ਹੁਣ 'ਸਮਾਰਟ' ਦੇ ਨਾਂ ਤੇ ਲੁੱਟੇ ਜਾਂਦੇ ਲੋਕ
Published : May 25, 2018, 3:22 am IST
Updated : May 25, 2018, 3:22 am IST
SHARE ARTICLE
Smartphone
Smartphone

ਇ ਹ ਗੱਲ ਸੱਚ ਹੈ ਕਿ ਜ਼ਮਾਨਾ ਬੜੀ ਤੇਜ਼ੀ ਨਾਲ ਬਦਲਦਾ ਜਾ ਰਿਹਾ ਹੈ। ਵਿਗਿਆਨ ਅਤੇ ਤਕਨੀਕ ਨੇ ਸੱਭ ਲੋਕਾਂ ਨੂੰ ਪ੍ਰਭਾਵਤ ਕੀਤਾ ਹੈ। ਰੇਡੀਉ, ਟੈਲੀਵਿਜ਼ਨ, ਰੰਗੀਨ ...

ਇਹ ਗੱਲ ਸੱਚ ਹੈ ਕਿ ਜ਼ਮਾਨਾ ਬੜੀ ਤੇਜ਼ੀ ਨਾਲ ਬਦਲਦਾ ਜਾ ਰਿਹਾ ਹੈ। ਵਿਗਿਆਨ ਅਤੇ ਤਕਨੀਕ ਨੇ ਸੱਭ ਲੋਕਾਂ ਨੂੰ ਪ੍ਰਭਾਵਤ ਕੀਤਾ ਹੈ। ਰੇਡੀਉ, ਟੈਲੀਵਿਜ਼ਨ, ਰੰਗੀਨ ਟੀ.ਵੀ. ਅਤੇ ਹਰ ਹੱਥ ਵਿਚ ਮੋਬਾਈਲ ਨੇ ਲੋਕਾਂ ਦਾ ਜੀਵਨ ਪੱਧਰ ਹੀ ਬਦਲ ਕੇ ਰੱਖ ਦਿਤਾ ਹੈ। ਸਮਾਜ ਵਿਚ ਸਿਆਸਤਦਾਨਾਂ, ਨਵੀਆਂ ਕੰਪਨੀਆਂ ਅਤੇ ਵੱਡੇ-ਵੱਡੇ ਵਿਦਿਅਕ ਅਦਾਰਿਆਂ ਨੇ ਲੋਕਾਂ ਦੇ ਪੈਸੇ ਨੂੰ ਖਿੱਚਣ ਜਾਂ ਵੱਧ ਧਨ ਕਮਾਉਣ ਦੇ ਮਨੋਰਥ ਨਾਲ ਨਵੇਂ-ਨਵੇਂ ਸ਼ਬਦ ਵੀ ਲਭਣੇ ਸ਼ੁਰੂ ਕਰ ਦਿਤੇ ਹਨ।
ਅਜਕਲ ਸਮਾਜਕ ਜੀਵਨ ਦੇ ਹਰ ਖੇਤਰ ਵਿਚ 'ਸਮਾਰਟ' ਸ਼ਬਦ ਨੇ ਅਪਣਾ ਖ਼ੂਬ ਦਬਦਬਾ ਬਣਾਇਆ ਹੈ।

ਸਿਆਸਤਦਾਨ ਸਿਆਸੀ ਲਾਭ ਲੈਣ ਲਈ ਸ਼ਹਿਰਾਂ ਨੂੰ ਸਮਾਰਟ ਸਿਟੀ ਬਣਾਉਣ ਵਰਗੇ ਨਾਹਰਿਆਂ ਨਾਲ ਲੋਕਾਂ ਨੂੰ ਭਰਮਾਉਂਦੇ ਹਨ ਭਾਵੇਂ ਇਸ ਲਈ ਲੋਕਾਂ ਨੂੰ ਫ਼ਾਲਤੂ ਦੇ ਬੇਲੋੜੇ ਟੈਕਸ ਹੀ ਕਿਉਂ ਨਾ ਦੇਣੇ ਪੈਣ। ਸ਼ਹਿਰਾਂ ਨੂੰ ਸਮਾਰਟ ਬਣਾਉਣ ਦੇ ਚੱਕਰ ਵਿਚ ਕਰੋੜਾਂ ਰੁਪਏ ਖ਼ਰਚ ਕੀਤੇ ਜਾਂਦੇ ਹਨ, ਪਰ ਸ਼ਹਿਰ ਦਾ ਰੂਪ ਬਦਲਿਆ ਨਜ਼ਰ ਨਹੀਂ ਆਉਂਦਾ।

ਵੱਡੇ ਸ਼ਹਿਰ ਅਤੇ ਖ਼ਾਸ ਕਰ ਕੇ ਚੰਡੀਗੜ੍ਹ ਵਰਗੇ ਸ਼ਹਿਰਾਂ ਵਿਚ ਪਾਰਕਿੰਗ ਸਮੱਸਿਆ ਨੂੰ ਮੁੱਖ ਰੱਖ ਕੇ ਗੱਡੀਆਂ ਲਈ ਪਾਰਕਿੰਗ ਪਾਰਕਾਂ ਬਣਾ ਕੇ ਠੇਕੇ ਤੇ ਦਿਤੀਆਂ ਜਾਂਦੀਆਂ ਹਨ ਅਤੇ ਹੁਣ ਉਨ੍ਹਾਂ ਪਾਰਕਾਂ ਨੂੰ ਸਮਾਰਟ ਬਣਾਉਣ ਲਈ ਲੋਕਾਂ ਦੀਆਂ ਜੇਬਾਂ ਨੂੰ ਫਰੋਲਿਆ ਜਾਂਦਾ ਹੈ ਅਤੇ ਪਾਰਕਿੰਗ ਫ਼ੀਸ ਵਿਚ ਬੇਲੋੜਾ ਵਾਧਾ ਕੀਤਾ ਜਾਂਦਾ ਹੈ।ਮੋਬਾਈਲ ਕੰਪਨੀਆਂ ਵਲੋਂ ਨਵੇਂ-ਨਵੇਂ ਮੋਬਾਈਲ ਬਾਜ਼ਾਰਾਂ ਵਿਚ ਉਤਾਰੇ ਜਾ ਰਹੇ ਹਨ ਅਤੇ ਹਰ ਕਿਸੇ ਦੀਆਂ ਨਵੀਆਂ ਵਿਸ਼ੇਸ਼ਤਾਵਾਂ ਦੱਸ ਕੇ ਲੋਕਾਂ ਤੋਂ ਲੋੜੋਂ ਵੱਧ ਕੀਮਤਾਂ ਵਸੂਲ ਕੀਤੀਆਂ ਜਾਂਦੀਆਂ ਹਨ।

ਲੋਕ ਵੀ ਛੇਤੀ ਛੇਤੀ ਸਮਾਰਟ ਬਣਨ ਦੇ ਚੱਕਰ ਵਿਚ, ਪੈਸਾ ਖ਼ਰਚਣ ਦੀ ਪ੍ਰਵਾਹ ਨਹੀਂ ਕਰਦੇ ਅਤੇ ਮਹਿੰਗੇ ਤੋਂ ਮਹਿੰਗਾ ਸਮਾਰਟ ਫ਼ੋਨ ਖ਼ਰੀਦਣ ਲਈ ਮੁਕਾਬਲੇ ਦੀ ਦੌੜ ਵਿਚ ਆ ਜਾਂਦੇ ਹਨ। ਕੰਪਨੀਆਂ ਵਾਲੇ ਭਲੀਭਾਂਤ ਜਾਣਦੇ ਹਨ ਕਿ ਲੋਕਾਂ ਨੂੰ ਸਮਾਰਟ ਦੇ ਨਾਂ ਤੇ ਚੰਗੀ ਤਰ੍ਹਾਂ ਲੁਟਿਆ ਜਾ ਸਕਦਾ ਹੈ।ਸਰਕਾਰੀ ਅਤੇ ਸਮਾਜਕ ਖੇਤਰ ਵਿਚ ਵਿਦਿਅਕ ਖੇਤਰ ਇਕ ਵੱਡਾ ਖੇਤਰ ਹੈ ਜਿਥੇ ਵੱਧ ਪੈਸੇ ਕਮਾਉਣ ਲਈ 'ਸਮਾਰਟ' ਸ਼ਬਦ ਬਹੁਤ ਜਲਦ ਹੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਉਤੇ ਅਸਰ ਪਾਉਂਦਾ ਹੈ।

ਵੱਡੇ-ਵੱਡੇ ਵਿਦਿਅਕ ਅਦਾਰੇ ਅਪਣੇ ਸਕੂਲ ਨੂੰ ਸਮਾਰਟ ਸਕੂਲ ਜਾਂ ਸਮਾਰਟ ਕਲਾਸ ਰੂਮਜ਼ ਦਾ ਨਾਂ ਦੇ ਕੇ ਖ਼ੂਬ ਪ੍ਰਚਾਰ ਕਰਦੇ ਹਨ ਅਤੇ ਇਸੇ ਨਾਂ ਤੇ ਫ਼ੀਸਾਂ ਵਿਚ ਬੇਲੋੜਾ ਵਾਧਾ ਕਰ ਕੇ ਮਾਪਿਆਂ ਦੀਆਂ ਜੇਬਾਂ ਢਿਲੀਆਂ ਕਰਦੇ ਹਨ। ਮਾਪੇ ਵੀ ਸਮਾਰਟ ਨਾਂ ਸੁਣ ਕੇ ਖਿੱਚੇ ਚਲੇ ਆਉਂਦੇ ਹਨ ਅਤੇ ਬਿਨਾਂ ਕਿਸੇ ਤੱਥਾਂ ਦੀ ਪੜਚੋਲ ਤੋਂ ਅਪਣੇ ਬੱਚਿਆਂ ਨੂੰ ਵੱਧ ਖ਼ਰਚ ਕਰ ਕੇ ਅਜਿਹੇ ਸਕੂਲਾਂ ਵਿਚ ਦਾਖ਼ਲ ਕਰਵਾਉਂਦੇ ਹਨ। ਉਹ ਕਦੇ ਵੀ ਅਜਿਹੇ ਸਕੂਲਾਂ ਦੇ ਅਧਿਆਪਕਾਂ ਦੀ ਵਿਦਿਅਕ ਯੋਗਤਾ ਨਹੀਂ ਵੇਖਦੇ ਸਗੋਂ ਸਮਾਰਟ ਸ਼ਬਦ ਨੂੰ ਸੁਣ ਕੇ ਹੀ ਖਿੱਚੇ ਚਲੇ ਜਾਂਦੇ ਹਨ।

ਸਕੂਲਾਂ ਵਿਚ ਨਵੀਂ ਤਕਨੀਕ ਨੂੰ ਲਾਗੂ ਕਰਨਾ, ਪੜ੍ਹਾਉਣ ਦੀਆਂ ਨਵੀਂਆਂ ਵਿਧੀਆਂ ਅਪਨਾਉਣਾ ਅਤੇ ਸਿਖਿਆ ਦੇ ਖੇਤਰ ਵਿਚ ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਉਣਾ ਇਕ ਚੰਗਾ ਉੱਦਮ ਹੈ ਪਰ ਇਸ ਲਈ ਇਸ ਨੂੰ ਲੁੱਟ ਦਾ ਵਸੀਲਾ ਨਹੀਂ ਬਣਨ ਦੇਣਾ ਚਾਹੀਦਾ। ਸਰਕਾਰਾਂ ਨੂੰ ਇਸ ਪਾਸੇ ਵਲ ਵਧੇਰੇ ਧਿਆਨ ਦੇਣ ਦੀ ਲੋੜ ਹੈ।

ਵੇਖਣ ਵਿਚ ਆਇਆ ਹੈ ਕਿ ਅਜਕਲ ਬਹੁਤ ਸਾਰੇ ਸਕੂਲ ਅਪਣੇ ਸਕੂਲਾਂ ਵਿਚ ਇਕ-ਦੋ ਜਮਾਤਾਂ ਵਿਚ ਨਵਾਂ ਸਮਾਰਟ ਸਿਸਟਮ ਲਗਾ ਕੇ, ਸਕੂਲ ਦੇ ਸਮਾਰਟ ਬਣਨ ਦਾ ਖ਼ੂਬ ਸ਼ੋਰ ਪਾਉਂਦੇ ਹਨ ਪਰ ਵੇਖਣ ਵਾਲੀ ਗੱਲ ਤਾਂ ਇਹ ਹੁੰਦੀ ਹੈ ਕਿ ਕੀ ਉਹ ਸਮਾਰਟ ਸਿਸਟਮ ਕੰਮ ਵੀ ਕਰਦੇ ਹਨ ਜਾਂ ਨਹੀਂ। ਇਹ ਵੀ ਵੇਖਣਾ ਜ਼ਰੂਰੀ ਹੁੰਦਾ ਹੈ ਕਿ ਕੀ ਅਜਿਹੇ ਸਿਸਟਮ ਨੂੰ ਚਲਾਉਣ ਲਈ ਸਕੂਲ ਵਿਚ ਨਿਪੁੰਨ ਅਧਿਆਪਕ ਹਨ ਜਾਂ ਨਹੀਂ। ਜੇ ਕੋਈ ਨਿਪੁੰਨ ਅਧਿਆਪਕ ਹੀ ਨਹੀਂ ਹੋਵੇਗਾ ਤਾਂ ਬੱਚਿਆਂ ਨੂੰ ਸਮਾਰਟ ਰੂਮ ਦਾ ਕੀ ਲਾਭ ਹੋਵੇਗਾ?

ਇਸ ਤਰ੍ਹਾਂ ਅਸੀ ਵੇਖਦੇ ਹਾਂ ਕਿ ਸਮਾਰਟ ਸ਼ਬਦ ਸਮੇਂ ਦੀ ਨਵੀਂ ਕਾਢ ਹੈ ਪਰ ਇਸ ਦਾ ਗ਼ਰੀਬ ਲੋਕਾਂ ਉਪਰ ਉਲਟਾ ਅਸਰ ਹੋ ਰਿਹਾ ਹੈ। ਗ਼ਰੀਬ ਲੋਕ ਵੀ ਦੇਖਾ-ਦੇਖੀ ਸਮੇਂ ਦੇ ਨਾਲ ਦੌੜਨ ਦੀ ਹਿੰਮਤ ਵਿਖਾਉਂਦੇ ਹਨ ਪਰ ਉਹ ਵੀ ਇਕ ਤਰ੍ਹਾਂ ਦੀ ਲੁੱਟ ਦਾ ਸ਼ਿਕਾਰ ਹੋ ਕੇ ਰਹਿ ਜਾਂਦੇ ਹਨ। ਸਰਕਾਰਾਂ ਨੂੰ ਚਾਹੀਦਾ ਹੈ ਕਿ ਭਾਵੇਂ ਸਮਾਰਟ ਸ਼ਹਿਰਾਂ ਦੀ ਗੱਲ ਹੋਵੇ ਜਾਂ ਸਮਾਰਟ ਸਕੂਲ ਦੀ ਲੋਕਾਂ ਪਾਸੋਂ ਵਾਧੂ ਤੇ ਬੇਲੋੜੇ ਕਰ ਨਾ ਵਸੂਲੇ ਜਾਣ।
ਸੰਪਰਕ : 98764-52223

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement