ਪ੍ਰਕਾਸ਼ ਪੁਰਬ ‘ਤੇ ਵਿਸ਼ੇਸ਼: ਗੁਰਮੁਖੀ ਦੀ ਦਾਤ ਝੋਲੀ ਪਾਉਣ ਵਾਲੇ ਸ੍ਰੀ ਗੁਰੂ ਅੰਗਦ ਦੇਵ ਜੀ

By : GAGANDEEP

Published : Apr 20, 2023, 2:25 pm IST
Updated : Apr 20, 2023, 5:49 pm IST
SHARE ARTICLE
 Guru Angad Dev Ji
Guru Angad Dev Ji

ਗੁਰੂ ਸਾਹਿਬ ਦਾ ਬਚਪਨ ਦਾ ਨਾਂ ਲਹਿਣਾ ਸੀ

 

ਗੁਰੂ ਅੰਗਦ ਦੇਵ ਜੀ ਸਿੱਖਾਂ ਦੇ ਦੂਜੇ ਗੁਰੂ ਹੋਏ ਹਨ। ਗੁਰੂ ਨਾਨਕ ਦੇਵ ਜੀ ਮਗਰੋਂ ਗੁਰੂ ਅੰਗਦ ਦੇਵ ਜੀ ਨੇ ਬੜੇ ਮੁੱਸ਼ਕਲ ਸਮੇਂ ਵਿਚ ਸਿੱਖੀ ਦੀ ਅਗਵਾਈ ਕੀਤੀ। ਗੁਰੂ ਅੰਗਦ ਦੇਵ ਜੀ ਦਾ ਜਨਮ 1504 ਈਸਵੀ ਨੂੰ ਪਿਤਾ ਫੇਰੂ ਮੱਲ ਦੇ ਘਰ ਮਾਤਾ ਦਇਆ ਕੌਰ ਜੀ ਦੀ ਕੁੱਖੋਂ ਪਿੰਡ ਹਰੀਕੇ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਹੋਇਆ। ਗੁਰੂ ਅੰਗਦ ਦੇਵ ਜੀ ਦਾ ਜਨਮ ਇਕ ਹਿੰਦੂ ਪਰਿਵਾਰ ਵਿਚ ਹੋਇਆ ਸੀ। ਗੁਰੂ ਸਾਹਿਬ ਦਾ ਬਚਪਨ ਦਾ ਨਾਂਅ ਲਹਿਣਾ ਸੀ।

ਮਾਤਾ ਖੀਵੀ ਜੀ ਨਾਲ ਵਿਆਹ

ਸੰਨ 1519 ਈ: ਵਿਚ ਭਾਈ ਲਹਿਣਾ ਜੀ ਦਾ ਵਿਆਹ ਖਡੂਰ ਸਾਹਿਬ ਦੇ ਵਾਸੀ ਭਾਈ ਦੇਵੀ ਚੰਦ ਦੀ ਸਪੁੱਤਰੀ ਬੀਬੀ ਖੀਵੀ ਜੀ ਨਾਲ ਹੋਇਆ। ਵਿਆਹ ਤੋਂ ਬਾਅਦ ਉਹਨਾਂ ਦੇ ਘਰ ਦੋ ਧੀਆਂ ਬੀਬੀ ਅਨੋਖੀ ਜੀ ਤੇ ਬੀਬੀ ਅਮਰੋ ਜੀ ਅਤੇ ਦੋ ਪੁੱਤਰ ਭਾਈ ਦਾਤੂ ਜੀ ਤੇ ਭਾਈ ਦਾਸੂ ਜੀ ਨੇ ਜਨਮ ਲਿਆ। ਭਾਈ ਫੇਰੂ ਮੱਲ ਜੀ ਦੇ ਅਕਾਲ ਚਲਾਣੇ ਮਗਰੋਂ ਭਾਈ ਲਹਿਣਾ ਜੀ ਨੇ ਆਪਣੇ ਪਿਤਾ ਦੀਆਂ ਸਾਰੀਆਂ ਜ਼ਿੰਮੇਵਾਰੀਆਂ ਚੰਗੀ ਤਰ੍ਹਾਂ ਸੰਭਾਲੀਆਂ।

ਗੁਰੂ ਨਾਨਕ ਦੇਵ ਜੀ ਦੇ ਸਿੱਖ ਬਣਨਾ

27 ਸਾਲ ਦੀ ਉਮਰ ਤੱਕ ਭਾਈ ਲਹਿਣਾ ਜੀ ਦੇਵੀ ਮਾਤਾ ਦੀ ਪੂਜਾ ਕਰਦੇ ਸਨ। 27 ਸਾਲ ਦੀ ਉਮਰ ਵਿਚ ਉਹਨਾਂ ਨੇ ਭਾਈ ਜੋਧਾ ਜੀ ਕੋਲੋਂ ਗੁਰੂ ਨਾਨਕ ਜੀ ਬਾਰੇ ਸੁਣਿਆ ਅਤੇ ਉਸ ਤੋਂ ਬਾਅਦ ਉਹਨਾਂ ਗੁਰੂ ਨਾਨਕ ਦੇਵ ਜੀ ਨੂੰ ਮਿਲਣ ਲਈ ਕਰਤਾਰਪੁਰ ਸਾਹਿਬ ਜਾਣ ਦਾ ਫੈਸਲਾ ਕੀਤਾ। ਗੁਰੂ ਨਾਨਕ ਦੇਵ ਜੀ ਨੂੰ ਇਕ ਵਾਰ ਮਿਲਣ ਤੋਂ ਬਾਅਦ ਭਾਈ ਲਹਿਣਾ ਜੀ ਵਿਚ ਬਹੁਤ ਬਦਲਾਅ ਆਇਆ ਅਤੇ ਉਹਨਾਂ ਨੇ ਅਪਣੇ ਆਪ ਨੂੰ ਗੁਰੂ ਸਾਹਿਬ ਦਾ ਸਿੱਖ ਬਣਾ ਲਿਆ। ਗੁਰੂ ਅੰਗਦ ਦੇਵ ਜੀ ਨੇ ਲਗਭਗ 7 ਸਾਲ ਗੁਰੂ ਸਾਹਿਬ ਦੀ ਸੰਗਤ ਕੀਤੀ। ਉਸ ਤੋਂ ਬਾਅਦ 13 ਜੂਨ 1539 ਨੂੰ ਗੁਰੂ ਸਾਹਿਬ ਨੇ ਭਾਈ ਲਹਿਣਾ ਦਾ ਨਾਂਅ ਬਦਲ ਕੇ ਅੰਗਦ ਦੇਵ ਰੱਖ ਦਿੱਤਾ ਅਤੇ ਗੁਰੂ ਅੰਗਦ ਦੇਵ ਜੀ ਨੂੰ ਸਿੱਖਾਂ ਦੇ ਦੂਜੇ ਗੁਰੂ ਥਾਪਿਆ।

ਗੁਰਮੁਖੀ ਲਿਪੀ ਦੀ ਖੋਜ

ਗੁਰੂ ਅੰਗਦ ਦੇਵ ਜੀ ਨੇ ਗੁਰਮੁਖੀ ਲਿਪੀ ਦੇ ਵਰਤਮਾਨ ਰੂਪ ਦੀ ਖੋਜ ਕੀਤੀ। ਉਸ ਤੋਂ ਬਾਅਦ ਗੁਰਮੁਖੀ ਪੰਜਾਬੀ ਭਾਸ਼ਾ ਲਿਖਣ ਦਾ ਮਾਧਿਅਮ ਬਣ ਗਈ। ਬਾਅਦ ਵਿਚ ਇਸੇ ਲਿਪੀ ਵਿਚ ਗੁਰੂ ਸਾਹਿਬਾਨਾਂ ਦੀ ਬਾਣੀ ਦਰਜ ਕੀਤੀ ਗਈ।

ਬਾਣੀ ਦੀ ਰਚਨਾ

ਗੁਰੂ ਅੰਗਦ ਦੇਵ ਜੀ ਨੇ ਗੁਰੂ ਨਾਨਕ ਜੀ ਦੀ ਬਾਣੀ ਨੂੰ ਲਿਪੀਬੰਧ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਥਾਪਨਾ ਵੱਲ ਪਹਿਲਾ ਕਦਰ ਚੁਕਿਆ। ਇਹ ਬਾਣੀ ਸ੍ਰੀ ਗੁਰੂ ਅਮਰਦਾਸ, ਸ੍ਰੀ ਗੁਰੂ ਰਾਮਦਾਸ ਦੇ ਹੱਥੋਂ ਲੰਘਦੀ ਹੋਈ ਸ੍ਰੀ ਗੁਰੂ ਅਰਜਨ ਦੇਵ ਜੀ ਤਕ ਪਹੁੰਚੀ  ਜਿਸਦੇ ਫਲਸਰੂਪ 1604 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਸਰੂਪ ਤਿਆਰ ਹੋਇਆ।  ਆਪ ਜੀ ਨੇ ਗੁਰੂ ਨਾਨਕ ਦੇਵ ਜੀ ਦੀ ਜਨਮ ਸਾਖੀ ਲਿਖਵਾ ਕੇ ਪੰਜਾਬੀ ਵਾਰਤਕ ਅਤੇ  ਇਤਿਹਾਸ ਰਚਨਾ ਦਾ ਮੁੱਢ ਬੰਨਿਆ।

ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਸ੍ਰੀ ਗੁਰੂ ਅੰਗਦ ਦੇਵ ਜੀ ਦੇ 63 ਸਲੋਕ ਦਰਜ ਹਨ ਅਤੇ ਆਸਾ ਦੀ ਵਾਰ ਦੇ ਪਾਠ ‘ਚ ਗੁਰੂ ਸਾਹਿਬ ਦੇ 33 ਸਲੋਕ ਦਰਜ ਹਨ। ਜੋਤੀ ਜੋਤ ਸਮਾਉਣ ਤੋਂ ਬਾਅਦ ਗੁਰੂ ਅੰਗਦ ਦੇਵ ਜੀ ਨੇ ਗੁਰੂ ਨਾਨਕ ਸਾਹਿਬ ਜੀ ਵਲੋਂ ਦਿੱਤੀ ਸਾਰੀ ਬਾਣੀ ਅਤੇ ਆਪਣੀ ਰਚੀ ਹੋਈ ਬਾਣੀ ਗੁਰੂ ਅਮਰਦਾਸ ਜੀ ਨੂੰ ਸੌਪ ਦਿੱਤੀ। 

ਲੰਗਰ ਦੀ ਸੇਵਾ

ਗੁਰ-ਗੱਦੀ ‘ਤੇ ਬੈਠਣ ਤੋਂ ਬਾਅਦ ਗੁਰੂ ਅੰਗਦ ਦੇਵ ਜੀ ਨੇ ਖਡੂਰ ਸਾਹਿਬ ਤੋਂ ਗੁਰਮਤਿ ਦਾ ਪ੍ਰਚਾਰ ਸ਼ੁਰੂ ਕੀਤਾ ਤਾਂ ਗੁਰੂ ਸਾਹਿਬ ਦੀ ਪਤਨੀ ਮਾਤਾ ਖੀਵੀ ਜੀ ਨੇ ਲੰਗਰ ਦੀ ਸੇਵਾ ਦੇ ਸਾਰੇ ਪ੍ਰਬੰਧ ਦੀ ਜ਼ਿੰਮੇਵਾਰੀ ਆਪ ਸੰਭਾਲ ਲਈ। ਮਾਤਾ ਖੀਵੀ ਜੀ ਵੱਲੋਂ ਬਹੁਤ ਵਧੀਆ ਲੰਗਰ ਤਿਆਰ ਕੀਤਾ ਜਾਂਦਾ ਸੀ ਅਤੇ ਸੰਗਤਾਂ ਨੂੰ ਸ਼ਰਧਾ ਨਾਲ ਛਕਾਇਆ ਜਾਂਦਾ ਸੀ। ਮਾਤਾ ਖੀਵੀ ਨੇ ਲੰਗਰ ਦੀ ਸੇਵਾ ਤੋਂ ਇਲਾਵਾ ਸਭ ਲਈ ਪ੍ਰੇਮ ਭਰਿਆ ਵਾਤਾਵਰਣ ਵੀ ਸਿਰਜਿਆ। ਅੱਜ ਵੀ ਖਡੂਰ ਸਾਹਿਬ ਵਿਖੇ ਮਾਤਾ ਖੀਵੀ ਜੀ ਦਾ ਲੰਗਰ ਚੱਲਦਾ ਹੈ।

ਸਿੱਖ ਧਰਮ ਵਿਚ ਸਿਰਫ ਮਾਤਾ ਖੀਵੀ ਜੀ ਹੀ ਅਜਿਹੀ ਔਰਤ ਹਨ, ਜਿਨ੍ਹਾਂ ਦਾ ਜ਼ਿਕਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਹੋਇਆ ਹੈ। ਭਾਈ ਸੱਤਾ ਅਤੇ ਬਲਵੰਡ ਦੁਆਰਾ ਰਾਮਕਲੀ ਦੀ ਵਾਰ ਅੰਦਰ ਇਉਂ ਵਰਨਣ ਕੀਤਾ ਗਿਆ ਹੈ:
ਬਲਵੰਡ ਖੀਵੀ ਨੇਕ ਜਨ ਜਿਸੁ ਬਹੁਤੀ ਛਾਉ ਪਤ੍ਰਾਲੀ।।
ਲੰਗਰਿ ਦਉਲਤਿ ਵੰਡੀਐ ਰਸੁ ਅੰਮ੍ਰਿਤ ਖੀਰਿ ਘਿਲਾਈ।। (ਪੰਨਾ 967)

ਜੋਤੀ ਜੋਤ ਸਮਾਉਣਾ

1552 ਵਿਚ ਗੁਰੂ ਸਾਹਿਬ ਨੇ ਗੁਰੂ ਅਮਰ ਦਾਸ ਜੀ ਨੂੰ ਗੁਰਗੱਦੀ ਸੌਂਪੀ। ਗੁਰੂ ਅੰਗਦ ਦੇਵ ਜੀ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਗੁਰੂ ਅਮਰਦਾਸ ਜੀ ਨੂੰ ਗੋਇੰਦਵਾਲ ਸਾਹਿਬ ਰਹਿ ਕੇ ਸਿੱਖੀ ਦਾ ਪ੍ਰਚਾਰ ਕਰਨ ਲਈ ਆਖਿਆ। ਗੁਰੂ ਅੰਗਦ ਦੇਵ ਜੀ ਦੇ ਜੋਤੀ ਜੋਤ ਸਮਾਉਣ ਤੋਂ ਬਾਅਦ ਉਹਨਾਂ ਦੀ ਪਤਨੀ ਮਾਤਾ ਖੀਵੀ ਜੀ ਨੇ 30 ਸਾਲ ਜੀਵਨ ਬਤੀਤ ਕੀਤਾ। ਹਰ ਸਾਲ ਗੁਰੂ ਅੰਗਦ ਦੇਵ ਸਾਹਿਬ ਦਾ ਪ੍ਰਕਾਸ਼ ਪੁਰਬ ਖਡੂਰ ਸਾਹਿਬ ਵਿਖੇ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਜਾਂਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Big Breaking: ਪੰਜਾਬ ਭਾਜਪਾ 'ਚ ਵੱਡੀ ਬਗਾਵਤ! ਆਹ ਵੱਡੇ ਲੀਡਰ ਨੂੰ ਸੱਦ ਲਿਆ ਦਿੱਲੀ,ਚੰਡੀਗੜ੍ਹ ਬੈਠਕ ਬੇਸਿੱਟਾ,LIVE

17 Apr 2024 3:17 PM

'ਆਪ' ਦੀ ਸਿਆਸੀ ਰਾਜਧਾਨੀ 'ਚ ਕੌਣ ਕਿਸ 'ਤੇ ਭਾਰੀ ? ਸੰਗਰੂਰ ਤੋਂ ਮੌਜੂਦਾ ਸਾਂਸਦ ਮੁਕਾਬਲੇ ਮੰਤਰੀ ਕਾਂਗਰਸ ਨੇ ਸੁਖਪਾਲ..

17 Apr 2024 1:08 PM

ਟਿਕਟ ਕੱਟਣ 'ਤੇ ਰੁੱਸ ਗਏ ਲੀਡਰ, ਬਗ਼ਾਵਤ ਦੇ ਡਰੋਂ ਕੰਬੀ ਹਾਈਕਮਾਨ!

17 Apr 2024 12:26 PM

ਟਿਕਟ ਕੱਟਣ 'ਤੇ ਰੁੱਸ ਗਏ ਲੀਡਰ, ਬਗ਼ਾਵਤ ਦੇ ਡਰੋਂ ਕੰਬੀ ਹਾਈਕਮਾਨ!

17 Apr 2024 12:01 PM

AAP ਨੇ ਬਾਹਰਲਿਆਂ ਨੂੰ ਦਿੱਤੀਆਂ ਟਿਕਟਾਂ, ਆਮ ਘਰਾਂ ਦੇ ਮੁੰਡੇ ਰਹਿ ਗਏ ਦਰੀਆਂ ਵਿਛਾਉਂਦੇ : ਕਾਂਗਰਸ

17 Apr 2024 10:53 AM
Advertisement