ਦੇਸ਼ ਨੂੰ ਗ਼ੁਲਾਮੀ ਦੇ ਜੂਲ੍ਹੇ ਤੋਂ ਮੁਕਤ ਕਰਵਾਉਣ 'ਚ ਸ਼ਹੀਦ ਭਗਤ ਸਿੰਘ ਦਾ ਵਡਮੁੱਲਾ ਯੋਗਦਾਨ
Published : Sep 28, 2019, 9:45 am IST
Updated : Sep 28, 2019, 9:45 am IST
SHARE ARTICLE
Bhagat Singh
Bhagat Singh

ਭਗਤ ਸਿੰਘ ਦੇ ਵੱਡੇ-ਵਡੇਰੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਨਾਰਲੀ ਦੇ ਵਸਨੀਕ ਸਨ, ਜਿਨ੍ਹਾਂ ਵਿਚੋਂ ਇੱਕ ਨੌਜਵਾਨ ਮੁਗ਼ਲ ਕਾਲ ਦੌਰਾਨ, ਪਿੰਡ ਖਟਕੜ ਕਲਾਂ ਵਿਚ ਆ ਵੱਸਿਆ ਸੀ।

ਭਗਤ ਸਿੰਘ ਭਾਰਤ ਦੀ ਆਜ਼ਾਦੀ ਦੇ ਇਕ ਪ੍ਰਮੁੱਖ ਅਜ਼ਾਦੀ ਘੁਲਾਈਏ ਸਨ, ਜਿਨ੍ਹਾਂ ਨੇ ਦੇਸ਼ ਨੂੰ ਗ਼ੁਲਾਮੀ ਦੇ ਜੂਲ੍ਹੇ ਤੋਂ ਮੁਕਤ ਕਰਵਾਉਣ ਵਿਚ ਵਡਮੁੱਲਾ ਯੋਗਦਾਨ ਪਾਇਆ।  ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿਚੋਂ ਇਕ ਸਨ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦਾ ਮੈਂਬਰ ਬਣ ਗਏ।  ਇਕ ਸਾਲ ਬਾਅਦ ਪਰਿਵਾਰ ਵੱਲੋਂ ਵਿਆਹ ਲਈ ਜ਼ੋਰ ਪਾਉਣ ਕਾਰਨ ਉਨ੍ਹਾਂ ਨੇ ਲਾਹੌਰ ਵਿਚਲਾ ਘਰ ਛੱਡ ਦਿੱਤਾ ਤੇ ਕਾਨਪੁਰ ਚਲੇ ਗਏ। ਲਹੌਰ ਦੇ ਨੈਸ਼ਨਲ ਕਾਲਜ ਦੀ ਪੜ੍ਹਾਈ ਛੱਡ ਕੇ ਭਗਤ ਸਿੰਘ ਉਪਰੋਕਤ ਕ੍ਰਾਂਤੀਕਾਰੀ ਸੰਗਠਨ ਨਾਲ ਜੁੜ ਗਏ ਸਨ।1927 ਵਿਚ ਕਾਕੋਰੀ ਰੇਲਗੱਡੀ ਡਾਕੇ ਦੇ ਮਾਮਲੇ ਵਿਚ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ 'ਤੇ ਲਾਹੌਰ ਦੇ ਦੁਸਹਿਰਾ ਮੇਲੇ ਦੌਰਾਨ ਬੰਬ ਧਮਾਕਾ ਕਰਨ ਦਾ ਵੀ ਦੋਸ਼ ਮੜ੍ਹਿਆ ਗਿਆ। ਚੰਗੇ ਵਿਵਹਾਰ ਤੇ ਜ਼ਮਾਨਤ ਦੀ ਭਾਰੀ ਰਕਮ 60 ਹਜ਼ਾਰ ਰੁਪਏ 'ਤੇ ਭਗਤ ਸਿੰਘ ਨੂੰ ਰਿਹਾਅ ਕਰ ਦਿੱਤਾ ਗਿਆ।

Bhagat Singh Birth AnniversaryBhagat Singh Birth Anniversary

ਸਤੰਬਰ 1928 ਵਿੱਚ ਭਗਤ ਸਿੰਘ ਨੇ ਆਜ਼ਾਦੀ ਲਈ ਸੰਘਰਸ਼ ਜਾਰੀ ਰੱਖਿਆ। ਭਗਤ ਸਿੰਘ ਨੇ ਭਾਰਤ ਦੀ ਆਜ਼ਾਦੀ ਲਈ ਨੌਜਵਾਨ ਭਾਰਤ ਸਭਾ ਦੀ ਸਥਾਪਨਾ ਕੀਤੀ। ਇਸ ਦਾ ਉਦੇਸ਼ ਸੇਵਾ, ਤਿਆਗ ਅਤੇ ਪੀੜ ਸਹਿ ਸਕਣ ਵਾਲੇ ਨੌਜਵਾਨ ਤਿਆਰ ਕਰਨਾ ਸੀ। ਭਗਤ ਸਿੰਘ ਤੇ ਉਸ ਦੇ ਸਾਥੀਆਂ ਨੇ ਲਾਲਾ ਲਾਜਪਤ ਰਾਏ ਦੀ ਮੌਤ ਦਾ ਬਦਲਾ ਲੈਣ ਦੀ ਸਹੁੰ ਖਾਧੀ, ਰਾਜਗੁਰੂ ਦੇ ਨਾਲ ਮਿਲ ਕੇ ਲਾਹੌਰ ਵਿੱ ਸਹਾਇਕ ਪੁਲਿਸ ਮੁਖੀ ਰਹੇ ਅੰਗਰੇਜ਼ ਅਧਿਕਾਰੀ ਜੇ ਪੀ ਸਾਂਡਰਸ ਨੂੰ ਮਾਰਿਆ। ਇਸ ਕਾਰਵਾਈ ਵਿਚ ਕ੍ਰਾਂਤੀਕਾਰੀ ਚੰਦਰ ਸ਼ੇਖ਼ਰ ਆਜ਼ਾਦ ਨੇ ਵੀ ਉਨ੍ਹਾਂ ਨੂੰ ਕਾਫ਼ੀ ਸਹਿਯੋਗ ਕੀਤਾ ਸੀ। ਕ੍ਰਾਂਤੀਕਾਰੀ ਸਾਥੀ ਬਟੁਕੇਸ਼ਵਰ ਦੱਤ ਦੇ ਨਾਲ ਮਿਲ ਕੇ ਭਗਤ ਸਿੰਘ ਨੇ ਨਵੀਂ ਦਿੱਲੀ ਦੀ ਸੈਂਟਰਲ ਅਸੈਂਬਲੀ ਦੇ ਸਭਾ ਹਾਲ ਵਿਚ 8 ਅਪ੍ਰੈਲ, 1928 ਨੂੰ ਅੰਗਰੇਜ਼ ਸਰਕਾਰ ਨੂੰ ਜਗਾਉਣ ਦੇ ਲਈ ਬੰਬ ਅਤੇ ਪਰਚੇ ਸੁੱਟੇ ਸਨ। ਬੰਬ ਸੁੱਟਣ ਦੇ ਬਾਅਦ ਉੱਥੇ ਹੀ ਦੋਨਾਂ ਨੇ ਆਪਣੀ ਗ੍ਰਿਫ਼ਤਾਰੀ ਦੇ ਦਿੱਤੀ।

shaheed bhagat singhshaheed bhagat singh

1907 ਵਿਚ ਲੋਕਾਂ ਵਿਚ ਸਿਆਸੀ ਜਾਗ ਆ ਰਹੀ ਸੀ ਅਤੇ ਇਸ ਦੇ ਨਾਲ ਹੀ ਨਹਿਰੀ ਕਲੋਨੀਆਂ ਬਾਰੇ ਕਾਨੂੰਨ ਪਾਸ ਕਰ ਕੇ ਅਤੇ ਅੰਗਰੇਜ਼ੀ ਸਰਕਾਰ ਦੇ ਖ਼ਿਲਾਫ਼ ਆਮ ਕਰ ਕੇ ਰੋਹ ਵੱਧ ਰਿਹਾ ਸੀ। ਲਾਲਾ ਲਾਜਪਤ ਰਾਏ ਵਕੀਲ ਨੇ ਵੀ 21-22 ਮਾਰਚ ਤੇ 6 ਅਪ੍ਰੈਲ, 1907 ਨੂੰ ਇਸ ਕਾਨੂੰਨ ਵਿਰੁੱਧ ਭੜਕਾਊ ਤਕਰੀਰਾਂ ਕੀਤੀਆਂ ਸਨ ਤੇ ਲੋਕਾਂ ਨੂੰ ਪਾਣੀ ਦੇ ਬਿਲ ਨਾ ਦੇਣ ਵਾਸਤੇ ਕਿਹਾ ਸੀ। ਅਜੀਤ ਸਿੰਘ ਨੇ ਲਾਹੌਰ ਦੇ ਬਰੈਡਲਾ ਹਾਲ ਵਿਚ ਸਰਕਾਰ ਵਿਰੁਧ ਇਕ ਬੜੀ ਰੋਹ ਭਰੀ ਤਕਰੀਰ ਕੀਤੀ ਸੀ। ਇਹ ਸਾਰਾ ਕੁੱਝ ਪੰਜਾਬ ਦੇ ਗਵਰਨਰ ਨੇ ਅੰਗਰੇਜ਼ ਵਾਇਸਰਾਏ ਅਤੇ ਲੰਡਨ ਵਿਚ ਇੰਡੀਆ ਆਫ਼ਿਸ ਨੂੰ ਲਿਖ ਭੇਜਿਆ ਸੀ। ਸੀ.ਆਈ.ਡੀ. ਦੀਆਂ ਹਫ਼ਤਾਵਾਰ ਰਿਪੋਰਟਾਂ ਵਿਚ ਜ਼ਿਕਰ ਮਿਲਦਾ ਹੈ ਕਿ ਸਰਕਾਰ ਇਸ ਰੋਸ ਪ੍ਰਦਰਸ਼ਨ ਤੋਂ ਬਹੁਤ ਫ਼ਿਕਰਮੰਦ ਸੀ। ਅਖ਼ੀਰ ਸਰਕਾਰ ਨੇ ਫ਼ੈਸਲਾ ਕੀਤਾ ਕਿ 1818 ਦੇ ਐਕਟ ਹੇਠ ਲਾਜਪਤ ਰਾਏ ਅਤੇ ਅਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਨਜ਼ਰਬੰਦ ਕਰ ਦਿਤਾ ਜਾਵੇ। ਲਾਜਪਤ ਰਾਏ ਨੂੰ 9 ਮਈ ਤੇ ਅਜੀਤ ਸਿੰਘ ਨੂੰ 3 ਜੂਨ, 1907 ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਪੰਜਾਬ ਤੋਂ ਬਾਹਰ ਮਾਂਡਲੇ (ਹੁਣ ਬਰਮਾ) ਭੇਜ ਦਿਤਾ ਗਿਆ।

shaheed bhagat singhshaheed bhagat singh

ਫ਼ਾਂਸੀ ਤੋਂ ਪਹਿਲਾਂ ਭਗਤ ਸਿੰਘ ਦੁਆਰਾ ਆਪਣੇ ਸਾਥੀ ਸ਼ਿਵ ਵਰਮਾ ਨੂੰ 1930 ਵਿਚ ਕਹੇ ਸ਼ਬਦ : "ਜਦੋਂ ਮੈਂ ਇਨਕਲਾਬ ਦੇ ਰਾਹ ’ਤੇ ਕਦਮ ਵਧਾਇਆ, ਮੈਂ ਸੋਚਿਆ ਕਿ ਜੇ ਮੈਂ ਆਪਣੀ ਜਾਨ ਵਾਰ ਕੇ ਵੀ ‘ਇਨਕਲਾਬ ਜ਼ਿੰਦਾਬਾਦ’ ਦਾ ਨਾਅਰਾ ਦੇਸ਼ ਦੇ ਕੋਨੇ-ਕੋਨੇ ਵਿਚ ਫੈਲਾ ਸਕਿਆ ਤਾਂ ਮੈਂ ਸਮਝਾਂਗਾ ਕਿ ਮੇਰੀ ਜ਼ਿੰਦਗੀ ਦੀ ਕੀਮਤ ਪੈ ਗਈ ਹੈ। ਅੱਜ, ਜਦੋਂ ਮੈਂ ਫ਼ਾਂਸੀ ਦੀ ਸ਼ਜਾ ਲਈ ਜੇਲ੍ਹ ਕੋਠੀ ਦੀਆਂ ਸਲਾਖ਼ਾਂ ਪਿੱਛੇ ਹਾਂ, ਮੈਂ ਆਪਣੇ ਦੇਸ਼ ਦੇ ਕਰੋੜਾਂ ਲੋਕਾਂ ਦੀ ਗਰਜਵੀਂ ਆਵਾਜ਼ ਵਿਚ ਨਾਅਰੇ ਸੁਣ ਸਕਦਾ ਹਾਂ…ਇੱਕ ਨਿੱਕੀ ਜਿਹੀ ਜ਼ਿੰਦਗੀ ਦੀ ਇਸ ਤੋਂ ਵੱਧ ਕੀ ਕੀਮਤ ਪੈ ਸਕਦੀ ਹੈ।"

shaheed bhagat singhshaheed bhagat singh, Rajguru, sukhdev

ਉਸ ਸਮੇਂ ਭਗਤ ਸਿੰਘ ਕਰੀਬ 12 ਸਾਲ ਦੇ ਸਨ ਜਦੋਂ ਜਲ੍ਹਿਆਂਵਾਲਾ ਬਾਗ ਹੱਤਿਆਕਾਂਡ ਹੋਇਆ ਸੀ। ਇਸਦੀ ਸੂਚਨਾ ਮਿਲਦੇ ਹੀ ਭਗਤ ਸਿੰਘ ਆਪਣੇ ਸਕੂਲ ਤੋਂ 12 ਮੀਲ ਪੈਦਲ ਚੱਲ ਕੇ ਜਲ੍ਹਿਆਂਵਾਲਾ ਬਾਗ ਪਹੁੰਚ ਗਏ। ਇਸ ਉਮਰ ਵਿਚ ਭਗਤ ਸਿੰਘ ਕ੍ਰਾਂਤੀਕਾਰੀ ਕਿਤਾਬਾਂ ਪੜ੍ਹਦੇ ਅਤੇ ਸੋਚਦੇ ਸਨ ਕਿ ਉਨ੍ਹਾਂ ਦਾ ਰਸਤਾ ਠੀਕ ਹੈ ਕਿ ਨਹੀਂ? ਮਹਾਤਮਾ ਗਾਂਧੀ ਜੀ ਦੇ ਨਾਮਿਲਵਰਤਨ ਅੰਦੋਲਨ ਛਿੜਨ ਦੇ ਬਾਅਦ ਉਹ ਗਾਂਧੀ ਜੀ ਦੇ ਅਹਿੰਸਕ ਤਰੀਕਿਆਂ ਅਤੇ ਹਿੰਸਕ ਅੰਦੋਲਨ ਵਿੱਚੋਂ ਆਪਣੇ ਲਈ ਰਸਤਾ ਚੁਣਨ ਲੱਗੇ। ਮਹਾਤਮਾ ਗਾਂਧੀ ਜੀ ਦੇ ਅਸਿਹਯੋਗ ਅੰਦੋਲਨ ਨੂੰ ਮਨਸੂਖ ਕਰ ਦੇਣ ਕਾਰਨ ਉਨ੍ਹਾਂ ਅੰਦਰ ਇਕ ਤਰ੍ਹਾਂ ਦੇ ਰੋਸ ਨੇ ਜਨਮ ਲਿਆ ਅਤੇ ਆਖ਼ਰਕਾਰ ਉਨ੍ਹਾਂ ਨੇ ਇਨਕਲਾਬ ਅਤੇ ਦੇਸ਼ ਦੀ ਆਜ਼ਾਦੀ ਲਈ ਹਿੰਸਾ ਨੂੰ ਅਪਣਾਉਣਾ ਅਣਉਚਿਤ ਨਹੀਂ ਸਮਝਿਆ। 

Shaheed Bhagat Singh martyrdom dayShaheed Bhagat Singh 

ਇਸ ਤੋਂ ਇਲਾਵਾ ਗਦਰ ਪਾਰਟੀ ਦੀਆਂ ਲਿਖਤਾਂ ਅਤੇ ਗ਼ਦਰ ਦੇ ਇਤਿਹਾਸ ਤੋਂ ਪਤਾ ਚਲਦਾ ਹੈ ਕਿ ਭਗਤ ਸਿੰਘ ਗ਼ਦਰ ਦੀ ਵਿਚਾਰਧਾਰਾ ਤੋਂ ਵੀ ਕਾਫ਼ੀ ਪ੍ਰਭਾਵਿਤ ਸਨ। ਭਾਰਤ ਨੂੰ ਹਥਿਆਰਬੰਦ ਘੋਲ ਨਾਲ ਆਜ਼ਾਦ ਕਰਵਾਉਣ ਅਤੇ ਬਰਾਬਰੀ ਵਾਲਾ ਸਮਾਜ ਸਿਰਜਣ ਦਾ ਸੰਕਲਪ ਪਹਿਲਾਂ ਗ਼ਦਰੀਆਂ ਨੇ ਹੀ ਦਿੱਤਾ। ਇਸ ਲਈ ਸੰਭਵ ਹੈ ਭਗਤ ਸਿੰਘ ਗ਼ਦਰੀਆਂ ਦੇ ਵਿਚਾਰਾਂ ਤੋਂ ਵੀ ਪ੍ਰੇਰਿਤ ਹੋਣ। ਉਨ੍ਹਾਂ ਨੇ ਕ੍ਰਾਂਤੀ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ। ਉਹ ਆਪਣੇ ਦਲ ਦੇ ਪ੍ਰਮੁੱਖ ਕ੍ਰਾਂਤੀਕਾਰੀਆਂ ਵਿਚੋਂ ਸਿਰਕੱਢ ਬਣ ਗਏ। 

shaheed bhagat singhshaheed bhagat singh

ਭਗਤ ਸਿੰਘ ਦੇ ਵੱਡੇ-ਵਡੇਰੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਨਾਰਲੀ ਦੇ ਵਸਨੀਕ ਸਨ, ਜਿਨ੍ਹਾਂ ਵਿਚੋਂ ਇੱਕ ਨੌਜਵਾਨ ਮੁਗ਼ਲ ਕਾਲ ਦੌਰਾਨ, ਬੰਗੇ ਦੇ ਨੇੜਲੇ ਪਿੰਡ ਖਟਕੜ ਕਲਾਂ ਵਿਚ ਆ ਵੱਸਿਆ ਸੀ। ਨਾਰਲੀ ਪਿੰਡ ਦੇ ਜ਼ਿਮੀਂਦਾਰ ਸੰਧੂ-ਜੱਟ ਸਨ ਅਤੇ ਭਗਤ ਸਿੰਘ ਦੇ ਪਰਿਵਾਰ ਦੀ ਵੀ ਇਹੀ ਜਾਤ-ਗੋਤ ਸੀ। ਭਗਤ ਸਿੰਘ ਦੇ ਦਾਦਾ ਸ. ਅਰਜਨ ਸਿੰਘ ਨੇ 1898 ਵਿਚ ਨਵੀਂ ਨਹਿਰੀ ਅਬਾਦੀ ਲਾਇਲਪੁਰ ਦੇ ਪਿੰਡ ਚੱਕ ਬੰਗਾ ਵਿਚ ਅੰਗਰੇਜ਼ੀ ਹਕੂਮਤ ਦੀ ਪੰਝੀ ਏਕੜ ਜ਼ਮੀਨ ਅਲਾਟ ਕਰਨ ਦੀ ਪੇਸ਼ਕਸ਼ ਪ੍ਰਵਾਨ ਕਰ ਲਈ ਸੀ। 

Shaheed Bhagat Singh martyrdom dayShaheed Bhagat Singh

ਜਦੋਂ ਭਗਤ ਸਿੰਘ ਦੇ ਪਿਤਾ ਸ. ਕਿਸ਼ਨ ਸਿੰਘ ਨੇ 1917-18 ’ਚ ਲਾਹੌਰ ਦੇ ਬਾਹਰਵਾਰ ਇਕ ਛੋਟੇ ਪਿੰਡ ਖਵਾਸਰੀਆਂ ਵਿਚ ਜ਼ਮੀਨ ਖਰੀਦ ਲਈ ਤੇ ਸਾਰਾ ਟੱਬਰ ਉੱਥੇ ਰਹਿਣ ਲੱਗ ਪਿਆ। ਸ਼ਹੀਦ ਭਗਤ ਸਿੰਘ ਦੇ ਅਦਾਲਤੀ ਰਿਕਾਰਡ ਵਿਚ ਉਨ੍ਹਾਂ ਦੇ ਪਿੰਡ ਵਾਲੇ ਮਕਾਨ ਦੀ ਤਲਾਸ਼ੀ ਦਾ ਗਵਾਹ (ਸਰਕਾਰੀ ਗਵਾਹ ਨੰਬਰ 401) ਵੀ ਪਿੰਡ ਚਮਰੂਪੁਰ ਦਾ ਦਿਲ ਮੁਹੰਮਦ ਨੰਬਰਦਾਰ ਸੀ। ਸ਼ਹੀਦ ਦੇ ਮਾਤਾ ਜੀ ਸ੍ਰੀਮਤੀ ਵਿਦਿਆਵਤੀ ਦੇ ਇਕ ਇੰਟਰਵਿਊ ਵਿਚ ਉਨ੍ਹਾਂ ਉਚੇਚੇ ਤੌਰ ’ਤੇ ਜ਼ਿਕਰ ਕੀਤੈ ਕਿ ‘‘ਬੇਬੇ ਜੀ ਮੇਰੀ ਫਾਂਸੀ ਪਿੱਛੋਂ ਤੁਸੀਂ ਬੰਗੇ ਚਲੇ ਜਾਇਉ, ਤੁਹਾਨੂੰ ਇਥੇ ਕਿਸੇ ਨੇ ਨਹੀਂ ਵਸਣ ਦੇਣਾ।’’ ਪਿੱਛੋਂ ਇਹ ਜ਼ਮੀਨ ਸ. ਕਿਸ਼ਨ ਸਿੰਘ ਨੇ 1947 ਵੇਲੇ ਦੇ ਬਦਲਦੇ ਹਾਲਾਤ ਵਿਚ ਉਸ ਸਾਲ ਦੇ ਸ਼ੁਰੂ ਵਿਚ ਹੀ ਕਿਸੇ ਮੁਸਲਮਾਨ ਨੂੰ ਵੇਚ ਦਿੱਤੀ ਸੀ। ਭਗਤ ਸਿੰਘ ਬਾਰੇ ਸਾਰੀਆਂ ਸਰਕਾਰੀ ਦਸਤਾਵੇਜ਼ਾਂ ਵਿਚ ਉਹਦਾ ਪਿੰਡ ਖੁਆਸਰੀਆਂ ਲਾਹੌਰ ਹੀ ਦੱਸਿਆ ਗਿਆ ਹੈ। 

1928 ਵਿਚ ਸਾਈਮਨ ਕਮਿਸ਼ਨ ਆਇਆ ਅਤੇ ਇਸਦੇ ਦੇ ਬਾਈਕਾਟ ਲਈ ਜ਼ੋਰਦਾਰ ਮੁਜ਼ਾਹਰੇ ਹੋਏ। ਜਦੋਂ ਇਹ ਕਮਿਸ਼ਨ 30 ਅਕਤੂਬਰ 1928 ਨੂੰ ਲਹੌਰ ਪਹੁੰਚਿਆ ਤਾਂ ਲਾਲਾ ਲਾਜਪਤ ਰਾਏ ਦੀ ਅਗੁਵਾਈ ਵਿੱਤ ਲੋਕਾਂ ਨੇ ਇਸਦਾ ਵਿਰੋਧ ਕਰਨਾ ਸ਼ੁਰੂ ਕਰ ਦਿਤਾ। ਇਸ ਵਿਰੋਧ ਵਿੱਚ ਭਾਗ ਲੈਣ ਵਾਲਿਆਂ 'ਤੇ ਅੰਗਰੇਜ਼ ਸੁਪਰਡੈਂਟ ਅਫ਼ਸਰ ਸਕਾਟ ਨੇ ਲਾਠੀਚਾਰਜ ਕਰਨ ਦਾ ਹੁਕਮ ਦੇ ਦਿੱਤਾ। ਇਸ ਲਾਠੀਚਾਰਜ ਨਾਲ ਜ਼ਖ਼ਮੀ ਹੋਣ ਕਰਕੇ ਲਾਲਾ ਲਾਜਪਤ ਰਾਏ ਦੀ ਦਿਲ ਦਾ ਦੌਰਾ ਪੈਣ ਕਾਰਨ 17 ਨਵੰਬਰ 1928 ਨੂੰ ਮੌਤ ਹੋ ਗਈ। ਇਸ ਸੰਬੰਧੀ ਸੰਸਦ ਵਿਚ ਵੀ ਕਾਫ਼ੀ ਬਹਿਸ ਹੋਈ।

Shaheed Bhagat Singh martyrdom dayShaheed Bhagat Singh martyrdom day

ਇਕ ਗੁਪਤ ਯੋਜਨਾ ਦੇ ਤਹਿਤ ਭਗਤ ਸਿੰਘ ਅਤੇ ਉਸਦੇ ਸਾਥੀਆਂ ਨੇ ਪੁਲਿਸ ਸੁਪਰਡੈਂਟ ਸਕਾਟ ਨੂੰ ਮਾਰਨ ਦੀ ਸੋਚੀ। ਸਕਾਟ ਦੀ ਜਗ੍ਹਾ ਸਾਂਡਰਸ ਨੂੰ ਮਾਰਨ ਦੀ ਇਹ ਘਟਨਾ 17 ਦਸੰਬਰ 1928 ਨੂੰ ਲਹੌਰ ਦੇ ਜ਼ਿਲ੍ਹਾ ਪੁਲਿਸ ਦਫ਼ਤਰ ਸਾਹਮਣੇ ਵਾਪਰੀ। ਸੋਚੀ ਗਈ ਯੋਜਨਾ ਦੇ ਅਨੁਸਾਰ ਭਗਤ ਸਿੰਘ ਅਤੇ ਰਾਜਗੁਰੂ ਪੁਲਿਸ ਥਾਣੇ ਦੇ ਸਾਹਮਣੇ ਘਾਤ ਲਗਾ ਕੇ ਖੜ੍ਹ ਗਏ। ਉੱਧਰ ਬਟੁਕੇਸ਼ਵਰ ਦੱਤ ਆਪਣੀ ਸਾਈਕਲ ਲੈ ਕੇ ਇਸ ਤਰ੍ਹਾਂ ਬੈਠ ਗਏ ਜਿਵੇਂ ਕਿ ਉਹ ਖ਼ਰਾਬ ਹੋ ਗਈ ਹੋਵੇ। ਦੱਤ ਦੇ ਇਸ਼ਾਰੇ ਤੇ ਦੋਵੇਂ ਸੁਚੇਤ ਹੋ ਗਏ। ਉੱਧਰ ਚੰਦਰਸ਼ੇਖਰ ਆਜਾਦ ਨਾਲ ਦੇ ਡੀ.ਏ.ਵੀ. ਸਕੂਲ ਦੀ ਚਾਰ ਦਿਵਾਰੀ ਦੇ ਕੋਲ ਲੁਕੇ ਉਨ੍ਹਾਂ ਦੀ ਘਟਨਾ ਨੂੰ ਅੰਜ਼ਾਮ ਦੇਣ ਵਿਚ ਰੱਖਿਅਕ ਦਾ ਕੰਮ ਕਰ ਰਹੇ ਸਨ। ਅੰਦਰੋਂ ਸਕਾਟ ਦੀ ਥਾਂ ਅੰਗਰੇਜ਼ ਅਫ਼ਸਰ ਜਾਨ ਪੀ. ਸਾਂਡਰਸ ਬਾਹਰ ਆਇਆ ਤਾਂ ਰਾਜਗੁਰੂ ਨੇ ਇਕ ਗੋਲੀ ਸਿੱਧੀ ਉਸਦੇ ਸਿਰ ਵਿਚ ਮਾਰੀ ਜਿਸਦੇ ਤੁਰੰਤ ਬਾਦ ਉਹ ਹੋਸ਼ ਖੋ ਬੈਠਾ। ਇਸ ਤੋਂ ਬਾਅਦ ਭਗਤ ਸਿੰਘ ਨੇ 3-4 ਗੋਲੀਆਂ ਦਾਗ਼ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿਤਾ। ਇਹ ਦੋਵੇਂ ਭੱਜਣ ਲੱਗੇ ਤਾਂ ਇਕ ਸਿਪਾਹੀ ਨੇ, ਜੋ ਇਕ ਹਿੰਦੁਸਤਾਨੀ ਹੀ ਸੀ, ਉਨ੍ਹਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਜਦੋਂ ਉਹ ਨਾ ਟਲਿਆ ਤਾਂ ਆਜ਼ਾਦ ਨੇ ਉਸ ਨੂੰ ਗੋਲੀ ਮਾਰ ਦਿੱਤੀ। ਇਸ ਤਰ੍ਹਾਂ ਉਨ੍ਹਾਂ ਨੇ ਲਾਲਾ ਲਾਜਪਤ ਰਾਏ ਦੀ ਮੌਤ ਦਾ ਬਦਲਾ ਲੈ ਲਿਆ।

Shaheed Bhagat Singh martyrdom dayShaheed Bhagat Singh martyrdom day

ਭਗਤ ਸਿੰਘ ਮੂਲ ਤੌਰ ’ਤੇ ਖ਼ੂਨ ਖ਼ਰਾਬੇ ਦਾ ਹਾਮੀ ਨਹੀਂ ਸੀ ਅਤੇ ਅਸੈਂਬਲੀ ਵਿਚ ਬੰਬ ਸੁੱਟਣ ਦੌਰਾਨ ਉਸ ਦੀ ਕੋਸ਼ਿਸ਼ ਸੀ ਕਿ ਕੋਈ ਖ਼ੂਨ ਖ਼ਰਾਬਾ ਨਾ ਹੋਵੇ। ਬੰਬ ਦੀ ਵਰਤੋਂ ਸਿਰਫ਼ ਧਮਾਕੇ ਲਈ ਕੀਤੀ ਗਈ ਸੀ। ਬੰਬ ਸੁੱਟਣ ਤੋਂ ਬਾਅਦ ਉਹ ਓਥੋਂ ਭੱਜਿਆ ਨਹੀਂ, ਬਲਕਿ ਖ਼ੁਦ ਹੀ ਗ੍ਰਿਫ਼ਤਾਰੀ ਦੇ ਦਿੱਤੀ। ਉਹ ਕਾਰਲ ਮਾਰਕਸ ਦੇ ਸਿਧਾਂਤਾਂ ਤੋਂ ਪ੍ਰਭਾਵਿਤ ਸਨ ਅਤੇ ਸਮਾਜਵਾਦ ਦੇ ਸਮਰਥਕ ਸਨ। ਅਤਿ ਸੰਵੇਦਨਸ਼ੀਲ ਨੌਜਵਾਨ ਇਨਕਲਾਬੀਆਂ ਨੇ ਭਗਤ ਸਿੰਘ ਅਤੇ ਉਸਦੇ ਸਾਥੀਆਂ ਦੀ ਅਗਵਾਈ ਵਿਚ ਬਰਤਾਨਵੀ ਹਕੂਮਤ ਨੂੰ ਅਤੇ ਨਾਲੋ ਨਾਲ ਹਿੰਦ ਵਾਸੀਆਂ ਨੂੰ ਝੰਜੋੜਨ ਲਈ ਦਿੱਲੀ ਅਸੰਬਲੀ ਵਿਚ ਬੰਬ ਧਮਾਕੇ ਦੀ ਯੋਜਨਾ ਬਣਾ ਲਈ। ਭਗਤ ਸਿੰਘ ਚਾਹੁੰਦੇ ਸਨ ਕਿ ਇਸ ਵਿਚ ਕੋਈ ਖ਼ੂਨ ਖ਼ਰਾਬਾ ਨਾ ਹੋਵੇ। ਬੰਬ ਸੁੱਟਣ ਲਈ ਚੁਣੇ ਨਾਵਾਂ ਵਿਚ ਪਹਿਲਾਂ ਭਗਤ ਸਿੰਘ ਨੂੰ ਸ਼ਾਮਲ ਨਹੀਂ ਸੀ ਕੀਤਾ ਗਿਆ। 

shaheed bhagat singhshaheed bhagat singh

ਦਲ ਦੇ ਆਗੂਆਂ ਦੀ ਬਹੁ ਗਿਣਤੀ ਉਨ੍ਹਾਂ ਨੂੰ ਭਵਿੱਖ ਦੇ ਜਹੀਨ ਆਗੂ ਦੇ ਤੌਰ 'ਤੇ ਬਚਾ ਕੇ ਰੱਖਣ ਦੇ ਹੱਕ ਵਿਚ ਸੀ ਪਰ ਭਗਤ ਸਿੰਘ ਦੇ ਪਰਮ ਪਿਆਰੇ ਸਾਥੀ ਸੁਖਦੇਵ ਦੇ ਮਿਹਣਿਆਂ ਕਾਰਨ ਖ਼ੁਦ ਭਗਤ ਸਿੰਘ ਨੇ ਆਪਣਾ ਨਾਂਅ ਸ਼ਾਮਲ ਕਰ ਲਿਆ। ਭਖਵੇਂ ਵਾਦ ਵਿਵਾਦ ਤੋਂ ਬਾਦ ਅੰਤ ਵਿਚ ਸਰਵਸੰਮਤੀ ਨਾਲ ਭਗਤ ਸਿੰਘ ਅਤੇ ਬਟੁਕੇਸ਼ਵਰ ਦੱਤ ਦਾ ਨਾਮ ਚੁਣਿਆ ਗਿਆ। ਚੁਣਵੀਂ ਯੋਜਨਾ ਦੇ ਅਨੁਸਾਰ 8 ਅਪ੍ਰੈਲ, 1929 ਨੂੰ ਕੇਂਦਰੀ ਅਸੰਬਲੀ ਵਿਚ ਇਨ੍ਹਾਂ ਦੋਨਾਂ ਨੇ ਇੱਕ ਖ਼ਾਲੀ ਥਾਂ 'ਤੇ ਬੰਬ ਸੁੱਟ ਦਿੱਤਾ। ਪੂਰਾ ਹਾਲ ਧੂੰਏਂ ਨਾਲ ਭਰ ਗਿਆ। ਉਹ ਚਾਹੁੰਦੇ ਤਾਂ ਉੱਥੋਂ ਭੱਜ ਸਕਦੇ ਸਨ ਪਰ ਉਨ੍ਹਾਂ ਨੇ ਪਹਿਲਾਂ ਹੀ ਸੋਚ ਰੱਖਿਆ ਸੀ ਕਿ ਉਨ੍ਹਾਂ ਨੂੰ ਫਾਂਸੀ ਕਬੂਲ ਹੈ। ਉਨ੍ਹਾਂ ਨੇ ਨਾ ਭੱਜਣ ਦਾ ਫ਼ੈਸਲਾ ਕੀਤਾ ਹੋਇਆ ਸੀ। ਬੰਬ ਫਟਣ ਦੇ ਬਾਅਦ ਉਨ੍ਹਾਂ ਨੇ ਇਨਕਲਾਬ-ਜਿੰਦਾਬਾਦ ਦੇ ਨਾਅਰੇ ਲਾਉਣੇ ਸ਼ੁਰੂ ਕਰ ਦਿੱਤੇ। ਇਸਦੇ ਕੁੱਝ ਹੀ ਦੇਰ ਬਾਦ ਪੁਲਿਸ ਆ ਗਈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

shaheed bhagat singhshaheed bhagat singh

ਜੇਲ੍ਹ ਵਿਚ ਭਗਤ ਸਿੰਘ ਨੇ ਕਰੀਬ 2 ਸਾਲ ਗੁਜ਼ਾਰੇ। ਮੁਕੱਦਮੇ ਦੌਰਾਨ ਭਾਰਤ ਦੇ ਇਸ ਮਹਾਨ ਸਪੂਤ ਨੇ ਆਪਣੀ ਰਿਹਾਈ ਲਈ ਭੋਰਾ ਵੀ ਜ਼ੋਰ ਨਹੀਂ ਲਗਾਇਆ ਪਰ ਦੇਸ਼ ਦੀ ਆਜ਼ਾਦੀ ਲਈ ਆਖ਼ਰੀ ਸਾਹ ਤਕ ਲੜਨ ਦਾ ਐਲਾਨ ਕੀਤਾ। ਇਸ ਦੌਰਾਨ ਉਹ ਕਈ ਕ੍ਰਾਂਤੀਕਾਰੀ ਗਤੀਵਿਧੀਆਂ ਨਾਲ ਜੁੜੇ ਰਹੇ। ਉਨ੍ਹਾਂ ਦੀ ਪੜ੍ਹਾਈ ਵੀ ਜਾਰੀ ਰਹੀ। ਉਨ੍ਹਾਂ ਦੇ ਇਸ ਦੌਰਾਨ ਲਿਖੇ ਖ਼ਤ ਅੱਜ ਵੀ ਉਨ੍ਹਾਂ ਦੇ ਵਿਚਾਰਾਂ ਦਾ ਦਰਪਣ ਹਨ। ਇਸ ਦੌਰਾਨ ਉਨ੍ਹਾਂ ਨੇ ਕਈ ਤਰ੍ਹਾਂ ਨਾਲ ਪੂੰਜੀਪਤੀਆਂ ਨੂੰ ਆਪਣਾ ਵੈਰੀ ਦੱਸਿਆ ਹੈ। ਉਨ੍ਹਾਂ ਨੇ ਲਿਖਿਆ ਕਿ ਮਜਦੂਰਾਂ ਦਾ ਸ਼ੋਸ਼ਣ ਕਰਨ ਵਾਲਾ ਇਕ ਭਾਰਤੀ ਹੀ ਕਿਉਂ ਨਾ ਹੋਵੇ ਉਹ ਉਨ੍ਹਾਂ ਦਾ ਵੈਰੀ ਹੈ। 

shaheed bhagat singh

ਉਨ੍ਹਾਂ ਨੇ ਜੇਲ੍ਹ ਵਿਚ ਅੰਗਰੇਜ਼ੀ ਵਿਚ ਇਕ ਲੇਖ ਵੀ ਲਿਖਿਆ ਜਿਸਦਾ ਸਿਰਲੇਖ਼ ਸੀ 'ਮੈਂ ਨਾਸਤਿਕ ਕਿਉਂ ਹਾਂ।' ਜੇਲ੍ਹ ਵਿਚ ਭਗਤ ਸਿੰਘ ਅਤੇ ਬਾਕੀ ਸਾਥੀਆਂ ਨੇ 64 ਦਿਨਾਂ ਤਕ ਭੁੱਖ ਹੜਤਾਲ ਕੀਤੀ, ਜੋ ਗਾਂਧੀਵਾਦੀ ਤਰੀਕਿਆਂ ਦੀ ਏਨੀ ਸ਼ਿੱਦਤ ਨਾਲ ਵਰਤੋਂ ਕਰਨ ਦੀ ਇਹ ਅਦੁੱਤੀ ਮਿਸਾਲ ਹੈ। 5 ਜੁਲਾਈ 1929 ਨੂੰ ਪੰਡਤ ਜਵਾਹਰ ਲਾਲ ਨਹਿਰੂ ਨੇ ਕਾਂਗਰਸ ਸਕੱਤਰ ਦੀ ਹੈਸੀਅਤ ਨਾਲ ਪ੍ਰੈਸ ਨੂੰ ਇਕ ਬਿਆਨ ਦਿਤਾ - "ਮੈਂ ਬਹੁਤ ਦੁੱਖ ਨਾਲ ਭਗਤ ਸਿੰਘ ਅਤੇ ਦੱਤ ਦੀ ਭੁੱਖ ਹੜਤਾਲ ਦਾ ਸਮਾਚਾਰ ਸੁਣਿਆ ਹੈ। ਪਿਛਲੇ 20 ਜਾਂ ਜ਼ਿਆਦਾ ਦਿਨਾਂ ਤੋਂ ਉਨ੍ਹਾਂ ਨੇ ਕੁਝ ਵੀ ਖਾਣ ਤੋਂ ਆਪਣੇ ਆਪ ਨੂੰ ਦੂਰ ਰੱਖਿਆ ਹੈ। ਮੈਨੂੰ ਪਤਾ ਚੱਲਿਆ ਹੈ ਕਿ ਜ਼ਬਰਦਸਤੀ ਵੀ ਖਾਣਾ ਖਿਲਾਇਆ ਜਾ ਰਿਹਾ ਹੈ। ਉਹ ਆਪਣੇ ਕਿਸੇ ਸਵਾਰਥ ਲਈ ਭੁੱਖ ਹੜਤਾਲ ਤੇ ਨਹੀਂ ਹਨ, ਸਗੋਂ ਰਾਜਨੀਤਕ ਕੈਦੀਆਂ ਦੀ ਹਾਲਤ ਸੁਧਾਰਨ ਲਈ ਅਜਿਹਾ ਕਰ ਰਹੇ ਹਨ। ਜਿਵੇਂ-ਜਿਵੇਂ ਦਿਨ ਗੁਜ਼ਰ ਰਹੇ ਹਨ ਅਸੀਂ ਇਸ ਔਖੀ ਪ੍ਰੀਖਿਆ ਨੂੰ ਬੜੀ ਉਤੇਜਨਾ ਨਾਲ ਵੇਖਦੇ ਰਹਾਂਗੇ ਅਤੇ ਮਨ ਵਿਚ ਤੀਬਰ ਇੱਛਾ ਰੱਖਾਂਗੇ ਕਿ ਸਾਡੇ ਇਹ ਦੋਨੋਂ ਬਹਾਦੁਰ ਭਰਾ ਇਸ ਅਗਨੀ-ਪ੍ਰੀਖਿਆ ਵਿਚ ਸਫ਼ਲ ਹੋਣ।

ਲਾਹੌਰ ਵਿਚ ਸਾਂਡਰਸ ਦੇ ਕਤਲ,ਅਸੈਂਬਲੀ ਵਿਚ ਬੰਬ ਧਮਾਕਾ ਆਦਿ ਕੇਸ ਚੱਲੇ। 7 ਅਕਤੂਬਰ, 1930 ਨੂੰ ਟ੍ਰਿਬਿਊਨਲ ਦਾ ਫ਼ੈਸਲਾ ਜੇਲ੍ਹ ਵਿਚ ਪਹੁੰਚਿਆ। ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਫਾਂਸੀ; ਕਮਲਨਾਥ ਤਿਵਾੜੀ, ਵਿਜੈ ਕੁਮਾਰ ਸਿਨਹਾ, ਜੈਦੇਵ ਕਪੂਰ, ਸ਼ਿਵ ਵਰਮਾ, ਗਯਾ ਪ੍ਰਸਾਦ, ਕਿਸ਼ੋਰੀ ਲਾਲ ਅਤੇ ਮਹਾਂਵੀਰ ਸਿੰਘ ਨੂੰ ਉਮਰ ਕੈਦ, ਕੁੰਦਨ ਲਾਲ ਨੂੰ ਸੱਤ ਅਤੇ ਪ੍ਰੇਮ ਦੱਤ ਨੂੰ ਤਿੰਨ ਸਾਲ ਕੈਦ-ਏ-ਬਾਮੁਸ਼ੱਕਤ ਦੀ ਸਜ਼ਾ ਸੁਣਾਈ ਗਈ। ਬਟੁਕੇਸ਼ਵਰ ਦੱਤ ਅਤੇ ਭਗਤ ਸਿੰਘ ਨੂੰ ਅਸੈਂਬਲੀ ਬੰਬ ਕਾਂਡ ਲਈ ਉਮਰ ਕੈਦ ਦੀ ਸਜ਼ਾ ਦਾ ਫ਼ੈਸਲਾ ਸੁਣਾਇਆ ਗਿਆ। ਅੱਜ ਉਨ੍ਹਾਂ ਦੀ ਸ਼ਹਾਦਤ ਨੂੰ ਲੈ ਕੇ ਦੇਸ਼ ਭਰ ਵਿਚ ਸਮਾਗਮ ਕਰਵਾਏ ਜਾ ਰਹੇ ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 29/06/2025

29 Jun 2025 12:27 PM

MLA Kunwar Vijay Pratap has been expelled from the party. Bikram Singh Majithia | CM Bhagwant Mann

29 Jun 2025 12:21 PM

Bikram Majithia House Vigilance Raid : 540 ਕਰੋੜ ਰੁਪਏ ਤੋਂ ਵੱਧ Drug Money, ਘਰਵਾਲੀ ਦੀ ਜਾਇਦਾਦ 'ਚ ਵਾਧਾ

26 Jun 2025 3:19 PM

Punjabi Youtuber Sukhbir Singh Linked With Shahzad bhatti | NIA Raid At Youtuber House | NIA Raid

26 Jun 2025 3:19 PM

ਨਸ਼ੇ ਦਾ ਮੁੱਦਾ ਭਾਰੀ... ਪੰਜਾਬ ਦੀ ਬਰਬਾਦੀ 'ਚਿੱਟਾ' ਲਿਆਇਆ ਕੌਣ?... ਕਿਹੜੀ ਸਰਕਾਰ ਜ਼ਿੰਮੇਵਾਰ?...

25 Jun 2025 9:00 PM
Advertisement