ਜਨਮ ਦਿਨ 'ਤੇ ਵਿਸ਼ੇਸ਼ : ਚਾਨਣ ਦੀ ਫੁਲਕਾਰੀ ਅੰਮ੍ਰਿਤਾ ਪ੍ਰੀਤਮ
Published : Aug 31, 2021, 11:40 am IST
Updated : Aug 31, 2021, 11:40 am IST
SHARE ARTICLE
Amrita Pritam
Amrita Pritam

ਅੰਮ੍ਰਿਤਾ ਪ੍ਰੀਤਮ ਦਾ ਜਨਮ ਗਿਆਨੀ ਕਰਤਾਰ ਸਿੰਘ ਹਿੱਤਕਾਰੀ ਦੇ ਘਰ ਮਾਤਾ ਰਾਜ ਦੀ ਕੁੱਖੋਂ ਅਣਵੰਡੇ ਪੰਜਾਬ ਦੇ ਮੰਡੀ ਬਹਾਉਦੀਨ ਵਿਚ ਹੋਇਆ

ਅੰਮ੍ਰਿਤਾ ਪ੍ਰੀਤਮ ਦਾ ਜਨਮ ਦਾ ਨਾਂ ਅਮ੍ਰਿਤਾ ਸੀ। ਅਮ੍ਰਿਤਾ ਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿਚ ਪੰਜਾਬੀ ਲੋਕ ਗੀਤਾਂ ਦਾ ਇਕ ਸੰਗ੍ਰਿਹ ਅਤੇ ਇਕ ਆਤਮਕਥਾ ਵੀ ਹੈ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿਚ ਅਨੁਵਾਦ ਵੀ ਕੀਤਾ ਗਿਆ ਹੈ।

Amrita pritam Amrita pritam

ਮੁੱਢਲਾ ਜੀਵਨ -ਅੰਮ੍ਰਿਤਾ ਪ੍ਰੀਤਮ ਦਾ ਜਨਮ ਗਿਆਨੀ ਕਰਤਾਰ ਸਿੰਘ ਹਿੱਤਕਾਰੀ ਦੇ ਘਰ ਮਾਤਾ ਰਾਜ ਦੀ ਕੁੱਖੋਂ ਅਣਵੰਡੇ ਪੰਜਾਬ ਦੇ ਮੰਡੀ ਬਹਾਉਦੀਨ ਵਿਚ ਹੋਇਆ ਜੋ ਕਿ ਅੱਜਕਲ੍ਹ ਗੁੱਜਰਾਂਵਾਲਾ (ਪਾਕਿਸਤਾਨ) ਵਿਚ ਹੈ। ਉਹਨਾਂ ਦੇ ਪਿਤਾ ਇਕ ਚੰਗੇ ਛੰਦ ਸ਼ਾਸਤਰੀ ਸਨ। ਅੰਮ੍ਰਿਤਾ ਨੇ ਕਾਫੀਏ ਰਦੀਫ਼ ਦੀ ਜਾਣਕਾਰੀ ਅਤੇ ਕਾਵਿ ਰਚਨਾ ਦਾ ਹੋਰ ਮੁੱਢਲਾ ਗਿਆਨ ਆਪਣੇ ਪਿਤਾ ਤੋਂ ਪ੍ਰਾਪਤ ਕੀਤਾ।

 

ਆਪ ਦੀ ਮਾਤਾ ਨੇ ਚਾਰ ਸਾਲ ਦੀ ਉਮਰ ਵਿਚ ਉਹਨਾਂ ਦੀ ਕੁੜਮਾਈ ਦੂਰ ਦੇ ਰਿਸ਼ਤੇ ਵਿਚ ਭੂਆ ਦੇ ਪੁੱਤਰ ਨਾਲ ਕਰ ਦਿੱਤੀ। ਗਿਆਰਾਂ ਸਾਲ ਦੀ ਉਮਰ ਵਿਚ ਹੀ ਮਾਤਾ ਦਾ ਸਿਰ ਤੋਂ ਸਾਇਆ ਉਠ ਗਿਆ। ਮਾਤਾ ਦੀ ਗੈਰ-ਮੌਜੂਦਗੀ ਕਾਰਨ ਬਹੁਤ ਕੁਝ ਜੀਵਨ ਵਿੱਚੋਂ ਗੈਰ-ਮੌਜੂਦ ਰਿਹਾ। ਪਿਤਾ ਨੇ 16 ਸਾਲ ਦੀ ਉਮਰ ਵਿਚ ਅੰਮ੍ਰਿਤਾ ਦਾ ਵਿਆਹ ਕਰਕੇ ਆਪਣੀ ਪਤਨੀ ਦਾ ਬੋਲ ਪੁਗਾ ਦਿੱਤਾ ਤੇ ਆਪਣਾ ਫਰਜ਼ ਨਿਭਾ ਦਿੱਤਾ। ਇਹ ਵਿਆਹ 1936 ਵਿਚ ਪ੍ਰੀਤਮ ਸਿੰਘ ਕਵਾਤੜਾ ਨਾਲ ਹੋਈ।

Amrita pritamAmrita pritam

ਪ੍ਰਾਪਤੀਆਂ
ਆਪਣੇ ਅੰਤਮ ਦਿਨਾਂ ਵਿਚ ਅੰਮ੍ਰਿਤਾ ਪ੍ਰੀਤਮ ਨੂੰ ਭਾਰਤ ਦਾ ਦੂਜਾ ਸਭ ਤੋਂ ਵੱਡਾ ਸਨਮਾਨ ਪਦਮ ਵਿਭੂਸ਼ਣ ਵੀ ਪ੍ਰਾਪਤ ਹੋਇਆ। ਉਨ੍ਹਾਂ ਨੂੰ ਸਾਹਿਤ ਅਕਾਦਮੀ ਇਨਾਮ ਨਾਲ ਪਹਿਲਾਂ ਹੀ ਨਵਾਜਿਆ ਜਾ ਚੁੱਕਿਆ ਸੀ। ਅੰਮ੍ਰਿਤਾ ਪ੍ਰੀਤਮ ਨੇ 1932 ਵਿਚ ਅੱਠਵੀਂ ਅਤੇ ਵਿਦਵਾਨੀ ਦੀਆਂ ਪ੍ਰੀਖਿਆਵਾਂ ਪਾਸ ਕੀਤੀਆਂ। 1933 ਵਿਚ ਗਿਆਨੀ ਪਾਸ ਕੀਤੀ ਅਤੇ ਫਿਰ ਲਾਹੌਰ ਯੂਨੀਵਰਸਿਟੀ ਤੋਂ ਦਸਵੀਂ ਪਾਸ ਕੀਤੀ। ਅੰਮ੍ਰਿਤਾ ਪ੍ਰੀਤਮ ਕਈ ਭਾਸ਼ਾਵਾਂ ਦੀ ਮਾਹਿਰ ਸੀ।

 

15 ਮਈ 1973 ਨੂੰ ਦਿੱਲੀ ਯੂਨੀਵਰਸਿਟੀ ਵੱਲੋਂ ਡੀ.ਲਿਟ ਦੀ ਆਨਰੇਰੀ ਡਿਗਰੀ ਮਿਲੀ ਅਤੇ ਆਜ਼ਾਦ ਭਾਰਤ ਦੀ ਪਦਮਸ੍ਰੀ ਦੀ ਉਪਾਧੀ ਮਿਲੀ। ਅੰਮ੍ਰਿਤਾ ਪ੍ਰੀਤਮ ਕਈ ਭਾਸ਼ਾਵਾਂ ਦੀ ਮਾਹਿਰ ਸੀ ਬਚਪਨ ਗੁਜ਼ਰਿਆ ਲਾਹੌਰ ਵਿਚ, ਸਿੱਖਿਆ ਵੀ ਉਥੇ ਹੀ ਹੋਈ। ਪੰਜਾਬ ਦੇ ਗੁਜਰਾਂਵਾਲੇ ਜਿਲ੍ਹੇ ਵਿਚ ਪੈਦਾ ਹੋਈ ਅੰਮ੍ਰਿਤਾ ਪ੍ਰੀਤਮ ਨੂੰ ਪੰਜਾਬੀ ਭਾਸ਼ਾ ਦੀ ਪਹਿਲੀ ਕਵਿਤਰੀ ਮੰਨਿਆ ਜਾਂਦਾ ਹੈ। ਉਸ ਦਾ ਪਹਿਲਾ ਕਾਵਿ ਸੰਗ੍ਰਹਿ ‘ਠੰਢੀਆਂ ਕਿਰਨਾਂ’ 1935 ਵਿਚ ਪ੍ਰਕਾਸ਼ਿਤ ਹੋਇਆ।

Amrita pritam Amrita pritam

ਪ੍ਰਸਿੱਧ ਰਚਨਾ ‘ਅੱਜ ਆਖਾਂ ਵਾਰਿਸ ਸ਼ਾਹ ਨੂੰ’
ਉਨ੍ਹਾਂ ਨੂੰ ਆਪਣੀ ਪੰਜਾਬੀ ਕਵਿਤਾ ‘ਅੱਜ ਆਖਾਂ ਵਾਰਿਸ ਸ਼ਾਹ ਨੂੰ’ ਲਈ ਬਹੁਤ ਪ੍ਰਸਿੱਧੀ ਪ੍ਰਾਪਤ ਹੋਈ। ਇਸ ਕਵਿਤਾ ਵਿਚ ਭਾਰਤ ਵਿਭਾਜਨ ਦੇ ਸਮੇਂ ਪੰਜਾਬ ਵਿਚ ਹੋਈਆਂ ਭਿਆਨਕ ਘਟਨਾਵਾਂ ਦਾ ਅਤਿਅੰਤ ਦੁਖਦ ਵਰਣਨ ਹੈ ਅਤੇ ਇਹ ਭਾਰਤ ਅਤੇ ਪਾਕਿਸਤਾਨ ਦੋਨਾਂ ਦੇਸ਼ਾਂ ਵਿਚ ਸਰਾਹੀ ਗਈ। 1947 ਦੇ ਫਿਰਕੂ ਫਸਾਦਾਂ ਨੂੰ ਦੇਖ ਕੇ ਉਸ ਦੀ ਆਤਮਾ ਕੁਰਲਾ ਉਠੀ। ਜਦੋਂ ਉਹ ਲਾਹੌਰ ਤੋਂ ਦੇਹਰਾਦੂਨ ਤੇ ਫਿਰ ਨੌਕਰੀ ਅਤੇ ਫਿਰ ਦਿੱਲੀ ਵਿਚ ਰਹਿਣ ਲਈ ਕਿਸੇ ਥਾਂ ਦੀ ਤਲਾਸ਼ ਵਿਚ ਦਿੱਲੀ ਆਈ ਸੀ ਤੇ ਫਿਰ ਵਾਪਸੀ ਵੇਲੇ ਸਫਰ ਦੌਰਾਨ ਚੱਲਦੀ ਗੱਡੀ ਵਿਚ ਹਿਲਦੀ ਅਤੇ ਕੰਬਦੀ ਕਲਮ ਨਾਲ ‘ਅੱਜ ਆਖਾਂ ਵਾਰਿਸ ਸ਼ਾਹ’ ਨੂੰ ਨਜ਼ਮ ਲਿਖੀ :

Amrita Pritam

Amrita Pritam

ਅੱਜ ਆਖਾਂ ਵਾਰਿਸ ਸ਼ਾਹ ਨੂੰ ਕਿਤੋਂ ਕਬਰਾਂ ਵਿੱਚੋਂ ਬੋਲ,

ਅੱਜ ਕਿਤਾਬੇ ਇਸ਼ਕ ਦਾ ਕੋਈ ਅਗਲਾ ਵਰਕਾ ਫੋਲ,

ਇਕ ਰੋਈ ਸੀ ਧੀ ਪੰਜਾਬ ਦੀ, ਤੂੰ ਲਿਖ ਲਿਖ ਮਾਰੇ ਵੈਣ,

ਅੱਜ ਲੱਖਾਂ ਧੀਆਂ ਰੋਂਦੀਆਂ ਤੈਨੂੰ ਵਾਰਿਸ ਸ਼ਾਹ ਨੂੰ ਕਹਿਣ,

ਉਠ ਦਰਦ ਮੰਦਾ ਦਿਆ ਦਰਦੀਆ, ਉਠ ਤੱਕ ਆਪਣਾ ਪੰਜਾਬ,

ਅੱਜ ਬੇਲੇ ਲਾਸ਼ਾਂ ਵਿੱਛੀਆਂ ਤੇ ਲਹੂ ਦੀ ਭਰੀ ਚਨਾਬ,

ਅੰਮ੍ਰਿਤਾ ਪ੍ਰੀਤਮ 31 ਅਕਤੂਬਰ 2005 ਨੂੰ ਸਾਹ ਪੂਰੇ ਕਰ ਗਈ ਤੇ ਪੰਜਾਬੀ ਸਾਹਿਤ ਲਈ ਇਕ ਵੱਡਾ ਖ਼ਜ਼ਾਨਾ ਛੱਡ ਕੇ ਹਮੇਸ਼ਾ ਵਾਸਤੇ ਅਮਰ ਹੋ ਗਈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'CM ਮਾਨ ਆਪਣੇ ਨਾਲ ਸਬੂਤ ਲੈ ਕੇ ਆਏ...' ਦੋਵੇਂ ਕਾਲੇ ਬੈਗਾਂ ਬਾਰੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਦੱਸੀ ਗੱਲ

15 Jan 2026 3:11 PM

“Lohri Celebrated at Rozana Spokesman Office All Team Member's Dhol | Giddha | Bhangra | Nimrat Kaur

14 Jan 2026 3:14 PM

CM ਦੀ ਪੇਸ਼ੀ-ਤੈਅ ਸਮੇ 'ਤੇ ਰੇੜਕਾ,Jathedar ਦਾ ਆਦੇਸ਼-15 ਜਨਵਰੀ ਨੂੰ ਸ਼ਾਮ 4:30 ਵਜੇ ਦੇਣ| SGPC| Spokesman Debate

14 Jan 2026 3:13 PM

Singer Sukh Brar Slams Neha Kakkar over candy Shop Song Controversy |ਕੱਕੜ ਦੇ ਗਾਣੇ 'ਤੇ ਫੁੱਟਿਆ ਗ਼ੁੱਸਾ!

14 Jan 2026 3:12 PM

Ludhiana Encounter ਮੌਕੇ Constable Pardeep Singh ਦੀ ਪੱਗ 'ਚੋਂ ਨਿਕਲੀ ਗੋਲ਼ੀ | Haibowal Firing |

13 Jan 2026 3:17 PM
Advertisement