1984 ਕਤਲੇਆਮ- ਅਜਿਹਾ ਕਾਲਾ ਵਰਕਾ, ਜਿਸ ਨੇ ਮਾਨਵਤਾ ਦੇ ਮੱਥੇ 'ਤੇ ਕਾਲਖ ਮਲ ਦਿੱਤੀ
Published : Oct 30, 2020, 1:01 pm IST
Updated : Oct 30, 2020, 1:01 pm IST
SHARE ARTICLE
1984 Sikh massacre
1984 Sikh massacre

 ਸਿੱਖਾਂ ਦੇ ਮਨਾਂ ਵਿਚ ਅੱਜ ਵੀ ਅੱਲੇ ਹਨ '84 ਦੇ ਜ਼ਖ਼ਮ

ਨਵੰਬਰ 1984 ਇਤਿਹਾਸ ਦਾ ਅਜਿਹਾ ਕਾਲਾ ਵਰਕਾ ਸੀ ਜਿਸ ਨੇ ਮਾਨਵਤਾ ਦੇ ਮੱਥੇ ਉੱਤੇ ਕਾਲਖ ਮਲ ਦਿੱਤੀ। ਐਨੇ ਵੱਡੇ ਪੱਧਰ 'ਤੇ ਸਿੱਖਾਂ ਉੱਤੇ ਜ਼ੁਲਮ ਸ਼ਾਇਦ 'ਜ਼ਾਲਿਮ' ਕਹੇ ਜਾਂਦੇ ਅੰਗਰੇਜ਼ਾਂ ਨੇ ਵੀ ਨਾ ਕੀਤੇ ਹੋਣ ਜੋ ਆਜ਼ਾਦ ਭਾਰਤ ਵਿਚ ਸਿੱਖਾਂ ਤੇ 31 ਅਕਤੂਬਰ 1984 ਤੋਂ ਬਾਅਦ ਕੀਤੇ ਗਏ, 'ਤੇ ਉਹ ਵੀ ਗਿਣੇ ਮਿਥੇ ਯੋਜਨਾਬੱਧ ਤਰੀਕੇ ਨਾਲ ਸਰਕਾਰੀ ਸਰਪ੍ਰਸਤੀ ਅਤੇ ਸ਼ਹਿ ਹੇਠ। ਇਸ ਨਸਲਕੁਸ਼ੀ ਦੇ ਨਿਸ਼ਾਨ ਦਿੱਲੀ ਦੀਆਂ ਸੜਕਾਂ ਤੋਂ ਤਾਂ ਮਿਟਾ ਦਿੱਤੇ ਗਏ ਹੋਣਗੇ ਪਰ ਸਿੱਖਾਂ ਦੇ ਦਿਲਾਂ ਵਿਚੋਂ ਨਹੀਂ ਮਿਟਾਏ ਜਾ ਸਕੇ।

November 84 MassacreNovember 84 Massacre

ਗੁੰਡਾਗਰਦੀ ਦਾ ਨੰਗਾ ਨਾਚ ਜੋ ਦਿੱਲੀ ਵਿਚ ਹੋਇਆ ਉਹ ਮਹਾਂਮਾਰੀ ਵਾਂਗ ਹੋਂਦ ਚਿੱਲੜ ਸਮੇਤ ਦੇਸ਼ ਭਰ ਵਿਚ ਫੈਲਿਆ। ਹਜ਼ਾਰਾਂ ਸਿੱਖਾਂ ਨੂੰ ਘਰਾਂ ਵਿਚੋਂ ਕੱਢ ਕੱਢ ਕੇ ਮਾਰਿਆ ਗਿਆ, ਹਜ਼ਾਰਾਂ ਧੀਆਂ ਭੈਣਾਂ ਦੀ ਉਹਨਾਂ ਦੇ ਪਰਿਵਾਰ ਸਾਹਮਣੇ ਬੇਪਤੀ ਕੀਤੀ ਗਈ, ਹੱਥਪੈਰ ਬੰਨ੍ਹ ਜਿਉਂਦਿਆਂ ਨੂੰ ਅੱਗਾਂ ਲਗਾ ਕੇ ਆਲੇ ਦੁਆਲੇ ਖੜ੍ਹੇ ਗੁੰਡਿਆਂ ਨੇ ਹੱਸ ਹੱਸ ਮੌਤ ਦਾ ਤਮਾਸ਼ਾ ਦੇਖਿਆ। 'ਸਿੱਖਾਂ ਨੂੰ ਸਬਕ ਸਿਖਾਉਣ ਲਈ' ਜੋ ਮਨੁੱਖਤਾ ਦਾ ਘਾਣ ਹੋਇਆ ਉਹ ਸ਼ਬਦਾਂ ਵਿਚ ਲਿਖਣਾ ਸ਼ਾਇਦ ਸੰਭਵ ਹੀ ਨਹੀਂ। 

1984 Sikh Genocide  1984 Sikh Genocide

ਇਸ ਦੁਖਾਂਤ ਨੂੰ ਹੋਏ 36 ਸਾਲ 

36 ਸਾਲਾਂ ਵਿਚ ਸਰਕਾਰਾਂ ਬਦਲੀਆਂ, ਚਿਹਰੇ ਬਦਲੇ ਪਰ 1984 ਦੇ ਕਤਲੇਆਮ ਤੋਂ ਸਿਵਾਏ ਵੋਟਾਂ ਬਟੋਰਨ ਦੇ ਕਿਸੇ ਨੇ ਕੁਝ ਨਹੀਂ ਕੀਤਾ। ਹਰ 5 ਸਾਲਾਂ ਬਾਅਦ ਇਸ ਕਤਲੇਆਮ ਨੂੰ 'ਸਿੱਖਾਂ 'ਤੇ ਅਣਮਨੁੱਖੀ ਤਸ਼ੱਦਦ' ਕਹਿ ਕੇ ਸਟੇਜਾਂ ਤੋਂ ਬੱਸ 'ਨਿੰਦ' ਦਿੱਤਾ ਜਾਂਦਾ ਹੈ ਅਤੇ ਇਨਸਾਫ਼ ਦਾ ਦਾਅਵਾ ਕਰਕੇ ਸਿੱਖਾਂ ਤੋਂ ਵੋਟਾਂ ਲੈ ਲਈਆਂ ਜਾਂਦੀਆਂ ਹਨ।

1984 SIKH GENOCIDE1984 SIKH GENOCIDE

ਮਰਵਾਹ ਕਮਿਸ਼ਨ ਤੋਂ ਲੈ ਕੇ ਨਾਨਾਵਤੀ ਕਮਿਸ਼ਨ ਤੱਕ ਪਤਾ ਨਹੀਂ ਕਿੰਨੇ ਕਮਿਸ਼ਨ ਅਤੇ ਕਿੰਨੀਆਂ ਕਮੇਟੀਆਂ ਇਸ ਮਾਮਲੇ ਦੀ 'ਜਾਂਚ' ਲਈ ਕਾਇਮ ਕੀਤੀਆਂ ਗਈਆਂ ਪਰ ਦੇਸ਼ ਦੇ ਇਹ 'ਕਾਬਿਲ' ਲੋਕ 36 ਸਾਲਾਂ ਤੱਕ ਸਿੱਖ ਕਤਲੇਆਮ ਦੇ 'ਸਬੂਤ' ਹੀ ਜੁਟਾ ਨਹੀਂ ਪਾਈਆਂ। ਸਿਆਸੀ ਲੀਡਰ ਅਕਸਰ ਦੇਸ਼ ਦੇ ਵਿਕਾਸ, ਤਰੱਕੀ, ਬਦਲਾਉ ਦੇ ਦਾਅਵੇ ਕੀਤੇ ਜਾਂਦੇ ਹਨ। ਪਰ ਜ਼ਰਾ ਸੋਚੋ ਕਿ ਦੇਸ਼ ਦਾ ਇਹ ਵਿਕਾਸ ਇਹਨਾਂ ਕਤਲੇਆਮ ਪੀੜਿਤਾਂ ਦੇ ਕਿਸ ਕੰਮ ਦਾ ?

1984 SIKH GENOCIDE1984 SIKH GENOCIDE

ਜਿਸ ਮਾਂ ਦੇ ਜਵਾਨ ਪੁੱਤ ਨੂੰ ਉਸਦੀਆਂ ਅੱਖਾਂ ਸਾਹਮਣੇ ਗੁੰਡਿਆਂ ਦਾ ਟੋਲਾ ਵੱਢ ਦਵੇ ਅਤੇ ਉਸ ਨੂੰ 36 ਸਾਲ ਤੱਕ ਇਸਦਾ ਇਨਸਾਫ਼ ਨਾ ਮਿਲੇ, ਦੇਸ਼ ਦਾ ਵਿਕਾਸ ਉਸਦੇ ਕਿਸ ਕੰਮ ਦਾ ? ਜਿਸ ਪੰਜਾਬਣ ਦੇ ਸੁਹਾਗ ਨੂੰ ਉਸਦੇ ਸਾਹਮਣੇ ਗਲ਼ ਵਿਚ ਟਾਇਰ ਪਾ ਕੇ ਸਾੜ ਦਿੱਤਾ ਗਿਆ ਹੋਵੇ ਪਰ 36 ਸਾਲਾਂ ਤੱਕ ਇਨਸਾਫ਼ ਨਾ ਮਿਲੇ ਉਸਨੂੰ ਕੀ ਮਤਲਬ ਦੇਸ਼ 'ਚ ਕੀ ਬਦਲਾਉ ਆਇਆ ? ਜਿਸ ਨੌਜਵਾਨ ਦੇ ਦੇਖਦੇ ਦੇਖਦੇ ਉਸਦੀ ਮਾਂ ਜਾਂ ਭੈਣ ਦੀ ਇੱਜ਼ਤ ਗਲੀ ਦੇ ਵਿਚਕਾਰ ਤਾਰ-ਤਾਰ ਕੀਤੀ ਗਈ ਹੋਵੇ ਪਰ 36 ਸਾਲਾਂ ਤੱਕ ਇਨਸਾਫ਼ ਨਾ ਮਿਲੇ ਦੇਸ਼ ਦੀ ਤਰੱਕੀ ਉਸਦੇ ਕਿਸ ਕੰਮ ਦੀ ?

1984 sikh riots1984 SIKH GENOCIDE

ਜਿਸ ਪੰਜਾਬਣ ਦੇ ਸੁਹਾਗ ਨੂੰ ਉਸਦੇ ਸਾਹਮਣੇ ਗਲ਼ ਵਿਚ ਟਾਇਰ ਪਾ ਕੇ ਸਾੜ ਦਿੱਤਾ ਗਿਆ ਹੋਵੇ ਪਰ 36 ਸਾਲਾਂ ਤੱਕ ਇਨਸਾਫ਼ ਨਾ ਮਿਲੇ ਉਸਨੂੰ ਕੀ ਮਤਲਬ ਦੇਸ਼ 'ਚ ਕੀ ਬਦਲਾਉ ਆਇਆ ? ਜਿਸ ਨੌਜਵਾਨ ਦੇ ਦੇਖਦੇ ਦੇਖਦੇ ਉਸਦੀ ਮਾਂ ਜਾਂ ਭੈਣ ਦੀ ਇੱਜ਼ਤ ਗਲੀ ਦੇ ਵਿਚਕਾਰ ਤਾਰ-ਤਾਰ ਕੀਤੀ ਗਈ ਹੋਵੇ ਪਰ 36 ਸਾਲਾਂ ਤੱਕ ਇਨਸਾਫ਼ ਨਾ ਮਿਲੇ ਦੇਸ਼ ਦੀ ਤਰੱਕੀ ਉਸਦੇ ਕਿਸ ਕੰਮ ਦੀ ?

Sikh genocideSikh genocide

ਆਪਣੇ ਪਰਿਵਾਰ ਗਵਾ ਚੁੱਕੇ ਇਹਨਾਂ ਸਿੱਖਾਂ ਨੂੰ ਅੱਜ ਵੀ 'ਵਿਚਾਰੇ' ਦੇ ਤੌਰ 'ਤੇ ਵਿਚਾਰਿਆ ਜਾਂਦਾ ਹੈ ਅਤੇ ਇਸ ਨਸਲਕੁਸ਼ੀ ਦੇ ਦੋਸ਼ੀ ਕਹੇ ਜਾਂਦੇ ਲੋਕ ਅੱਜ ਵੀ ਧੌਣ ਅਕੜਾ ਕੇ ਆਜ਼ਾਦ ਘੁੰਮ ਰਹੇ ਹਨ। ਸਿਆਸੀ ਪਾਰਟੀਆਂ ਨੂੰ ਇਹ ਗੱਲ ਸਮਝ ਲੈਣੀ ਚਾਹੀਦੀ ਹੈ ਕਿ ਇਹਨਾਂ ਕਤਲੇਆਮ ਦੇ ਸ਼ਿਕਾਰ ਪਰਿਵਾਰਾਂ ਨੂੰ ਸਿਰਫ਼ ਤਰਸ ਦੇ ਆਧਾਰ 'ਤੇ ਦਿੱਤੀ ਗਈ ਸਹਾਇਤਾ ਦਰਅਸਲ ਉਹਨਾਂ ਦੇ ਦਰਦ ਨੂੰ ਘਟਾਉਂਦੀ ਘੱਟ ਅਤੇ ਵਧਾਉਂਦੀ ਵੱਧ ਹੈ। ਉਹ ਇਸ ਦੇਸ਼ ਦੇ ਨਾਗਰਿਕ ਹਨ ਅਤੇ ਇਸ ਨਾਤੇ ਉਹਨਾਂ ਦੀਆਂ ਮੁਢਲੀਆਂ ਲੋੜਾਂ ਸਰਕਾਰ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ। 

Sikh genocideSikh genocide

1984 ਦੇ ਸਿੱਖ ਕਤਲੇਆਮ ਦਾ ਇਨਸਾਫ਼ ਆਜ਼ਾਦ ਦੇਸ਼ ਦੀਆਂ ਸਰਕਾਰਾਂ ਚੁਣਾਵੀ ਟੁੱਕਰ ਬਣਾਉਣ ਦੀ ਬਜਾਏ ਆਪਣੀ ਸਮਾਜਿਕ, ਨੈਤਿਕ ਅਤੇ ਇਨਸਾਨੀਅਤ ਪ੍ਰਤੀ ਜਿੰਮੇਵਾਰੀ ਮੰਨ ਕੇ ਦਿਵਾਉਣ ਤਾਂ ਇਸ ਤੋਂ ਵਧੀਆ ਸ਼ਾਇਦ ਕੁਝ ਹੋਰ ਨਹੀਂ ਹੋ ਸਕਦਾ। ਇਹਨਾਂ ਪਰਿਵਾਰਾਂ ਦੀ ਲੰਬੀ ਉਡੀਕ ਅੱਜ ਵੀ ਦੇਸ਼ ਦੇ ਕਾਨੂੰਨ ਦੇ 'ਲੰਮੇ ਹੱਥਾਂ' ਨੂੰ ਇਸ ਕਤਲੇਆਮ ਦੇ ਇਨਸਾਫ਼ ਦਾ ਸਵਾਲ ਪੁੱਛ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

UK ਜਾਣਾ ਚਾਹੁੰਦੇ ਹੋ ਤਾਂ ਇਹ ਇੰਟਰਵਿਊ ਪੂਰਾ ਵੇਖ ਲਿਓ, Agent ਨੇ ਦੱਸੀਆਂ ਸਾਰੀਆਂ ਅੰਦਰਲੀਆਂ ਗੱਲਾਂ

27 Apr 2024 11:26 AM

ਕਿਉਂ ਨਹੀਂ Sheetal Angural ਦਾ ਅਸਤੀਫ਼ਾ ਹੋਇਆ ਮਨਜ਼ੂਰ ? ਪਾਰਟੀ ਬਦਲਣ ਬਾਅਦ ਸ਼ੀਤਲ ਅੰਗੁਰਾਲ ਦਾ ਵੱਡਾ ਬਿਆਨ

27 Apr 2024 11:17 AM

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM

ਕੀ khaira ਤੋਂ ਬਿਨਾਂ Sangrur ਲਈ Congressਨੂੰ ਨਹੀਂ ਮਿਲਿਆ ਹੋਰ Leader? ਸੁਖਪਾਲ ਖਹਿਰਾ ਨੂੰ ਨਰਿੰਦਰ ਭਰਾਜ ਨੇ..

27 Apr 2024 8:53 AM

'Majithia ਦੇ ਠੇਕੇ ਤੋਂ ਨਹੀਂ ਖਰੀਦੀ ਦਾਰੂ ਦੀ ਪੇਟੀ ਤਾਂ ਕਰਕੇ ਫ਼ੋਟੋ ਪਾਈ' - Ashok Parashar Pappi ਨੇ ਖੜਕਾਇਆ..

27 Apr 2024 8:19 AM
Advertisement