ਕਰਤਾਰ ਸਿੰਘ ਸਰਾਭਾ ਨੂੰ ਸਮਰਪਿਤ ਵਿਸ਼ੇਸ਼ ਲੇਖ
Published : May 24, 2019, 4:55 pm IST
Updated : May 24, 2019, 4:55 pm IST
SHARE ARTICLE
Special article dedicated to Kartar Singh Sarabha
Special article dedicated to Kartar Singh Sarabha

ਗ਼ਦਰ ਲਹਿਰ ਦਾ ਗ਼ਦਰੀ ਸੂਰਮਾ ਕਰਤਾਰ ਸਿੰਘ ਸਰਾਭਾ

ਭਾਰਤ ਦੀ ਆਜ਼ਾਦੀ ਸੰਗਰਾਮ ਵਿਚ ਵਿਲੱਖਣ ਭੂਮਿਕਾ ਅਦਾ ਕਰਨ ਵਾਲੀ ਗ਼ਦਰ ਪਾਰਟੀ ਦੇ ਜਰਨੈਲ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ 24 ਮਈ 1896 ਨੂੰ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਸਰਾਭਾ ਵਿਖੇ ਹੋਇਆ। ਉਹਨਾਂ ਦੇ ਪਿਤਾ ਦਾ ਨਾਂ ਸਰਦਾਰ ਮੰਗਲ ਸਿੰਘ ਅਤੇ ਮਾਤਾ ਦਾ ਨਾਂ ਬੀਬੀ ਸਾਹਿਬ ਕੌਰ ਸੀ। ਉਹ ਛੋਟੀ ਉਮਰ ਦੇ ਸਨ ਜਦੋਂ ਉਹਨਾਂ ਦੇ ਪਿਤਾ ਦੀ ਮੌਤ ਹੋ ਗਈ ਸੀ। ਉਹਨਾਂ ਦੇ ਪਾਲਣ ਪੋਸ਼ਣ ਦੀ ਜ਼ਿੰਮੇਵਾਰੀ ਉਹਨਾਂ ਦੇ ਦਾਦਾ ਬਚਨ ਸਿੰਘ ਦੇ ਮੋਢਿਆਂ ਤੇ ਆ ਪਈ।

Kartar Singh Sarabha Kartar Singh Sarabha

ਕਰਤਾਰ ਸਿੰਘ ਸਰਾਭਾ ਨੇ ਮੁੱਢਲੀ ਸਿੱਖਿਆ ਸਰਾਭਾ ਪਿੰਡ ਵਿਚ ਹੀ ਪ੍ਰਾਪਤ ਕੀਤੀ। ਉਹਨਾਂ ਨੇ ਅੱਠਵੀਂ ਤਕ ਦੀ ਪੜ੍ਹਾਈ ਮਾਲਵਾ ਖਾਲਸਾ ਸਕੂਲ ਲੁਧਿਆਣੇ ਤੋਂ ਪ੍ਰਾਪਤ ਕੀਤੀ ਸੀ। ਇਸ ਤੋਂ ਪਿੱਛੋਂ ਕਰਤਾਰ ਸਿੰਘ ਅਪਣੇ ਚਾਚਾ ਵੀਰ ਸਿੰਘ ਕੋਲ ਓਡੀਸ਼ਾ, ਕਟਕ ਸ਼ਹਿਰ ਵਿਚ, ਜਿੱਥੇ ਉਹ ਡਾਕਟਰ ਸਨ, ਚਲੇ ਗਏ। ਕਰਤਾਰ ਸਿੰਘ ਸਰਾਭਾ ਪੜ੍ਹਾਈ ਵਿਚ ਬਹੁਤ ਹੁਸ਼ਿਆਰ ਸਨ। ਉਹਨਾਂ ਨੇ ਅਮਰੀਕਾ ਵਿਚ ਬਰਕਲੇ ਯੂਨੀਵਰਸਿਟੀ ਤੋਂ ਰਸਾਇਣ ਵਿਗਿਆਨ ਦੀ ਪੜ੍ਹਾਈ ਕੀਤੀ ਸੀ।

ਇਸ ਸਮੇਂ ਗ਼ਦਰ ਲਹਿਰ ਦਾ ਮੁੱਢ ਬੱਝ ਰਿਹਾ ਸੀ। ਦੇਸ਼ ਵਿਚ ਭਾਰਤੀਆਂ ਨਾਲ ਹੁੰਦੇ ਵਰਤਾਰੇ ਨੂੰ ਦੇਖ ਕੇ ਉਹਨਾਂ ਦੀ ਰੂਹ ਕੁਰਲਾ ਉੱਠੀ ਤੇ ਉਹ ਦਿਨ ਰਾਤ ਭਾਰਤ ਨੂੰ ਆਜ਼ਾਦ ਕਰਵਾਉਣ ਦੇ ਸੁਪਨੇ ਦੇਖਣ ਲੱਗੇ। ਅਮਰੀਕਾ ਵਿਚ ਵਸਦੇ ਹਿੰਦੂਸਤਾਨੀਆਂ ਨੇ 1913 ਵਿਚ ਗ਼ਦਰ ਨਾਮ ਦੀ ਪਾਰਟੀ ਬਣਾਈ, ਜਿਸ ਦੇ ਪ੍ਰਧਾਨ ਪ੍ਰਸਿੱਧ ਦੇਸ਼ ਭਗਤ ਸੋਹਣ ਸਿੰਘ ਭਕਨਾ ਅਤੇ ਸਕੱਤਰ ਲਾਲਾ ਹਰਦਿਆਲ ਸਨ। ਕਰਤਾਰ ਸਿੰਘ ਇਸ ਪਾਰਟੀ ਵਿਚ ਬਹੁਤ ਜਲਦ ਹਰਮਨ ਪਿਆਰੇ ਬਣ ਗਏ ਸਨ।

Kartar Singh Sarabha Kartar Singh Sarabha

ਇਸ ਪਾਰਟੀ ਦਾ ਕੇਂਦਰ ਸਾਨਫਰਾਂਸਿਸਕੋ ਬਣਾਇਆ ਗਿਆ ਤੇ ਇਸ ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਦੇ ਪ੍ਰਚਾਰ ਹਿੱਤ ਗ਼ਦਰ ਨਾਮ ਹੇਠ ਹਫ਼ਤਾਵਰ ਅਖ਼ਬਾਰ ਕੱਢਿਆ। ਸਰਾਭਾ ਅਤੇ ਉਹਨਾਂ ਦੇ ਸਾਥੀਆਂ ਨੇ ਭਾਰਤ ਉੱਤੇ ਕਾਬਜ਼ ਬਰਤਾਨਵੀ ਹਕੂਮਤ ਨੂੰ ਉਖਾੜਨ ਲਈ ਅਮਰੀਕਾ ਅਤੇ ਕੈਨੇਡਾ ਵਿਚ ਵਸੇ ਭਾਰਤੀਆਂ ਨੂੰ ਇਕਜੁੱਟ ਕਰਨ ਦਾ ਕੰਮ ਕੀਤਾ ਸੀ। ਗ਼ਦਰ ਪਾਰਟੀ ਨੂੰ 21 ਫਰਵਰੀ 1915 ਨੂੰ ਲਾਗੂ ਕੀਤਾ ਗਿਆ ਸੀ।

ਅੰਗਰੇਜ਼ਾਂ ਨੂੰ ਪਾਰਟੀ ਦੇ ਮੈਂਬਰ ਕਿਰਪਾਲ ਸਿੰਘ ਨੇ ਸਾਰੀ ਰਿਪੋਰਟ ਭੇਜਣੀ ਸ਼ੁਰੂ ਕਰ ਦਿੱਤੀ ਸੀ ਜਿਸ ਦੇ ਚਲਦੇ 21 ਫਰਵਰੀ ਵਾਲਾ ਗ਼ਦਰ ਫੇਲ੍ਹ ਹੋ ਗਿਆ। ਭਾਰਤੀ ਫ਼ੌਜ ਨੂੰ ਨਿਹੱਥਾ ਕਰ ਦਿੱਤਾ ਗਿਆ। ਕਈ ਗ੍ਰਿਫ਼ਤਾਰ ਕਰ ਲਏ ਗਏ। ਅਖੀਰ ਕਰਤਾਰ ਸਿੰਘ ਸਰਾਭਾ ਵੀ ਸਰਗੋਧਾ ਨੇੜੇ ਚੱਕ ਨੰਬਰ 5 ਕੋਲੋਂ ਗ੍ਰਿਫ਼ਤਾਰ ਕਰ ਲਏ ਗਏ। ਅਖੀਰ ਉਹ ਬਰਤਾਨਵੀ ਹਕੂਮਤ ਦੇ ਕਾਬੂ ਆ ਗਏ। ਸਰਾਭੇ ਵੱਲੋਂ ਅਪਣੇ ਬਚਾਅ ਲਈ ਕੋਈ ਵਕੀਲ ਨਹੀਂ ਸੀ।

Kartar Singh Sarabha Kartar Singh Sarabha

ਕੋਰਟ ਕਾਰਵਾਈ ਦਿਖਾਵਾ ਹੀ ਸੀ ਜਿਸ ਦਾ ਅੰਦਾਜ਼ਾ ਇਸ ਗਲ ਤੋਂ ਲਗਾਇਆ ਜਾ ਸਕਦਾ ਹੈ ਕਿ ਇਸ ਕੇਸ ਵਿਚ ਅਦਾਲਤ ਦੇ ਫੈਸਲੇ ਵਿਰੁਧ ਕੋਈ ਵੀ ਗ਼ਦਰੀ ਅੱਗੇ ਅਪੀਲ ਨਹੀਂ ਸੀ ਕਰ ਸਕਦਾ। ਗ਼ਦਰੀਆਂ ਵੱਲੋਂ ਕੇਸ ਦੀ ਪੈਰਵੀ ਕਰ ਰਹੇ ਵਕੀਲ ਰਘੂਵਰ ਸਹਾਇ ਨੇ 24 ਗ਼ਦਰੀਆਂ ਨੂੰ ਫਾਂਸੀ ਦੀ ਸਜ਼ਾ ਦਾ ਮੁੱਦਾ ਵਾਇਸਰਾਇ ਕੌਂਸਲ ਕੋਲ ਉਠਾਇਆ ਤੇ ਕੌਂਸਲ ਦੇ ਮੈਂਬਰ ਸਰ ਅਲੀ ਇਮਾਮ ਨੇ ਕਾਨੂੰਨੀ ਪੈਂਤਰਿਆਂ ਦੀ ਨਜ਼ਰਸਾਨੀ ਤੋਂ ਬਾਅਦ 24 ਗ਼ਦਰੀਆਂ ਵਿਚੋਂ 17 ਗ਼ਦਰੀਆਂ ਦੀ ਫ਼ਾਂਸੀ ਦੀ ਸਜ਼ਾ ਤੋੜ ਕੇ ਸਜ਼ਾ-ਏ-ਕਾਲੇਪਾਣੀ ਕਰ ਦਿੱਤੀ।

ਸਰ ਅਲੀ ਇਮਾਮ ਨੇ ਸਰਾਭੇ ਦੀ ਫਾਂਸੀ ਵੀ ਉਮਰ ਕੈਦ ਵਿਚ ਤਬਦੀਲ ਕਰਵਾਉਣ ਲਈ ਬਹੁਤ ਜ਼ੱਦੋਜਹਿਦ ਕੀਤੀ, ਕਿਉਂਕਿ ਸਰਾਭੇ ਦੀ ਉਮਰ ਉਸ ਵੇਲੇ ਸਭ ਤੋਂ ਘੱਟ ਸੀ।ਪਰ ਵਾਇਸਰਾਇ ਨੇ ਅਪੀਲ ਖਾਰਜ਼ ਕਰ ਦਿੱਤੀ ਸੀ। ਕੋਰਟ ਦੇ ਜੱਜਾਂ ਵਲੋਂ ਸਰਾਭੇ ਬਾਰੇ ਸਭ ਤੋਂ ਵੱਧ ਸੱਤ ਪੰਨਿਆਂ ਦਾ ਫ਼ੈਸਲਾ ਲਿਖਿਆ ਗਿਆ ਸੀ ਜਿਸ ਵਿਚ ਉਸ ਨੂੰ ਸਭ ਤੋਂ ਵੱਧ ‘ਖ਼ਤਰਨਾਕ’ ਦੱਸਿਆ ਗਿਆ ਸੀ। ਫ਼ੈਸਲੇ ਵਿਚ ਅਹਿਮ ਗੱਲ ਇਹ ਲਿਖੀ ਗਈ ਸੀ...

Kartar Singh Sarabha Kartar Singh Sarabha

....ਕਿ ਗ਼ਦਰ ਦੀ ਅਜਿਹੀ ਕੋਈ ਵੀ ਘਟਨਾ ਨਹੀਂ ਹੈ ਜਿਸ ਵਿਚ ਸਰਾਭਾ ਸ਼ਾਮਿਲ ਨਾ ਹੋਵੇ। 4 ਅਤੇ 16 ਨਵੰਬਰ 1915 ਨੂੰ ਸਾਢੇ ਉੱਨੀ ਸਾਲ ਦੇ ਜਵਾਨ ਕਰਤਾਰ ਸਿੰਘ ਸਰਾਭਾ ਨੂੰ ਉਹਨਾਂ ਦੇ ਛੇ ਹੋਰ ਸਾਥੀਆਂ - ਬਖਸ਼ੀਸ਼ ਸਿੰਘ, ਜ਼ਿਲ੍ਹਾ ਅੰਮ੍ਰਿਤਸਰ; ਹਰਨਾਮ ਸਿੰਘ, ਜ਼ਿਲ੍ਹਾ ਸਿਆਲਕੋਟ; ਜਗਤ ਸਿੰਘ, ਜ਼ਿਲ੍ਹਾ ਲਾਹੌਰ; ਸੁਰੈਣ ਸਿੰਘ -1 ਅਤੇ ਸੁਰੈਣ -2 ਦੋਨੋਂ ਜ਼ਿਲ੍ਹਾ ਅੰਮ੍ਰਿਤਸਰ ਅਤੇ ਵਿਸ਼ਨੂੰ ਗਣੇਸ਼ ਪਿੰਗਲੇ, ਜ਼ਿਲ੍ਹਾ ਪੂਨਾ (ਮਹਾਰਾਸ਼ਟਰ) - ਦੇ ਨਾਲ ਲਾਹੌਰ ਦੀ ਸੈਂਟਰਲ ਜੇਲ੍ਹ ਵਿੱਚ ਫ਼ਾਂਸੀ ਚੜ੍ਹਾ ਕੇ ਸ਼ਹੀਦ ਕਰ ਦਿੱਤਾ ਗਿਆ।

ਅਜੋਕੇ ਸਮੇਂ ਦੀਆਂ ਵੰਗਾਰਾਂ ਦੇ ਸਨਮੁੱਖ ਬਾਰ ਬਾਰ ਅਜੇਹੀ ਕਰਾਂਤੀਕਾਰੀ ਭਾਵਨਾ ਵਾਲੇ ਇਨਕਲਾਬੀਆਂ ਦੀ ਯਾਦ ਆਉਂਦੀ ਹੈ। ਅੱਜ ਜਿਵੇਂ ਭੁੱਖ, ਨੰਗ, ਕੰਗਾਲੀ, ਭ੍ਰਿਸ਼ਟਾਚਾਰ, ਬੇਰੁਜ਼ਗਾਰੀ, ਮਹਿੰਗਾਈ, ਮੁਲਕ-ਵੇਚੂ ਨੀਤੀਆਂ ਦਾ ਹੱਲਾ, ਜਾਤ-ਪਾਤ ਫਿਰਕਾਪ੍ਰਸਤੀ, ਨਸ਼ੇ, ਅਸ਼ਲੀਲ-ਬਿਮਾਰ ਸਭਿਆਚਾਰ, ਬਹੁ ਕੌਮੀ ਕੰਪਨੀਆਂ ਦਾ ਹੱਲਾ ਵਿੱਢਿਆ ਹੋਇਆ ਹੈ ਤਾਂ ਬਾਰ ਬਾਰ ਇਹ ਸੁਆਲ ਉੱਠਦਾ ਹੈ ਕਿ ਸ਼ਹੀਦ ਕਰਤਾਰ ਸਿੰਘ ਸਰਾਭੇ ਵਰਗਿਆਂ ਨੇ ਕੀ ਅਜੇਹੇ ਭਾਰਤ ਦੀ ਤਸਵੀਰ ਚਿਤਵੀ ਸੀ?

ਕਿਹਾ ਜਾ ਸਕਦਾ ਹੈ ਕਿ 1857 ਦੇ ਬਾਅਦ ਇਹ ਅਜ਼ਾਦੀ ਦੀ ਦੂਸਰੀ ਹਥਿਆਰਬੰਦ ਕੋਸ਼ਿਸ਼ ਸੀ। ਇਸ ਵਿਚ 200 ਤੋਂ ਜ਼ਿਆਦਾ ਲੋਕ ਸ਼ਹੀਦ ਹੋਏ, ਪਰ ਇਸ ਨਾਲ ਆਜ਼ਾਦੀ ਦੇ ਉਦੇਸ਼ ਨੂੰ ਬਲ ਮਿਲਿਆ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM

Bhai Baldev Singh Wadala meet Harvir Father: ਅਸੀਂ Parvasi ਦੇ ਨਾਂਅ 'ਤੇ ਪੰਜਾਬ 'ਚ ਅਪਰਾਧੀ ਨਹੀਂ ਰਹਿਣ ਦੇਣੇ

18 Sep 2025 3:15 PM

Nepal, Bangladesh, Sri Lanka ਚ ਤਖ਼ਤਾ ਪਲਟ ਤੋਂ ਬਾਅਦ ਅਗਲਾ ਨੰਬਰ ਕਿਸ ਦਾ? Nepal Gen-Z protests | Corruption

17 Sep 2025 3:21 PM
Advertisement