ਸ਼ਹੀਦੀ ਦਿਵਸ 'ਤੇ ਵਿਸ਼ੇਸ਼: ਸਿੱਖੀ ਸਿਦਕ ਕੇਸਾਂ ਸੁਆਸਾਂ ਸੰਗ ਨਿਭਾਉਣ ਵਾਲੇ ਭਾਈ ਤਾਰੂ ਸਿੰਘ ਜੀ
Published : Jul 15, 2023, 1:54 pm IST
Updated : Jul 17, 2024, 11:27 am IST
SHARE ARTICLE
Bhai Taru Singh Ji
Bhai Taru Singh Ji

ਭਾਈ ਤਾਰੂ ਸਿੰਘ ਜੀ ਦੀ ਅਦੁੱਤੀ ਸ਼ਹਾਦਤ ਨੂੰ ਅੱਜ ਸਿੱਖ ਅਪਣੀ ਨਿੱਤ ਦੀ ਅਰਦਾਸ ਵਿਚ ਯਾਦ ਕਰਦੇ ਹਨ।

 

ਭਾਈ ਤਾਰੂ ਸਿੰਘ ਜੀ ਅਠਾਰ੍ਹਵੀਂ ਸਦੀ ਦੇ ਸ਼ਹੀਦਾਂ ਵਿਚੋਂ ਇਕ ਮਹਾਨ ਸਿੱਖ ਸ਼ਹੀਦ ਹਨ, ਜਿਨ੍ਹਾਂ ਦਾ ਜਨਮ 1716 ਈਸਵੀ ਵਿਚ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਪੂਹਲਾ ਵਿਖੇ ਹੋਇਆ। ਬਾਬਾ ਬੰਦਾ ਸਿੰਘ ਬਹਾਦਰ ਜੀ ਤੇ ਉਨ੍ਹਾਂ ਦੇ ਸਾਥੀਆਂ ਦੀ ਸ਼ਹੀਦੀ ਉਪਰੰਤ ਮੁਗਲਾਂ ਵੱਲੋਂ ਸਿੱਖਾਂ ਉਤੇ ਬਹੁਤ ਅਤਿਆਚਾਰ ਕੀਤੇ ਗਏ। ਜਦੋਂ ਬਾਬਾ ਜੀ ਨੂੰ ਗੁਰਦਾਸ ਨੰਗਲ ਦੀ ਲੜਾਈ ਦੌਰਾਨ ਫੜ ਕੇ ਲਾਹੌਰ ਦਾ ਗਵਰਨਰ ਅਬਦੁਲ ਸਮੁੰਦ ਖ਼ਾਂ ਲਾਹੌਰ ਲੈ ਕੇ ਜਾ ਰਿਹਾ ਸੀ ਤਾਂ ਉਨ੍ਹਾਂ ਨੂੰ ਲਾਹੌਰ ਤੋਂ ਦਿੱਲੀ ਲਿਜਾਏ ਜਾਣ ਸਮੇਂ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਮਗਰ ਸਿੱਖਾਂ ਦੇ ਸੀਸਾਂ ਨਾਲ ਭਰੇ ਹੋਏ ਗੱਜੇ ਵੀ ਸਨ ਅਤੇ ਦੋ ਹਜ਼ਾਰ ਸਿੰਘਾਂ ਦੇ ਸੀਸ ਨੇਜਿਆਂ ਉੱਪਰ ਟੰਗੇ ਹੋਏ ਸਨ।

 

Bhai Taru Singh JiBhai Taru Singh Ji

ਇਸ ਉਪਰੰਤ 1734 ਈਸਵੀ ਵਿਚ ਲਾਹੌਰ ਵਿਖੇ ਭਾਈ ਮਨੀ ਸਿੰਘ ਜੀ ਦੀ ਸ਼ਹੀਦ ਹੋਈ। ਉਸ ਵੇਲੇ ਪੰਜਾਬ ਦੇ ਗਵਰਨਰ ਜ਼ਕਰੀਆ ਖ਼ਾਨ ਨੇ ਸਿੱਖਾਂ ਉੱਪਰ ਜ਼ੁਲਮ ਹੋਰ ਵਧਾ ਦਿਤੇ। ਜ਼ਕਰੀਆ ਖ਼ਾਨ ਨੇ ਹੁਕਮ ਦਿਤਾ ਕਿ 'ਮੈਨੂੰ ਕਿਸੇ ਪਾਸੇ ਕੋਈ ਸਿੱਖ ਦਿਸਣਾ ਨਹੀਂ ਚਾਹੀਦਾ।' ਜ਼ਕਰੀਆ ਖ਼ਾਨ ਨੇ ਸਿੱਖਾਂ ਦੇ ਸਿਰਾਂ ਦੇ ਮੁੱਲ ਰੱਖ ਦਿਤੇ। ਸਮੇਂ ਦੀ ਨਜ਼ਾਕਤ ਨੂੰ ਪਛਾਣਦਿਆਂ ਸਿੱਖਾਂ ਨੇ ਜੰਗਲਾਂ ਵਿਚ ਟਿਕਾਣੇ ਕਰ ਲਏ। ਜਦ ਕਦੇ ਵੀ ਮੌਕਾ ਲਗਦਾ ਤਾਂ ਉਹ ਆ ਕੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਆ ਕੇ ਮੱਥਾ ਟੇਕ ਜਾਂਦੇ, ਇਸ਼ਨਾਨ ਕਰ ਜਾਂਦੇ ਤੇ ਜੰਗਲਾਂ ਵਿਚੋਂ ਹੀ ਵਿਓਂਤ ਬਣਾ ਕੇ ਜ਼ਾਲਮ ਸਰਕਾਰ ਨਾਲ ਟੱਕਰ ਲੈ ਜਾਂਦੇ।

ਸ਼ਹੀਦ ਭਾਈ ਤਾਰੂ ਸਿੰਘ ਜੀ ਇਕ ਮਿਹਨਤੀ ਕਿਸਾਨ ਪਰਿਵਾਰ ਨਾਲ ਸਬੰਧ ਰੱਖਦੇ ਸਨ। ਭਾਈ ਤਾਰੂ ਸਿੰਘ ਜੀ ਨੇ ਜੰਗਲਾਂ 'ਚ ਲੁਕ ਕੇ ਰਹਿੰਦੇ ਸਿੰਘਾਂ ਵਾਸਤੇ ਲੰਗਰਾਂ ਦੀ ਸੇਵਾ ਸ਼ੁਰੂ ਕਰ ਦਿਤੀ। ਇਕ ਮੁਖ਼ਬਰ ਹਰਿ ਭਗਤ ਨਿਰੰਜਨੀਏ ਨੇ ਸਮੇਂ ਦੀ ਹਕੂਮਤ ਕੋਲ ਇਸ ਬਾਰੇ ਚੁਗਲੀ ਲਾਈ ਤਾਂ ਇਹ ਗੱਲ ਜ਼ਕਰੀਆ ਖ਼ਾਨ ਤੋਂ ਬਰਦਾਸ਼ਤ ਨਹੀਂ ਹੋਈ। ਉਸ ਨੇ ਹੁਕਮ ਭੇਜ ਕੇ ਭਾਈ ਤਾਰੂ ਸਿੰਘ ਜੀ ਨੂੰ ਲਾਹੌਰ ਵਿਖੇ ਤਲਬ ਕਰ ਲਿਆ।

Darbar SahibDarbar Sahib

ਭਾਈ ਤਾਰੂ ਸਿੰਘ ਜੀ ਨੂੰ ਧਰਮ ਦੀ ਇਸ ਸੇਵਾ ਬਦਲੇ ਅਸਹਿ ਤੇ ਅਕਹਿ ਤਸੀਹੇ ਸਹਿਣੇ ਪਏ। ਜ਼ਕਰੀਆ ਖ਼ਾਨ ਨੇ ਭਾਈ ਤਾਰੂ ਸਿੰਘ ਜੀ ਨੂੰ ਧਰਮ ਪਰਿਵਰਤਨ ਕਰ ਕੇ ਮੁਸਲਮਾਨ ਬਣ ਜਾਣ ਵਾਸਤੇ ਕਈ ਲਾਲਚ ਦਿਤੇ। ਭਾਈ ਤਾਰੂ ਸਿੰਘ ਜੀ ਨੂੰ ਕਿਹਾ ਗਿਆ ਕਿ ਉਹ ਸਿੱਖੀ ਨੂੰ ਛੱਡ ਕੇ ਦੀਨ ਕਬੂਲ ਕਰ ਲਵੇ ਤੇ ਇਸ ਦੇ ਬਦਲੇ ਉਸ ਨੂੰ ਦੁਨੀਆ ਭਰ ਦੀਆਂ ਖ਼ੁਸ਼ੀਆਂ ਤੇ ਸੁੱਖ-ਸਹੂਲਤਾਂ ਮਿਲਣਗੀਆਂ ਪਰ ਭਾਈ ਤਾਰੂ ਸਿੰਘ ਜੀ ਸਿੱਖੀ ਸਿਦਕ ਤੋਂ ਨਾ ਡੋਲੇ।

baba banda singh bahadurBaba Banda Singh Bahadur

ਉਨ੍ਹਾਂ ਆਪਣੇ ਗੁਰੂ ਗੋਬਿੰਦ ਸਿੰਘ ਜੀ ਤੋਂ ਬੇਮੁੱਖ ਹੋਣਾ ਕਬੂਲ ਨਹੀਂ ਕੀਤਾ। ਭਾਈ ਤਾਰੂ ਸਿੰਘ ਵੱਲੋਂ ਇਸ ਗੱਲ ਤੋਂ ਇਨਕਾਰ ਕਰਨ 'ਤੇ ਜ਼ਕਰੀਆ ਖ਼ਾਨ ਨੇ ਜੱਲਾਦ ਨੂੰ ਹੁਕਮ ਦਿਤਾ ਕਿ ਇਸ ਦੇ ਕੇਸ ਕਤਲ ਕਰ ਦਿਤੇ ਜਾਣ। ਭਾਈ ਤਾਰੂ ਸਿੰਘ ਨੇ ਕਿਹਾ ਇਹ ਕੇਸ ਮੇਰੇ ਗੁਰੂ ਦੀ ਮੋਹਰ ਹਨ, ਇਨ੍ਹਾਂ ਨੂੰ ਕਤਲ ਨਾ ਕੀਤਾ ਜਾਵੇ। ਜ਼ਕਰੀਆ ਖ਼ਾਨ ਨੇ ਜੱਲਾਦ ਨੂੰ ਭਾਈ ਤਾਰੂ ਸਿੰਘ ਦੀ ਖੋਪਰੀ ਉਤਾਰਨ ਦਾ ਹੁਕਮ ਦੇ ਦਿਤਾ। ਜਿਸ ਸਮੇਂ ਭਾਈ ਤਾਰੂ ਸਿੰਘ ਜੀ ਦੀ ਖੋਪਰੀ ਉਤਾਰੀ ਜਾ ਰਹੀ ਸੀ, ਉਹ ਜਪੁਜੀ ਸਾਹਿਬ ਦਾ ਪਾਠ ਪੜ੍ਹ ਰਹੇ ਸਨ। ਰੱਬੀ ਭਾਣੇ 'ਚ ਰਹਿੰਦਿਆਂ ਉਨ੍ਹਾਂ ਮੂੰਹੋਂ 'ਸੀ' ਤਕ ਨਾ ਉਚਾਰੀ।

ਭਾਈ ਤਾਰੂ ਸਿੰਘ ਜੀ ਵੀ ਖੋਪਰੀ ਲਾਹੇ ਜਾਣ ਤੋਂ ਬਾਅਦ 22 ਦਿਨ ਬਾਅਦ 1 ਜੁਲਾਈ 1745 ਈਸਵੀ ਨੂੰ ਸ਼ਹਾਦਤ ਪ੍ਰਾਪਤ ਕਰ ਗਏ। ਭਾਈ ਤਾਰੂ ਸਿੰਘ ਜੀ ਦਾ ਸਿੱਖੀ ਸਿਦਕ ਤੇ ਸ਼ਹਾਦਤ ਸਿੱਖਾਂ ਨੂੰ ਸਦਾ ਯਾਦ ਰਹੇਗੀ ਤੇ ਆਉਣ ਵਾਲੀਆਂ ਪੀੜ੍ਹੀਆਂ ਦਾ ਵੀ ਰਾਹ ਰੁਸ਼ਨਾਉਂਦੀ ਰਹੇਗੀ। ਭਾਈ ਤਾਰੂ ਸਿੰਘ ਜੀ ਦੀ ਅਦੁੱਤੀ ਸ਼ਹਾਦਤ ਨੂੰ ਅੱਜ ਸਿੱਖ ਅਪਣੀ ਨਿੱਤ ਦੀ ਅਰਦਾਸ ਵਿਚ ਯਾਦ ਕਰਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Baba Shankranand Bhuri Video Viral | Baba Shankranand Bhuri Dera | Ludhiana Baba Shankranand Bhauri

21 Jun 2025 12:24 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 21/06/2025

21 Jun 2025 12:18 PM

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM

Punjab Police Arrest Fazilka Sattebaaz | Sattebaaz quarrel with police | Fazilka Sattebaaz hungama

20 Jun 2025 3:13 PM

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM
Advertisement