦੀ ਦੁਕਾਨ ਹੈ, ਇਸ ਨੂੰ ਬੰਦ ਕਰੋ। ਗੁਰੂ ਜੀ ਦਾ ਜੁਆਬ ਸੀ ਕਿ ਇਹ ਝੂਠ ਦੀ ਦੁਕਾਨ ਨਹੀਂ ਸੱਚ ਦਾ ਮਾਰਗ ਹੈ, ਇਹ ਰਹਿੰਦੀ ਦੁਨੀਆਂ ਤਕ ਚੱਲੇਗਾ।

ਅਖੀਰ ਉਨ੍ਹਾਂ ਨੂੰ ਹੋਰ ਤਸੀਹੇ ਦੇਣ ਲਈ ਦਰਿਆ ਰਾਵੀ ਵਿਚ ਡੂੰਘੇ ਪਾਣੀਆਂ ਵਿਚ ਰੋੜ੍ਹ ਕੇ ਸ਼ਹੀਦ ਕਰ ਦਿੱਤਾ ਗਿਆ। ਆਪਣੇ ਪ੍ਰਾਣਾਂ ਦੀ ਆਹੂਤੀ ਦੇ ਕੇ ਉਨ੍ਹਾਂ ਸਮਝਾਇਆ ਕਿ ਸਿੱਖੀ ਮਾਰਗ ਸੱਚ ਦਾ ਮਾਰਗ ਹੈ। ਇਹ ਸਿੱਖ ਧਰਮ ਦੇ ਦਾਇਰੇ ਵਿਚ ਹੋਈ ਪਹਿਲੀ ਸ਼ਹਾਦਤ ਸੀ। ਇਸੇ ਲਈ ਹੀ ਤਾਂ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਸ਼ਹੀਦਾਂ ਦੇ ਸਿਰਤਾਜ ਕਿਹਾ ਜਾਂਦਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement