100ਵੇਂ ਜਨਮ ਦਿਨ 'ਤੇ ਵਿਸ਼ੇਸ਼: ਚਾਨਣ ਦੀ ਫੁਲਕਾਰੀ ਅੰਮ੍ਰਿਤਾ ਪ੍ਰੀਤਮ
Published : Aug 31, 2019, 9:32 am IST
Updated : Apr 10, 2020, 7:54 am IST
SHARE ARTICLE
Amrita pritam
Amrita pritam

ਅੰਮ੍ਰਿਤਾ ਪ੍ਰੀਤਮ ਦਾ ਜਨਮ ਦਾ ਨਾਂ ਅਮ੍ਰਿਤਾ ਸੀ। ਅਮ੍ਰਿਤਾ ਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿਚ ਮੰਨਿਆ ਜਾਂਦਾ ਹੈ।

ਅੰਮ੍ਰਿਤਾ ਪ੍ਰੀਤਮ ਦਾ ਜਨਮ ਦਾ ਨਾਂ ਅਮ੍ਰਿਤਾ ਸੀ। ਅਮ੍ਰਿਤਾ ਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿਚ ਪੰਜਾਬੀ ਲੋਕ ਗੀਤਾਂ ਦਾ ਇਕ ਸੰਗ੍ਰਿਹ ਅਤੇ ਇਕ ਆਤਮਕਥਾ ਵੀ ਹੈ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿਚ ਅਨੁਵਾਦ ਵੀ ਕੀਤਾ ਗਿਆ ਹੈ।

ਮੁੱਢਲਾ ਜੀਵਨ
ਅੰਮ੍ਰਿਤਾ ਪ੍ਰੀਤਮ ਦਾ ਜਨਮ ਗਿਆਨੀ ਕਰਤਾਰ ਸਿੰਘ ਹਿੱਤਕਾਰੀ ਦੇ ਘਰ ਮਾਤਾ ਰਾਜ ਦੀ ਕੁੱਖੋਂ ਅਣਵੰਡੇ ਪੰਜਾਬ ਦੇ ਮੰਡੀ ਬਹਾਉਦੀਨ ਵਿਚ ਹੋਇਆ ਜੋ ਕਿ ਅੱਜਕਲ੍ਹ ਗੁੱਜਰਾਂਵਾਲਾ (ਪਾਕਿਸਤਾਨ) ਵਿਚ ਹੈ। ਉਹਨਾਂ ਦੇ ਪਿਤਾ ਇਕ ਚੰਗੇ ਛੰਦ ਸ਼ਾਸਤਰੀ ਸਨ। ਅੰਮ੍ਰਿਤਾ ਨੇ ਕਾਫੀਏ ਰਦੀਫ਼ ਦੀ ਜਾਣਕਾਰੀ ਅਤੇ ਕਾਵਿ ਰਚਨਾ ਦਾ ਹੋਰ ਮੁੱਢਲਾ ਗਿਆਨ ਆਪਣੇ ਪਿਤਾ ਤੋਂ ਪ੍ਰਾਪਤ ਕੀਤਾ।

ਆਪ ਦੀ ਮਾਤਾ ਨੇ ਚਾਰ ਸਾਲ ਦੀ ਉਮਰ ਵਿਚ ਉਹਨਾਂ  ਦੀ ਕੁੜਮਾਈ ਦੂਰ ਦੇ ਰਿਸ਼ਤੇ ਵਿਚ ਭੂਆ ਦੇ ਪੁੱਤਰ ਨਾਲ ਕਰ ਦਿੱਤੀ। ਗਿਆਰਾਂ ਸਾਲ ਦੀ ਉਮਰ ਵਿਚ ਹੀ ਮਾਤਾ ਦਾ ਸਿਰ ਤੋਂ ਸਾਇਆ ਉਠ ਗਿਆ। ਮਾਤਾ ਦੀ ਗੈਰ-ਮੌਜੂਦਗੀ ਕਾਰਨ ਬਹੁਤ ਕੁਝ ਜੀਵਨ ਵਿੱਚੋਂ ਗੈਰ-ਮੌਜੂਦ ਰਿਹਾ। ਪਿਤਾ ਨੇ 16 ਸਾਲ ਦੀ ਉਮਰ ਵਿਚ ਅੰਮ੍ਰਿਤਾ ਦਾ ਵਿਆਹ ਕਰਕੇ ਆਪਣੀ ਪਤਨੀ ਦਾ ਬੋਲ ਪੁਗਾ ਦਿੱਤਾ ਤੇ ਆਪਣਾ ਫਰਜ਼ ਨਿਭਾ ਦਿੱਤਾ। ਇਹ ਵਿਆਹ 1936 ਵਿਚ ਪ੍ਰੀਤਮ ਸਿੰਘ ਕਵਾਤੜਾ ਨਾਲ ਹੋਈ।

ਪ੍ਰਾਪਤੀਆਂ
ਆਪਣੇ ਅੰਤਮ ਦਿਨਾਂ ਵਿਚ ਅੰਮ੍ਰਿਤਾ ਪ੍ਰੀਤਮ ਨੂੰ ਭਾਰਤ ਦਾ ਦੂਜਾ ਸਭ ਤੋਂ ਵੱਡਾ ਸਨਮਾਨ ਪਦਮ ਵਿਭੂਸ਼ਣ ਵੀ ਪ੍ਰਾਪਤ ਹੋਇਆ। ਉਨ੍ਹਾਂ ਨੂੰ ਸਾਹਿਤ ਅਕਾਦਮੀ ਇਨਾਮ ਨਾਲ ਪਹਿਲਾਂ ਹੀ ਨਵਾਜਿਆ ਜਾ ਚੁੱਕਿਆ ਸੀ। ਅੰਮ੍ਰਿਤਾ ਪ੍ਰੀਤਮ ਨੇ 1932 ਵਿਚ ਅੱਠਵੀਂ ਅਤੇ ਵਿਦਵਾਨੀ ਦੀਆਂ ਪ੍ਰੀਖਿਆਵਾਂ ਪਾਸ ਕੀਤੀਆਂ। 1933 ਵਿਚ ਗਿਆਨੀ ਪਾਸ ਕੀਤੀ ਅਤੇ ਫਿਰ ਲਾਹੌਰ ਯੂਨੀਵਰਸਿਟੀ ਤੋਂ ਦਸਵੀਂ ਪਾਸ ਕੀਤੀ। ਅੰਮ੍ਰਿਤਾ ਪ੍ਰੀਤਮ ਕਈ ਭਾਸ਼ਾਵਾਂ ਦੀ ਮਾਹਿਰ ਸੀ।

15 ਮਈ 1973 ਨੂੰ ਦਿੱਲੀ ਯੂਨੀਵਰਸਿਟੀ ਵੱਲੋਂ ਡੀ.ਲਿਟ ਦੀ ਆਨਰੇਰੀ ਡਿਗਰੀ ਮਿਲੀ ਅਤੇ ਆਜ਼ਾਦ ਭਾਰਤ ਦੀ ਪਦਮਸ੍ਰੀ ਦੀ ਉਪਾਧੀ ਮਿਲੀ। ਅੰਮ੍ਰਿਤਾ ਪ੍ਰੀਤਮ ਕਈ ਭਾਸ਼ਾਵਾਂ ਦੀ ਮਾਹਿਰ ਸੀ ਬਚਪਨ ਗੁਜ਼ਰਿਆ ਲਾਹੌਰ ਵਿਚ, ਸਿੱਖਿਆ ਵੀ ਉਥੇ ਹੀ ਹੋਈ। ਪੰਜਾਬ ਦੇ ਗੁਜਰਾਂਵਾਲੇ ਜਿਲ੍ਹੇ ਵਿਚ ਪੈਦਾ ਹੋਈ ਅੰਮ੍ਰਿਤਾ ਪ੍ਰੀਤਮ ਨੂੰ ਪੰਜਾਬੀ ਭਾਸ਼ਾ ਦੀ ਪਹਿਲੀ ਕਵਿਤਰੀ ਮੰਨਿਆ ਜਾਂਦਾ ਹੈ। ਉਸ ਦਾ ਪਹਿਲਾ ਕਾਵਿ ਸੰਗ੍ਰਹਿ ‘ਠੰਢੀਆਂ ਕਿਰਨਾਂ’ 1935 ਵਿਚ ਪ੍ਰਕਾਸ਼ਿਤ ਹੋਇਆ।

ਪ੍ਰਸਿੱਧ ਰਚਨਾ ‘ਅੱਜ ਆਖਾਂ ਵਾਰਿਸ ਸ਼ਾਹ ਨੂੰ’
ਉਨ੍ਹਾਂ ਨੂੰ ਆਪਣੀ ਪੰਜਾਬੀ ਕਵਿਤਾ ‘ਅੱਜ ਆਖਾਂ ਵਾਰਿਸ ਸ਼ਾਹ ਨੂੰ’ ਲਈ ਬਹੁਤ ਪ੍ਰਸਿੱਧੀ ਪ੍ਰਾਪਤ ਹੋਈ। ਇਸ ਕਵਿਤਾ ਵਿਚ ਭਾਰਤ ਵਿਭਾਜਨ ਦੇ ਸਮੇਂ ਪੰਜਾਬ ਵਿਚ ਹੋਈਆਂ ਭਿਆਨਕ ਘਟਨਾਵਾਂ ਦਾ ਅਤਿਅੰਤ ਦੁਖਦ ਵਰਣਨ ਹੈ ਅਤੇ ਇਹ ਭਾਰਤ ਅਤੇ ਪਾਕਿਸਤਾਨ ਦੋਨਾਂ ਦੇਸ਼ਾਂ ਵਿਚ ਸਰਾਹੀ ਗਈ। 1947 ਦੇ ਫਿਰਕੂ ਫਸਾਦਾਂ ਨੂੰ ਦੇਖ ਕੇ ਉਸ ਦੀ ਆਤਮਾ ਕੁਰਲਾ ਉਠੀ। ਜਦੋਂ ਉਹ ਲਾਹੌਰ ਤੋਂ ਦੇਹਰਾਦੂਨ ਤੇ ਫਿਰ ਨੌਕਰੀ ਅਤੇ ਫਿਰ ਦਿੱਲੀ ਵਿਚ ਰਹਿਣ ਲਈ ਕਿਸੇ ਥਾਂ ਦੀ ਤਲਾਸ਼ ਵਿਚ ਦਿੱਲੀ ਆਈ ਸੀ ਤੇ ਫਿਰ ਵਾਪਸੀ ਵੇਲੇ ਸਫਰ ਦੌਰਾਨ ਚੱਲਦੀ ਗੱਡੀ ਵਿਚ ਹਿਲਦੀ ਅਤੇ ਕੰਬਦੀ ਕਲਮ ਨਾਲ ‘ਅੱਜ ਆਖਾਂ ਵਾਰਿਸ ਸ਼ਾਹ’ ਨੂੰ ਨਜ਼ਮ ਲਿਖੀ :

ਅੱਜ ਆਖਾਂ ਵਾਰਿਸ ਸ਼ਾਹ ਨੂੰ ਕਿਤੋਂ ਕਬਰਾਂ ਵਿੱਚੋਂ ਬੋਲ,

ਅੱਜ ਕਿਤਾਬੇ ਇਸ਼ਕ ਦਾ ਕੋਈ ਅਗਲਾ ਵਰਕਾ ਫੋਲ,

ਇਕ ਰੋਈ ਸੀ ਧੀ ਪੰਜਾਬ ਦੀ, ਤੂੰ ਲਿਖ ਲਿਖ ਮਾਰੇ ਵੈਣ,

ਅੱਜ ਲੱਖਾਂ ਧੀਆਂ ਰੋਂਦੀਆਂ ਤੈਨੂੰ ਵਾਰਿਸ ਸ਼ਾਹ ਨੂੰ ਕਹਿਣ,

ਉਠ ਦਰਦ ਮੰਦਾ ਦਿਆ ਦਰਦੀਆ, ਉਠ ਤੱਕ ਆਪਣਾ ਪੰਜਾਬ,

ਅੱਜ ਬੇਲੇ ਲਾਸ਼ਾਂ ਵਿੱਛੀਆਂ ਤੇ ਲਹੂ ਦੀ ਭਰੀ ਚਨਾਬ,

ਅੰਮ੍ਰਿਤਾ ਪ੍ਰੀਤਮ 31 ਅਕਤੂਬਰ 2005 ਨੂੰ ਸਾਹ ਪੂਰੇ ਕਰ ਗਈ ਤੇ ਪੰਜਾਬੀ ਸਾਹਿਤ ਲਈ ਇਕ ਵੱਡਾ ਖ਼ਜ਼ਾਨਾ ਛੱਡ ਕੇ ਹਮੇਸ਼ਾ ਵਾਸਤੇ ਅਮਰ ਹੋ ਗਈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Uppal Farm Girl Viral Video : ਉੱਪਲ ਫਾਰਮ ਵਾਲੀ ਕੁੜੀ ਦੀ ਵੀਡੀਓ ਵਾਇਰਲ ਮਾਮਲੇ 'ਤੇ ਜਲੰਧਰ SSP ਨੇ ਕੀਤੇ ਖ਼ੁਲਾਸੇ

21 Aug 2025 3:28 PM

Uppal Farm Girl Update : ਵਕੀਲ ਨੇ ਵੀਡੀਓ ਵਾਇਰਲ ਕਰਨ ਵਾਲੇ ਮੁੰਡੇ ਨੂੰ ਦਿੱਤੀ WARNING !

21 Aug 2025 3:27 PM

Ferozpur Flood News : ਫ਼ਿਰੋਜ਼ਪੁਰ ਦਾ ਹੜ ਕਰਕੇ ਹੋਇਆ ਬੁਰਾ ਹਾਲ, ਲੋਕਾਂ ਦੀਆਂ ਫ਼ਸਲਾਂ ਹੋਈਆਂ ਖ਼ਰਾਬ

21 Aug 2025 3:26 PM

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM
Advertisement