ਸਿੱਖ ਪੰਥ ਲਈ ਮਹੱਤਵਪੂਰਨ ਹੈ ਬੰਦੀ ਛੋੜ ਦਿਵਸ
Published : Nov 13, 2020, 11:24 am IST
Updated : Nov 13, 2020, 11:24 am IST
SHARE ARTICLE
Bandi Chhor Divas
Bandi Chhor Divas

ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਬੇਮਿਸਾਲ ਤੇ ਸ਼ਾਂਤਮਈ ਸ਼ਹਾਦਤ ਨੇ ਸਿੱਖ ਇਤਿਹਾਸ ਵਿਚ ਇਕ ਕ੍ਰਾਂਤੀਕਾਰੀ ਮੋੜ ਲੈ ਆਂਦਾ।

ਬੰਦੀ ਛੋੜ ਦਿਵਸ ਸਿੱਖਾਂ ਦਾ ਇਕ ਮਹੱਤਵਪੂਰਨ ਤਿਉਹਾਰ ਹੈ। ਇਹ ਤਿਉਹਾਰ ਦੀਵਾਲੀ ਵਾਲੇ ਦਿਨ ਮਨਾਇਆ ਜਾਂਦਾ ਹੈ। ਸਿੱਖ ਜਗਤ ਵਿਚ ਬੰਦੀ-ਛੋੜ ਦਿਵਸ ਸਿੱਖ ਮਾਨਸਿਕਤਾ ਨਾਲ ਜੁੜਿਆ ਹੋਇਆ ਇਕ ਅਹਿਮ ਦਿਨ ਹੈ। ਸਿੱਖ ਇਤਿਹਾਸ ਨਾਲ ਇਸ ਤਿਉਹਾਰ ਦਾ ਸੰਬੰਧ ਉਸ ਸਮੇਂ ਤੋਂ ਜੁੜਿਆ, ਜਦੋਂ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗਵਾਲੀਅਰ ਦੇ ਕਿਲੇ ਵਿਚੋਂ 52 ਰਾਜਿਆਂ ਸਮੇਤ ਰਿਹਾਅ ਹੋ ਕੇ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਵਿਖੇ ਪਹੁੰਚੇ। ਉਸ ਦਿਨ ਦੀਵਾਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਸੀ। ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਬੇਮਿਸਾਲ ਤੇ ਸ਼ਾਂਤਮਈ ਸ਼ਹਾਦਤ ਨੇ ਸਿੱਖ ਇਤਿਹਾਸ ਵਿਚ ਇਕ ਕ੍ਰਾਂਤੀਕਾਰੀ ਮੋੜ ਲੈ ਆਂਦਾ। 

bandi chor

ਗੁਰੂ ਸਾਹਿਬ ਜੀ ਦੀ ਅਦੁੱਤੀ ਸ਼ਹਾਦਤ ਤੋਂ ਬਾਅਦ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਗੁਰਗੱਦੀ ਦੀ ਪ੍ਰੰਪਰਾਗਤ ਰਸਮ ਨੂੰ ਸਮੇਂ ਦੀ ਲੋੜ ਮੁਤਾਬਿਕ ਬਦਲਿਆ ਅਤੇ ਗੁਰਿਆਈ ਧਾਰਨ ਕਰਦੇ ਸਮੇਂ ਮੀਰੀ ਤੇ ਪੀਰੀ ਦੀਆਂ ਦੋ ਕਿਰਪਾਨਾਂ ਪਹਿਨੀਆਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਸਿਰਜਣਾ ਕੀਤੀ, ਜਿਥੇ ਦੀਵਾਨ ਸਜਦੇ ਅਤੇ ਗੁਰਬਾਣੀ ਕੀਰਤਨ ਦੇ ਨਾਲ-ਨਾਲ ਬੀਰਰਸੀ ਵਾਰਾਂ ਵੀ ਗਾਈਆਂ ਜਾਣ ਲੱਗੀਆਂ। ਗੁਰੂ ਸਾਹਿਬ ਨੇ ਸਿੱਖ ਸੰਗਤਾਂ ਨੂੰ ਦਰਸ਼ਨਾਂ ਲਈ ਆਉਂਦੇ ਸਮੇਂ ਚੰਗੇ ਨਸਲੀ ਘੋੜੇ ਅਤੇ ਸ਼ਸਤਰ ਲਿਆਉਣ ਦੇ ਆਦੇਸ਼ ਵੀ ਜਾਰੀ ਕੀਤੇ। ਅਣਖੀਲੇ ਗੱਭਰੂਆਂ ਦੀ ਫੌਜ ਤਿਆਰ ਕਰਕੇ ਉਹਨਾਂ ਨੂੰ ਯੁੱਧ ਦੀ ਸਿਖਲਾਈ ਦਿੱਤੀ ਜਾਣ ਲੱਗੀ।

bandi chor

ਲੋਹਗੜ੍ਹ ਕਿਲੇ ਦੀ ਸਥਾਪਨਾ ਕੀਤੀ। ਗੁਰੂ-ਘਰ ਦੇ ਵਿਰੋਧੀਆਂ ਨੇ ਗੁਰੂ ਸਾਹਿਬ ਵਿਰੁੱਧ ਜਹਾਂਗੀਰ ਦੇ ਕੰਨ ਭਰਨੇ ਸ਼ੁਰੂ ਕਰ ਦਿੱਤੇ, ਜਿਸ ਦੇ ਫ਼ਲਸਰੂਪ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੂੰ ਪੰਜਾਬ ਵਿਚ ਬਗ਼ਾਵਤ ਨੂੰ ਸ਼ਹਿ ਦੇਣ ਦੇ ਦੋਸ਼ ਵਿਚ ਗਵਾਲੀਅਰ ਦੇ ਕਿਲੇ ਵਿਚ ਨਜ਼ਰਬੰਦ ਕਰ ਦਿੱਤਾ ਗਿਆ। ਗੁਰੂ ਸਾਹਿਬ ਦੇ ਪਹੁੰਚਣ ਨਾਲ ਗਵਾਲੀਅਰ ਦੇ ਕਿਲੇ 'ਚ ਦੋਵੇਂ ਵੇਲੇ ਕੀਰਤਨ ਅਤੇ ਸਤਿਸੰਗ ਹੋਣ ਲੱਗਾ। ਉਧਰ ਗੁਰੂ ਸਾਹਿਬ ਦੀ ਨਜ਼ਰਬੰਦੀ ਲੰਬੀ ਹੋ ਜਾਣ ਕਾਰਨ ਸਿੱਖਾਂ ਵਿਚ ਬੇਚੈਨੀ ਵਧਣ ਲੱਗੀ। ਸਿੱਖ ਸੰਗਤਾਂ ਦਾ ਇਕ ਜਥਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰਕੇ ਬਾਬਾ ਬੁੱਢਾ ਜੀ ਦੀ ਅਗਵਾਈ ਵਿੱਚ ਗਵਾਲੀਅਰ ਲਈ ਰਵਾਨਾ ਹੋਇਆ। ਜਦੋਂ ਇਹ ਜਥਾ ਗਵਾਲੀਅਰ ਦੇ ਕਿਲੇ ਅੰਦਰ ਪਹੁੰਚਿਆ ਤਾਂ ਸੰਗਤਾਂ ਨੂੰ ਗੁਰੂ ਸਾਹਿਬ ਨਾਲ ਮੁਲਾਕਾਤ ਜਾਂ ਦਰਸ਼ਨ ਕਰਨ ਦੀ ਇਜਾਜ਼ਤ ਨਾ ਮਿਲ ਸਕੀ। 

Bandi Chhor Divas

ਦੂਜੇ ਪਾਸੇ ਸਾਂਈਂ ਮੀਆਂ ਮੀਰ ਵੱਲੋਂ ਗੁਰੂ ਜੀ ਦੀ ਰਿਹਾਈ ਸਬੰਧੀ ਜਹਾਂਗੀਰ ਨਾਲ ਗੱਲਬਾਤ ਨੂੰ ਕਾਮਯਾਬੀ ਮਿਲੀ ਪਰ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਇਕੱਲਿਆਂ ਰਿਹਾਅ ਹੋਣਾ ਸਵੀਕਾਰ ਨਾ ਕੀਤਾ। ਗੁਰੂ ਸਾਹਿਬ ਦੀ ਰਹਿਮਤ ਸਦਕਾ ਕਿਲੇ ਵਿਚ ਨਜ਼ਰਬੰਦ 52 ਰਾਜਪੂਤ ਰਾਜਿਆਂ ਨੂੰ ਵੀ ਬੰਦੀਖਾਨੇ ਤੋਂ ਮੁਕਤੀ ਮਿਲੀ। ਇਸ ਦਿਨ ਤੋਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ 'ਬੰਦੀ-ਛੋੜ' ਦਾਤਾ ਦੇ ਨਾਂਅ ਨਾਲ ਵੀ ਜਾਣਿਆ ਜਾਣ ਲੱਗਾ।

Bandi Chhor Divas

ਰਿਹਾਆ ਹੋਣ ਤੋਂ ਬਾਅਦ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਪੁੱਜੇ, ਉਸ ਦਿਨ ਦੀਵਾਲੀ ਦਾ ਦਿਨ ਸੀ। ਸਿੱਖ ਸੰਗਤਾਂ ਨੇ ਘਰਾਂ ਵਿਚ ਘਿਓ ਦੇ ਦੀਵੇ ਜਗਾਏ। ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਖੁਸ਼ੀ ਵਿੱਚ ਦੀਪਮਾਲਾ ਕੀਤੀ ਗਈ।

Diwali
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM
Advertisement