ਸ਼ਹੀਦੀ ਦਿਵਸ 'ਤੇ ਵਿਸ਼ੇਸ਼: ਸਿੱਖੀ ਸਿਦਕ ਕੇਸਾਂ ਸੁਆਸਾਂ ਸੰਗ ਨਿਭਾਉਣ ਵਾਲੇ ਭਾਈ ਤਾਰੂ ਸਿੰਘ ਜੀ
Published : Jul 16, 2021, 10:34 am IST
Updated : Jul 16, 2021, 12:05 pm IST
SHARE ARTICLE
 Sikh Martyr Bhai Taru Singh
Sikh Martyr Bhai Taru Singh

ਭਾਈ ਤਾਰੂ ਸਿੰਘ ਜੀ ਅਠਾਰ੍ਹਵੀਂ ਸਦੀ ਦੇ ਸ਼ਹੀਦਾਂ ਵਿਚੋਂ ਇਕ ਮਹਾਨ ਸਿੱਖ ਸ਼ਹੀਦ ਹਨ, ਜਿਨ੍ਹਾਂ ਦਾ ਜਨਮ 1716 ਈਸਵੀ ਵਿਚ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਪੂਹਲਾ ਵਿਖੇ ਹੋਇਆ।

ਭਾਈ ਤਾਰੂ ਸਿੰਘ ਜੀ ( Sikh Martyr Bhai Taru Singh) ਅਠਾਰ੍ਹਵੀਂ ਸਦੀ ਦੇ ਸ਼ਹੀਦਾਂ ਵਿਚੋਂ ਇਕ ਮਹਾਨ ਸਿੱਖ ਸ਼ਹੀਦ ਹਨ, ਜਿਨ੍ਹਾਂ ਦਾ ਜਨਮ 1716 ਈਸਵੀ ਵਿਚ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਪੂਹਲਾ ਵਿਖੇ ਹੋਇਆ। ਬਾਬਾ ਬੰਦਾ ਸਿੰਘ ਬਹਾਦਰ ਜੀ (Baba Banda Singh bahadur Ji) ਤੇ ਉਹਨਾਂ ਦੇ ਸਾਥੀਆਂ ਦੀ ਸ਼ਹੀਦੀ ਉਪਰੰਤ ਮੁਗਲਾਂ ਵੱਲੋਂ ਸਿੱਖਾਂ ਉੱਤੇ ਬਹੁਤ ਅਤਿਆਚਾਰ ਕੀਤੇ ਗਏ। ਜਦੋਂ ਬਾਬਾ ਜੀ ਨੂੰ ਗੁਰਦਾਸ ਨੰਗਲ ਦੀ ਲੜਾਈ ਦੌਰਾਨ ਫੜ ਕੇ ਲਾਹੌਰ ਦਾ ਗਵਰਨਰ ਅਬਦੁਲ ਸਮੁੰਦ ਖ਼ਾਂ ਲਾਹੌਰ ਲੈ ਕੇ ਜਾ ਰਿਹਾ ਸੀ ਤਾਂ ਉਨ੍ਹਾਂ ਨੂੰ ਲਾਹੌਰ ਤੋਂ ਦਿੱਲੀ ਲਿਜਾਏ ਜਾਣ ਸਮੇਂ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਮਗਰ ਸਿੱਖਾਂ ਦੇ ਸੀਸਾਂ ਨਾਲ ਭਰੇ ਹੋਏ ਗੱਜੇ ਵੀ ਸਨ ਅਤੇ ਦੋ ਹਜ਼ਾਰ ਸਿੰਘਾਂ ਦੇ ਸੀਸ ਨੇਜਿਆਂ ਉੱਪਰ ਟੰਗੇ ਹੋਏ ਸਨ।

Bhai Taru Singh JiBhai Taru Singh Ji

ਇਸ ਉਪਰੰਤ 1734 ਈਸਵੀ ਵਿਚ ਲਾਹੌਰ ਵਿਖੇ ਭਾਈ ਮਨੀ ਸਿੰਘ ਜੀ ਦੀ ਸ਼ਹੀਦ ਹੋਈ। ਉਸ ਵੇਲੇ ਪੰਜਾਬ ਦੇ ਗਵਰਨਰ ਜ਼ਕਰੀਆ ਖ਼ਾਨ ਨੇ ਸਿੱਖਾਂ ਉੱਪਰ ਜ਼ੁਲਮ ਹੋਰ ਵਧਾ ਦਿੱਤੇ। ਜ਼ਕਰੀਆ ਖ਼ਾਨ ਨੇ ਹੁਕਮ ਦਿੱਤਾ ਕਿ 'ਮੈਨੂੰ ਕਿਸੇ ਪਾਸੇ ਕੋਈ ਸਿੱਖ ਦਿਸਣਾ ਨਹੀਂ ਚਾਹੀਦਾ।' ਜ਼ਕਰੀਆ ਖ਼ਾਨ ਨੇ ਸਿੱਖਾਂ ਦੇ ਸਿਰਾਂ ਦੇ ਮੁੱਲ ਰੱਖ ਦਿੱਤੇ। ਸਮੇਂ ਦੀ ਨਜ਼ਾਕਤ ਨੂੰ ਪਛਾਣਦਿਆਂ ਸਿੱਖਾਂ ਨੇ ਜੰਗਲਾਂ ਵਿਚ ਟਿਕਾਣੇ ਕਰ ਲਏ। ਜਦ ਕਦੇ ਵੀ ਮੌਕਾ ਲਗਦਾ ਤਾਂ ਉਹ ਆ ਕੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ (Darbar Sahib  Amritsar) ਵਿਖੇ ਆ ਕੇ ਮੱਥਾ ਟੇਕ ਜਾਂਦੇ, ਇਸ਼ਨਾਨ ਕਰ ਜਾਂਦੇ ਤੇ ਜੰਗਲਾਂ ਵਿਚੋਂ ਹੀ ਵਿਓਂਤ ਬਣਾ ਕੇ ਜ਼ਾਲਮ ਸਰਕਾਰ ਨਾਲ ਟੱਕਰ ਲੈ ਜਾਂਦੇ।

Darbar SahibDarbar Sahib

ਸ਼ਹੀਦ ਭਾਈ ਤਾਰੂ ਸਿੰਘ ਜੀ ਇਕ ਮਿਹਨਤੀ ਕਿਸਾਨ ਪਰਿਵਾਰ ਨਾਲ ਸਬੰਧ ਰੱਖਦੇ ਸਨ। ਭਾਈ ਤਾਰੂ ਸਿੰਘ ਜੀ ਨੇ ਜੰਗਲਾਂ 'ਚ ਲੁਕ ਕੇ ਰਹਿੰਦੇ ਸਿੰਘਾਂ ਵਾਸਤੇ ਲੰਗਰਾਂ ਦੀ ਸੇਵਾ ਸ਼ੁਰੂ ਕਰ ਦਿੱਤੀ। ਇਕ ਮੁਖ਼ਬਰ ਹਰਿ ਭਗਤ ਨਿਰੰਜਨੀਏ ਨੇ ਸਮੇਂ ਦੀ ਹਕੂਮਤ ਕੋਲ ਇਸ ਬਾਰੇ ਚੁਗਲੀ ਲਾਈ ਤਾਂ ਇਹ ਗੱਲ ਜ਼ਕਰੀਆ ਖ਼ਾਨ ਤੋਂ ਬਰਦਾਸ਼ਤ ਨਹੀਂ ਹੋਈ। ਉਸ ਨੇ ਹੁਕਮ ਭੇਜ ਕੇ ਭਾਈ ਤਾਰੂ ਸਿੰਘ ਜੀ ਨੂੰ ਲਾਹੌਰ ਵਿਖੇ ਤਲਬ ਕਰ ਲਿਆ।

Nishan Sahib
Nishan Sahib

ਭਾਈ ਤਾਰੂ ਸਿੰਘ ਜੀ ਨੂੰ ਧਰਮ ਦੀ ਇਸ ਸੇਵਾ ਬਦਲੇ ਅਸਹਿ ਤੇ ਅਕਹਿ ਤਸੀਹੇ ਸਹਿਣੇ ਪਏ। ਜ਼ਕਰੀਆ ਖ਼ਾਨ ਨੇ ਭਾਈ ਤਾਰੂ ਸਿੰਘ ਜੀ ਨੂੰ ਧਰਮ ਪਰਿਵਰਤਨ ਕਰ ਕੇ ਮੁਸਲਮਾਨ ਬਣ ਜਾਣ ਵਾਸਤੇ ਕਈ ਲਾਲਚ ਦਿੱਤੇ। ਭਾਈ ਤਾਰੂ ਸਿੰਘ ਜੀ ਨੂੰ ਕਿਹਾ ਗਿਆ ਕਿ ਉਹ ਸਿੱਖੀ ਨੂੰ ਛੱਡ ਕੇ ਦੀਨ ਕਬੂਲ ਕਰ ਲਵੇ ਤੇ ਇਸ ਦੇ ਬਦਲੇ ਉਸ ਨੂੰ ਦੁਨੀਆ ਭਰ ਦੀਆਂ ਖ਼ੁਸ਼ੀਆਂ ਤੇ ਸੁੱਖ-ਸਹੂਲਕਾਂ ਮਿਲਣਗੀਆਂ ਪਰ ਭਾਈ ਤਾਰੂ ਸਿੰਘ ਜੀ ਸਿੱਖੀ ਸਿਦਕ ਤੋਂ ਨਾ ਡੋਲੇ।

Guru Gobind Singh JiGuru Gobind Singh Ji

ਉਨ੍ਹਾਂ ਆਪਣੇ ਗੁਰੂ ਗੋਬਿੰਦ ਸਿੰਘ ਜੀ (Guru Gobind Singh Ji) ਤੋਂ ਬੇਮੁੱਖ ਹੋਣਾ ਕਬੂਲ ਨਹੀਂ ਕੀਤਾ। ਭਾਈ ਤਾਰੂ ਸਿੰਘ ਵੱਲੋਂ ਇਸ ਗੱਲ ਤੋਂ ਇਨਕਾਰ ਕਰਨ 'ਤੇ ਜ਼ਕਰੀਆ ਖ਼ਾਨ ਨੇ ਜੱਲਾਦ ਨੂੰ ਹੁਕਮ ਦਿੱਤਾ ਕਿ ਇਸ ਦੇ ਕੇਸ ਕਤਲ ਕਰ ਦਿੱਤੇ ਜਾਣ। ਭਾਈ ਤਾਰੂ ਸਿੰਘ ਨੇ ਕਿਹਾ ਇਹ ਕੇਸ ਮੇਰੇ ਗੁਰੂ ਦੀ ਮੋਹਰ ਹਨ, ਇਨ੍ਹਾਂ ਨੂੰ ਕਤਲ ਨਾ ਕੀਤਾ ਜਾਵੇ। ਜ਼ਕਰੀਆ ਖ਼ਾਨ ਨੇ ਜੱਲਾਦ ਨੂੰ ਭਾਈ ਤਾਰੂ ਸਿੰਘ ਦੀ ਖੋਪਰੀ ਉਤਾਰਨ ਦਾ ਹੁਕਮ ਦੇ ਦਿੱਤਾ। ਜਿਸ ਸਮੇਂ ਭਾਈ ਤਾਰੂ ਸਿੰਘ ਜੀ ਦੀ ਖੋਪਰੀ ਉਤਾਰੀ ਜਾ ਰਹੀ ਸੀ, ਉਹ ਜਪੁਜੀ ਸਾਹਿਬ ਦਾ ਪਾਠ ਪੜ੍ਹ ਰਹੇ ਸਨ। ਰੱਬੀ ਭਾਣੇ 'ਚ ਰਹਿੰਦਿਆਂ ਉਨ੍ਹਾਂ ਮੂੰਹੋਂ 'ਸੀ' ਤਕ ਨਾ ਉਚਾਰੀ।

baba banda singh bahadurBaba Banda Singh bahadur

ਭਾਈ ਤਾਰੂ ਸਿੰਘ ਜੀ ਵੀ ਖੋਪਰੀ ਲਾਹੇ ਜਾਣ ਤੋਂ ਬਾਅਦ 22 ਦਿਨ ਬਾਅਦ 1745 ਈਸਵੀ ਵਿਚ ਸ਼ਹਾਦਤ ਪ੍ਰਾਪਤ ਕਰ ਗਏ। ਭਾਈ ਤਾਰੂ ਸਿੰਘ ਜੀ ਦਾ ਸਿੱਖੀ ਸਿਦਕ ਤੇ ਸ਼ਹਾਦਤ ਸਿੱਖਾਂ ਨੂੰ ਸਦਾ ਯਾਦ ਰਹੇਗੀ ਤੇ ਆਉਣ ਵਾਲੀਆਂ ਪੀੜ੍ਹੀਆਂ ਦਾ ਵੀ ਰਾਹ ਰੁਸ਼ਨਾਉਂਦੀ ਰਹੇਗੀ। ਭਾਈ ਤਾਰੂ ਸਿੰਘ ਜੀ ਦੀ ਅਦੁੱਤੀ ਸ਼ਹਾਦਤ ਨੂੰ ਅੱਜ ਸਿੱਖ ਅਪਣੀ ਨਿੱਤ ਦੀ ਅਰਦਾਸ ਵਿਚ ਯਾਦ ਕਰਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement