ਸ਼ਹੀਦੀ ਦਿਹਾੜੇ 'ਤੇ ਵਿਸ਼ੇਸ਼: ਬਹਾਦਰੀ ਦੀ ਮਿਸਾਲ ਸਨ ਸ਼ਹੀਦ ਭਗਤ ਸਿੰਘ

By : GAGANDEEP

Published : Mar 22, 2023, 5:00 pm IST
Updated : Mar 22, 2023, 5:00 pm IST
SHARE ARTICLE
photo
photo

ਸ਼ਹੀਦ ਭਗਤ ਸਿੰਘ ਦਾ ਜਨਮ 28 ਸਤੰਬਰ, 1907 ਨੂੰ ਲਾਇਲਪੁਰ ਜਿਲ੍ਹੇ ਦੇ ਪਿੰਡ ਬੰਗਾ (ਪੰਜਾਬ, ਬਰਤਾਨਵੀ ਭਾਰਤ, ਹੁਣ ਪਾਕਿਸਤਾਨ) ਵਿਚ ਹੋਇਆ।

 

ਸ਼ਹੀਦ ਭਗਤ ਸਿੰਘ ਦਾ ਜਨਮ 28 ਸਤੰਬਰ, 1907 ਨੂੰ ਲਾਇਲਪੁਰ ਜਿਲ੍ਹੇ ਦੇ ਪਿੰਡ ਬੰਗਾ (ਪੰਜਾਬ, ਬਰਤਾਨਵੀ ਭਾਰਤ, ਹੁਣ ਪਾਕਿਸਤਾਨ) ਵਿਚ ਹੋਇਆ। ਉਨ੍ਹਾਂ ਦਾ ਜੱਦੀ ਨਿਵਾਸ ਅੱਜ ਵੀ ਭਾਰਤੀ ਪੰਜਾਬ ਦੇ ਨਵਾਂ ਸ਼ਹਿਰ (ਹੁਣ ਸ਼ਹੀਦ ਭਗਤ ਸਿੰਘ ਨਗਰ) ਜਿਲ੍ਹੇ ਦੇ ਖਟਕੜ ਕਲਾਂ ਪਿੰਡ ਵਿੱਚ ਸਥਿਤ ਹੈ। ਉਨ੍ਹਾਂ ਦੇ ਪਿਤਾ ਦਾ ਨਾਮ ਸਰਦਾਰ ਕਿਸ਼ਨ ਸਿੰਘ ਅਤੇ ਮਾਤਾ ਦਾ ਨਾਮ ਵਿਦਿਆਵਤੀ ਸੀ। ਇਹ ਇੱਕ ਸਿੱਖ ਪਰਵਾਰ ਸੀ ਜਿਸ ਨੇ ਆਰੀਆ ਸਮਾਜ ਦੇ ਵਿਚਾਰਾਂ ਨੂੰ ਅਪਣਾ ਲਿਆ ਸੀ। ਅੰਮ੍ਰਿਤਸਰ ਵਿੱਚ 13 ਅਪ੍ਰੈਲ 1919 ਨੂੰ ਹੋਏ ਜਲਿਆਂ ਵਾਲਾ ਬਾਗ ਹੱਤਿਆਕਾਂਡ ਨੇ ਭਗਤ ਸਿੰਘ ਦੀ ਸੋਚ ਤੇ ਡੂੰਘਾ ਅਸਰ ਪਾਇਆ ਸੀ। ਭਗਤ ਸਿੰਘ ਦੀ ਮੁੱਢਲੀ ਸਿੱਖਿਆ ਲਾਇਲਪੁਰ (ਹੁਣ ਪਾਕਿਸਤਾਨ ਵਿਚ) ਦੇ ਜਿਲਾ ਬੋਰਡ ਪ੍ਰਾਇਮਰੀ ਸਕੂਲ ਵਿਚ ਹੋਈ। ਬਾਅਦ ਵਿਚ ਉਹ ਡੀ.ਏ.ਵੀ. ਹਾਈ ਸਕੂਲ ਲਾਹੌਰ ਵਿੱਚ ਦਾਖਲ ਹੋ ਗਏ। ਨਾਭਾ ਰਿਆਸਤ ਦੇ ਰਾਜਾ ਰਿਪੁਦਮਨ ਸਿੰਘ ਦੇ ਹੱਕਾਂ ਦੀ ਬਹਾਲੀ ਲਈ ਲੜੇ ਗਏ ਜੈਤੋ ਦੇ ਮੋਰਚੇ (1923) ਵੇਲੇ ਉਹ 16 ਸਾਲ ਦੇ ਸਨ।

ਬਦਅਮਨੀ ਦੇ ਇਸ ਆਲਮ ਅਤੇ ਹੱਕੀ ਅੰਦੋਲਨਾਂ ਨੂੰ ਕੁਚਲਣ ਲਈ ਅੰਗਰੇਜ਼ ਹਕੂਮਤ ਦੀਆਂ ਸਖ਼ਤੀਆਂ ਨੇ ਭਗਤ ਸਿੰਘ ਦੀ ਮਨੋਦਸ਼ਾ ਘੜੀ। ਭਗਤ ਸਿੰਘ ਨੇ 1923 ਵਿਚ ਲਾਹੌਰ ਦੇ ਨੈਸ਼ਨਲ ਕਾਲਜ ਵਿਚ ਦਾਖਲਾ ਲਿਆ। ਉਸ ਵੇਲੇ ਤਕ ਇਹ ਨੌਜਵਾਨ ਉਰਦੂ, ਹਿੰਦੀ, ਪੰਜਾਬੀ, ਅੰਗਰੇਜ਼ੀ ਤੇ ਸੰਸਕ੍ਰਿਤ ਭਾਸ਼ਾਵਾਂ ’ਤੇ ਖਾਸੀ ਪਕੜ ਬਣਾ ਚੁੱਕਿਆ ਸੀ। ਭਗਤ ਸਿੰਘ ਦੀ ਇਕ ਫੋਟੋ ਜਿਸ ਵਿਚ ਉਸ ਨੇ ਪੱਗ ਬੰਨੀ ਹੋਈ ਹੈ ਤੇ ਉਹ ਮੁੱਛ-ਫੁੱਟ ਗੱਭਰੂ ਦਿਖ ਰਿਹਾ ਹੈ, ਉਹ ਉਸੇ ਡਰਾਮਾ ਕਲੱਬ ਦੀ ਯਾਦਗਾਰ ਹੈ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦਾ ਮੈਂਬਰ ਬਣ ਗਿਆ ਤੇ ਇਕ ਸਾਲ ਬਾਅਦ ਪਰਿਵਾਰ ਵੱਲੋਂ ਵਿਆਹ ਲਈ ਜ਼ੋਰ ਪਾਉਣ ਕਾਰਨ ਉਸ ਨੇ ਲਾਹੌਰ ਵਿਚਲਾ ਘਰ ਛੱਡ ਦਿੱਤਾ ਤੇ ਕਾਨਪੁਰ ਡੇਰੇ ਲਗਾ ਲਏ। ਲਾਹੌਰ ਦੇ ਨੈਸ਼ਨਲ ਕਾਲਜ ਦੀ ਪੜ੍ਹਾਈ ਛੱਡਕੇ ਭਗਤ ਸਿੰਘ ਉਪਰੋਕਤ ਕ੍ਰਾਂਤੀਕਾਰੀ ਸੰਗਠਨ ਨਾਲ ਜੁੜ ਗਏ ਸਨ। ਸਤੰਬਰ 1928 ਵਿੱਚ ਇਸ ਯੋਧੇ ਨੇ ਆਜ਼ਾਦੀ ਲਈ ਸੰਘਰਸ਼ ਜਾਰੀ ਰੱਖਿਆ।

ਭਗਤ ਸਿੰਘ ਨੇ ਭਾਰਤ ਦੀ ਆਜ਼ਾਦੀ ਲਈ ਨੌਜਵਾਨ ਭਾਰਤ ਸਭਾ ਦੀ ਸਥਾਪਨਾ ਕੀਤੀ। ਕ੍ਰਾਂਤੀਕਾਰੀ ਸਾਥੀ ਬਟੁਕੇਸ਼ਵਰ ਦੱਤ ਦੇ ਨਾਲ ਮਿਲਕੇ ਭਗਤ ਸਿੰਘ ਨੇ ਨਵੀਂ ਦਿੱਲੀ ਦੀ ਸੈੰਟਰਲ ਅਸੈੰਬਲੀ ਦੇ ਸਭਾ ਹਾਲ ਵਿੱਚ 8 ਅਪ੍ਰੈਲ, 1928 ਨੂੰ ਅੰਗਰੇਜ਼ ਸਰਕਾਰ ਨੂੰ ਜਗਾਉਣ ਦੇ ਲਈ ਬੰਬ ਅਤੇ ਪਰਚੇ ਸੁੱਟੋ ਸਨ। ਬੰਬ ਸੁੱਟਣ ਦੇ ਬਾਅਦ ਉੱਥੇ ਹੀ ਦੋਨਾਂ ਨੇ ਆਪਣੀ ਗਿਰਫ਼ਤਾਰੀ ਦੇ ਦਿੱਤੀ। ਉਸ ਸਮੇਂ ਭਗਤ ਸਿੰਘ ਕਰੀਬ 12 ਸਾਲ ਦੇ ਸਨ ਜਦੋਂ ਜਲ੍ਹਿਆਂਵਾਲਾ ਬਾਗ ਹੱਤਿਆਕਾਂਡ ਹੋਇਆ ਸੀ।

ਇਸ ਦੀ ਸੂਚਨਾ ਮਿਲਦੇ ਹੀ ਭਗਤ ਸਿੰਘ ਆਪਣੇ ਸਕੂਲ ਤੋਂ 12 ਮੀਲ ਪੈਦਲ ਚੱਲ ਕੇ ਜੱਲਿਆਂਵਾਲਾ ਬਾਗ ਪਹੁੰਚ ਗਏ। ਇਸ ਉਮਰ ਵਿੱਚ ਭਗਤ ਸਿੰਘ ਆਪਣੇ ਚਾਚਿਆਂ ਦੀਆਂ ਕ੍ਰਾਂਤੀਕਾਰੀ ਕਿਤਾਬਾਂ ਪੜ੍ਹਦੇ ਅਤੇ ਸੋਚਦੇ ਸਨ ਕਿ ਉਨ੍ਹਾਂ ਦਾ ਰਸਤਾ ਠੀਕ ਹੈ ਕਿ ਨਹੀਂ? ਗਾਂਧੀ ਜੀ ਦੇ ਨਾਮਿਲਵਰਤਨ ਅੰਦੋਲਨ ਛਿੜਨ ਦੇ ਬਾਅਦ ਉਹ ਗਾਂਧੀ ਜੀ ਦੇ ਅਹਿੰਸਕ ਤਰੀਕਿਆਂ ਅਤੇ ਹਿੰਸਕ ਅੰਦੋਲਨ ਵਿੱਚੋਂ ਆਪਣੇ ਲਈ ਰਸਤਾ ਚੁਣਨ ਲੱਗੇ। ਮਹਾਤਮਾ ਗਾਂਧੀ ਜੀ ਦੇ ਅਸਿਹਯੋਗ ਅੰਦੋਲਨ ਨੂੰ ਮਨਸੂਖ ਕਰ ਦੇਣ ਕਾਰਨ ਉਨ੍ਹਾਂ ਅੰਦਰ ਇੱਕ ਰੋਸ ਨੇ ਜਨਮ ਲਿਆ ਅਤੇ ਓੜਕ ਉਨ੍ਹਾਂ ਨੇ ਇਨਕਲਾਬ ਅਤੇ ਦੇਸ਼ ਦੀ ਆਜਾਦੀ ਲਈ ਹਿੰਸਾ ਨੂੰ ਅਪਨਾਉਣਾ ਅਣਉਚਿਤ ਨਹੀਂ ਸਮਝਿਆ। ਉਨ੍ਹਾਂ ਨੇ ਕ੍ਰਾਂਤੀ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ। ਉਹ ਆਪਣੇ ਦਲ ਦੇ ਪ੍ਰਮੁੱਖ ਕ੍ਰਾਂਤੀਕਾਰੀਆਂ ਵਿਚੋਂ ਸਿਰਕਢ ਬਣ ਗਏ। ਉਨ੍ਹਾਂ ਦੇ ਦਲ ਦੇ ਪ੍ਰਮੁੱਖ ਕ੍ਰਾਂਤੀਕਾਰੀਆਂ ਵਿੱਚ ਚੰਦਰ ਸ਼ੇਖਰ ਆਜ਼ਾਦ, ਸੁਖਦੇਵ , ਰਾਜਗੁਰੂ ਅਤੇ ਭਗਵਤੀ ਚਰਨ ਵੋਹਰਾ ਆਦਿ ਸਨ। ਜੇਲ੍ਹ ਵਿੱਚ ਭਗਤ ਸਿੰਘ ਨੇ ਕਰੀਬ 2 ਸਾਲ ਗੁਜ਼ਾਰੇ।

ਮੁਕੱਦਮੇ ਦੌਰਾਨ ਭਾਰਤ ਦੇ ਇਸ ਮਹਾਨ ਸਪੂਤ ਨੇ ਆਪਣੀ ਰਿਹਾਈ ਲਈ ਭੋਰਾ ਵੀ ਜ਼ੋਰ ਨਹੀਂ ਲਗਾਇਆ ਪਰ ਦੇਸ਼ ਦੀ ਆਜ਼ਾਦੀ ਲਈ ਆਖ਼ਰੀ ਸਾਹ ਤੱਕ ਲੜਨ ਦਾ ਐਲਾਨ ਕੀਤਾ। ਜੇਲ੍ਹ ਵਿੱਚ ਭਗਤ ਸਿੰਘ ਅਤੇ ਬਾਕੀ ਸਾਥੀਆਂ ਨੇ 64 ਦਿਨਾਂ ਤੱਕ ਭੁੱਖ ਹੜਤਾਲ ਕੀਤੀ। ਗਾਂਧੀਵਾਦੀ ਤਰੀਕਿਆਂ ਦੀ ਏਨੀ ਸਿੱਦਤ ਨਾਲ ਵਰਤੋਂ ਕਰਨ ਦੀ ਇਹ ਅਦੁੱਤੀ ਮਿਸਾਲ ਹੈ। 5 ਜੁਲਾਈ 1929 ਨੂੰ ਪੰਡਤ ਜਵਾਹਰਲਾਲ ਨਹਿਰੂ ਨੇ ਕਾਂਗਰਸ ਸਕੱਤਰ ਦੀ ਹੈਸੀਅਤ ਨਾਲ ਪ੍ਰੈਸ ਨੂੰ ਇੱਕ ਬਿਆਨ ਦਿੱਤਾ - "ਮੈਂ ਬਹੁਤ ਦੁੱਖ ਨਾਲ ਭਗਤ ਸਿੰਘ ਅਤੇ ਦੱਤ ਦੀ ਭੁੱਖ ਹੜਤਾਲ ਦਾ ਸਮਾਚਾਰ ਸੁਣਿਆ ਹੈ। ਪਿਛਲੇ 20 ਜਾਂ ਜਿਆਦਾ ਦਿਨਾਂ ਤੋਂ ਉਨ੍ਹਾਂ ਨੇ ਕੁਝ ਵੀ ਖਾਣ ਤੋਂ ਆਪਣੇ ਆਪ ਨੂੰ ਦੂਰ ਰੱਖਿਆ ਹੈ। ਮੈਨੂੰ ਪਤਾ ਚੱਲਿਆ ਹੈ ਕਿ ਜ਼ਬਰਦਸਤੀ ਵੀ ਖਾਣਾ ਖਿਲਾਇਆ ਜਾ ਰਿਹਾ ਹੈ। ਅਜਿਹੇ, ਆਪਣੀ ਇੱਛਾ ਨਾਲ ਅਪਣਾਏ ਕਸ਼ਟ ਦੇ ਵਕਤ ਸਾਡੇ ਸਭ ਦੇ ਦਿਲ ਉਨ੍ਹਾਂ ਦੇ ਵੱਲ ਉੱਮੜਦੇ ਹਨ। ਉਹ ਆਪਣੇ ਕਿਸੇ ਸਵਾਰਥ ਲਈ ਭੁੱਖ ਹੜਤਾਲ ਤੇ ਨਹੀਂ ਹਨ, ਸਗੋਂ ਰਾਜਨੀਤਕ ਕੈਦੀਆਂ ਦੀ ਹਾਲਤ ਸੁਧਾਰਨ ਲਈ ਅਜਿਹਾ ਕਰ ਰਹੇ ਹਨ।

ਜਿਵੇਂ - ਜਿਵੇਂ ਦਿਨ ਗੁਜ਼ਰ ਰਹੇ ਹਨ ਅਸੀਂ ਇਸ ਔਖੀ ਪਰੀਖਿਆ ਨੂੰ ਬੜੀ ਉਤੇਜਨਾ ਨਾਲ ਵੇਖਦੇ ਰਹਾਂਗੇ ਅਤੇ ਮਨ ਵਿੱਚ ਤੀਬਰ ਇੱਛਾ ਰੱਖਾਂਗੇ ਕਿ ਸਾਡੇ ਇਹ ਦੋਨੋਂ ਬਹਾਦੁਰ ਭਰਾ ਇਸ ਅਗਨੀ-ਪਰਿੱਖਿਆ ਵਿੱਚ ਸਫ਼ਲ ਹੋਣ।" ਫ਼ਾਂਸੀ ਦੇ ਬਾਦ ਕੋਈ ਅੰਦੋਲਨ ਨਾ ਭੜਕ ਜਾਵੇ ਇਸਦੇ ਡਰ ਤੋਂ ਅੰਗਰੇਜਾਂ ਨੇ ਪਹਿਲਾਂ ਉਨ੍ਹਾਂ ਲਾਸ਼ਾਂ ਦੇ ਟੁਕੜੇ ਕੀਤੇ ਅਤੇ ਫਿਰ ਬੋਰੀਆਂ ਵਿਚ ਭਰ ਕੇ ਫਿਰੋਜ਼ਪੁਰ ਦੇ ਵੱਲ ਲੈ ਗਏ ਜਿੱਥੇ ਮਿੱਟੀ ਦਾ ਤੇਲ ਪਾ ਕੇ ਇਨ੍ਹਾਂ ਨੂੰ ਜਲਾਇਆ ਜਾਣ ਲੱਗਾ।
ਪਿੰਡ ਦੇ ਲੋਕਾਂ ਨੇ ਅੱਗ ਵੇਖੀ ਤਾਂ ਕੋਲ ਆਏ। ਇਸ ਤੋਂ ਡਰਕੇ ਅੰਗਰੇਜ਼ ਉਨ੍ਹਾਂ ਦੀਆਂ ਲਾਸ਼ਾਂ ਦੇ ਅੱਧਜਲੇ ਟੁਕੜੇ ਸਤਲੁਜ ਨਦੀ ਵਿਚ ਸੁੱਟਕੇ ਭੱਜਣ ਲੱਗੇ। ਜਦੋਂ ਪਿੰਡ ਵਾਲੇ ਕੋਲ ਆਏ ਤਾਂ ਉਨ੍ਹਾਂ ਨੇ ਉਨ੍ਹਾਂ ਦੀਆਂ ਲਾਸ਼ਾਂ ਦੇ ਟੁਕੜਿਆਂ ਨੂੰ ਇਕੱਠਾ ਕਰ ਕੇ ਵਿਧੀਵਤ ਦਾਹ ਸੰਸਕਾਰ ਕੀਤਾ। ਭਗਤ ਸਿੰਘ ਹਮੇਸ਼ਾ ਲਈ ਅਮਰ ਹੋ ਗਏ। ਇਸ ਤੋਂ ਬਾਅਦ ਲੋਕ ਅੰਗਰੇਜਾਂ ਦੇ ਨਾਲ ਨਾਲ ਗਾਂਧੀਜੀ ਨੂੰ ਵੀ ਉਨ੍ਹਾਂ ਦੀ ਮੌਤ ਦਾ ਜ਼ਿੰਮੇਵਾਰ ਸਮਝਣ ਲੱਗੇ।

ਇਸ ਕਾਰਨ ਜਦੋਂ ਗਾਂਧੀ ਜੀ ਕਾਂਗਰਸ ਦੇ ਕਰਾਚੀ ਸੈਸ਼ਨ ਵਿਚ ਹਿੱਸਾ ਲੈਣ ਜਾ ਰਹੇ ਸਨ ਤਾਂ ਲੋਕਾਂ ਨੇ ਕਾਲੇ ਝੰਡਿਆਂ ਦੇ ਨਾਲ ਗਾਂਧੀਜੀ ਦਾ ਸਵਾਗਤ ਕੀਤਾ। ਭਗਤ ਸਿੰਘ ਨੂੰ ਹਿੰਦੀ, ਉਰਦੂ, ਪੰਜਾਬੀ ਅਤੇ ਅੰਗਰੇਜ਼ੀ ਦੇ ਇਲਾਵਾ ਬੰਗਲਾ ਵੀ ਆਉਂਦੀ ਸੀ ਜੋ ਕਿ ਉਨ੍ਹਾਂ ਨੇ ਬਟੁਕੇਸ਼ਵਰ ਦੱਤ ਤੋਂ ਸਿੱਖੀ ਸੀ। ਭਗਤ ਸਿੰਘ , ਸੁਖਦੇਵ ਅਤੇ ਰਾਜਗੁਰੂ ਨੂੰ ਫਾਂਸੀ ਲਾਉਣ ਦੀ ਮਿਤੀ 24 ਮਾਰਚ, 1931 ਮੁਕਰਰ ਕੀਤੀ ਗਈ ਸੀ। ਪਰੰਤੂ ਲੋਕਾਂ ਦਾ ਇਕੱਠ 23 ਮਾਰਚ ਸਵੇਰ ਤੋਂ ਜੇਲ੍ਹ ਦੇ ਗੇਟ ਬਾਹਰ ਇਕੱਠਾ ਹੋਣ ਲੱਗਾ। ਲੋਕਾਂ ਦੀ ਬਗਾਵਤ ਤੋਂ ਡਰਦਿਆਂ ਅੰਗਰੇਜ਼ ਹਕੂਮਤ ਨੇ ਇੱਕ ਕੋਝੀ ਚਾਲ ਚਲਦਿਆਂ 23 ਮਾਰਚ,1931 ਨੂੰ ਸ਼ਾਮ 7:30 ਵਜੇ ਫਾਂਸੀ ਦੇਣ ਦੀ ਯੋਜਨਾ ਬਣਾਈ। ਜਦੋਂ ਭਗਤ ਸਿੰਘ ਅਤੇ ਉਸ ਦੇ ਸਾਥੀਆਂ ਨੂੰ ਫਾਂਸੀ ਦੇ ਤੱਖਤੇ ਤੱਕ ਲਿਜਾਉਣ ਲਈ ਪੁਲਿਸ ਕਰਮਚਾਰੀ ਆਏ ਤਾਂ ਉਸ ਸਮੇ ਭਗਤ ਸਿੰਘ ਲੈਨਿਨ ਦੀ ਜੀਵਨੀ ਪੜ੍ਹ ਰਿਹਾ ਸੀ।

ਫਾਂਸੀ ਸਮੇਂ ਭਗਤ ਸਿੰਘ ਦੀ ਉਮਰ 23 ਸਾਲ , 5 ਮਹੀਨੇ ਅਤੇ 27 ਦਿਨ ਸੀ। ਲੋਕਾਂ ਦੇ ਇਕੱਠ ਤੋਂ ਡਰਦਿਆਂ ਜੇਲ੍ਹ ਦੀ ਪਿਛਲੀ ਦੀਵਾਰ ਤੋੜ ਕੇ ਭਗਤ ਸਿੰਘ ਅਤੇ ਉਸ ਦੇ ਸਾਥੀਆਂ ਦੀਆਂ ਲਾਸ਼ਾਂ ਹੁਸੈਨੀਵਾਲਾ (ਫਿਰੋਜ਼ਪੁਰ) ਸਤਲੁਜ ਦਰਿਆਂ ਦੇ ਕੰਢੇ ਤੇ ਜਲ੍ਹਾ ਦਿੱਤੀਆਂ ਗਈਆਂ। ਅੱਜ ਲੋੜ ਹੈ ਉਹਨਾਂ ਦੇ ਵਿਖਾਏ ਰਸਤੇ ਤੇ ਚੱਲਣ ਦੀ। ਬੇਸ਼ੱਕ ਭਗਤ ਸਿੰਘ ਤੇ ਉਸਦੇ ਸਾਥੀ ਸਾਡੇ ਦਿਲਾਂ ਵਿੱਚ ਹਮੇਸ਼ਾ ਅਮਰ ਰਹਿਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement