ਗੁਰਗੱਦੀ ਦਿਵਸ 'ਤੇ ਵਿਸ਼ੇਸ਼ : ਸ਼ਹੀਦਾਂ ਦੇ ਸਿਰਤਾਜ ਗੁਰੂ ਅਰਜਨ ਦੇਵ ਜੀ
Published : Aug 30, 2019, 10:23 am IST
Updated : Aug 30, 2019, 1:48 pm IST
SHARE ARTICLE
Gurgadi diwas of shri guru arjan dev ji
Gurgadi diwas of shri guru arjan dev ji

ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖਾਂ ਦੇ ਪਹਿਲੇ ਸ਼ਹੀਦ ਗੁਰੂ ਹੋਏ ਹਨ। ਸ੍ਰੀ ਗੁਰੂ ਗੁਰੂ ਅਰਜਨ ਦੇਵ ਜੀ ਦਾ ਜਨਮ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ....

ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖਾਂ ਦੇ ਪਹਿਲੇ ਸ਼ਹੀਦ ਗੁਰੂ ਹੋਏ ਹਨ। ਸ੍ਰੀ ਗੁਰੂ ਗੁਰੂ ਅਰਜਨ ਦੇਵ ਜੀ ਦਾ ਜਨਮ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਘਰ ਤੀਜੇ ਗੁਰੂ ਅਮਰਦਾਸ ਜੀ ਦੀ ਸਪੁੱਤਰੀ ਬੀਬੀ ਭਾਨੀ ਜੀ ਦੀ ਕੁੱਖੋਂ ਗੋਇੰਦਵਾਲ (ਪੰਜਾਬ) ਵਿਖੇ 1563 ਈਸਵੀ ਨੂੰ ਹੋਇਆ। ਉਹ ਗੁਰੂ ਰਾਮਦਾਸ ਜੀ ਦੇ ਸਭ ਤੋਂ ਛੋਟੇ ਸਪੁੱਤਰ ਸਨ। 1574 ਵਿਚ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਹੀ ਗੁਰੂ ਰਾਮ ਦਾਸ ਜੀ ਨੂੰ ਸਿੱਖਾਂ ਦੇ ਚੌਥੇ ਗੁਰੂ ਥਾਪਿਆ ਗਿਆ।

ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਸਮਾਉਣ ਤੋਂ ਬਾਅਦ ਗੁਰੂ ਰਾਮ ਦਾਸ ਜੀ ਅਪਣੇ ਪੁੱਤਰਾਂ ਸਮੇਤ ਗੁਰੂ ਕਾ ਚੱਕ (ਅੰਮ੍ਰਿਤਸਰ) ਵਿਖੇ ਆ ਗਏ। ਉਥੇ ਜਾ ਕੇ ਉਹਨਾਂ ਨੇ ਗੁਰੂ ਅਮਰਦਾਸ ਜੀ ਦੇ ਸਮੇਂ ਸ਼ੁਰੂ ਕੀਤੀ ਗਈ ਸੰਤੋਖਸਰ ਦੀ ਸੇਵਾ ਆਰੰਭ ਕੀਤੀ। ਉਸ ਤੋਂ ਬਾਅਦ ਸੰਨ 1577 ਵਿਚ ਗੁਰੂ ਰਾਮਦਾਸ ਜੀ ਨੇ ਦੁਖਭੰਜਨੀ ਬੇਰੀ ਵਾਲੀ ਥਾਂ ਸਰੋਵਰ ਦੀ ਖੁਦਾਈ ਆਰੰਭ ਕੀਤੀ ਅਤੇ ਅੰਮ੍ਰਿਤਸਰ ਨਗਰ ਦੀ ਸਥਾਪਨਾ ਕੀਤੀ।

Goindwal SahibGoindwal Sahib

ਮੁੱਢਲਾ ਜੀਵਨ
ਗੁਰੂ ਅਰਜਨ ਦੇਵ ਜੀ ਨੇ ਬਚਪਨ ਦੇ ਮੁੱਢਲੇ 11 ਸਾਲ ਗੁਰੂ ਅਮਰਦਾਸ ਜੀ ਦੀ ਦੇਖ ਰੇਖ ਹੇਠ ਗੁਜ਼ਾਰੇ। ਉਹਨਾਂ ਨੇ ਬਚਪਨ ਵਿਚ ਹੀ ਅਪਣੇ ਨਾਨਾ ਗੁਰੂ ਅਮਰਦਾਸ ਜੀ ਕੋਲੋਂ ਗੁਰਮੁਖੀ ਵਿਚ ਮੁਹਾਰਤ ਹਾਸਿਲ ਕੀਤੀ। ਬਚਪਨ ਵਿਚ ਹੀ ਗੁਰੂ ਅਰਜਨ ਦੇਵ ਜੀ ਨੂੰ ਗੁਰਮੁਖੀ, ਦੇਵਨਾਗਰੀ ਅਤੇ ਸੰਸਕ੍ਰਿਤ ਭਾਸ਼ਾਵਾਂ ਦਾ ਗਿਆਨ ਹੋ ਗਿਆ।

ਮਾਤਾ ਗੰਗਾ ਜੀ ਨਾਲ ਵਿਆਹ
23 ਹਾੜ ਸੰਮਤ 1636 ਵਿਚ ਗੁਰੂ ਅਰਜਨ ਦੇਵ ਜੀ ਦਾ ਵਿਆਹ ਫਿਲੌਰ ਤਹਿਸੀਲ ਦੇ ਵਸਨੀਕ ਸ੍ਰੀ ਕਿਸ਼ਨ ਚੰਦ ਦੀ ਸਪੁੱਤਰੀ ਮਾਤਾ ਗੰਗਾ ਜੀ ਨਾਲ ਹੋਇਆ। ਵਿਆਹ ਸਮੇਂ ਉਹਨਾਂ ਦੀ ਉਮਰ ਲਗਭਗ 16 ਸਾਲ ਸੀ। 21 ਹਾੜ ਸੰਮਤ 1652 ਨੂੰ ਮਾਤਾ ਗੰਗਾ ਜੀ ਦੀ ਕੁੱਖੋਂ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਜੀ ਦਾ ਜਨਮ ਹੋਇਆ।ਗੁਰੂ ਰਾਮਦਾਸ ਜੀ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਬਾਬਾ ਬੁੱਢਾ ਜੀ ਹੱਥੋਂ ਗੁਰੂ ਅਰਜਨ ਦੇਵ ਜੀ ਨੂੰ ਗੁਰਿਆਈ ਬਥਸ਼ਿਸ਼ ਕੀਤੀ ਗਈ। ਗੁਰਿਆਈ ਮਿਲਣ ਸਮੇਂ ਗੁਰੂ ਅਰਜਨ ਦੇਵ ਜੀ ਦੀ ਉਮਰ 18 ਸਾਲ ਦੀ ਸੀ।

Harmandir SahibHarmandir Sahib

ਹਰਿਮੰਦਰ ਸਾਹਿਬ ਦੀ ਸਥਾਪਨਾ
ਗੁਰਿਆਈ ਮਿਲਣ ਤੋਂ ਬਾਅਦ ਗੁਰੂ ਸਾਹਿਬ ਨੇ ਧਰਮ ਪ੍ਰਚਾਰ ਦੇ ਨਾਲ ਨਾਲ ਗੁਰੂ ਰਾਮਦਾਸ ਜੀ ਵੱਲੋਂ ਸ਼ੁਰੂ ਕੀਤੇ ਕਾਰਜਾਂ ਨੂੰ ਸੰਪੂਰਨ ਕਰਨਾ ਸ਼ੁਰੂ ਕੀਤਾ। ਇਹਨਾਂ ਕੰਮਾਂ ਲਈ ਗੁਰੂ ਸਾਹਿਬ ਨੇ ਬਾਬਾ ਬੁੱਢਾ ਜੀ ਅਤੇ ਭਾਈ ਸਾਲ੍ਹੋ ਜੀ ਨੂੰ ਜਥੇਦਾਰ ਥਾਪਿਆ। 3 ਜਨਵਰੀ 1588 ਨੂੰ ਮਾਘੀ ਵਾਲੇ ਦਿਨ ਗੁਰੂ ਅਰਜਨ ਦੇਵ ਜੀ ਨੇ ਮੁਸਲਮਾਨ ਫਕੀਰ ਸਾਈਂ ਮੀਆਂ ਮੀਰ ਕੋਲੋਂ ਹਰਿਮੰਦਰ ਸਾਹਿਬ ਦੀ ਨੀਂਹ ਰਖਵਾਈ। 1593 ਵਿਚ ਗੁਰੂ ਸਾਹਿਬ ਨੇ ਮਾਤਾ ਗੰਗਾ ਜੀ ਦੇ ਨਾਂਅ ‘ਤੇ ਜਲੰਧਰ ਵਿਖੇ ਖੂਹ ਵੀ ਲਗਵਾਇਆ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪਾਦਨ
ਗੁਰੂ ਸਾਹਿਬ ਨੇ ਅਪਣੇ ਗੁਰਗੱਦੀ ਕਾਲ ਵਿਚ ਸਭ ਤੋਂ ਮਹੱਤਵਪੂਰਨ ਕੰਮ ਗੁਰੂ ਸਾਹਿਬਾਨਾਂ ਅਤੇ ਭਗਤਾਂ ਦੀ ਬਾਣੀ ਨੂੰ ਇਕੱਤਰ ਕਰਨ ਦਾ ਕੀਤਾ। ਇਹ ਮਹਾਨ ਕਾਰਜ ਗੁਰੂ ਸਾਹਿਬ ਨੇ ਸ੍ਰੀ ਰਾਮਸਰ ਸਾਹਿਬ (ਅੰਮ੍ਰਿਤਸਰ) ਵਿਖੇ ਕੀਤਾ। ਗੁਰੂ ਸਾਹਿਬ ਨੇ 1601 ਤੋਂ ਲੈ ਕੇ 1604 ਤੱਕ ਗੁਰੂ ਗ੍ਰੰਥ ਸਾਹਿਬ ਨੂੰ ਸੰਪੂਰਨ ਕੀਤਾ ਜਿਸ ਵਿਚ 36 ਮਹਾਂਪੁਰਸ਼ਾਂ ਦੀ ਬਾਣੀ ਦਰਜ ਕੀਤੀ । 30 ਅਗਸਤ 1604 ਨੂੰ ਗੁਰੂ ਸਾਹਿਬ ਨੇ ਗੁਰੂ ਗ੍ਰੰਥ ਸਾਹਿਬ ਦਾ ਪਹਿਲੀ ਵਾਰ ਦਰਬਾਰ ਸਾਹਿਬ ਅੰਦਰ ਪ੍ਰਕਾਸ਼ ਕੀਤਾ ਅਤੇ ਬਾਬਾ ਬੁੱਢਾ ਜੀ ਨੂੰ ਦਰਬਾਰ ਸਾਹਿਬ ਦੇ ਪਹਿਲੇ ਗ੍ਰੰਥੀ ਥਾਪਿਆ ਗਿਆ।

Completion of guru Granth sahib gCompletion of guru Granth sahib Ji

ਗੁਰੂ ਸਾਹਿਬ ਦੀਆਂ ਬਾਣੀਆਂ
ਗੁਰੂ ਅਰਜਨ ਦੇਵ ਜੀ ਨੇ ਗੁਰੂ ਗ੍ਰੰਥ ਸਾਹਿਬ ਦੀ ਸਥਾਪਨਾ ਦੇ ਨਾਲ ਨਾਲ ਕਈ ਬਾਣੀਆਂ ਦੀ ਰਚਨਾ ਵੀ ਕੀਤੀ। ਗੁਰੂ ਗ੍ਰੰਥ ਸਾਹਿਬ ਵਿਚ ਸ੍ਰੀ ਗੁਰੂ ਅਰਜਨ ਦੇ ਜੀ ਦੀ ਸਭ ਤੋਂ ਵੱਧ ਬਾਣੀ ਦਰਜ ਹੈ, ਜਿਸਦੇ ਕੁਲ 2312 ਸ਼ਬਦ ਬਣਦੇ ਹਨ। ਗੁਰੂ ਸਾਹਿਬ ਦੀਆਂ ਪ੍ਰਮੁੱਖ ਰਚਨਾਵਾਂ ਵਿਚ ਸੁਖਮਨੀ ਸਾਹਿਬ, ਬਾਰਹਮਾਂਹ, ਬਾਵਨ ਅੱਖਰੀ, ਵਾਰਾਂ ਆਦਿ ਸ਼ਾਮਿਲ ਹਨ। ਗੁਰੂ ਅਰਜਨ ਦੇਵ ਜੀ ਦੀ ਬਾਣੀ 30 ਰਾਗਾਂ ਵਿਚ ਦਰਜ ਹੈ।

ਗੁਰੂ ਸਾਹਿਬ ਦੀ ਸ਼ਹਾਦਤ
ਅਕਬਰ ਦੇ ਪੁੱਤਰ ਜਹਾਂਗੀਰ ਦੇ ਤਖ਼ਤ ‘ਤੇ ਬੈਠਣ ਤੋਂ ਬਾਅਦ ਵਿਰੋਧੀਆਂ ਨੇ ਗੁਰੂ ਸਾਹਿਬ ਵਿਰੁੱਧ ਉਸਦੇ ਕੰਨ ਭਰਨੇ ਸ਼ੁਰੂ ਕਰ ਦਿੱਤੇ। ਜਹਾਂਗੀਰ ਨੇ ਗੁਰੂ ਸਾਹਿਬ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਹਜ਼ਰਤ ਮੁਹੰਮਦ ਦੀ ਖੁਸ਼ਾਮਦ ਦੇ ਸ਼ਬਦ ਦਰਜ ਕਰਨ ਲਈ ਕਿਹਾ, ਜਿਸ ’ਤੇ ਗੁਰੂ ਸਾਹਿਬ ਨੇ ਸਾਫ ਇਨਕਾਰ ਕਰ ਦਿੱਤਾ। ਅਖੀਰ ਜਹਾਂਗੀਰ ਨੇ ਗੁਰੂ ਸਾਹਿਬ ਨੂੰ ਸ਼ਹੀਦ ਕਰਨ ਦਾ ਹੁਕਮ ਦੇ ਦਿੱਤਾ। ਸ਼ਹੀਦੀ ਸਮੇਂ ਗੁਰੂ ਸਾਹਿਬ ਨੂੰ ਤੱਤੀ ਤਵੀ ‘ਤੇ ਬਿਠਾ ਕੇ ਸੀਸ ‘ਤੇ ਗਰਮ ਰੇਤ ਪਾਈ ਗਈ। ਅੰਤ ਕਈ ਤਸੀਹਿਆਂ ਤੋਂ ਬਾਅਦ 1606 ਈਸਵੀ ਨੂੰ ਗੁਰੂ ਅਰਜਨ ਦੇਵ ਜੀ ਜੋਤੀ ਜੋਤ ਸਮਾ ਗਏ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM

Giani Harpreet Singh Speech LIVE-ਪ੍ਰਧਾਨ ਬਣਨ ਮਗਰੋ ਹਰਪ੍ਰੀਤ ਸਿੰਘ ਦਾ ਸਿੱਖਾਂ ਲਈ ਵੱਡਾ ਐਲਾਨ| Akali Dal News

11 Aug 2025 3:14 PM

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM
Advertisement