ਦੇਸ਼ ਦਾ 76 ਵਾਂ ਆਜ਼ਾਦੀ ਦਿਹਾੜਾ, ਜਾਣੋ ਇਸ ਦਿਨ ਦਾ ਇਤਿਹਾਸ ਅਤੇ ਮਹੱਤਵ
Published : Aug 14, 2022, 12:49 pm IST
Updated : Aug 15, 2022, 7:59 am IST
SHARE ARTICLE
photo
photo

ਇਸ ਦਿਨ ਦੇਸ਼ ਦੇ ਪ੍ਰਧਾਨ ਮੰਤਰੀ ਦਿੱਲੀ ਦੇ ਲਾਲ ਕਿਲ੍ਹੇ ਤੇ ਕੌਮੀ ਝੰਡਾ ਲਹਿਰਾਉਂਦੇ ਹਨ

 

  ਨਵੀਂ ਦਿੱਲੀ :15 ਅਗਸਤ ਨੂੰ ਦੇਸ਼ ਵਿਚ 76ਵਾਂ ਅਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ। 15 ਅਗਸਤ ਦੇ ਦਿਨ ਹੀ ਦੇਸ਼ ਨੂੰ ਅੰਗਰੇਜ਼ਾਂ ਦੀ ਗੁਲਾਮੀ ਤੋਂ ਆਜ਼ਾਦੀ ਮਿਲੀ ਸੀ। ਅਜਿਹੇ ਵਿਚ ਅਜ਼ਾਦੀ ਦਿਹਾੜਾ ਦੇਸ਼ ਦੇ ਹਰ ਵਿਅਕਤੀ ਲਈ ਬੇਹੱਦ ਮਹੱਤਵ ਰੱਖਦਾ ਹੈ। ਇਸ ਦਿਨ ਦੇਸ਼ ਦੇ ਪ੍ਰਧਾਨ ਮੰਤਰੀ ਦਿੱਲੀ ਦੇ ਲਾਲ ਕਿਲ੍ਹੇ ਤੇ ਕੌਮੀ ਝੰਡਾ ਲਹਿਰਾਉਂਦੇ ਹਨ। 15 ਅਗਸਤ ਨੂੰ ਸਕੂਲਾਂ ਤੋਂ ਲੈ ਕੇ ਦਫ਼ਤਰਾਂ ਵਿਚ ਤਿਰੰਗਾ ਲਹਿਰਾਇਆ ਜਾਂਦਾ ਹੈ।

 

Independence DayIndependence Day

 

ਇਸ ਦਿਨ ਝੰਡਾ ਲਹਿਰਾਉਣ ਦੇ ਸਮਾਰੋਹ, ਪਰੇਡ ਅਤੇ ਸੱਭਿਆਚਾਕਰ ਪ੍ਰੋਗਰਾਮਾਂ ਦਾ ਅਯੋਜਨ ਕੀਤਾ ਜਾਂਦਾ ਹੈ। ਪੂਰਾ ਦੇਸ਼ ਇਸ ਦਿਹਾੜੇ ਨੂੰ ਬਹੁਤ ਧੂਮਧਾਮ ਨਾਲ ਮਨਾਉਂਦਾ ਹੈ।  ਭਾਰਤੀ ਲੋਕ ਇਸ ਦਿਨ ਪੌਸ਼ਾਕ, ਸਮਾਨ, ਘਰਾਂ ਅਤੇ ਵਾਹਨਾਂ ਤੇ ਰਾਸ਼ਟਰੀ ਝੰਡਾ ਲਗਾ ਕੇ ਇਸ ਦਿਹਾੜੇ ਨੂੰ ਮਨਾਉਂਦੇ ਹਨ। ਸਕੂਲਾਂ ਵਿਚ ਵੀ ਸੱਭਿਆਚਾਰਕ ਪ੍ਰੋਗਰਾਮਾਂ ਅਤੇ ਭਾਸ਼ਣ ਪ੍ਰਤੀਯੋਗਤਾਵਾਂ ਦਾ ਆਯੋਜਨ ਹੁੰਦਾ ਹੈ।

Independence DayIndependence Day

 

15 ਅਗਸਤ 1947 ਭਾਰਤ ਲਈ ਬਹੁਤ ਖੁਸ਼ਕਿਸਮਤ ਵਾਲਾ ਦਿਨ ਸੀ। ਇਸ ਦਿਨ ਅੰਗਰੇਜ਼ਾਂ ਦੀ ਗੁਲਾਮੀ ਦੇ ਕਰੀਬ 200 ਸਾਲਾਂ ਬਾਅਦ, ਸਾਡੇ ਦੇਸ਼ ਨੂੰ ਆਜ਼ਾਦੀ ਮਿਲੀ। ਬਹੁਤ ਸਾਰੇ ਆਜ਼ਾਦੀ ਘੁਲਾਟੀਆਂ ਨੇ ਭਾਰਤ ਨੂੰ ਆਜ਼ਾਦੀ ਦਿਵਾਉਣ ਲਈ ਆਪਣੀਆਂ ਜਾਨਾਂ ਗੁਆ ਦਿੱਤੀਆਂ। ਆਜ਼ਾਦੀ ਘੁਲਾਟੀਆਂ ਦੇ ਸੰਘਰਸ਼ ਤੋਂ ਬਾਅਦ ਭਾਰਤ ਬ੍ਰਿਟਿਸ਼ ਸ਼ਾਸਨ ਤੋਂ ਆਜ਼ਾਦ ਹੋਇਆ ਸੀ। ਉਸ ਸਮੇਂ ਤੋਂ ਲੈ ਕੇ ਅੱਜ ਤੱਕ 15 ਅਗਸਤ ਨੂੰ ਅਜ਼ਾਦੀ ਦਿਹਾੜਾ ਯਾਨੀ ਸੁਤੰਤਰਤਾ ਦਿਵਸ ਮੰਨਿਆ ਜਾਂਦਾ ਹੈ।

Independence DayIndependence Day

ਸੁਤੰਤਰਤਾ ਦਿਵਸ ਨੂੰ ਭਾਰਤ ਵਿਚ ਰਾਸ਼ਟਰੀ ਛੁੱਟੀ ਹੁੰਦੀ ਹੈ। ਇਸ ਤੋਂ ਇਕ ਦਿਨ ਪਹਿਲਾਂ ਭਾਰਤ ਦੇ ਰਾਸ਼ਟਰਪਤੀ ਦੇਸ਼ ਦੇ ਸਾਹਮਣੇ ਸੰਬੋਧਨ ਕਰਦੇ ਹਨ। ਜਿਸ ਨੂੰ ਰੇਡੀਓ ਦੇ ਨਾਲ ਨਾਲ ਟੀਵੀ ਚੈਨਲਾਂ ‘ਤੇ ਵੀ ਦਿਖਾਇਆ ਜਾਂਦਾ ਹੈ। ਇਸ ਦਿਨ ਅਤਿਵਾਦ ਦੇ ਖਤਰੇ ਨੂੰ ਮੱਦੇਨਜ਼ਰ ਰੱਖਦੇ ਹੋਏ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਵੀ ਕੀਤੇ ਜਾਂਦੇ ਹਨ। ਦੇਸ਼ ਦੀ ਰਾਜਧਾਨੀ ਦੇ ਨਾਲ ਦੇਸ਼ ਦੇ ਸਾਰੇ ਸੂਬਿਆਂ ਵਿਚ ਵੀ ਮੁੱਖ ਮੰਤਰੀ ਤਿਰੰਗਾ ਲਹਿਰਾਉਂਦੇ ਹਨ।

Independence DayIndependence Day

15 ਅਗਸਤ ਨੂੰ ਸਾਡੇ ਮਹਾਨ ਸੁਤੰਤਰਤਾ ਫ਼ੌਜੀਆਂ ਨੂੰ ਸ਼ਰਧਾਂਜਲੀ ਦਿੱਤੀ ਜਾਂਦੀ ਅਤੇ ਉਹਨਾਂ ਦਾ ਸਨਮਾਨ ਕੀਤਾ ਜਾਂਦਾ ਹੈ। ਇਸ ਦਿਨ ਦੇਸ਼ ਭਗਤੀ ਦੇ ਗੀਤ ਅਤੇ ਨਾਅਰੇ ਲਗਾਏ ਜਾਂਦੇ ਹਨ। ਕੁੱਝ ਲੋਕ ਪਤੰਗ ਉਡਾ ਕੇ ਆਜ਼ਾਦੀ ਦਾ ਦਿਹਾੜਾ ਮਨਾਉਂਦੇ ਹਨ। ਭਾਰਤ ਦੇ ਹਰ ਸਾਲ ਸੁਤੰਤਰਤਾ ਦਿਵਸ 15 ਅਗਸਤ ਨੂੰ ਮਨਾਇਆ ਜਾਂਦਾ ਹੈ। ਹਰ ਵਿਅਕਤੀ ਲਈ ਸੁਤੰਤਰਤਾ ਦਾ ਵਿਸ਼ੇਸ਼ ਮਹੱਤਵ ਹੁੰਦਾ ਹੈ।

15 ਅਗਸਤ 1947 ਨੂੰ ਭਾਰਤ ਨੂੰ ਅੰਗਰੇਜ਼ਾਂ ਦੀ ਗੁਲਾਮੀ ਤੋਂ ਸੁਤੰਤਰਤਾ ਮਿਲੀ ਸੀ। ਸੁਤੰਤਰਤਾ ਦਿਵਸ ਨੂੰ ਲੋਕ ਰਾਸ਼ਟਰੀ ਤਿਉਹਾਰ ਦੇ ਰੂਪ ਵਿਚ ਮਨਾਉਂਦੇ ਹਨ। ਕਈ ਸਾਲਾਂ ਦੇ ਸੰਘਰਸ਼ ਤੋਂ ਬਾਅਦ ਹੀ ਭਾਰਤ ਨੂੰ ਅਜ਼ਾਦੀ ਮਿਲੀ ਸੀ ਅਤੇ 14 ਤੇ 15 ਅਗਸਤ 1947 ਦੀ ਰਾਤ ਦੇ ਮੱਧ ਨੂੰ ਭਾਰਤ ਇਕ ਸੁਤੰਤਰ ਦੇਸ਼ ਬਣਿਆ ਸੀ। ਦਿੱਲੀ ਦੇ ਲਾਲ ਕਿਲ੍ਹੇ ਵਿਚ ਪੰਡਿਤ ਜਵਾਹਰ ਲਾਲ ਨਹਿਰੂ ਨੇ ਪਹਿਲੀ ਵਾਰ ਝੰਡਾ ਲਹਿਰਾਇਆ ਸੀ।

ਉਹਨਾਂ ਨੇ ਰਾਤ ਦੇ ਮੱਧ ਵਿਚ ਭਾਸ਼ਣ ਦਿੱਤਾ। ਪੂਰੇ ਰਾਸ਼ਟਰ ਨੇ ਉਹਨਾਂ ਨੂੰ ਪੂਰੀ ਖੁਸ਼ੀ ਅਤੇ ਸੰਤੁਸ਼ਟੀ ਨਾਲ ਸੁਣਿਆ। ਉਦੋਂ ਤੋਂ ਹਰ ਸਾਲ ਸੁਤੰਤਰਤਾ ਦਿਵਸ ਤੇ ਪ੍ਰਧਾਨ ਮੰਤਰੀ ਪੁਰਾਣੀ ਦਿੱਲੀ ਵਿਚ ਲਾਲ ਕਿਲ੍ਹੇ ਤੇ ਰਾਸ਼ਟਰੀ ਝੰਡਾ ਲਹਿਰਾਉਂਦੇ ਹਨ ਅਤੇ ਜਨਤਾ ਨੂੰ ਸੰਬੋਧਿਤ ਕਰਦੇ ਹਨ। ਇਸ ਦੇ ਨਾਲ ਹੀ ਤਿਰੰਗੇ ਨੂੰ 21 ਤੋਪਾਂ ਦੀ ਸਲਾਮੀ ਵੀ ਦਿੱਤੀ ਜਾਂਦੀ ਹੈ। ਇਸ ਦਿਨ ਸਾਰੇ ਸਰਕਾਰੀ ਦਫ਼ਤਰਾਂ ਵਿਚ ਤਿਰੰਗਾ ਲਹਿਰਾਇਆ ਜਾਂਦਾ ਹੈ ਅਤੇ ਰਾਸ਼ਟਰੀ ਗਾਣ ਗਾਇਆ ਜਾਂਦਾ ਹੈ।

ਮੰਗਲ ਪਾਂਡੇ, ਸੁਭਾਸ਼ਚੰਦਰ ਬੋਸ, ਭਗਤ ਸਿੰਘ, ਰਾਮਪ੍ਰਸਾਦ ਬਿਸਮਿਲ, ਰਾਣੀ ਲਕਸ਼ਮੀ ਬਾਈ, ਮਹਾਤਮਾ ਗਾਂਧੀ, ਅਸ਼ਫਾਕ ਉਲਾ ਖਾਂ, ਚੰਦਰਸ਼ੇਖਰ ਆਜ਼ਾਦ, ਸੁਖਦੇਵ, ਰਾਜਗੁਰੂ ਆਦਿ ਕਈ ਸੁਤੰਤਰਤਾ ਫ਼ੌਜੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਜਾਂਦਾ ਹੈ। ਹਰ ਸਾਲ ਸੁਤੰਤਰਤਾ ਦਿਵਸ ਮਨਾਉਣਾ ਭਾਰਤ ਦੀ ਆਜ਼ਾਦੀ ਦੇ ਇਤਿਹਾਸ ਨੂੰ ਜੀਉਂਦਾ ਰੱਖਦਾ ਹੈ ਅਤੇ ਲੋਕਾਂ ਨੂੰ ਆਜ਼ਾਦੀ ਦੇ ਸਹੀ ਅਰਥ ਦੱਸਦਾ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM

ਕੀ khaira ਤੋਂ ਬਿਨਾਂ Sangrur ਲਈ Congressਨੂੰ ਨਹੀਂ ਮਿਲਿਆ ਹੋਰ Leader? ਸੁਖਪਾਲ ਖਹਿਰਾ ਨੂੰ ਨਰਿੰਦਰ ਭਰਾਜ ਨੇ..

27 Apr 2024 8:53 AM

'Majithia ਦੇ ਠੇਕੇ ਤੋਂ ਨਹੀਂ ਖਰੀਦੀ ਦਾਰੂ ਦੀ ਪੇਟੀ ਤਾਂ ਕਰਕੇ ਫ਼ੋਟੋ ਪਾਈ' - Ashok Parashar Pappi ਨੇ ਖੜਕਾਇਆ..

27 Apr 2024 8:19 AM

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM
Advertisement