ਸ਼੍ਰੀ ਗੁਰੂ ਨਾਨਕ ਦੇਵ ਜੀ
Published : Sep 23, 2019, 2:58 pm IST
Updated : Sep 24, 2019, 2:49 pm IST
SHARE ARTICLE
Shri Guru Nanak Dev Ji
Shri Guru Nanak Dev Ji

ਉਨ੍ਹਾਂ ਨੇ ਮੁਕਤੀ ਵਾਸਤੇ ਸਾਦੇ, ਅਮਲੀ ਅਤੇ ਗ੍ਰਹਿਸਥੀ ਜੀਵਨ ਨੂੰ ਹੀ ਸਹੀ ਦੱਸਿਆ ਹੈ|

ਗੁਰੂ ਨਾਨਕ ਦੇਵ ਜੀ ਦਾ ਜਨਮ 1469 ਈ: ਨੂੰ ਰਾਇ-ਭੋਇ ਦੀ ਤਲਵੰਡੀ ਵਿਚ ਹੋਇਆ ਜੋ ਕਿ ਪਾਕਿਸਤਾਨ ਵਿਚ ਹੈ, ਇਸ ਥਾਂ ਨੂੰ ਅੱਜ ਕੱਲ੍ਹ ਨਨਕਾਣਾ ਸਾਹਿਬ ਦੇ ਨਾਂ ਨਾਲ ਜਾਣਿਆ ਜਾਂਦਾ ਹੈ । ਆਪ ਦੇ ਪਿਤਾ ਦਾ ਨਾਂ ਮਹਿਤਾ ਕਾਲੂ ਅਤੇ ਮਾਤਾ ਦਾ ਨਾਂ ਤ੍ਰਿਪਤਾ ਦੇਵੀ ਸੀ। ਆਪ ਦੀ ਵੱਡੀ ਭੈਣ ਦਾ ਨਾਂ ਬੇਬੇ ਨਾਨਕੀ ਸੀ। ਜੀ ਬਚਪਨ ਤੋਂ ਹੀ ਆਪ ਗੰਭੀਰ ਸੁਭਾਅ ਦੇ ਸਨ| ਆਪ ਨੂੰ ਪਾਂਧੇ ਪਾਸ ਪੜਨ ਭੇਜਿਆ ਤਾਂ ਆਪ ਨੇ ਪਾਂਧੇ ਨੂੰ ਹੀ ਆਪਣੀ ਚਮਤਕਾਰੀ ਸੂਝ-ਬੂਝ ਨਾਲ ਹੈਰਾਨ ਕਰ ਦਿੱਤਾ।

Gurdwara Gurdwara

ਜਦੋਂ ਆਪ ਨੂੰ ਜਨੇਊ ਪਾਉਣ ਲਈ ਕਿਹਾ ਗਿਆ ਤਾਂ ਇਸ ਨੂੰ ਆਪ ਨੇ ਇਕ ਝੂਠੀ ਰਸਮ ਕਹਿੰਦੇ ਹੋਏ ਜਨੇਉ ਪਾਉਣ ਤੋਂ ਨਾਂਹ ਕਰ ਦਿੱਤੀ। ਆਪ ਦੇ ਪਿਤਾ ਨੇ ਆਪ ਨੂੰ ਪਸ਼ੂ ਚਰਾਉਣ ਭੇਜਿਆ ਤਾਂ ਆਪ ਪ੍ਰਮਾਤਮਾ ਦੀ ਭਗਤੀ ਵਿੱਚ ਲੀਨ ਰਹਿੰਦੇ ਤੇ ਪਸ਼ੂ ਲੋਕਾਂ ਦੇ ਖੇਤਾਂ ਵਿਚ ਜਾ ਵੜਦੇ ਅਤੇ ਲੋਕ ਆਪ ਦੇ ਪਿਤਾ ਨੂੰ ਆ ਆ ਕੇ ਉਲਾਂਭੇ ਦਿੰਦੇ ਰਹਿੰਦੇ। ਆਪ ਦੇ ਪਿਤਾ ਚਾਹੁੰਦੇ ਸਨ ਕਿ ਉਨ੍ਹਾਂ ਦਾ ਪੁੱਤਰ ਇਕ ਚੰਗਾ ਵਪਾਰੀ ਬਣੇ।

Gurdwara Gurdwara

ਉਨਾਂ ਨੇ ਵਪਾਰ ਕਰਨ ਲਈ ਆਪ ਨੂੰ 20 ਰੁ: ਦਿੱਤੇ ਪਰ ਆਪ ਉਹਨਾਂ ਵੀਹ ਰੁਪਿਆਂ ਦਾ ਕੁੱਖੇ ਸਾਧੂਆਂ ਨੂੰ ਭੋਜਨ ਖੁਆ ਆਏ ਤੇ ਆਪਣੇ ਪਿਤਾ ਜੀ ਨੂੰ ਕਿਹਾ ਕਿ ਉਹ ਸੱਚਾ ਸੌਦਾ ਕਰਕੇ ਆਏ ਹਨ । ਇਸ ਤੇ ਆਪ ਦੇ ਪਿਤਾ ਜੀ ਬਹੁਤ ਨਰਾਜ਼ ਹੋਏ ਅਤੇ ਆਪ ਨੂੰ ਆਪ ਦੀ ਭੈਣ ਬੇਬੇ ਨਾਨਕੀ ਕੋਲ ਸੁਲਤਾਨਪੁਰ ਭੇਜ ਦਿੱਤਾ। ਆਪ ਦੇ ਜੀਜੇ ਜੈ ਰਾਮ ਨੇ ਨਵਾਬ ਦੌਲਤ ਖਾਂ ਲੋਧੀ ਦੇ ਮੋਦੀਖਾਨੇ ਵਿੱਚ ਆਪ ਨੂੰ ਨੌਕਰੀ ਤੇ ਲਵਾ ਦਿੱਤਾ।

Gurdwara Gurdwara

ਇੱਥੇ ਆਪ ਨੇ ਦਿਲ ਖੋਲ੍ਹ ਕੇ ਲੋਕਾਂ ਨੂੰ ਰਾਸ਼ਨ ਦਿੱਤਾ । ਆਪ ਆਪਣੀ ਕਮਾਈ ਦਾ ਵੀ ਕਾਫ਼ੀ ਹਿੱਸਾ ਲੋਕਾਂ ਵਿੱਚ ਵੰਡ ਦਿੰਦੇ ਸਨ । ਇੱਥੇ ਰਹਿੰਦੇ ਹੋਏ ਹੀ ਆਪ ਦਾ ਵਿਆਹ ਬਟਾਲਾ ਦੇ ਖੱਤਰੀ ਮੂਲ ਚੰਦ ਦੀ ਸਪੁੱਤਰੀ ਬੀਬੀ ਸੁਲੱਖਣੀ ਨਾਲ ਹੋਇਆ। ਆਪ ਦੇ ਘਰ ਦੋ ਪੁੱਤਰ ਬਾਬਾ ਸ੍ਰੀ ਚੰਦ ਅਤੇ ਲੱਖਮੀ ਦਾਸ ਪੈਦਾ ਹੋਏ । ਆਪ ਇਕ ਦਿਨ ਵੇਈਂ ਵਿੱਚ ਇਸ਼ਨਾਨ ਕਰਨ ਗਏ ਅਲੋਪ ਹੋ ਗਏ ਅਤੇ ਤਿੰਨ ਦਿਨਾਂ ਪਿਛੋਂ ਪਤੇ ਅਤੇ ਰੱਬੀ ਹੁਕਮ ਅਨੁਭਵ ਕੀਤਾ|

Gurdwara Gurdwara

ਆਪ ਨੇ ਇਕੋ ‘ ਸ਼ਬਦ ਦਾ ਅਲਾਪ ਕੀਤਾ| ਇਸ ਤਰਾ ਆਪ ਨੇ ਮਾਨਵਤਾ ਦਾ ਨਾਅਰਾ ਲਾਇਆ ਅਤੇ ਇਕ ਨਵੇਂ ਧਰਮ ਦੀ ਸ਼ੁਰੂਆਤ ਕੀਤੀ। ਆਪ ਨੇ ਨੌਕਰੀ ਛੱਡ ਕੇ ਸੰਸਾਰ ਦਾ ਉਦਾਰ ਕਰਨ ਦਾ ਬੀੜਾ ਚੁੱਕਿਆ | ਆਪ ਨੇ ਚੌਹਾਂ- . ਦਿਸ਼ਾਵਾਂ ਦੀਆਂ ਯਾਤਰਾਵਾਂ ਕੀਤੀਆਂ, ਜਿਹਨਾਂ ਨੂੰ ਉਦਾਸੀਆਂ ਵੀ ਕਿਹਾ ਜਾਂਦਾ ਹੈ। ਇਨ੍ਹਾਂ ਉਦਾਸੀਆਂ ਦੌਰਾਨ ਆਪ ਨੇ  ਛੂਤ-ਛਾਤ, ਵਹਿਮਾਂ-ਭਰਮਾਂ, ਥੋਥੇ-ਕਰਮ ਕਾਡਾਂ ਦੇ ਵਿਰੁੱਧ ਪ੍ਰਚਾਰ ਕੀਤਾ ਅਤੇ ਕੌਡੇ ਰਾਕਸ਼, ਮਲਿਕ ਭਾਗੋ, ਸੱਜਣ ਠੱਗ ਅਤੇ ਵਲੀ ਕੰਧਾਰੀ ਵਰਗਿਆਂ ਨੂੰ ਸਿੱਧੇ ਰਾਹ ਪਾਇਆ|

Gurdwara Gurdwara

ਆਪ ਦੀ ਸਾਰੀ ਸਿੱਖਿਆ ਤਿੰਨ ਸਿਧਾਂਤਾਂ ‘ਤੇ ਅਧਾਰਿਤ ਹੈ। ਉਹ ਹਨ – ਨਾਮ ਜਪੋ, ਕਿਰਤ ਕਰੋ ਤੇ ਵੰਡ ਕੇ ਛਕੋ। ਉਨ੍ਹਾਂ ਨੇ ਮੁਕਤੀ ਵਾਸਤੇ ਸਾਦੇ, ਅਮਲੀ ਅਤੇ ਗ੍ਰਹਿਸਥੀ ਜੀਵਨ ਨੂੰ ਹੀ ਸਹੀ ਦੱਸਿਆ ਹੈ| ਆਪ  ਨੇ ਆਪਣੇ ਜੀਵਨ ਦੌਰਾਨ ਬਹੁਤ ਸਾਰੀ ਬਾਣੀ ਰਚੀ ਜੋ ਕਿ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹੈ| ਆਪ ਨੇ ਉਸ ਸਮੇਂ ਦੇ ਹਾਕਮਾਂ ਦੇ ਜ਼ੁਲਮਾਂ ਦਾ ਜ਼ੋਰਦਾਰ ਖੰਡਨ ਕੀਤਾ। ਗਨ ਅੰਤ ਆਪ 1539 ਈ: ਵਿਚ ਕਰਤਾਰਪੁਰ ਵਿਖੇ ਭਾਈ ਲਹਿਣਾ ਜੀ ਨੂੰ ਗੁਰ ਗੱਦੀ ਸੌਂਪ ਕੇ ਜੋਤੀ ਜੋਤ ਸਮਾ ਗਏ।

ਜਦੋਂ ਆਪ ਜੀ ਸੱਤ ਸਾਲ ਦੇ ਹੋਏ ਤਾਂ ਆਪ ਨੂੰ ਪਾਂਧੇ ਕੋਲ ਪੜ੍ਹਨ ਲਈ ਭੇਜਿਆ ਗਿਆ। ਆਪ ਨੇ ਪਾਂਧੇ ਨੂੰ ਆਪਣੇ ਅਧਿਆਤਮਿਕ ਵਿਚਾਰਾਂ ਨਾਲ ਪ੍ਰਭਾਵਿਤ ਕੀਤਾ। ਆਪ ਨੇ ਅਰਬੀ, ਫ਼ਾਰਸੀ, ਸੰਸਕ੍ਰਿਤ ਪੜ੍ਹੀ ਤੇ ਹਿਸਾਬ-ਕਿਤਾਬ ਵੀ ਸਿਖਿਆ। ਰੀਤਾਂ ਰਸਮਾਂ ਦਾ ਤਿਆਗ ਬਾਰਾਂ ਸਾਲ ਦੀ ਉਮਰ ਵਿੱਚ ਜਦੋਂ ਪੰਡਤ ਨੂੰ ਆਪ ਜੀ ਨੂੰ ਜਨੇਊ ਧਾਰਨ ਲਈ ਬੁਲਾਇਆ ਗਿਆ ਤੇ ਆਪ ਨੇ ਜਨੇਊ ਧਾਰਨ ਕਰਨ ਤੋਂ ਨਾਂਹ ਕਰ ਦਿੱਤੀ ਤੇ ਫੁਰਮਾਇਆ-

ਦਇਆ ਕਪਾਹ ਸੰਤੋਖ ਸੂਤ, ਜਤੁ ਗੰਢੀ ਸਤੁ ਵਟ
ਏਹ ਜਨੇਊ ਜੀਅ ਕਾ ਹਈ ਤਾਂ ਪਾਂਡੇ ਘਤੁ

Gurdwara Gurdwara

ਸੱਚਾ ਸੌਦਾ ਆਪ ਦੇ ਪਿਤਾ ਮਹਿਤਾ ਕਾਲੂ ਨੇ ਆਪ ਨੂੰ ਵੀਹ ਰੁਪਏ ਦੇ ਕੇ ਕੋਈ ਲਾਭ ਵਾਲਾ ਸੌਦਾ ਕਰਨ ਲਈ ਭੇਜਿਆ, ਪਰ ਆਪ ਉਹਨਾਂ ਵੀਹ ਰੁਪਇਆਂ ਦਾ ਭੁੱਖੇ ਸਾਧੂਆਂ ਨੂੰ ਭੋਜਨ ਕਰਾ ਕੇ ਆ ਗਏ। ਚਾਰ ਉਦਾਸੀਆਂ ਆਪ ਨੇ 1499 ਈਸਵੀਂ ਤੋਂ ਲੈ ਕੇ 1522 ਈਸਵੀਂ ਤੱਕ ਪੂਰਬ, ਦੱਖਣ, ਉੱਤਰ ਤੇ ਪੱਛਮ ਚਾਰ ਦਿਸ਼ਾਵਾਂ ਦੀ ਯਾਤਰਾ ਕੀਤੀ। ਇਹਨਾਂ ਉਦਾਸੀਆਂ ਵਿੱਚ ਆਪ ਨੇ ਅਸਾਮ, ਲੰਕਾ, ਤਾਸ਼ਕੰਦ ਤੇ ਮੱਕਾ-ਮਦੀਨਾ ਤੱਕ ਦੀ ਯਾਤਰਾ ਕੀਤੀ।

ਆਪ ਨੇ ਅਨੇਕਾਂ ਪੀਰਾਂ, ਫ਼ਕੀਰਾਂ, ਜੋਗੀਆਂ, ਸੂਫ਼ੀਆਂ, ਸੰਨਿਆਸੀਆਂ, ਸਾਧਾਂ, ਸੰਤਾਂ, ਕਾਜ਼ੀਆਂ ਤੇ ਪੰਡਤਾਂ ਨੂੰ ਸਿੱਧੇ ਰਾਹ ਪਾਇਆ। ਇਸ ਸਮੇਂ ਵਿੱਚ ਹੀ ਆਪ ਨੇ ਕਰਤਾਰਪੁਰ ਨਗਰ ਵੀ ਵਸਾਇਆ। ਗੁਰੂ ਸਾਹਿਬ ਦੇ ਜੀਵਨ ਨਾਲ ਸੰਬੰਧਿਤ ਕਈ ਕਰਾਮਾਤਾਂ ਦਾ ਜ਼ਿਕਰ ਵੀ ਮਿਲਦਾ ਹੈ। ਆਪ ਨੇ ਆਪਣਾ ਅੰਤਮ ਸਮਾਂ ਕਰਤਾਰਪੁਰ (ਪਾਕਿਸਤਾਨ) ਵਿੱਚ ਬਿਤਾਇਆ। ਇੱਥੇ ਹੀ ਆਪ ਨੇ ਭਾਈ ਲਹਿਣਾ (ਗੁਰੂ ਅੰਗਦ ਦੇਵ ਜੀ ਨੂੰ ਆਪਣੀ ਗੱਦੀ ਦਾ ਵਾਰਸ ਚੁਣਿਆ। ਇੱਥੇ ਹੀ ਆਪ 1539 ਈਸਵੀ ਵਿੱਚ ਜੋਤੀ-ਜੋਤ ਸਮਾ ਗਏ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 01/08/2025

01 Aug 2025 6:35 PM

ਸਾਰੇ ਪਿੰਡ ਨੂੰ ਡਰਾਉਣ ਪ੍ਰਵਾਸੀ ਨੇ ਵੀਡੀਓ 'ਚ ਆਖੀ ਵੱਡੀ ਗੱਲ, ਕਿਹਾ "ਇਕੱਠੇ ਹੋ ਕੇ ਆਵਾਂਗੇ, ਸਿਖਾਵਾਂਗੇ ਸਬਕ"

31 Jul 2025 6:41 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 31/07/2025

31 Jul 2025 6:39 PM

Amritpal Singh Chat Viral | MP ਅੰਮ੍ਰਿਤਪਾਲ ਦੀਆਂ ਕੁੜੀਆਂ ਨਾਲ ਅਸ਼ਲੀਲ ਗੱਲਾਂ ? TINDER ਚੈਟ 'ਚ ਵੱਡੇ ਖੁਲਾਸੇ

28 Jul 2025 5:19 PM
Advertisement