ਹੋਲੇ ਮਹੱਲੇ ‘ਤੇ ਵਿਸ਼ੇਸ਼ : ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ‘ਔਰਨ ਕੀ ਹੋਲੀ ਮਮ ਹੋਲਾ’
Published : Mar 21, 2019, 12:11 pm IST
Updated : Jun 7, 2019, 10:52 am IST
SHARE ARTICLE
Hola Mohalla
Hola Mohalla

ਹੋਲੀ ਅਤੇ ਹੋਲੇ ਮੁਹੱਲੇ ਵਿਚ ਕਾਫੀ ਫਰਕ ਹੈ ਹੋਲੀ ਜਿਥੇ ਰੰਗ ਦਾ ਤਿਓਹਾਰ ਹੈ ਉਥੇ ਹੀ ਹੌਲ਼ਾ ਖਾਸਲਾਸਾਈ ਜਾਹੋਜਲਾਲ ਤੇ ਸ਼ਸ਼ਤਰ ਵਿਦਿਆ ਦੇ ਜੌਹਰ ਦਿਖਾ ਕੇ ਮਨਾਇਆ ਜਾਂਦਾ ਹੈ।

ਹੋਲਾ ਮਹੱਲਾ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਅਤੇ ਕੌਮੀ ਜੋੜ ਮੇਲਾ ਹੈ। ਹੋਲੀ ਦੇ ਪਰੰਪਰਾਗਤ ਤਿਉਹਾਰ ਦੇ ਸਮਾਨਾਂਤਰ ਗੁਰੂ ਗੋਬਿੰਦ ਸਿੰਘ ਜੀ ਨੇ ‘ਹੋਲਾ-ਮਹੱਲਾ’ ਖੇਡਣ ਦੀ ਰੀਤ ਚਲਾਈ ਕਿਉਂਕਿ ਦਸਮ ਗੁਰੂ ਨਵੇਂ ਸਿਰਜੇ ਖ਼ਾਲਸੇ ਨੂੰ ਯੁੱਧ-ਵਿਦਿਆ ਵਿਚ ਨਿਪੁੰਨ ਬਣਾਉਣਾ ਚਾਹੁੰਦੇ ਸਨ। ਇਸ ਲਈ ਉਨ੍ਹਾਂ ਨੇ ਪਰੰਪਰਾ ਤੋਂ ਹਟ ਕੇ ਇਸ ਤਿਉਹਾਰ ਦਾ ਸਬੰਧ ਯੁੱਧ-ਪ੍ਰਕ੍ਰਿਆ ਨਾਲ ਜੋੜਿਆ। ਦਰਅਸਲ ਹੋਲਾ ਤੇ ਮਹੱਲਾ ਦੋ ਵੱਖ-ਵੱਖ ਸ਼ਬਦ ਹਨ।

‘ਹੋਲਾ’ ਅਰਬੀ ਭਾਸ਼ਾ ਅਤੇ ‘ਮਹੱਲਾ’ ਫ਼ਾਰਸੀ ਭਾਸ਼ਾ ਦਾ ਸ਼ਬਦ ਹੈ। ਹੋਲ, ਹੂਲ ਤੇ ਹੋਲਾ ਮਹੱਲਾ ਆਦਿ ਰਲਦੇ-ਮਿਲਦੇ ਸ਼ਬਦ ਹਨ। ਅਰਬੀ ਭਾਸ਼ਾ ਦਾ ਇਕ ਸ਼ਬਦ ਹੈ ‘ਹੂਲ’ ਜਿਸ ਦੇ ਅਰਥ ਨੇਕ ਅਤੇ ਭਲੇ ਕੰਮਾਂ ਲਈ ਜੂਝਣਾ, ਸੀਸ ਤਲੀ ‘ਤੇ ਧਰ ਕੇ ਲੜਨਾ, ਤਲਵਾਰ ਦੀ ਧਾਰ ‘ਤੇ ਚੱਲਣਾ ਹਨ। ਮਹੱਲਾ ਇਕ ਪ੍ਰਕਾਰ ਦੀ ਮਸਨੂਈ ਭਾਵ ਬਨਾਉਟੀ ਲੜਾਈ ਹੈ। ਇਸ ਵਿਚ ਪੈਦਲ ਅਤੇ ਘੋੜ-ਸਵਾਰ ਸ਼ਸਤਰਧਾਰੀ ਸਿੰਘ ਦੋ ਦਲ ਬਣਾ ਕੇ ਨਕਲੀ ਲੜ੍ਹਾਈਆਂ ਰਾਹੀਂ ਅਨੇਕ ਪ੍ਰਕਾਰ ਦੇ ਕਰਤਬ ਦਿਖਾਉਂਦੇ ਹਨ।

Takht Sri Kesgarh SahibTakht Sri Kesgarh Sahib

ਹੋਲਾ ਮੁਹੱਲੇ ਦਾ ਤਿਓਹਾਰ ਦੁਨੀਆ ਭਰ ਦੇ ਸਿੱਖਾਂ ਦੁਆਰਾ ਚੇਤ ਦੇ ਮਹੀਨੇ ਸਿੱਖੀ ਜਾਹੋ ਜਲਾਲ ਨਾਲ ਸ਼੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤੇ ਬੜੇ ਹੀ ਜੋਸ਼ ਨਾਲ ਮਨਾਇਆ ਜਾਂਦਾ ਹੈ। ਹੋਲੀ ਤੋਂ ਹੋਲਾ ਮੁਹੱਲਾ ਮਨਾਉਣਾ ਦੀ ਪਿਰਤ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ 1700 ਈਸਵੀ ਵਿਚ ਕੀਤੀ ਸੀ। ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਹੋਲੀ ਤੋਂ ਹੌਲ਼ਾ ਮੁਹੱਲਾ ਮਨਾਉਣ ਦੀ ਪਿਰਤ, ਸਮੇ ਦੀ ਲੋੜ ਅਨੁਸਾਰ ਇਨਸਾਨਾਂ ਦੀ ਮਾਨਸਿਕ ਤਾਕਤ ਨੂੰ ਬਲਵਾਨ ਕਰਨ ਦੇ ਮਨੋਰਥ ਨਾਲ ਸ਼ੁਰੂਆਤ ਕੀਤੀ ਸੀ। ਸਮਾਂ ਜੰਗਾਂ ਅਤੇ ਯੁੱਧ ਦਾ ਹੋਣ ਕਰਕੇ, ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਮ ਲੋਕਾਂ ਵਿਚ ਨਰੋਏ ਮਨ ਅਤੇ ਬਲਵਾਨ ਸਰੀਰ ਦੀ ਲਾਲਸਾ ਪੈਦਾ ਕਰਨ ਲਈ ਸ਼੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੇ ਇਸ ਜਾਹੋ ਜਲਾਲ ਵਾਲੇ ਤਿਓਹਾਰ ਵਾਲੇ ਦਿਨ ਖਾਲਸਾਈ ਖੇਡਾਂ ਦੀ ਸ਼ੁਰੂਆਤ ਕੀਤੀ।

hola mahalaHola Mohalla

ਹੋਲੀ ਅਤੇ ਹੋਲੇ ਮੁਹੱਲੇ ਵਿਚ ਕਾਫੀ ਫਰਕ ਹੈ ਹੋਲੀ ਜਿਥੇ ਰੰਗ ਦਾ ਤਿਓਹਾਰ ਹੈ ਉਥੇ ਹੀ ਹੌਲ਼ਾ ਮੁਹੱਲਾ ਖਾਸਲਾਸਾਈ ਜਾਹੋਜਲਾਲ ਅਤੇ ਸ਼ਸ਼ਤਰ ਵਿਦਿਆ ਦੇ ਜੌਹਰ ਦਿਖਾ ਕੇ ਮਨਾਇਆ ਜਾਂਦਾ ਹੈ। ਪਰ ਅਜ ਕੱਲ ਦੇ ਸਮੇ ਨੂੰ ਦੇਖਦੇ ਹੋਏ ਭਾਈ ਕਾਹਨ ਸਿੰਘ ਜੀ ਇਹ ਵੀ ਲਿਖਦੇ ਹਨ ਕਿ ਬੜੀ ਦੁੱਖ ਦੀ ਗੱਲ ਹੈ ਅੱਜ ਦੀ ਪੀੜੀ ਨੇ ਸ਼ਸ਼ਤਰ ਵਿਦਿਆ ਨੂੰ ਕੌਮੀ ਵਿਦਿਆ ਨਹੀਂ ਮੰਨਿਆ ਅਤੇ ਸਿਰਫ ਫੋਜੀਆਂ ਦਾ ਹੀ ਕਰਤਵ ਮੰਨ ਲਿਆ ਹੈ। ਜਦੋ ਕਿ ਦੇਸ਼ਮੇਸ਼ ਪਿਤਾ ਜੀ ਹਰ ਇਕ ਸਿੱਖ ਨੂੰ ਸੰਤ ਦੇ ਨਾਲ ਸਿਪਾਹੀ ਹੋਣ ਦਾ ਵੀ ਉਦੇਸ਼ ਦੇ ਕੇ ਗਏ ਹਨ ਅਤੇ ਇਕ ਸਿੱਖ ਬਿਨਾ ਸ਼ਸ਼ਤਰ ਵਿਦਿਆ ਅਧੂਰਾ ਹੈ।

ਗੁਰੂ ਸਾਹਿਬ ਨੇ 1699 ਈ: ਦੀ ਵੈਸਾਖੀ ਵਾਲੇ ਦਿਨ ਖਾਲਸਾ ਪੰਥ ਦੀ ਸਾਜਣਾ ਕਰਕੇ ਸਿੱਖ ਪੰਥ ਵਿਚ ਇਕ ਮਹਾਨ ਤੇ ਕ੍ਰਾਂਤੀਕਾਰੀ ਤਬਦੀਲੀ ਲਿਆਂਦੀ ਅਤੇ ਸਿੱਖਾਂ ਨੂੰ ਇਕ ਵੱਖਰੀ ਪਹਿਚਾਣ ਪ੍ਰਦਾਨ ਕੀਤੀ। ਗੁਰੂ ਜੀ ਨੇ ਇਸ ਕਾਇਮ ਕੀਤੀ ਜਥੇਬੰਦੀ ਵਿਚ ਦਲੇਰੀ ਅਤੇ ਜੁਰਅਤ ਭਰਨ ਲਈ ਉਹਨਾਂ ਵਲੋਂ ਮਨਾਏ ਜਾ ਰਹੇ ਤਿਉਹਾਰਾਂ ਨੂੰ ਮਨਾਉਣ ਦੇ ਰੰਗ-ਢੰਗ ਹੀ ਬਦਲ ਕੇ ਰੱਖ ਦਿਤੇ। ਹੋਲੀ ਮਨਾਉਣ ਸਮੇਂ ਜਿਥੇ ਲੋਕ ਇਕ ਦੂਜੇ ‘ਤੇ ਰੰਗ ਸੁੱਟ ਕੇ ਅਤੇ ਨਸ਼ੇ ਪੀ ਕੇ ਮਨੁੱਖੀ-ਸ਼ਕਤੀ ਨੂੰ ਨਸ਼ਟ ਕਰ ਰਹੇ ਸਨ, ਉਥੇ ਸਤਿਗੁਰਾਂ ਨੇ ਇਸ ਬੁਰਿਆਈ ਨੂੰ ਖਤਮ ਕਰਨ ਲਈ ‘ਹੋਲੀ’ ਨੂੰ ‘ਹੋਲੇ ਮਹੱਲੇ’ ਦਾ ਰੂਪ ਦੇ ਦਿੱਤਾ।

Nagar kirtanNagar kirtan

ਮਹੱਲਾ ਇਕ ਪ੍ਰਕਾਰ ਦੀ ਮਸਨੂਈ ਭਾਵ ਬਨਾਉਟੀ ਲੜਾਈ ਹੈ। ਇਸ ਵਿਚ ਪੈਦਲ ਅਤੇ ਘੋੜ-ਸਵਾਰ ਸ਼ਸਤਰਧਾਰੀ ਸਿੰਘ ਦੋ ਦਲ ਬਣਾ ਕੇ ਇਕ ਖਾਸ ਹਮਲੇ ਦੀ ਥਾਂ ਉਤੇ ਹਮਲਾ ਕਰਦੇ ਹਨ ਅਤੇ ਅਨੇਕ ਪ੍ਰਕਾਰ ਦੇ ਕਰਤਬ ਦਿਖਾਉਂਦੇ ਹਨ। ਕਲਗੀਧਰ ਪਾਤਸ਼ਾਹ ਜੀ ਆਪ ਇਸ ਮਸਨੂਈ ਲੜਾਈ ਨੂੰ ਵੇਖਦੇ ਅਤੇ ਦੋਹਾਂ ਦਲਾਂ ਨੂੰ ਲੋੜੀਂਦੀ ਸਿੱਖਿਆ ਪ੍ਰਦਾਨ ਕਰਦੇ। ਜਿਹੜਾ ਦਲ ਜੇਤੂ ਹੁੰਦਾ, ਉਸ ਨੂੰ ਦੀਵਾਨ ਵਿਚ ਸਿਰੋਪਾਓ ਬਖਸ਼ਿਸ਼ ਕਰਦੇ ਸਨ। ਇਸ ਮੌਕੇ ਦੀਵਾਨ ਸਜਦੇ, ਕਥਾ ਕੀਰਤਨ ਹੁੰਦਾ, ਬੀਰ ਰਸੀ ਵਾਰਾਂ ਗਾਈਆਂ ਜਾਂਦੀਆਂ ਅਤੇ ਅਨੇਕ ਤਰ੍ਹਾਂ ਦੀਆਂ ਫੌਜੀ ਕਵਾਇਦਾਂ ਹੁੰਦੀਆਂ। ਹਰ ਪਾਸੇ ਚੜ੍ਹਦੀ ਕਲਾ ਦਾ ਮਾਹੌਲ ਬਣਿਆ ਰਹਿੰਦਾ। ਗੁਰੂ ਸਾਹਿਬ ਇਨ੍ਹਾਂ ਸਾਰੀਆਂ ਕਾਰਵਾਈਆਂ ਵਿਚ ਖੁਦ ਸ਼ਾਮਲ ਹੁੰਦੇ ਅਤੇ ਸਿੱਖਾਂ ਦਾ ਉਤਸ਼ਾਹ ਵਧਾਉਂਦੇ।

ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ‘ਤੇ ਹੋਲਾ-ਮਹੱਲਾ ਦੇ ਰੂਪ ਵਿਚ ਮਨਾਏ ਜਾਂਦੇ ਜੰਗਜੂ ਤਿਉਹਾਰ ‘ਤੇ ਸਿੰਘਾਂ ਦੀਆਂ ਆਪਸ ਵਿਚ ਲੜੀਆਂ ਜਾਂਦੀਆਂ ਅਭਿਆਸ ਰੂਪੀ ਮਸਨੂਈ ਲੜਾਈਆਂ ਨੇ ਭਾਰਤੀ ਲੋਕਾਂ ਦੇ ਮਨੋ-ਬਲ ਨੂੰ ਉੱਚਾ ਕੀਤਾ। ਲੋਕ ਕਾਇਰਤਾ ਭਰੇ ਮਾਹੌਲ ‘ਚੋਂ ਨਿਕਲ ਕੇ ਇਸ ਤਿਉਹਾਰ ਵਿਚ ਧੜਾਧੜ ਬੜੇ ਜੋਸ਼ ਤੇ ਸਜ-ਧਜ ਨਾਲ ਸ਼ਾਮਲ ਹੋਣ ਲੱਗੇ। ਅਤਰ-ਫੁਲੇਲ ਦੀਆਂ ਸੁਗੰਧੀਆਂ, ਰੰਗਾਂ ਦੀਆਂ ਫੁਹਾਰਾਂ ਤੇ ਬੇਅੰਤ ਇਕੱਠ ਦੀ ਸ਼ੋਭਾ ਨੇ ਭਾਈ ਨੰਦ ਲਾਲ ਜੀ ਵਰਗੇ ਮਹਾਨ ਵਿਦਵਾਨ ਚਿੰਤਕ ਨੂੰ ਵੀ ਪ੍ਰਭਾਵਿਤ ਕੀਤਾ।

nihang singhNihang singh

ਸਤਿਗੁਰਾਂ ਦੁਆਰਾ ਹੋਲੇ ਮਹੱਲੇ ਦੀ ਖੇਡ ਨੂੰ ਆਪਣੀ ਕਲਮ ਨਾਲ ਬਿਆਨ ਕਰਦਿਆਂ ਉਹ ਲਿਖਦੇ ਹਨ ਕਿ ਹੋਲੀ ਦੇ ਫੁੱਲ ਖਿੜਨ ਨਾਲ ਸਾਰਾ ਬਾਗ ਸੁਗੰਧੀ ਨਾਲ ਭਰ ਗਿਆ। ਪਾਤਸ਼ਾਹ ਦਾ ਮੁਖੜਾ ਕਲੀ ਵਾਂਗ ਖਿੜ ਗਿਆ। ਗੁਲਾਬ, ਅੰਬਰ, ਕਸਤੂਰੀ ਤੇ ਅੰਬੀਰ ਮੀਂਹ  ਦੀ ਤਰ੍ਹਾਂ ਵਰਸਣ ਲੱਗੀ। ਕੇਸਰ ਦੀ ਪਿਚਕਾਰੀ ਨੇ ਸਭ ਚਿੱਟੇ ਚੋਲਿਆਂ ਨੂੰ ਰੰਗਾਂ ਨਾਲ ਭਰ ਦਿੱਤਾ। ਪਾਤਸ਼ਾਹ ਨੇ ਗੁਲਾਲ ਦੀ ਐਸੀ ਵਰਖਾ ਕੀਤੀ ਕਿ ਧਰਤੀ ਤੇ ਅਕਾਸ਼ ਸੂਹਾ ਹੋ ਗਿਆ। ਜਦੋਂ ਪਾਤਸ਼ਾਹ ਨੇ ਰੰਗਿਆ ਹੋਇਆ ਚੋਲਾ ਪਹਿਨਿਆਂ ਤਾਂ ਸਭ ਦੀ ਆਤਮਾ ਖਿੜ ਗਈ:

ਗੁਲੇ ਹੋਲੀ ਬ ਬਾਗੇ ਦਰ ਬੂ ਕਰਦ।

ਲਬੇ ਚੂੰ ਗ਼ੁੰਚਾ ਰਾ ਫ਼ਰਖ਼ੰਦਹ ਖ਼ੂ ਕਰਦ।

ਗੁਲਾਬੋ ਅੰਬਰੋ ਮੁਸ਼ਕੋ ਅਬੀਰੋ।

ਚੂ ਬਾਰਾਂ ਬਾਰਸ਼ੇ ਅਜ ਸੂ ਬਸੂ ਕਰਦ।

ਜਹੇ ਪਿਚਕਾਰੀਏ ਪੁਰ ਜੁਫਰਾਨੀ।

ਕਿ ਹਰ ਬੇਰੰਗ ਰਾ ਖੁਸ਼ਰੰਗੋ ਬੂ ਕਰਦ।

ਗੁਲਾਲ ਅਫਸ਼ਾਨੀ ਅਜ਼ ਦਸਤੇ ਮੁਬਾਰਕ।

ਜ਼ਮੀਨੋ ਆਸਮਾਂ ਰਾ ਸੁਰਖਰੂ ਕਰਦ।

ਦੋ ਆਲਮ ਗਸ਼ਤ ਰੰਗੀ ਅਜ਼ ਤੁਫਲੈਸ਼।

ਚੁ ਸ਼ਾਹਮ ਜਾਮਹ ਰੰਗੀ ਦਹ ਗੁਲੂ ਕਰਦ।

(ਭਾਈ ਨੰਦ ਲਾਲ ਰਚਨਾਵਲੀ)

ਭਾਰਤ ਬਹੁਤ ਸਾਰੇ ਮੌਸਮੀ, ਸੱਭਿਆਚਾਰਕ ਅਤੇ ਇਤਿਹਾਸਕ ਤਿਉਹਾਰਾਂ ਦਾ ਦੇਸ਼ ਹੈ। ਖ਼ਾਲਸਾ-ਪੰਥ ਇਨ੍ਹਾਂ ਵਿਚੋਂ ਕਈ ਤਿਉਹਾਰਾਂ ਨੂੰ ਆਪਣੀ ਪਛਾਣ ਨਾਲ ਜੋੜ ਕੇ ਨਿਵੇਕਲੇ ਅਤੇ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਉਂਦਾ ਹੈ। ਜਿਵੇਂ ‘ਹੋਲੀ’ ਦੀ ਥਾਂ ਖ਼ਾਲਸਾ-ਪੰਥ ‘ਹੋਲਾ ਮਹੱਲਾ’ ਅਤੇ ਦੀਵਾਲੀ ਦੀ ਥਾਂ ‘ਬੰਦੀ-ਛੋੜ ਦਿਵਸ’ ਮਨਾਉਂਦਾ ਹੈ। 

SikhSikhs

ਮੌਸਮੀ ਤਬਦੀਲੀ ਦੇ ਪੱਖ ਤੋਂ ‘ਹੋਲੀ’ ਬਸੰਤ ਰੁੱਤ ਦੇ ਆਗਮਨ ਦੇ ਨਾਲ ਨਾਲ ਖੇੜੇ ਤੇ ਖੁਸ਼ੀਆਂ ਦਾ ਤਿਉਹਾਰ ਹੋਣ ਕਰਕੇ ਮਾਨਵ ਚੇਤਨਾ ਵਿਚ ਵਿਸ਼ੇਸ਼ ਮਹੱਤਵ ਰੱਖਦੀ ਹੈ। ਪੱਤਝੜ ਤੋਂ ਬਾਅਦ ਬਸੰਤ ਰੁੱਤ ਆਉਂਦੀ ਹੈ ਅਤੇ ਸਾਰੇ ਪਾਸੇ ਖੇੜਾ ਹੀ ਖੇੜਾ ਹੁੰਦਾ ਹੈ। ਗੁਰੂ ਸਾਹਿਬਾਨ ਨੇ ਇਹ ਤਿਉਹਾਰ ਸਿਮਰਨ, ਸਤਿਸੰਗ ਤੇ ਸੇਵਾ ਵਿਚ ਜੁੜ ਕੇ ਮਨਾਉਣ ਦਾ ਉਪਦੇਸ਼ ਦਿੱਤਾ ਹੈ:

ਨਾਨਕ ਤਿਨਾ ਬਸੰਤੁ ਹੈ ਜਿਨ੍‍ ਘਰਿ ਵਸਿਆ ਕੰਤੁ॥

ਜਿਨ ਕੇ ਕੰਤ ਦਿਸਾਪੁਰੀ

ਸੇ ਅਹਿਨਿਸਿ ਫਿਰਹਿ ਜਲੰਤ॥

(ਸ੍ਰੀ ਗੁਰੂ ਗ੍ਰੰਥ ਸਾਹਿਬ, ਪੰਨਾ 791)

ਹਰ ਸਾਲ ਲੱਖਾਂ ਦੀ ਗਿਣਤੀ ਵਿਚ ਸਿੱਖ ਸੰਗਤਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਪਾਵਨ ਛੋਹ ਧਰਤੀ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਪਾਉਂਟਾ ਸਾਹਿਬ ਤੇ ਸ੍ਰੀ ਹਜ਼ੂਰ ਸਾਹਿਬ ਨੰਦੇੜ ਵਿਖੇ ਪੁੱਜ ਕੇ ਬੜੇ ਉਤਸ਼ਾਹ ਤੇ ਜੋਸ਼ ਨਾਲ ਇਹ ਪਵਿੱਤਰ ਤਿਉਹਾਰ ਮਨਾਉਂਦੀਆਂ ਹਨ। ਭਾਰੀ ਦੀਵਾਨ ਸਜਦੇ ਹਨ, ਨਿਹੰਗ ਸਿੰਘਾਂ ਦੇ ਜਥੇ ਤੇ ਖਾਲਸਾ ਪੰਥ ਦੀ ਫ਼ੌਜ ਦੇ ਹੋਰ ਦਸਤੇ ਰਲ-ਮਿਲ ਕੇ ਨਗਰ ਕੀਰਤਨ ਸਜਾਉਂਦੇ ਹਨ। ਘੋੜ ਸਵਾਰੀ ਤੇ ਗਤਕੇਬਾਜ਼ੀ ਦੇ ਜੰਗਜੂ ਕਰਤੱਵ ਦੇਖਣਯੋਗ ਹੁੰਦੇ ਹਨ। ਇਸ ਦੀ ਅਲੌਕਿਕ ਮਹਿਮਾ ਦਾ ਵਰਣਨ ‘ਕਹਿਬੇ ਕਉ ਸੋਭਾ ਨਹੀ’, ਦੇਖਾ ਹੀ ਪ੍ਰਵਾਨ’ ਅਨੁਸਾਰ ਕੇਵਲ ਕਥਨ ਕਰਨ ਨਾਲ ਹੀ ਨਹੀਂ ਸਗੋਂ ਅੱਖੀਂ ਦੇਖਣ ਨਾਲ ਪਤਾ ਲਗਦਾ ਹੈ। ਖਾਲਸਾ ਪੰਥ ਹੋਲੀ ਨਹੀਂ, ਹੋਲਾ ਖੇਡਦਾ ਹੈ ਅਤੇ ਮਹੱਲਾ ਕਢਦਾ ਹੈ। ਕਵੀ ਸੁਮੇਰ ਸਿੰਘ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਦੇਸ਼ਾਂ ਨੂੰ ਇਸ ਤਰ੍ਹਾਂ ਲਿਖਦੇ ਹਨ:

ਔਰਨ ਕੀ ਹੋਲੀ ਮਮ ਹੋਲਾ।

ਕਹਯੋ ਕ੍ਰਿਪਾਨਿਧ ਬਚਨ ਅਮੋਲਾ।

Gatka

Gataka

ਅਜੋਕੇ ਸਮੇਂ ਵਿਚ ਨਵੀਂ ਪੀੜ੍ਹੀ ਸ਼ਾਨਾਂ-ਮੱਤੇ ਸਿੱਖ ਇਤਿਹਾਸ, ਗੌਰਵਮਈ ਵਿਰਸੇ, ਜੰਗਾਂ-ਯੁੱਧਾਂ ਵਿਚ ਸ਼ਕਤੀ ਦੇ ਪ੍ਰਦਰਸ਼ਨ ਤੇ ਬੀਰ-ਰਸੀ ਰਵਾਇਤਾਂ ਨੂੰ ਭੁਲਦੀ ਜਾ ਰਹੀ ਹੈ ਅਤੇ ਸ਼ਸਤਰਾਂ ਪ੍ਰਤੀ ਪਿਆਰ ਵੀ ਘਟਦਾ ਜਾ ਰਿਹਾ ਹੈ। ਆਪਣੇ ਵਿਰਸੇ ਪ੍ਰਤੀ ਜਾਗਰੂਕ ਕਰਨ ਲਈ ਖਾਲਸਾ ਪੰਥ ਦੀ ਨਿਆਰੀ ਹੋਂਦ ਨੂੰ ਦਰਸਾਉਂਦਾ ਇਹ ਕੌਮੀ ਤਿਉਹਾਰ ਪ੍ਰੇਰਨਾ ਸਰੋਤ ਹੈ। ਆਓ! ਇਸ ਪਵਿੱਤਰ ਤਿਉਹਾਰ ਨੂੰ ਮਨਾਉਂਦੇ ਹੋਏ ਆਪਣੇ ਗੌਰਵਮਈ ਵਿਰਸੇ ਅਤੇ ਜੁਝਾਰੂ ਬਿਰਤੀ ਦੀ ਸ਼ਕਤੀ ਨਾਲ ਨਸ਼ਿਆਂ ਤੇ ਪਤਿੱਤਪੁਣੇ ਵਿਰੁੱਧ ਜੂਝੀਏ। ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਦੀ ਲਹਿਰ ਨੂੰ ਪ੍ਰਚੰਡ ਕਰਨ ਦਾ ਪ੍ਰਣ ਲਈਏ ਅਤੇ ਖੰਡੇ-ਬਾਟੇ ਦੀ ਪਾਹੁਲ ਛੱਕ ਕੇ ਸਰਬੰਸ-ਦਾਨੀ ਦਸਮੇਸ਼ ਪਿਤਾ ਦੇ ਸੱਚੇ ਸਪੂਤ ਬਣੀਏ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM

DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ, CBI ਨੇ ਕੱਸਿਆ ਸ਼ਿਕੰਜਾ, DIG 'ਤੇ ਲੱਗੇ ਰਿਸ਼ਵਤ ਲੈਣ ਦੇ ਇਲਜ਼ਾਮ...

16 Oct 2025 3:09 PM

Raja Warring on Khalistan: 'ਸਾਨੂੰ ਹਿੰਦੁਸਤਾਨ ਚਾਹੀਦਾ, ਖ਼ਾਲਿਸਤਾਨ ਨਹੀਂ',ਸੁਣੋ ਗੁੱਸੇ 'ਚ ਕੀ-ਕੁਝ ਸੁਣਾ ਗਏ?

14 Oct 2025 3:01 PM
Advertisement