ਲੰਗਰ ਪ੍ਰਥਾ ਦੀ ਸਿਰਜਣਹਾਰੀ: ਮਾਤਾ ਖੀਵੀ ਜੀ
Published : Mar 27, 2019, 6:43 pm IST
Updated : Jun 7, 2019, 10:51 am IST
SHARE ARTICLE
The first manager of langer: Mata Khivi g
The first manager of langer: Mata Khivi g

ਮਾਤਾ ਖੀਵੀ ਜੀ ਦਾ ਜਨਮ ਸੰਨ 1506 ਈ: ਵਿਚ ਭਾਈ ਦੇਵੀ ਚੰਦ ਖੱਤਰੀ ਦੇ ਗ੍ਰਹਿ ਵਿਖੇ ਮਾਤਾ ਕਰਮ ਦੇਵੀ ਦੀ ਕੁੱਖੋਂ ਹੋਇਆ।

ਮਾਤਾ ਖੀਵੀ ਜੀ ਦਾ ਜਨਮ ਸੰਨ 1506 ਈ: ਵਿਚ ਭਾਈ ਦੇਵੀ ਚੰਦ ਖੱਤਰੀ ਦੇ ਗ੍ਰਹਿ ਵਿਖੇ ਮਾਤਾ ਕਰਮ ਦੇਵੀ ਦੀ ਕੁੱਖੋਂ ਹੋਇਆ। ਭਾਈ ਦੇਵੀ ਚੰਦ ਉਸ ਸਮੇਂ ਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਨਗਰ ਸੰਘਰ ਦੇ ਵਸਨੀਕ ਸਨ ਅਤੇ ਹੁਣ ਇਹ ਨਗਰ ਜ਼ਿਲ੍ਹਾ ਤਰਨਤਾਰਨ ਵਿਚ ਸਥਿਤ ਹੈ। ਭਾਈ ਦੇਵੀ ਚੰਦ ਇਕ ਦੁਕਾਨਦਾਰ ਸਨ ਅਤੇ ਛੋਟੇ ਪੱਧਰ ਉੱਤੇ ਸ਼ਾਹੂਕਾਰੀ ਦਾ ਕੰਮ ਵੀ ਕਰਦੇ ਸਨ। ਬਚਪਨ ਵਿਚ ਹੀ ਸਾਊ, ਮਿਠਬੋਲੜਾ ਅਤੇ ਮਸਤ ਸੁਭਾਅ ਹੋਣ ਕਰਕੇ ਮਾਤਾ-ਪਿਤਾ ਨੇ ਆਪਣੀ ਬੱਚੀ ਦਾ ਨਾਮ ਖੀਵੀ ਰੱਖਿਆ।

ਸੰਨ 1519 ਈ: ਵਿਚ (16 ਮੱਘਰ ਸੰਮਤ 1576) ਮਾਤਾ ਖੀਵੀ ਜੀ ਦਾ ਵਿਆਹ ਖਡੂਰ ਸਾਹਿਬ ਦੇ ਵਾਸੀ ਭਾਈ ਫੇਰੂ ਮੱਲ ਜੀ ਦੇ ਪੁੱਤਰ ਭਾਈ ਲਹਿਣਾ ਜੀ ਨਾਲ ਹੋ ਗਿਆ, ਜੋ ਬਾਅਦ ਵਿਚ ਸਿੱਖਾਂ ਦੇ ਦੂਜੇ ਗੁਰੂ ਸ੍ਰੀ ਗੁਰੂ ਅੰਗਦ ਦੇਵ ਜੀ ਬਣੇ। ਵਿਆਹ ਤੋਂ ਬਾਅਦ ਉਹਨਾਂ ਦੇ ਘਰ ਦੋ ਧੀਆਂ ਬੀਬੀ ਅਨੋਖੀ ਜੀ ਤੇ ਬੀਬੀ ਅਮਰੋ ਜੀ ਅਤੇ ਦੋ ਪੁੱਤਰ ਭਾਈ ਦਾਤੂ ਜੀ ਤੇ ਭਾਈ ਦਾਸੂ ਜੀ ਨੇ ਜਨਮ ਲਿਆ। ਭਾਈ ਫੇਰੂ ਮੱਲ ਜੀ ਦੇ ਅਕਾਲ ਚਲਾਣੇ ਮਗਰੋਂ ਭਾਈ ਲਹਿਣਾ ਜੀ ਨੇ ਆਪਣੇ ਪਿਤਾ ਦੀਆਂ ਸਾਰੀਆਂ ਜ਼ਿੰਮੇਵਾਰੀਆਂ ਚੰਗੀ ਤਰ੍ਹਾਂ ਸੰਭਾਲੀਆਂ।

Guru Angad dev gGuru Angad dev g

ਭਾਈ ਲਹਿਣਾ ਜੀ ਕਰਤਾਰਪੁਰ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਨੂੰ ਮਿਲੇ ਅਤੇ ਉਹਨਾਂ ਨੇ ਲਗਭਗ 7 ਸਾਲ ਗੁਰੂ ਸਾਹਿਬ ਦੀ ਸੰਗਤ ਕੀਤੀ। ਗੁਰ-ਗੱਦੀ ‘ਤੇ ਬੈਠਣ ਤੋਂ ਬਾਅਦ ਗੁਰੂ ਅੰਗਦ ਦੇਵ ਜੀ ਨੇ ਖਡੂਰ ਸਾਹਿਬ ਤੋਂ ਗੁਰਮਤਿ ਦਾ ਪ੍ਰਚਾਰ ਸ਼ੁਰੂ ਕੀਤਾ ਤਾਂ ਮਾਤਾ ਖੀਵੀ ਨੇ ਲੰਗਰ ਦੀ ਸੇਵਾ ਦੇ ਸਾਰੇ ਪ੍ਰਬੰਧ ਦੀ ਜ਼ਿੰਮੇਵਾਰੀ ਆਪ ਸੰਭਾਲ ਲਈ। ਮਾਤਾ ਖੀਵੀ ਵੱਲੋਂ ਬਹੁਤ ਵਧੀਆ ਲੰਗਰ ਤਿਆਰ ਕੀਤਾ ਜਾਂਦਾ ਸੀ ਅਤੇ ਸੰਗਤਾਂ ਨੂੰ ਸ਼ਰਧਾ ਨਾਲ ਛਕਾਇਆ ਜਾਂਦਾ ਸੀ। ਮਾਤਾ ਖੀਵੀ ਨੇ ਲੰਗਰ ਦੀ ਸੇਵਾ ਤੋਂ ਇਲਾਵਾ ਸਭ ਲਈ ਪ੍ਰੇਮ ਭਰਿਆ ਵਾਤਾਵਰਣ ਵੀ ਸਿਰਜਿਆ। 

Mata Khivi da LangarMata Khivi da Langar

ਅੱਜ ਵੀ ਖਡੂਰ ਸਾਹਿਬ ਵਿਖੇ ਮਾਤਾ ਖੀਵੀ ਜੀ ਦਾ ਲੰਗਰ ਚੱਲਦਾ ਹੈ। ਸਿੱਖ ਧਰਮ ਵਿਚ ਸਿਰਫ ਮਾਤਾ ਖੀਵੀ ਜੀ ਹੀ ਅਜਿਹੀ ਔਰਤ ਹਨ, ਜਿਨ੍ਹਾਂ ਦਾ ਜ਼ਿਕਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਹੋਇਆ ਹੈ। ਭਾਈ ਸੱਤਾ ਅਤੇ ਬਲਵੰਡ ਦੁਆਰਾ ਰਾਮਕਲੀ ਦੀ ਵਾਰ ਅੰਦਰ ਇਉਂ ਵਰਨਣ ਕੀਤਾ ਗਿਆ ਹੈ:

ਬਲਵੰਡ ਖੀਵੀ ਨੇਕ ਜਨ ਜਿਸੁ ਬਹੁਤੀ ਛਾਉ ਪਤ੍ਰਾਲੀ।।

ਲੰਗਰਿ ਦਉਲਤਿ ਵੰਡੀਐ ਰਸੁ ਅੰਮ੍ਰਿਤ ਖੀਰਿ ਘਿਲਾਈ।। (ਪੰਨਾ 967)

Mata khivi gMata khivi g

ਮਾਤਾ ਖੀਵੀ ਜੀ ਨੇ ਗੁਰੂ ਅੰਗਦ ਦੇਵ ਜੀ ਤੋਂ ਬਾਅਦ 30 ਸਾਲ ਜੀਵਨ ਬਤੀਤ ਕੀਤਾ। ਸੰਨ 1582ਈ: ਵਿਚ 75 ਸਾਲ ਦੀ ਉਮਰ ਵਿਚ ਉਹ ਅਕਾਲ ਚਲਾਣਾ ਕਰ ਗਏ। ਉਸ ਸਮੇਂ ਜਦੋਂ ਔਰਤ ਨੂੰ ਆਪਣੇ ਘਰ ਵਿਚ ਵੀ ਬਣਦੀ ਇੱਜ਼ਤ ਨਹੀਂ ਦਿੱਤੀ ਜਾਂਦੀ ਸੀ ਅਤੇ ਉਸ ਨੂੰ ਸਮਾਜ ਵਿਚ ਸਭ ਤੋਂ ਨੀਵੀਂ ਪੋੜੀ ‘ਤੇ ਰੱਖਿਆ ਜਾਂਦਾ ਸੀ, ਗੁਰੂ ਅੰਗਦ ਦੇਵ ਜੀ ਨੇ ਆਪਣੀ ਧਰਮ ਪਤਨੀ ਨੂੰ ਉਸ ਪ੍ਰਥਾ ਦੀ ਜ਼ਿੰਮੇਵਾਰੀ ਸੌਂਪੀ, ਜੋ ਆਉਣ ਵਾਲੇ ਸਮੇਂ ਵਿਚ ਸਿੱਖ ਧਰਮ ਦੀ ਪਹਿਚਾਣ ਬਣਨੀ ਸੀ।

ਸ੍ਰੀ ਗੁਰੂ ਅੰਗਦ ਦੇਵ ਜੀ ਵੱਲੋਂ ਮਾਤਾ ਖੀਵੀ ਜੀ ਨੂੰ ਸੌਂਪੀ ਲੰਗਰ ਦੀ ਸੇਵਾ ਨੂੰ ਮਾਤਾ ਜੀ ਨੇ ਇੰਨੀ ਸਹਿਜਤਾ ਅਤੇ ਜ਼ਿੰਮੇਵਾਰੀ ਨਾਲ ਨਿਭਾਇਆ ਕਿ ਅੱਜ ਵੀ ਸਿੱਖ ਧਰਮ ਲੰਗਰ ਪ੍ਰਥਾ ਕਰਕੇ ਪੂਰੀ ਦੁਨੀਆ ਵਿਚ ਜਾਣਿਆ ਜਾਂਦਾ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Surjit Patar ਦੇ ਸ਼ੇਅਰ ਸੁਣਾ ਕੇ ਭਾਵੁਕ ਹੋ ਗਏ CM MANN, ਯਾਦ 'ਚ ਬਣਾਵਾਂਗੇ ਯਾਦਗਾਰ" | LIVE

13 May 2024 1:33 PM

Congress Leader Raja Warring Wife Amrita Warring Interview | Lok Sabha Election 2024

13 May 2024 1:28 PM

AAP ਉਮੀਦਵਾਰ Pawan Tinu ਨੂੰ ਅੱਜ ਵੀ ਲੱਗਦਾ ਹੈ Akali Dal ਚੰਗਾ ! 'ਚਰਨਜੀਤ ਚੰਨੀ ਨੇ ਡੇਰਾ ਬੱਲਾਂ ਨੂੰ ਨਕਲੀ ਚੈੱਕ

13 May 2024 9:15 AM

Pakistan 'ਚ ਸੁਲਗੀ ਬਗਾਵਤ ਦੀ ਅੱਗ, ਲੋਕਾਂ ਨੇ ਲਹਿਰਾਇਆ ਭਾਰਤੀ ਤਿਰੰਗਾ, ਪੁਲਿਸ ਨੂੰ ਘੇਰ-ਘੇਰ ਕੁੱਟ ਰਹੇ

12 May 2024 5:06 PM

Channi ਤੇ Bibi Jagir Kaur ਦੀ ਮੁਲਾਕਾਤ ਨੂੰ ਕਿਸ ਨੇ ਦਿੱਤੀ ਗਲਤ ਰੰਗਤ? ਤਿੱਤਲੀਆਂ ਵਰਗੇ ਲੀਡਰਾਂ ਦੀ ਫਿਸਲੀ ਜ਼ੁਬਾਨ

12 May 2024 4:25 PM
Advertisement